September 4, 2026, 1:36 pm
----------- Advertisement -----------
HomeNewsLatest Newsਪੰਜਾਬ ਪੁਲਿਸ ਵੱਲੋਂ ਫਿਰੌਤੀ ਰੈਕੇਟ ਦਾ ਪਰਦਾਫਾਸ਼, ਲਾਰੇਂਸ ਬਿਸ਼ਨੋਈ ਗੈਂਗ ਦੇ ਦੋ...

ਪੰਜਾਬ ਪੁਲਿਸ ਵੱਲੋਂ ਫਿਰੌਤੀ ਰੈਕੇਟ ਦਾ ਪਰਦਾਫਾਸ਼, ਲਾਰੇਂਸ ਬਿਸ਼ਨੋਈ ਗੈਂਗ ਦੇ ਦੋ ਕਾਰਕੁਨ ਕਾਬੂ; ਦੋ ਪਿਸਤੌਲ ਵੀ ਕੀਤੇ ਬਰਾਮਦ

Published on

----------- Advertisement -----------

ਚੰਡੀਗੜ੍ਹ, 12 ਸਤੰਬਰ (ਬਲਜੀਤ ਮਰਵਾਹਾ) : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਤਹਿਤ ਪੰਜਾਬ ਪੁਲਿਸ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਨੇ ਮੰਗਲਵਾਰ ਨੂੰ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਹਮਾਇਤ ਵਾਲੇ ਫਿਰੌਤੀ ਰੈਕੇਟ ਦਾ ਪਰਦਾਫਾਸ਼ ਕਰਦਿਆਂ ਗਿਰੋਹ ਦੇ ਦੋ ਮੁੱਖ ਕਾਰਕੁਨਾਂ ਨੂੰ ਗ੍ਰਿਫਤਾਰ ਕੀਤਾ ਹੈ। ਇਹਨਾਂ ਕੋਲੋਂ ਦੋ .32 ਬੋਰ ਦੇ ਪਿਸਤੌਲ ਸਮੇਤ ਦੋ ਜਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ।

ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਤਰਲੋਚਨ ਸਿੰਘ ਉਰਫ ਰਾਹੁਲ ਚੀਮਾ ਵਾਸੀ ਸੈਕਟਰ 26 ਚੰਡੀਗੜ੍ਹ ਅਤੇ ਹਰੀਸ਼ ਉਰਫ ਹੈਰੀ ਉਰਫ ਬਾਬਾ ਪਿੰਡ ਬੁਪਾਨੀਆ ਜ਼ਿਲਾ ਝੱਜਰ, ਹਰਿਆਣਾ ਵਜੋਂ ਹੋਈ ਹੈ।

ਏ.ਆਈ.ਜੀ. ਐਸ.ਐਸ.ਓ.ਸੀ ਐਸ.ਏ.ਐਸ. ਨਗਰ ਅਸ਼ਵਨੀ ਕਪੂਰ ਨੇ ਦੱਸਿਆ ਕਿ ਉਨ੍ਹਾਂ ਨੂੰ ਖੁਫੀਆ ਜਾਣਕਾਰੀ ਮਿਲੀ ਸੀ ਕਿ ਲਾਰੈਂਸ ਬਿਸ਼ਨੋਈ ਗਰੋਹ ਦੇ ਕੁਝ ਮੈਂਬਰ ਪੰਜਾਬ ਅਤੇ ਆਸ-ਪਾਸ ਦੇ ਰਾਜਾਂ ਦੇ ਕਾਰੋਬਾਰੀਆਂ ਅਤੇ ਰਸੂਖ਼ਦਾਰ ਵਿਅਕਤੀਆਂ ਨੂੰ ਫਿਰੌਤੀ ਲਈ ਧਮਕੀ ਭਰੀਆਂ ਕਾਲਾਂ ਕਰ ਰਹੇ ਹਨ ਅਤੇ ਇਲਾਕੇ ਵਿੱਚ ਟਾਰਗੇਟ ਕਿਲਿੰਗ ਨੂੰ ਅੰਜਾਮ ਦੇਣ ਦੀ ਯੋਜਨਾ ਵੀ ਬਣਾ ਰਹੇ ਸਨ।

ਉਨ੍ਹਾਂ ਦੱਸਿਆ ਕਿ ਐਸ.ਐਸ.ਓ.ਸੀ. ਐਸ.ਏ.ਐਸ.ਨਗਰ ਦੀਆਂ ਪੁਲਿਸ ਟੀਮਾਂ ਨੇ ਮੁਸਤੈਦੀ ਨਾਲ ਕਾਰਵਾਈ ਕਰਦੇ ਹੋਏ ਸੋਮਵਾਰ ਨੂੰ ਮੁਲਜ਼ਮ ਤਰਲੋਚਨ ਸਿੰਘ ਨੂੰ ਦੋ ਜਿੰਦਾ ਕਾਰਤੂਸਾਂ ਅਤੇ ਇੱਕ ਪਿਸਤੌਲ ਸਮੇਤ ਗ੍ਰਿਫ਼ਤਾਰ ਕੀਤਾ ਸੀ, ਜਿਸ ਤੋਂ ਬਾਅਦ ਮੰਗਲਵਾਰ ਨੂੰ ਮੁਲਜ਼ਮ ਹਰੀਸ਼ ਉਰਫ਼ ਹੈਰੀ ਨੂੰ ਵੀ ਇੱਕ ਪਿਸਤੌਲ ਸਮੇਤ ਗ੍ਰਿਫ਼ਤਾਰ ਕਰ ਲਿਆ ਗਿਆ।

ਏਆਈਜੀ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫਤਾਰ ਕੀਤੇ ਗਏ ਦੋਵੇਂ ਵਿਅਕਤੀ ਪ੍ਰਸਿੱਧੀ ਪ੍ਰਾਪਤ ਕਰਨਾ ਚਾਹੁੰਦੇ ਸਨ ਅਤੇ ਉਹਨਾਂ ਲੇ ਵੱਖ-ਵੱਖ ਸੋਸ਼ਲ ਮੀਡੀਆ ਪਲੇਟਫਾਰਮਾਂ ’ਤੇ ਪ੍ਰੋਫਾਈਲ ਬਣਾਏ ਸਨ, ਜਿੱਥੇ ਉਹ ਨੌਜਵਾਨਾਂ ਨੂੰ ਭਰਮਾਉਣ ਲਈ ਹਥਿਆਰਾਂ ਅਤੇ ਗੋਲੀ-ਸਿੱਕੇ ਦਾ ਪ੍ਰਦਰਸ਼ਨ ਕਰਦੇ ਸਨ ਅਤੇ ਮਾਸੂਮ ਨੌਜਵਾਨਾਂ ਨੂੰ ਗਿਰੋਹ ਲਈ ਕੰਮ ਕਰਨ ਲਈ ਉਕਸਾਉਂਦੇ ਸਨ। ਉਹਨਾਂ ਨੇ ਕਿਹਾ ਕਿ ਉਕਤ ਵਿਅਕਤੀ ਭੋਲੇ-ਭਾਲੇ ਨੌਜਵਾਨਾਂ ਨੂੰ ਗਿਰੋਹ ਦਾ ਹਿੱਸਾ ਬਣਨ ਬਦਲੇ ਚੰਗੀ ਰਕਮ ਦੇਣ ਦਾ ਵਾਅਦਾ ਕਰਕੇ ਉੱਚ ਪੱਧਰੀ ਜੀਵਨ ਸ਼ੈਲੀ ਦੇਣ ਦੀ ਪੇਸ਼ਕਸ਼ ਕਰਦੇ ਸਨ।

ਉਨ੍ਹਾਂ ਦੱਸਿਆ ਕਿ ਐਸ.ਐਸ.ਓ.ਸੀ ਨੇ ਦੋਵਾਂ ਮੁਲਜ਼ਮਾਂ ਨੂੰ ਸਥਾਨਕ ਅਦਾਲਤ ਵਿੱਚ ਪੇਸ਼ ਕਰਨ ਤੋਂ ਬਾਅਦ ਤਿੰਨ ਦਿਨਾਂ ਦਾ ਪੁਲੀਸ ਰਿਮਾਂਡ ਲੈ ਲਿਆ ਹੈ ਅਤੇ ਮਾਡਿਊਲ ਦੇ ਹੋਰ ਮੈਂਬਰਾਂ ਦਾ ਪਤਾ ਲਗਾਉਣ ਅਤੇ ਉਨ੍ਹਾਂ ਨੂੰ ਫੜਨ ਲਈ ਅਗਲੇਰੀ ਜਾਂਚ ਜਾ ਰਹੀ ਹੈ।

ਇਸ ਸਬੰਧੀ ਵਿੱਚ 11-09-2023 ਨੂੰ ਪੁਲਿਸ ਥਾਣਾ ਐਸਐਸਓਸੀ ਮੋਹਾਲੀ ਵਿਖੇ ਅਸਲਾ ਐਕਟ ਦੀਆਂ ਧਾਰਾਵਾਂ 25, 25(6) ਅਤੇ 25(7) ਅਤੇ ਭਾਰਤੀ ਦੰਡਾਵਲੀ ਦੀਆਂ ਧਾਰਾਵਾਂ 384 ਅਤੇ 1202 ਅਧੀਨ ਮਾਮਲਾ ਦਰਜ ਕੀਤਾ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬੀ ਮੂਲ ਦਾ ਪੁਲੀਸ ਅਧਿਕਾਰੀ ਅਤੇ ਚੈਰਿਟੀ ਮੁਖੀ Kal Dosanjh ਧੋਖਾਧੜੀ ਦੇ ਦੋਸ਼ ਹੇਠ ਗ੍ਰਿਫ਼ਤਾਰ

 ਵੈਨਕੂਵਰ ਪੁਲੀਸ ਨੇ ਪੰਜਾਬੀ ਮੂਲ ਦੇ ਆਪਣੇ ਹੀ ਇੱਕ ਪੁਲੀਸ ਅਧਿਕਾਰੀ ਅਤੇ ਨੌਜਵਾਨਾਂ ਦੀ...

ਪੁਣੇ ‘ਚ ਡਿਊਟੀ ਦੌਰਾਨ ਪੰਜਾਬ ਦਾ ਫ਼ੌਜੀ ਹੋਇਆ ਸ਼ਹੀਦ, ਜੱਦੀ ਪਿੰਡ ਦਿਆਲਪੁਰਾ ‘ਚ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ ਸਸਕਾਰ

ਭਾਰਤੀ ਫੌਜ ਦੇ ਜਵਾਨ ਜਗਤਾਰ ਸਿੰਘ (41) ਦੀ ਮਹਾਰਾਸ਼ਟਰ (ਪੁਣੇ) ਵਿੱਚ ਡਿਊਟੀ ਦੌਰਾਨ ਇੱਕ...

CM ਮਾਨ ਦੀ ਪਤਨੀ ਦਾ ਵੱਡਾ ਐਕਸ਼ਨ, ਖਹਿਰਾ ਤੇ ਮਜੀਠੀਆ ਨੂੰ ਭੇਜਿਆ ਲੀਗਲ ਨੋਟਿਸ; ਕਿਹਾ- 24 ਘੰਟਿਆਂ ‘ਚ ਮੰਗਣ ਮੁਆਫ਼ੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਧਰਮਪਤਨੀ ਡਾ. ਗੁਰਪ੍ਰੀਤ ਕੌਰ ਮਾਨ ਨੇ...

