September 2, 2026, 9:12 pm
----------- Advertisement -----------
HomeNewsLatest Newsਪੰਜਾਬ ਸਰਕਾਰ ਨੇ ਪਹਿਲੇ 18 ਮਹੀਨਿਆਂ ਵਿੱਚ 36097 ਸਰਕਾਰੀ ਨੌਕਰੀਆਂ ਦੇ ਕੇ...

ਪੰਜਾਬ ਸਰਕਾਰ ਨੇ ਪਹਿਲੇ 18 ਮਹੀਨਿਆਂ ਵਿੱਚ 36097 ਸਰਕਾਰੀ ਨੌਕਰੀਆਂ ਦੇ ਕੇ ਨਵਾਂ ਰਿਕਾਰਡ ਕਾਇਮ ਕੀਤਾ-ਮੁੱਖ ਮੰਤਰੀ

Published on

----------- Advertisement -----------

ਚੰਡੀਗੜ੍ਹ, 12 ਸਤੰਬਰ (ਬਲਜੀਤ ਮਰਵਾਹਾ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਨੇ ਆਪਣੇ ਕਾਰਜਕਾਲ ਦੇ ਪਹਿਲੇ 18 ਮਹੀਨਿਆਂ ਵਿੱਚ ਸੂਬੇ ਦੇ ਨੌਜਵਾਨਾਂ ਨੂੰ 36097 ਸਰਕਾਰੀ ਨੌਕਰੀਆਂ ਦੇ ਕੇ ਨਵਾਂ ਰਿਕਾਰਡ ਕਾਇਮ ਕੀਤਾ ਹੈ ਜਿਸ ਨਾਲ ਹਰੇਕ ਮਹੀਨੇ ਲਗਪਗ 2000 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਹਾਸਲ ਹੋਈਆਂ ਹਨ।

ਅੱਜ ਇੱਥੇ ਸੈਕਟਰ-35 ਦੇ ਮਿਊਂਸਪਲ ਭਵਨ ਵਿਖੇ 249 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡਣ ਲਈ ਕਰਵਾਏ ਸਮਾਗਮ ਦੌਰਾਨ ਮੁੱਖ ਮੰਤਰੀ ਨੇ ਸਥਾਨਕ ਸਰਕਾਰਾਂ ਬਾਰੇ ਵਿਭਾਗ ਦੇ 191, ਪਸ਼ੂ ਪਾਲਣ ਵਿਭਾਗ ਦੇ 25, ਸਹਿਕਾਰਤਾ ਦੇ 24 ਅਤੇ ਤਕਨੀਕੀ ਸਿੱਖਿਆ ਵਿਭਾਗ ਦੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ।
ਇਸ ਮੌਕੇ ਆਪਣੇ ਵਿਚਾਰ ਸਾਂਝੇ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਨੌਜਵਾਨਾਂ ਨੂੰ ਇਸ ਗੱਲ ਦਾ ਮਾਣ ਹੋਣਾ ਚਾਹੀਦਾ ਹੈ ਕਿ ਅੱਜ ਤੋਂ ਉਹ ਸਰਕਾਰ ਦੀ ਉਸ ਟੀਮ ਦਾ ਹਿੱਸਾ ਬਣ ਗਏ ਹਨ ਜੋ ‘ਰੰਗਲਾ ਪੰਜਾਬ’ ਸਿਰਜਣ ਲਈ ਅਣਥੱਕ ਕੋਸ਼ਿਸ਼ਾਂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨਿਰੋਲ ਮੈਰਿਟ ਅਤੇ ਪਾਰਦਰਸ਼ਤੀ ਤਰੀਕੇ ਨਾਲ ਇਹ ਭਰਤੀ ਮੁਹਿੰਮ ਚਲਾ ਰਹੀ ਹੈ ਅਤੇ ਸਿਰਫ ਕਾਬਲ, ਹੱਕਦਾਰ ਤੇ ਲੋੜਵੰਦ ਉਮੀਦਵਾਰਾਂ ਨੂੰ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਭਰਤੀ ਮੁਹਿੰਮ ਵਿੱਚ ਮੈਰਿਟ ਤੋਂ ਬਿਨਾਂ ਸਿਫਾਰਸ਼ ਜਾਂ ਹੋਰ ਚੋਰੀ-ਮੋਰੀ ਲਈ ਕੋਈ ਥਾਂ ਨਹੀਂ।

ਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਹੁਣ ਤੱਕ 36097 ਸਰਕਾਰੀ ਨੌਕਰੀਆਂ ਦੇ ਕੇ ਨਵਾਂ ਰਿਕਾਰਡ ਕਾਇਮ ਕੀਤਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਵਿੱਚ ਕਿਸੇ ਵੀ ਸਰਕਾਰ ਨੇ ਆਪਣੇ ਕਾਰਜਕਾਲ ਦੇ ਪਹਿਲੇ ਮਹੀਨਿਆਂ ਵਿੱਚ ਨੌਜਵਾਨਾਂ ਨੂੰ ਏਨੀ ਵੱਡੀ ਗਿਣਤੀ ਵਿੱਚ ਨੌਕਰੀਆਂ ਨਹੀਂ ਦਿੱਤੀਆਂ।
ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਪਿਛਲੇ ‘ਕਪਤਾਨਾਂ’ ਦੀ ਮਾੜੀ ਕਾਰਗੁਜ਼ਾਰੀ ਕਰਕੇ ਸੂਬੇ ਦੇ ਨੌਜਵਾਨਾਂ ਵਿੱਚ ਵਿਦੇਸ਼ ਜਾਣ ਦਾ ਰੁਝਾਨ ਪੈਦਾ ਹੋਇਆ ਹੈ। ਉਨ੍ਹਾਂ ਕਿਹਾ ਕਿ ਏਨਾ ਲੀਡਰਾਂ ਨੇ ਨੌਜਵਾਨਾਂ ਨੂੰ ਨੌਕਰੀਆਂ ਦੇਣ ਵੱਲ ਕਦੇ ਵੀ ਧਿਆਨ ਹੀ ਨਹੀਂ ਦਿੱਤਾ ਜਿਸ ਕਰਕੇ ਉਨ੍ਹਾਂ ਨੂੰ ਮਜਬੂਰਨ ਹੋਰ ਮੁਲਕਾਂ ਵੱਲ ਰੁਖ ਕਰਨਾ ਪਿਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਦੇ ਕੇ ਇਸ ਨਾਕਾਰਤਮਕ ਰੁਝਾਨ ਨੂੰ ਠੱਲ੍ਹ ਪਾਈ ਹੈ।
ਮੁੱਖ ਮੰਤਰੀ ਨੇ ਵਿਅੰਗ ਕਰਦਿਆਂ ਕਿਹਾ ਕਿ ਸੂਬੇ ਦੇ ਇਕ ਸਾਬਕਾ ਵਿੱਤ ਮੰਤਰੀ ਨੇ ਨੌਂ ਸਾਲਾਂ ਤੱਕ ‘ਸਰਕਾਰੀ ਖਜ਼ਾਨਾ ਖਾਲੀ’ ਹੋਣ ਦੀ ਬਿਆਨਬਾਜ਼ੀ ਕਰਕੇ ਪੰਜਾਬ ਦੇ ਨੌਜਵਾਨਾਂ ਦਾ ਮਨੋਬਲ ਤੋੜਿਆ। ਉਨ੍ਹਾਂ ਕਿਹਾ ਕਿ ਹੁਣ ਸੂਬਾ ਸਰਕਾਰ ਪੰਜਾਬ ਦੇ ਨੌਜਵਾਨਾਂ ਨੂੰ ਹਰ ਲੰਘੇ ਦਿਨ ਨੌਕਰੀਆਂ ਦੇ ਰਹੀ ਹੈ, ਜਿਸ ਕਾਰਨ ਨੌਜਵਾਨ ਪੀੜ੍ਹੀ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਸਰਗਰਮ ਭਾਈਵਾਲ ਬਣ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਵੱਧ ਤੋਂ ਵੱਧ ਨੌਜਵਾਨਾਂ ਦੇ ਸਸ਼ਕਤੀਕਰਨ ਲਈ ਇਸ ਵਿਆਪਕ ਮੁਹਿੰਮ ਨੂੰ ਹੋਰ ਅੱਗੇ ਵਧਾਇਆ ਜਾਵੇਗਾ।
ਮੁੱਖ ਮੰਤਰੀ ਨੇ ਕਿਹਾ, “ਜਿਵੇਂ ਹਵਾਈ ਅੱਡਿਆਂ ‘ਤੇ ਰਨਵੇ ਹਵਾਈ ਜਹਾਜ਼ ਨੂੰ ਸੁਚਾਰੂ ਢੰਗ ਨਾਲ ਉਡਾਣ ਭਰਨ ਦੀ ਸਹੂਲਤ ਦਿੰਦੇ ਹਨ, ਉਸੇ ਤਰ੍ਹਾਂ ਸੂਬਾ ਸਰਕਾਰ ਨੌਜਵਾਨਾਂ ਨੂੰ ਉਨ੍ਹਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਵਿੱਚ ਮਦਦ ਕਰ ਰਹੀ ਹੈ। ਨੌਜਵਾਨਾਂ ਦੇ ਸੁਪਨਿਆਂ ਦੀ ਉਡਾਣ ਨੂੰ ਖੰਭ ਦੇਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਮੈਂ ਨੌਜਵਾਨਾਂ ਨੂੰ ਵੀ ਅਪੀਲ ਕਰਦਾ ਹਾਂ ਕਿ ਉਹ ਸਮਾਜ ਵਿੱਚ ਆਪਣੀ ਵੱਖਰੀ ਪਛਾਣ ਕਾਇਮ ਕਰਨ ਲਈ ਹਰ ਸੰਭਵ ਯਤਨ ਕਰਨ ਤਾਂ ਜੋ ਆਪਣੀਆਂ ਮਨਚਾਹੀਆਂ ਮੰਜ਼ਿਲਾਂ ਹਾਸਲ ਕਰ ਸਕਣ।”

ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਸੂਬਾ ਸਰਕਾਰ ਵਿਦਿਆਰਥੀਆਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਸਿਖਲਾਈ ਦੇਣ ਵਾਸਤੇ ਆਹਲਾ ਦਰਜੇ ਦੇ ਅੱਠ ਸਿਖਲਾਈ ਸੈਂਟਰ ਖੋਲ੍ਹ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਕੇਂਦਰ ਨੌਜਵਾਨਾਂ ਨੂੰ ਯੂ.ਪੀ.ਐਸ.ਸੀ. ਦੀ ਪ੍ਰੀਖਿਆ ਪਾਸ ਕਰਨ ਅਤੇ ਸੂਬੇ ਅਤੇ ਦੇਸ਼ ਵਿੱਚ ਵੱਕਾਰੀ ਅਹੁਦਿਆਂ ‘ਤੇ ਸੇਵਾ ਨਿਭਾਉਣ ਲਈ ਸਿਖਲਾਈ ਪ੍ਰਦਾਨ ਕਰਨਗੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦਾ ਟੀਚਾ ਨੌਜਵਾਨਾਂ ਨੂੰ ਉੱਚ ਅਹੁਦਿਆਂ ‘ਤੇ ਬੈਠ ਕੇ ਦੇਸ਼ ਦੀ ਸੇਵਾ ਕਰਨਾ ਯਕੀਨੀ ਬਣਾਉਣਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਹੁਣ ਇਹ ਨੌਜਵਾਨ ਸਰਕਾਰ ਦਾ ਅਨਿੱਖੜਵਾਂ ਅੰਗ ਬਣ ਚੁੱਕੇ ਹਨ ਅਤੇ ਉਨ੍ਹਾਂ ਨੂੰ ਮਿਸ਼ਨਰੀ ਜਜ਼ਬੇ ਨਾਲ ਲੋਕਾਂ ਦੀ ਸੇਵਾ ਕਰਨੀ ਚਾਹੀਦੀ ਹੈ। ਭਗਵੰਤ ਸਿੰਘ ਮਾਨ ਨੇ ਉਮੀਦ ਪ੍ਰਗਟਾਈ ਕਿ ਨਵੇਂ ਭਰਤੀ ਹੋਏ ਨੌਜਵਾਨ ਆਪਣੀ ਕਲਮ ਦੀ ਵਰਤੋਂ ਸਮਾਜ ਦੇ ਲੋੜਵੰਦ ਅਤੇ ਪੱਛੜੇ ਵਰਗਾਂ ਦੀ ਮਦਦ ਲਈ ਕਰਨਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਿਸਾਨ ਮੋਰਚੇ ਕਾਰਨ ਕਿਹੜੇ ਰਸਤੇ ਬੰਦ ਅਤੇ ਡਾਇਵਰਟ; ਪੜ੍ਹੋ ਟਰੈਫਿਕ ਪੁਲੀਸ ਵੱਲੋਂ ਜਾਰੀ ਐਡਵਾਈਜ਼ਰੀ

 ਚੰਡੀਗੜ੍ਹ ਅਤੇ ਮੁਹਾਲੀ ਦੀ ਹੱਦ 'ਤੇ ਲੱਗੇ ਕਿਸਾਨ ਮੋਰਚੇ ਅਤੇ ਸੁਰੱਖਿਆ ਪ੍ਰਬੰਧਾਂ ਦੇ ਮੱਦੇਨਜ਼ਰ...

ਭਾਈ ਬਲਵੰਤ ਸਿੰਘ ਰਾਜੋਆਣਾ ਨੇ ਅੱਖਾਂ ਦੇ ਇਲਾਜ ਲਈ ਖੜਕਾਇਆ ਹਾਈਕੋਰਟ ਦਾ ਬੂਹਾ

ਪਟਿਆਲਾ ਜੇਲ੍ਹ ’ਚ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਨੇ ਆਪਣੀਆਂ ਅੱਖਾਂ ਦੇ ਇਲਾਜ ਲਈ...

