November 25, 2026, 5:43 am
----------- Advertisement -----------
HomeNewsBreaking Newsਵਿਜੀਲੈਂਸ ਨੇ CDPO ਦਫ਼ਤਰ ਵਿਖੇ ਤਾਇਨਾਤ ਸੁਪਰਵਾਈਜ਼ਰ ਨੂੰ ਰਿਸ਼ਵਤ ਲੈਂਦਿਆਂ ਕੀਤਾ ਕਾਬੂ

ਵਿਜੀਲੈਂਸ ਨੇ CDPO ਦਫ਼ਤਰ ਵਿਖੇ ਤਾਇਨਾਤ ਸੁਪਰਵਾਈਜ਼ਰ ਨੂੰ ਰਿਸ਼ਵਤ ਲੈਂਦਿਆਂ ਕੀਤਾ ਕਾਬੂ

Published on

----------- Advertisement -----------

ਚੰਡੀਗੜ੍ਹ, 13 ਸਤੰਬਰ 2023 – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਅਪਣਾਈ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਬਾਲ ਵਿਕਾਸ ਪ੍ਰਾਜੈਕਟ ਦਫ਼ਤਰ (ਸੀ.ਡੀ.ਪੀ.ਓ.), ਤਲਵੰਡੀ ਸਾਬੋ, ਬਠਿੰਡਾ ਵਿਖੇ ਤਾਇਨਾਤ ਸੁਪਰਵਾਈਜ਼ਰ ਹਰਮੇਲ ਕੌਰ ਨੂੰ 18,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਰੇਸ਼ਮਾ ਵਾਸੀ ਪਿੰਡ ਭਾਗੀਵਾਂਦਰ, ਤਹਿਸੀਲ ਤਲਵੰਡੀ ਸਾਬੋ ਦੀ ਸ਼ਿਕਾਇਤ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਸਬੰਧੀ ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਸ ਦੀ ਭਤੀਜ ਨੂੰਹ ਨੂੰ ਆਂਗਣਵਾੜੀ ਵਰਕਰ ਵਜੋਂ ਭਰਤੀ ਕਰਵਾਉਣ ਬਦਲੇ ਉਕਤ ਮੁਲਜ਼ਮ ਸੁਪਰਵਾਈਜ਼ਰ ਹਰਮੇਲ ਕੌਰ ਨੇ ਉਸ ਕੋਲੋਂ 80,000 ਰੁਪਏ ਮੰਗੇ ਪਰ ਸੌਦਾ 60,000 ਰੁਪਏ ਵਿਚ ਤੈਅ ਹੋਇਆ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਸੁਪਰਵਾਈਜ਼ਰ ਪਹਿਲਾਂ ਹੀ ਉਸ ਕੋਲੋਂ 35,000 ਰੁਪਏ ਲੈ ਚੁੱਕੀ ਹੈ ਅਤੇ ਬਾਕੀ ਬਚੀ ਰਕਮ ਦੀ ਮੰਗ ਕਰ ਰਹੀ ਸੀ।

ਬੁਲਾਰੇ ਨੇ ਦੱਸਿਆ ਕਿ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਨੇ ਜਾਲ ਵਿਛਾ ਕੇ ਮੁਲਜ਼ਮ ਸੁਪਰਵਾਈਜ਼ਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 18,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕਰ ਲਿਆ।

ਇਸ ਸਬੰਧੀ ਉਕਤ ਮੁਲਾਜ਼ਮ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਥਾਣਾ ਵਿਜੀਲੈਂਸ ਬਿਊਰੋ, ਬਠਿੰਡਾ ਵਿਖੇ ਰਿਸ਼ਵਤਖੋਰੀ ਦਾ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ-ਅਕਾਲੀ ਗੱਠਜੋੜ ’ਤੇ CM ਮਾਨ ਦਾ ਤਿੱਖਾ ਹਮਲਾ, ਦੱਸਿਆ ‘ਠੱਗ ਜੋੜ’

ਚੰਡੀਗੜ੍ਹ 24 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਵੇਂ ਐਲਾਨੇ ਗਏ ਪੰਜਾਬ ਵਿਰੋਧੀ ਭਾਜਪਾ-ਅਕਾਲੀ...

