July 31, 2026, 5:39 am
----------- Advertisement -----------
HomeNewsLatest Newsਟੂਰਿਜ਼ਮ ਸਮਿਟ: ਈਕੋ ਅਤੇ ਫਾਰਮ ਟੂਰਿਜ਼ਮ ਸੈਸ਼ਨ

ਟੂਰਿਜ਼ਮ ਸਮਿਟ: ਈਕੋ ਅਤੇ ਫਾਰਮ ਟੂਰਿਜ਼ਮ ਸੈਸ਼ਨ

Published on

----------- Advertisement -----------

ਐਸ.ਏ.ਐਸ. ਨਗਰ/ਚੰਡੀਗੜ੍ਹ, 12 ਸਤੰਬਰ (ਬਲਜੀਤ ਮਰਵਾਹਾ) ਈਕੋ ਅਤੇ ਫਾਰਮ ਟੂਰਿਜ਼ਮ ਦੀ ਸਫਲਤਾਪੂਰਵਕ ਸ਼ੁਰੂਆਤ ਕਰਦਿਆਂ ਸੈਰ-ਸਪਾਟੇ ਪ੍ਰਤੀ ਪੰਜਾਬ ਦੀ ਵਚਨਬੱਧਤਾ ਤਹਿਤ ਐਮਿਟੀ ਯੂਨੀਵਰਸਿਟੀ, ਮੋਹਾਲੀ ਵਿਖੇ ਆਪਣੀ ਕਿਸਮ ਦੇ ਪਹਿਲੇ ‘ਟੂਰਿਜ਼ਮ ਸਮਿਟ ਐਂਡ ਟਰੈਵਲ ਮਾਰਟ-2023’ ਦੌਰਾਨ ਸੈਰ-ਸਪਾਟੇ ਦੀਆਂ ਅਣਛੋਹੀਆਂ ਸੰਭਾਵਨਾਵਾਂ ‘ਤੇ ਇੱਕ ਮਹੱਤਵਪੂਰਨ ਸੈਸ਼ਨ ਕਰਵਾਇਆ ਗਿਆ। ਈਕੋ ਅਤੇ ਫਾਰਮ ਟੂਰਿਜ਼ਮ ‘ਤੇ ਇਸ ਸੈਸ਼ਨ ਨੇ ਸੂਬੇ ਦੀ ਅਮੀਰ ਖੇਤੀਬਾੜੀ ਵਿਰਾਸਤ ਅਤੇ ਕੁਦਰਤੀ ਸੁੰਦਰਤਾ ਨੂੰ ਉਜਾਗਰ ਕੀਤਾ ਜਿਸ ਨਾਲ ਇਹ ਵਿਸ਼ਵ ਭਰ ਦੇ ਵਾਤਾਵਰਣ ਅਤੇ ਖੇਤੀ ਸੈਰ-ਸਪਾਟਾ ਪ੍ਰੇਮੀਆਂ ਲਈ ਇੱਕ ਪਸੰਦੀਦਾ ਸਥਾਨ ਬਣ ਗਿਆ। ਪੰਜਾਬੀਆਂ ਦੀ ਮੇਜ਼ਬਾਨੀ ਸਦਕਾ ਸੂਬੇ ਵਿੱਚ ਹੋਮ ਅਤੇ ਫਾਰਮ ਸਟੇਅ ਦੀਆਂ ਅਥਾਹ ਸੰਭਾਵਨਾਵਾਂ ਹਨ।

ਇਸ ਮਹੱਤਵਪੂਰਨ ਸੈਸ਼ਨ ਦਾ ਸੰਚਾਲਨ ਕਰਦਿਆਂ ਸ੍ਰੀ ਪ੍ਰਸਾਦ ਰੈਬਾਪ੍ਰਗਾਡਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਸੈਰ-ਸਪਾਟਾ ਖੇਤਰ ਦੇ ਸਰਬਪੱਖੀ ਅਤੇ ਟਿਕਾਊ ਵਿਕਾਸ, ਰੋਜ਼ਗਾਰ ਸਿਰਜਣ ਨੂੰ ਹੁਲਾਰਾ ਦੇਣ ਅਤੇ ਇਸ ਦੀ ਆਰਥਿਕ ਖੁਸ਼ਹਾਲੀ ਵਾਸਤੇ ਨਵੇਂ ਰਾਹ ਖੋਲ੍ਹਣ ਲਈ ਵਚਨਬੱਧ ਹੈ। ਇਸ ਸੈਸ਼ਨ ਦਾ ਉਦੇਸ਼ ਅਣਛੋਹੀਆਂ ਥਾਵਾਂ, ਈਕੋ ਅਤੇ ਐਡਵੈਂਚਰ ਟੂਰਿਜ਼ਮ ਦੇ ਅਨੁਭਵਾਂ ਨੂੰ ਉਤਸ਼ਾਹਿਤ ਕਰਨਾ ਹੈ।

ਇਸ ਸੈਸ਼ਨ ਵਿੱਚ ਹਿੱਸਾ ਲੈਂਦਿਆਂ ਕਿੱਕਰ ਲੌਂਜ ਦੇ ਸੀਈਓ ਅਮਰਿੰਦਰ ਸਿੰਘ ਚੋਪੜਾ ਨੇ ਕਿਹਾ ਕਿ ਪੰਜਾਬ ਕੁਦਰਤ ਦੇ ਖਜ਼ਾਨੇ ਨਾਲ ਭਰਿਆ ਹੋਇਆ ਹੈ ਅਤੇ ਇਹ ਸੂਬੇ ਵਿੱਚ ਮਾਨਵਤਾ ਅਤੇ ਜੰਗਲੀ ਜੀਵਾਂ ਦੀ ਸਹਿ-ਹੋਂਦ ਦੇ ਨਾਲ-ਨਾਲ ਜਲ ਸੰਸਕ੍ਰਿਤੀ ਲਈ ਮਹੱਤਵਪੂਰਨ ਹਨ। ਉਨ੍ਹਾਂ ਕਿਹਾ ਕਿ ਸੂਬਾ ਆਪਣੇ ਟਿਕਾਊ ‘ਈਕੋ ਐਂਡ ਫਾਰਮ ਟੂਰਿਜ਼ਮ’ ਰਾਹੀਂ ਹਰ ਰੋਜ਼ ‘ਪੰਜਾਬੀਅਤ’ ਦਾ ਜਸ਼ਨ ਮਨਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬੀਅਤ ਦੀ ਅਸਲੀ ਭਾਵਨਾ ਪੰਜਾਬ ਦੇ ਪਿੰਡਾਂ ਵਿੱਚ ਝਲਕਦੀ ਹੈ ਅਤੇ ਇਹ ਜ਼ਰੂਰੀ ਹੈ ਕਿ ਅਸੀਂ ਪੰਜਾਬ ਦੇ ਪੇਂਡੂ ਖੇਤਰ ਦੇ ਸੈਰ-ਸਪਾਟੇ ਦੀਆਂ ਸੰਭਾਵਨਾਵਾਂ ਨੂੰ ਆਲਮੀ ਆਗੂਆਂ ਅੱਗੇ ਪ੍ਰਦਰਸ਼ਿਤ ਕਰੀਏ।

ਇਸ ਦੌਰਾਨ ਸਿਟਰਸ ਕਾਉਂਟੀ ਦੇ ਸੰਸਥਾਪਕ ਹਰਕੀਰਤ ਸਿੰਘ ਆਹਲੂਵਾਲੀਆ ਨੇ ਕਿਹਾ ਕਿ ਫਾਰਮ ਸਟੇਅ ਅਤੇ ਹੋਮ ਸਟੇਅ ਸੱਭਿਆਚਾਰ ਨੂੰ ਪਿਆਰ ਕਰਨ ਵਾਲਿਆਂ ਲਈ ਪ੍ਰਸਿੱਧ ਬਦਲ ਬਣ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਪਿੰਡਾਂ ਵਿੱਚ ਵਸਦਾ ਹੈ ਅਤੇ ਅੱਜ ਇਸ ਸੰਮੇਲਨ ਦੇ ਉਦਘਾਟਨੀ ਸੈਸ਼ਨ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਹੀਦਾਂ ਨਾਲ ਸਬੰਧਤ ਹਰੇਕ ਪਿੰਡ ਬਾਰੇ ਗੱਲ ਕੀਤੀ। ਉਨ੍ਹਾਂ ਕਿਹਾ ਕਿ ਅੱਜ ਦੇ ਯੁੱਗ ਵਿੱਚ ਸੈਲਾਨੀ ਸ਼ਾਂਤਮਈ ਖੇਤਰਾਂ ਵਿੱਚ ਛੁੱਟੀਆਂ ਬਿਤਾਉਣਾ ਚਾਹੁੰਦੇ ਹਨ ਅਤੇ ਸੂਬਾ ਸਰਕਾਰ ਨੇ ਇਸ ਨੂੰ ਸਮਝਿਆ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਫਾਰਮ ਟੂਰਿਜ਼ਮ ਔਰਤਾਂ ਲਈ ਵੀ ਰੋਜ਼ਗਾਰ ਦਾ ਇੱਕ ਵਧੀਆ ਸਰੋਤ ਹੈ।

ਖੇਤੀ ਸੈਰ-ਸਪਾਟੇ ਦੇ ਇਨੋਵੇਟਰ ਪਾਂਡੁਰੰਗ ਤਵਾਰੇ ਨੇ ਆਪਣੇ ਵਿਚਾਰ ਪ੍ਰਗਟ ਕਰਦੇ ਹੋਏ ਖੇਤੀਬਾੜੀ ਸੈਰ-ਸਪਾਟੇ ਨੂੰ ਵੱਡੇ ਪੱਧਰ ‘ਤੇ ਉਤਸ਼ਾਹਿਤ ਕਰਨ ‘ਤੇ ਜ਼ੋਰ ਦਿੱਤਾ, ਜਿਸ ਨਾਲ ਕਿਸਾਨਾਂ ਦੀ ਆਮਦਨ ਕਈ ਗੁਣਾ ਵੱਧ ਸਕਦੀ ਹੈ। ਉਨ੍ਹਾਂ ਨੇ ਮਹਿਲਾ ਕਿਸਾਨਾਂ ਨੂੰ ਉਤਸ਼ਾਹਿਤ ਕਰਨ ਅਤੇ ਖੇਤੀਬਾੜੀ ਸੈਰ-ਸਪਾਟੇ ਦੀਆਂ ਸੰਭਾਵਨਾਵਾਂ ਦੀ ਪਛਾਣ ਕਰਨ ‘ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਖੇਤੀਬਾੜੀ ਸੈਰ ਸਪਾਟੇ ਦੇ ਹੋਰ ਪਹਿਲੂਆਂ ਬਾਰੇ ਬੋਲਦਿਆਂ ਹੁਨਰ ਵਿਕਾਸ ਅਤੇ ਵਿਦਿਅਕ ਟੂਰ ਤਹਿਤ ਖੇਤੀਬਾੜੀ ਸੈਰ ਸਪਾਟੇ ਬਾਰੇ ਕੋਰਸ ਸ਼ੁਰੂ ਕਰਨ ਲਈ ਕਿਹਾ।

ਸੈਰ ਸਪਾਟਾ ਲੇਖਿਕਾ ਬਿੰਦੂ ਗੋਪਾਲ ਰਾਓ ਨੇ ਪੰਜਾਬ ਸਰਕਾਰ ਦੀ ਨੀਤੀ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਈਕੋ-ਟੂਰਿਜ਼ਮ ਦਾ ਉਦੇਸ਼ ਕੁਦਰਤ ਦੀ ਸਾਂਭ-ਸੰਭਾਲ, ਸਥਾਨਕ ਭਾਈਚਾਰੇ ਦੀਆਂ ਲੋੜਾਂ ਅਤੇ ਸੈਲਾਨੀਆਂ ਦੀ ਆਮਦ ਦਰਮਿਆਨ ਸੰਤੁਲਨ ਕਾਇਮ ਕਰਨਾ ਹੈ। ਉਨ੍ਹਾਂ ਕਿਹਾ ਕਿ ਮਹਾਂਮਾਰੀ ਤੋਂ ਬਾਅਦ, ਲੋਕਾਂ ਦੀ ਜੀਵਨ ਸ਼ੈਲੀ ਵਿੱਚ ਵਿਆਪਕ ਤਬਦੀਲੀ ਆਈ ਹੈ ਅਤੇ ਹਰ ਕੋਈ ਵਾਤਾਵਰਣ ਦੀ ਸਥਿਰਤਾ ਬਾਰੇ ਜਾਗਰੂਕ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਈਕੋ-ਟੂਰਿਜ਼ਮ ਦੀਆਂ ਅਥਾਹ ਸੰਭਾਵਨਾਵਾਂ ਹਨ।

ਆਪਣਾ ਤਜਰਬਾ ਸਾਂਝਾ ਕਰਦੇ ਹੋਏ ਹੰਸਾਲੀ ਆਰਗੈਨਿਕ ਫਾਰਮ ਦੇ ਸੰਸਥਾਪਕ ਪਾਵੇਲ ਗਿੱਲ ਨੇ ਕਿਹਾ ਕਿ ਸੂਬੇ ਵਿੱਚ ਫਾਰਮ ਸਟੇਅ ਟੂਰਿਜ਼ਮ ਦੀਆਂ ਬਹੁਤ ਸੰਭਾਵਨਾਵਾਂ ਹਨ ਪਰ ਇਸ ਸਬੰਧ ਵਿੱਚ ਹਰ ਸੰਭਾਵਨਾ ਤੱਕ ਪਹੁੰਚ ਬਣਾਉਣਾ ਬਹੁਤ ਮਹੱਤਵਪੂਰਨ ਹੈ। ਸੂਬੇ ਕੋਲ ਇੱਕ ਅਮੀਰ ਖੇਤੀ ਵਿਰਾਸਤ ਹੈ ਜਿਸ ਤੱਕ ਪਹੁੰਚ ਕਰਨ ਦੀ ਲੋੜ ਹੈ। ਆਰ.ਏ.ਆਰ.ਈ. ਦੀ ਇੰਡੀਆ ਸ਼ੋਭਨਾ ਜੈਨ ਨੇ ਸੂਬੇ ਦੇ ਸ਼ਾਂਤਮਈ ਮਾਹੌਲ ਬਾਰੇ ਸੰਖੇਪ ਜਾਣਕਾਰੀ ਦਿੱਤੀ।

ਇਸ ਸੈਸ਼ਨ ਵਿੱਚ ਵਿੱਤ ਕਮਿਸ਼ਨਰ ਜੰਗਲਾਤ ਅਤੇ ਜੰਗਲੀ ਜੀਵ ਵਿਕਾਸ ਗਰਗ, ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਦੇ ਡਾਇਰੈਕਟਰ ਵਰਿੰਦਰ ਕੁਮਾਰ ਸ਼ਰਮਾ ਅਤੇ ਵਧੀਕ ਡਾਇਰੈਕਟਰ ਰਾਕੇਸ਼ ਕੁਮਾਰ ਪੋਪਲੀ ਹਾਜ਼ਰ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

CM ਮਾਨ ਫਿਰੋਜ਼ਪੁਰ ‘ਚ ਲਹਿਰਾਉਣਗੇ ਝੰਡਾ, 15 ਅਗਸਤ ਨੂੰ ਲੈ ਕੇ ਮੁੱਖ ਮਹਿਮਾਨਾਂ ਦੀ ਲਿਸਟ ਜਾਰੀ

ਪੰਜਾਬ ਸਰਕਾਰ ਨੇ 15 ਅਗਸਤ ਯਾਨੀ ਆਜ਼ਾਦੀ ਦਿਹਾੜਾ 2026 ਦੇ ਜ਼ਿਲ੍ਹਾ ਅਤੇ ਰਾਜ ਪੱਧਰੀ...

‘ਪੈਸੇ ਵਾਪਸ ਮੰਗਣਾ ਉਕਸਾਉਣਾ ਨਹੀਂ’, ਖੁਦਕੁਸ਼ੀ ਮਾਮਲੇ ‘ਚ ਹਾਈਕੋਰਟ ਨੇ ਸੁਣਾਇਆ ਅਹਿਮ ਫੈਸਲਾ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਖੁਦਕੁਸ਼ੀ ਲਈ ਉਕਸਾਉਣ ਦੇ ਇੱਕ ਮਾਮਲੇ ਵਿੱਚ ਇੱਕ...

ਭਾਰੀ ਮੀਂਹ ਤੇ ਜ਼ਮੀਨ ਖਿਸਕਣ ਕਾਰਨ ਕੇਦਾਰਨਾਥ ਯਾਤਰਾ ਦਾ ਰਸਤਾ ਬੰਦ, ਗੌਰੀਕੁੰਡ ਤੋਂ ਅੱਗੇ ਪਹਾੜੀ ਦਾ ਹਿੱਸਾ ਡਿੱਗਿਆ

ਕੇਦਾਰਨਾਥ ਯਾਤਰਾ ਮਾਰਗ ‘ਤੇ ਲਗਾਤਾਰ ਹੋ ਰਹੀ ਮੋਹਲੇਧਾਰ ਬਾਰਿਸ਼ ਦੌਰਾਨ ਵੀਰਵਾਰ ਸਵੇਰੇ ਇੱਕ ਵੱਡਾ...