ਕੈਨੇਡਾ ‘ਚ ਭਾਰਤੀਆਂ ਲਈ ਖੁਸ਼ਖਬਰੀ, UPI ਤੋਂ ਪੈਸਾ ਭੇਜਣਾ ਹੋਵੇਗਾ ਤੇਜ਼ ਤੇ ਸਸਤਾ

ਕੈਨੇਡਾ ਅਤੇ ਭਾਰਤ ਵਿੱਚ ਰਹਿਣ ਵਾਲੇ ਪੰਜਾਬੀਆਂ ਦੇ ਮਜ਼ਬੂਤ ​​ਆਰਥਿਕ ਸਬੰਧ ਹਨ। ਇਹ ਰਿਸ਼ਤਾ...

ਹੁੱਕਾ ਬਾਰਾਂ ‘ਤੇ ਲੱਗੀ ਪੂਰੀ ਤਰ੍ਹਾਂ ਪਾਬੰਦੀ, DC ਨੇ ਜਾਰੀ ਕੀਤੇ ਹੁਕਮ

ਮੋਗਾ ਜ਼ਿਲ੍ਹਾ ਪ੍ਰਸ਼ਾਸਨ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਇੱਕ ਵੱਡਾ ਕਦਮ ਚੁੱਕਿਆ...

ਪਹਿਲੀ ਵਾਰ ਵੋਟਰ ਬਣਨ ਦਾ ਮੌਕਾ, 12 ਸਤੰਬਰ ਤੱਕ ਕਰੋ ਅਰਜ਼ੀ

18 ਸਾਲ ਦੀ ਉਮਰ ਪੂਰੀ ਕਰ ਚੁੱਕੇ ਜਾਂ 1 ਅਕਤੂਬਰ 2026 ਤੱਕ 18 ਸਾਲ...

DA ਮਾਮਲੇ ‘ਚ ਸੁਪਰੀਮ ਕੋਰਟ ਪਹੁੰਚੀ ਮਾਨ ਸਰਕਾਰ, ਹਾਈਕੋਰਟ ਦੇ ਫ਼ੈਸਲੇ ਨੂੰ ਦਿੱਤੀ ਚੁਣੌਤੀ

ਪੰਜਾਬ ਸਰਕਾਰ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ 3 ਅਗਸਤ ਦੇ ਮਹਿੰਗਾਈ ਭੱਤੇ...

ਪਰਾਲੀ ਦੀ ਖੇਤ ਵਿੱਚ ਅਤੇ ਖੇਤ ਤੋਂ ਬਾਹਰ ਸਾਂਭ-ਸੰਭਾਲ ਨੂੰ ਉਤਸ਼ਾਹਤ ਕੀਤਾ ਜਾਵੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 1 ਸਤੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਵਿੱਚ ਪਰਾਲੀ...

ਸੈਪਸਿਸ ਨੂੰ ਹਲਕੇ ‘ਚ ਨਾ ਲਓ!,ਕੁਝ ਘੰਟਿਆਂ ‘ਚ ਬਣ ਸਕਦੈ ਜਾਨਲੇਵਾ,ਸਮੇਂ ਸਿਰ ਪਛਾਣ ਹੀ ਬਚਾ ਸਕਦੀ ਜਾਨ

ਚੰਡੀਗੜ੍ਹ, 1 ਸਤੰਬਰ 2026:ਸ਼ੁਰੂਆਤ ਵਿੱਚ ਆਮ ਜਿਹਾ ਲੱਗਣ ਵਾਲਾ ਇਨਫੈਕਸ਼ਨ, ਸੈਪਸਿਸ ਅਤੇ ਸੈਪਟਿਕ ਸ਼ਾਕ...

ਪੰਜਾਬ ‘ਚ 3 ਸਤੰਬਰ ਨੂੰ ਸਕੂਲ-ਕਾਲਜ ਦੀਆਂ ਬੱਸਾਂ ਰਹਿਣਗੀਆਂ ਬੰਦ, ਮੰਗਾਂ ਨੂੰ ਲੈ ਕੇ ਬੱਸ ਆਪ੍ਰੇਟਰ ਕਰਨਗੇ ਮਹਾਪੰਚਾਇਤ

ਪੰਜਾਬ ਵਿੱਚ ਸਕੂਲ ਅਤੇ ਕਾਲਜ ਬੱਸ ਆਪ੍ਰੇਟਰਾਂ ਨੇ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ...