ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪਾਰਟੀਆਂ ਵੱਲੋਂ ਧੜਾਧੜ ਉਮੀਦਵਾਰਾਂ ਦੇ ਨਾਮਾਂ ਦਾ ਐਲਾਨ ਕੀਤਾ ਜਾ ਰਿਹਾ ਹੈ। ਵੀਰਵਾਰ ਨੂੰ ਮੁਲਾਇਮ ਸਿੰਘ ਦੇ ਸਾਢੂ ਪ੍ਰਮੋਦ ਗੁਪਤਾ ਭਾਜਪਾ ‘ਚ ਸ਼ਾਮਲ ਹੋ ਗਏ ਹਨ। ਦਸ ਦਈਏ ਕਿ ਇਸ ਤੋਂ ਪ੍ਰਮੋਦ ਗੁਪਤਾ ਸਮਾਜ ਵਾਦੀ ਪਾਰਟੀ ਦੇ ਵਿਧਾਇਕ ਰਹਿ ਚੁਕੇ ਹਨ । ਦੂਜੇ ਪਾਸੇ ਕਾਂਗਰਸ ਦੀ ਪੋਸਟਰ ਗਰਲ ਪ੍ਰਿਅੰਕਾ ਮੌਰਿਆ ਵੀ ਭਾਜਪਾ ਵਿੱਚ ਸ਼ਾਮਲ ਹੋ ਗਈ ਹੈ। ਜ਼ਿਕਰਯੋਗ ਹੈ ਕਿ ਇੱਕ ਦਿਨ ਪਹਿਲਾਂ ਹੀ ਮੁਲਾਇਮ ਸਿੰਘ ਯਾਦਵ ਦੀ ਛੋਟੀ ਨੂੰਹ ਅਪਰਣਾ ਯਾਦਵ ਭਾਜਪਾ ਵਿੱਚ ਸ਼ਾਮਲ ਹੋ ਗਈ ਸੀ।