ਪੰਜਾਬ ਕਾਂਗਰਸ ਦੀ ਦਿੱਲੀ ‘ਚ ਹੋਈ ਸੀਕਰੇਟ ਮੀਟਿੰਗ, ਰਾਜਾ ਵੜਿੰਗ ਅਸਤੀਫ਼ਾ ਦੇਣ ਲਈ ਤਿਆਰ; ਗੁੱਟਬੰਦੀ ਹੋਈ ਤੇਜ਼

ਪੰਜਾਬ ਵਿੱਚ ਆਗਾਮੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਅੰਦਰਲੀ ਧੜੇਬੰਦੀ ਅਤੇ ਅੰਦਰੂਨੀ ਕਲੇਸ਼...

 ਜਗਮੀਤ ਸਿੰਘ ਨੂੰ ਡੈਸਟੀਨੇਸ਼ਨ ਕੈਨੇਡਾ ਦਾ ਮੁਖੀ ਲਾਉਣ ਦੀ ਤਿਆਰੀ

ਕੈਨੇਡਾ ਦੀ ਨਿਊ ਡੈਮੋਕਰੈਟਿਕ ਪਾਰਟੀ ਦੇ 2017 ਤੋਂ 2025 ਤੱਕ ਪ੍ਰਧਾਨ ਰਹੇ ਜਗਮੀਤ ਸਿੰਘ...

ਬੇਅਦਬੀ ਕਾਨੂੰਨ ਦੇ ਸੋਧੇ ਖਰੜੇ ‘ਤੇ ਜਥੇਦਾਰ ਬੋਲੇ – ‘ਗੁਰੂ ਗ੍ਰੰਥ ਸਾਹਿਬ ਤੇ ਕੋਈ ਕਾਨੂੰਨ ਨਹੀਂ ਬਣਾਇਆ ਜਾ ਸਕਦਾ’

ਜਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026 ਨੂੰ ਲੈ ਕੇ ਪੰਜਾਬ...

ਇਸ ਪਿੰਡ ਦੇ ਮੁੰਡਾ-ਕੁੜੀ ਆਪਸ ਵਿਚ ਨਹੀਂ ਕਰਵਾ ਸਕਣਗੇ ਵਿਆਹ, ਪੰਚਾਇਤ ਨੇ ਮਤਾ ਕੀਤਾ ਪਾਸ

ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਪਿੰਡ ਬੋਪਾਰਾਏ ਕਲਾਂ ਵਿਖੇ ਪਿੰਡ ਦੀਆਂ ਸਦੀਆਂ ਪੁਰਾਣੀਆਂ ਮਾਨਤਾਵਾਂ...

ਕੈਨੇਡਾ ਦੇ ਟੋਰਾਂਟੋ ਵਿੱਚ ਅੰਮ੍ਰਿਤਸਰ ਦੀ 26 ਸਾਲਾ ਲੜਕੀ ਦਾ ਗੋਲੀ ਮਾਰ ਕੇ ਕਤਲ, ਪੰਜਾਬੀ ਮੁੰਡੇ ਨੇ ਇਲਜ਼ਾਮ!

ਕੈਨੇਡਾ ਦੇ ਟੋਰਾਂਟੋ ਵਿੱਚ ਅੰਮ੍ਰਿਤਸਰ ਦੀ 26 ਸਾਲਾ ਨਵਨੀਤ ਕੌਰ ਦੀ ਦਿਨ-ਦਿਹਾੜੇ ਗੋਲੀ ਮਾਰ...

BS-3 ਗੱਡੀਆਂ ਦੇ ਬਦਲਣੇ ਪੈ ਸਕਦੇ ਹਨ ਰਬੜ ਦੇ ਪੁਰਜੇ, E20 ਪੈਟਰੋਲ ‘ਤੇ ਨਿਤਿਨ ਗਡਕਰੀ ਦਾ ਵੱਡਾ ਬਿਆਨ

ਕੇਂਦਰ ਸਰਕਾਰ ਨੇ ਪਹਿਲੀ ਵਾਰ ਮੰਨਿਆ ਕਿ E-20 ਪੈਟਰੋਲ ਇਸਤੇਮਾਲ ਕਰਨ ਨਾਲ ਗੱਡੀਆਂ ਨੂੰ...