ਵੀਰਵਾਰ ਨੂੰ ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਦੇ ਲਈ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰਦਿਆਂ ਕਾਂਗਰਸ ਨੇ ਆਪਣੇ 41 ਉਮੀਦਵਾਰਾਂ ਦਾ ਐਲਾਨ ਕੀਤਾ ਹੈ। ਇੰਨ੍ਹਾਂ 41 ਉਮੀਦਵਾਰਾਂ ਦੇ ਵਿੱਚ 16 ਮਹਿਲਾ ਉਮੀਦਵਾਰ ਵੀ ਸ਼ਾਮਿਲ ਹਨ। ਇਸ ਤੋਂ ਪਹਿਲਾ ਕਾਂਗਰਸ ਪਾਰਟੀ ਨੇ 125 ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਸੀ। ਜਿਨ੍ਹਾਂ ਵਿੱਚੋਂ 50 ਮਹਿਲਾਵਾਂ ਨੂੰ ਉਮੀਦਵਾਰ ਵੱਜੋਂ ਚੋਣ ਮੈਦਾਨ ਦੇ ਵਿੱਚ ਉਤਾਰਿਆ ਗਿਆ ਸੀ।