ਪੰਜਾਬ 2007-17 ਦਾ ਜੰਗਲ ਰਾਜ ਨਹੀਂ ਭੁੱਲਿਆ, ਅਕਾਲੀਆਂ ਕੋਲ ਲੋਕਾਂ ਨੂੰ ਭਾਸ਼ਣ ਦੇਣ ਦਾ ਕੋਈ ਨੈਤਿਕ ਅਧਿਕਾਰ ਨਹੀਂ: ਬਲਤੇਜ ਪੰਨੂ

ਚੰਡੀਗੜ੍ਹ 3 ਸਤੰਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਵੀਰਵਾਰ...

ਸੇਖੋਂ ਦੇ ‘ਆਪ’ ’ਚ ਸ਼ਾਮਲ ਹੋਣ ਦੀਆਂ ਚਰਚਾਵਾਂ; ਜ਼ੀਰਾ ਦੀਸਿਆਸਤ ਵਿੱਚ ਹੋ ਸਕਦਾ ਵੱਡਾ ਮੋੜ

ਸਰਹੱਦੀ ਜ਼ਿਲ੍ਹੇ ਦੇ ਜ਼ੀਰਾ ਉਪ-ਮੰਡਲ ਵਿੱਚ ਸਿਆਸੀ ਸਮੀਕਰਨਾਂ ਨੂੰ ਵੱਡੇ ਪੱਧਰ ’ਤੇ ਬਦਲ ਸਕਣ ਵਾਲੇ...

 ਵੋਟਰ ਸੂਚੀ ’ਚੋਂ ਰਾਘਵ ਚੱਢਾ ਦਾ ਨਾਮ ਗਾਇਬ, ਪੰਜਾਬ ਤੋਂ ਬਾਅਦ ਦਿੱਲੀ ’ਚ ਵੀ ਝਟਕਾ

   ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਪ੍ਰਕਿਰਿਆ ਮਗਰੋਂ ਰਾਜ ਸਭਾ ਮੈਂਬਰ...

ਬਠਿੰਡਾ ਵਿਚ ਚ ਹੋ ਰਹੀ ਮਹਾਂਪੰਚਾਇਤ ਲਈ ਕਾਨਵੈਂਟ ਸਕੂਲ ਦੀਆਂ ਬੱਸਾਂ ਦੇ ਡਰਾਈਵਰ ਰਵਾਨਾ

ਪੰਜਾਬ ਵਿੱਚ ਅੱਜ ਪ੍ਰਾਈਵੇਟ ਸਕੂਲ ਬੱਸ ਐਸੋਸੀਏਸ਼ਨ ਵੱਲੋਂ ਮੰਗਾਂ ਨੂੰ ਲੈ ਕੇ ਸਮੂਹ ਬੱਸਾਂ...

ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਹੋਈ ਸਰਗਰਮ, ਅਗਲੇ 10 ਦਿਨਾਂ ‘ਚ ਪੰਜਾਬ ਦੌਰੇ ‘ਤੇ ਆਉਣਗੇ ਰਾਹੁਲ ਗਾਂਧੀ

ਜਿਵੇਂ-ਜਿਵੇਂ 2027 ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਨੇੜੇ ਆ ਰਹੀਆਂ ਹਨ, ਸਿਆਸੀ ਪਾਰਟੀਆਂ ਸਰਗਰਮ...

ਪਰਮਿੰਦਰ ਸਿੰਘ ਗੋਲਡੀ ਹਲਕਾ ਖਰੜ ਦੇ ਇੰਚਾਰਜ ਨਿਯੁਕਤ, ਜ਼ਿੰਮੇਵਾਰੀ ਸੌਂਪਣ ਲਈ CM ਮਾਨ ਤੇ ਪਾਰਟੀ ਹਾਈਕਮਾਨ ਦਾ ਕੀਤਾ ਧੰਨਵਾਦ

ਆਮ ਆਦਮੀ ਪਾਰਟੀ ਵੱਲੋਂ ਪਰਮਿੰਦਰ ਸਿੰਘ ਗੋਲਡੀ ਨੂੰ ਹਲਕਾ ਖਰੜ ਦਾ ਇੰਚਾਰਜ ਨਿਯੁਕਤ ਕੀਤਾ...