ਪੰਜਾਬ ‘ਚ ਹੈਵਾਨੀਅਤ ਦੀਆਂ ਹੱਦਾਂ ਪਾਰ, ਨਬਾਲਿਗ ਕੁੜੀ ਦੇ ਹੱਥ ਬੰਨ੍ਹ ਰੇਪ ਦੀ ਕਥਿਤ ਕੋਸ਼ਿਸ਼ ਮਗਰੋਂ ਕਤਲ

ਰੂਪਨਗਰ: ਜ਼ਿਲ੍ਹਾ ਰੂਪਨਗਰ ਦੇ ਨਜ਼ਦੀਕੀ ਪਿੰਡ ਵਿੱਚ ਬੀਤੀ ਰਾਤ ਇੱਕ ਪ੍ਰਵਾਸੀ ਵਿਅਕਤੀ ਨੇ ਸੱਤ...

ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਨੇ PM ਮੋਦੀ ਨੂੰ ਲਿਖਿਆ ਪੱਤਰ, ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਦੀ ਕੀਤੀ ਮੰਗ

ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ 23 ਨਵੰਬਰ 2026 ਨੂੰ ਪ੍ਰਧਾਨ ਮੰਤਰੀ ਨਰਿੰਦਰ...

ਵਿਅਕਤੀ ਨੇ ਦੋ ਕੁੱਤਿਆਂ ਨੂੰ ਗੋਲੀ ਮਾਰਨ ਉਪਰੰਤ ਮਾਂ ਨੂੰ ਮਾਰੀ ਗੋਲੀ, ਖੁਦ ਵੀ ਕੀਤੀ ਖ਼ੁਦਕੁਸ਼ੀ

ਸਥਾਨਕ ਜੁਝਾਰ ਸਿੰਘ ਐਵੀਨਿਊ ਅਜਨਾਲਾ ਰੋਡ ਤੋਂ ਇਕ ਬਹੁਤ ਹੀ ਮੰਦਭਾਗੀ ਖਬਰ ਆਈ ਹੈ,...

ਪਿਕਨਿਕ ਤੋਂ ਵਾਪਸ ਆ ਰਹੀ ਸਕੂਲ ਬੱਸ ਨੂੰ ਟਰੱਕ ਨੇ ਮਾਰੀ ਟੱਕਰ, 4 ਬੱਚਿਆਂ ਦੀ ਮੌਤ, 35 ਜ਼ਖਮੀ

 ਮੰਗਲਵਾਰ ਸਵੇਰੇ ਕੰਨੌਜ ਜ਼ਿਲ੍ਹੇ ਦੇ ਆਗਰਾ-ਲਖਨਊ ਐਕਸਪ੍ਰੈਸਵੇਅ 'ਤੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਆਗਰਾ...

PM Modi ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਪਹਿਲੇ ਸਿੱਖ ਗੁਰੂ, ਸ੍ਰੀ ਗੁਰੂ ਨਾਨਕ ਦੇਵ...

BJP-ਸ਼੍ਰੋਮਣੀ ਅਕਾਲੀ ਦਲ ਇਕੱਠੇ ਲੜਨਗੇ ਪੰਜਾਬ ਵਿਧਾਨ ਸਭਾ ਚੋਣਾਂ, ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵੱਲੋਂ ਗਠਜੋੜ ਦਾ ਐਲਾਨ

2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ...

ਦਿੱਲੀ ਦੇ ਥਾਣੇ ’ਚ ਚਾਕੂ ਨਾਲ ਹਮਲਾ, ਸਕੂਟੀ ਲੈ ਕੇ ਭੱਜਿਆ ਨਬੀਲ; ਪੁਲਿਸ ਨੇ 8 ਰਾਊਂਡ ਚਲਾਈਆਂ ਗੋਲੀਆਂ, 6 ਲੱਗਣ ਮਗਰੋਂ ਕਾਬੂ

ਨਵੰਬਰ-ਦਿੱਲੀ ਦੇ ਜਾਮਾ ਮਸਜਿਦ ਥਾਣੇ ਵਿੱਚ ਇੱਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ।...

ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਪੁਰਬ : ਸੁਲਤਾਨਪੁਰ ਲੋਧੀ ਵਿਖੇ ਠੰਢ ਦੇ ਬਾਵਜੂਦ ਸੰਗਤਾਂ ਦਾ ਉਮੜਿਆ ਸੈਲਾਬ

ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਵਿਖੇ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ...