November 15, 2026, 1:01 am
----------- Advertisement -----------
HomeNewsBreaking Newsਪਾਕਿਸਤਾਨ 'ਤੇ ਭਾਰਤ ਦੀ ਵੱਡੀ ਜਿੱਤ: ਏਸ਼ੀਆ ਕੱਪ 'ਚ 228 ਦੌੜਾਂ ਨਾਲ...

ਪਾਕਿਸਤਾਨ ‘ਤੇ ਭਾਰਤ ਦੀ ਵੱਡੀ ਜਿੱਤ: ਏਸ਼ੀਆ ਕੱਪ ‘ਚ 228 ਦੌੜਾਂ ਨਾਲ ਹਰਾਇਆ

Published on

----------- Advertisement -----------
  • ਕੁਲਦੀਪ ਨੇ 5 ਲਈਆਂ ਵਿਕਟਾਂ
  • ਕੋਹਲੀ-ਰਾਹੁਲ ਨੇ ਸੈਂਕੜੇ ਲਗਾਏ

ਨਵੀਂ ਦਿੱਲੀ, 12 ਸਤੰਬਰ 2023 – ਭਾਰਤ ਨੇ ਪਾਕਿਸਤਾਨ ‘ਤੇ ਆਪਣੀ ਸਭ ਤੋਂ ਵੱਡੀ ਜਿੱਤ ਦਰਜ ਕੀਤੀ ਹੈ। ਟੀਮ ਨੇ ਵਨਡੇ ਏਸ਼ੀਆ ਕੱਪ ਦੇ ਸੁਪਰ-4 ਮੈਚ ‘ਚ ਪਾਕਿਸਤਾਨ ਨੂੰ ਰਿਕਾਰਡ 228 ਦੌੜਾਂ ਨਾਲ ਹਰਾਇਆ। ਇਸ ਤੋਂ ਪਹਿਲਾਂ 2008 ‘ਚ ਭਾਰਤ ਨੇ ਮੀਰਪੁਰ ਮੈਦਾਨ ‘ਤੇ ਪਾਕਿਸਤਾਨ ਨੂੰ 140 ਦੌੜਾਂ ਨਾਲ ਹਰਾਇਆ ਸੀ।

ਕੋਲੰਬੋ ਦੇ ਆਰ ਪ੍ਰੇਮਦਾਸਾ ਸਟੇਡੀਅਮ ‘ਚ ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਭਾਰਤ ਨੇ 50 ਓਵਰਾਂ ‘ਚ ਦੋ ਵਿਕਟਾਂ ‘ਤੇ 356 ਦੌੜਾਂ ਬਣਾਈਆਂ। ਜਵਾਬ ‘ਚ ਪਾਕਿਸਤਾਨ ਦੀ ਟੀਮ 32 ਓਵਰਾਂ ‘ਚ 128 ਦੌੜਾਂ ਹੀ ਬਣਾ ਸਕੀ। ਨਸੀਮ ਸ਼ਾਹ ਅਤੇ ਹੈਰਿਸ ਰਾਊਫ ਸੱਟ ਕਾਰਨ ਟੀਮ ‘ਚ ਨਹੀਂ ਖੇਡੇ।

ਵਿਰਾਟ ਕੋਹਲੀ ਨੇ ਵਨਡੇ ‘ਚ ਸਭ ਤੋਂ ਤੇਜ਼ 47ਵਾਂ ਸੈਂਕੜਾ ਲਗਾਇਆ। ਉਨ੍ਹਾਂ ਨੇ ਸਚਿਨ ਤੇਂਦੁਲਕਰ ਦਾ ਰਿਕਾਰਡ ਤੋੜ ਦਿੱਤਾ। ਸਚਿਨ ਨੇ ਆਪਣੀ 435ਵੀਂ ਪਾਰੀ ‘ਚ 47ਵਾਂ ਸੈਂਕੜਾ ਲਗਾਇਆ, ਜਦਕਿ ਕੋਹਲੀ ਨੇ ਇਹ ਆਪਣੀ 267ਵੀਂ ਪਾਰੀ ‘ਚ ਹੀ ਲਗਾਇਆ।

228 ਦੌੜਾਂ ਦੀ ਹਾਰ ਪਾਕਿਸਤਾਨ ਦੀ ਏਸ਼ੀਆ ਕੱਪ ‘ਚ ਸਭ ਤੋਂ ਵੱਡੀ ਹਾਰ ਸੀ। ਇਸ ਤੋਂ ਪਹਿਲਾਂ ਟੀਮ ਨੂੰ 2008 ‘ਚ ਕਰਾਚੀ ਦੇ ਮੈਦਾਨ ‘ਤੇ ਸ਼੍ਰੀਲੰਕਾ ਨੇ 64 ਦੌੜਾਂ ਨਾਲ ਹਰਾਇਆ ਸੀ। ਏਸ਼ੀਆ ਕੱਪ ‘ਚ ਭਾਰਤ ਦੀ ਪਾਕਿਸਤਾਨ ‘ਤੇ ਸਭ ਤੋਂ ਵੱਡੀ ਜਿੱਤ 1984 ‘ਚ ਮਿਲੀ ਸੀ। ਫਿਰ ਸ਼ਾਰਜਾਹ ਦੇ ਮੈਦਾਨ ‘ਤੇ ਟੀਮ ਨੇ 54 ਦੌੜਾਂ ਨਾਲ ਮੈਚ ਜਿੱਤਿਆ ਸੀ।

ਵਿਰਾਟ ਕੋਹਲੀ ਅਤੇ ਕੇਐਲ ਰਾਹੁਲ ਨੇ ਏਸ਼ੀਆ ਕੱਪ ਦੀ ਸਭ ਤੋਂ ਵੱਡੀ ਸਾਂਝੇਦਾਰੀ ਦਾ ਰਿਕਾਰਡ ਬਣਾਇਆ ਹੈ। ਦੋਵਾਂ ਨੇ ਤੀਜੇ ਵਿਕਟ ਲਈ 194 ਗੇਂਦਾਂ ‘ਤੇ 233 ਦੌੜਾਂ ਦੀ ਅਜੇਤੂ ਸਾਂਝੇਦਾਰੀ ਕੀਤੀ। ਇਸ ਤੋਂ ਪਹਿਲਾਂ ਪਾਕਿਸਤਾਨ ਦੇ ਮੁਹੰਮਦ ਹਫੀਜ਼ ਅਤੇ ਨਾਸਿਰ ਜਮਸ਼ੇਦ ਨੇ 2012 ‘ਚ ਭਾਰਤ ਖਿਲਾਫ 224 ਦੌੜਾਂ ਦੀ ਓਪਨਿੰਗ ਸਾਂਝੇਦਾਰੀ ਕੀਤੀ ਸੀ।

ਟਾਸ ਜਿੱਤਣ ਤੋਂ ਬਾਅਦ ਪਾਕਿਸਤਾਨ ਦੇ ਕਪਤਾਨ ਬਾਬਰ ਆਜ਼ਮ ਨੇ ਫੀਲਡਿੰਗ ਚੁਣੀ। ਕੋਲੰਬੋ ਦੀ ਪਿੱਚ ‘ਤੇ ਬਾਬਰ ਦਾ ਫੈਸਲਾ ਉਸ ਦੇ ਖਿਲਾਫ ਗਿਆ। ਭਾਰਤ ਵੱਲੋਂ ਰੋਹਿਤ ਸ਼ਰਮਾ ਅਤੇ ਸ਼ੁਭਮਨ ਗਿੱਲ ਨੇ 121 ਦੌੜਾਂ ਦੀ ਓਪਨਿੰਗ ਸਾਂਝੇਦਾਰੀ ਕੀਤੀ। ਦੋਵਾਂ ਨੇ ਵੀ ਅਰਧ ਸੈਂਕੜੇ ਲਾਏ। ਇਸ ਤੋਂ ਬਾਅਦ ਵਿਰਾਟ ਕੋਹਲੀ ਅਤੇ ਕੇਐਲ ਰਾਹੁਲ ਨੇ 233 ਦੌੜਾਂ ਦੀ ਅਜੇਤੂ ਸਾਂਝੇਦਾਰੀ ਕੀਤੀ ਅਤੇ ਟੀਮ ਦੇ ਸਕੋਰ ਨੂੰ 356 ਤੱਕ ਪਹੁੰਚਾਇਆ। ਵਿਰਾਟ ਅਤੇ ਰਾਹੁਲ ਦੋਵਾਂ ਨੇ ਵੀ ਸੈਂਕੜੇ ਲਗਾਏ।

357 ਦੌੜਾਂ ਦੇ ਵੱਡੇ ਟੀਚੇ ਦਾ ਪਿੱਛਾ ਕਰਨ ਆਈ ਪਾਕਿਸਤਾਨੀ ਟੀਮ ਨੇ 47 ਦੌੜਾਂ ‘ਤੇ ਹੀ 3 ਵਿਕਟਾਂ ਗੁਆ ਦਿੱਤੀਆਂ। ਕਪਤਾਨ ਬਾਬਰ ਤੇ ਸਲਾਮੀ ਬੱਲੇਬਾਜ਼ ਕੁਝ ਖਾਸ ਨਹੀਂ ਕਰ ਸਕੇ। ਪਾਰੀ ਦੇ 18ਵੇਂ ਓਵਰ ਵਿੱਚ ਗੇਂਦਬਾਜ਼ੀ ਕਰਨ ਆਏ ਕੁਲਦੀਪ ਯਾਦਵ ਨੇ ਬਾਕੀ ਬੱਲੇਬਾਜ਼ਾਂ ਨੂੰ ਆਪਣੇ ਜਾਲ ਵਿੱਚ ਫਸਾ ਲਿਆ। ਕੁਲਦੀਪ ਨੇ ਸਿਰਫ 25 ਦੌੜਾਂ ਦੇ ਕੇ 5 ਵਿਕਟਾਂ ਲਈਆਂ। ਪਾਕਿਸਤਾਨ ਸਿਰਫ਼ 128 ਦੌੜਾਂ ਹੀ ਬਣਾ ਸਕਿਆ ਅਤੇ 228 ਦੌੜਾਂ ਦੇ ਰਿਕਾਰਡ ਫਰਕ ਨਾਲ ਮੈਚ ਹਾਰ ਗਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...

ਅਮਰੀਕਾ ’ਚ ਹਵਾਈ ਸੇਵਾਵਾਂ ਠੱਪ! FAA ਨੇ ਸਾਰੀਆਂ ਉਡਾਣਾਂ ’ਤੇ ਲਗਾਈ ਰੋਕ, ਹਜ਼ਾਰਾਂ ਫਲਾਈਟਾਂ ਪ੍ਰਭਾਵਿਤ

ਸੰਯੁਕਤ ਰਾਜ ਅਮਰੀਕਾ ਭਰ ਦੀਆਂ ਸਾਰੀਆਂ ਉਡਾਣਾਂ ਸ਼ੁੱਕਰਵਾਰ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰ...

CM ਮਾਨ ਦੀ ਪਾਕਿਸਤਾਨ ਫੇਰੀ ’ਤੇ ਸੰਕਟ! ਵਿਦੇਸ਼ ਮੰਤਰਾਲੇ ਨੇ ਦਿੱਤਾ ਸਖ਼ਤ ਸੰਕੇਤ

 ਸਰਕਾਰ ਨੇ ਸ਼ੁੱਕਰਵਾਰ ਨੂੰ ਸੰਕੇਤ ਦਿੱਤਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...