October 6, 2026, 10:37 pm
----------- Advertisement -----------
HomeNewsLatest Newsਪੰਜਾਬ ਸਰਕਾਰ ਨੇ ਨਸ਼ਾ ਤਸਕਰਾਂ 'ਤੇ ਵਿਰੁੱਧ ਕੱਸਿਆ ਸ਼ਿਕੰਜਾ, 1166 ਨਸ਼ਾ ਤਸਕਰਾਂ...

ਪੰਜਾਬ ਸਰਕਾਰ ਨੇ ਨਸ਼ਾ ਤਸਕਰਾਂ ‘ਤੇ ਵਿਰੁੱਧ ਕੱਸਿਆ ਸ਼ਿਕੰਜਾ, 1166 ਨਸ਼ਾ ਤਸਕਰਾਂ ਗ੍ਰਿਫ਼ਤਾਰ

Published on

----------- Advertisement -----------

ਪੰਜਾਬ ਸਰਕਾਰ ਦੇ ਸਾਹਮਣੇ ਕਈ ਚੁਣੌਤੀਆਂ ਆਈਆਂ ਹਨ। ਪਰ ਸੂਬੇ ਦੀ ਸਭ ਤੋਂ ਵੱਡੀ ਸਮੱਸਿਆ ਨੌਜਵਾਨਾਂ ਵਿੱਚ ਵੱਧ ਰਿਹਾ ਨਸ਼ਾ ਹੈ। ਇਹ ਸਥਿਤੀ ਉਸ ਸਮੇਂ ਦੀ ਹੈ ਜਦੋਂ ਚੋਣ ਪ੍ਰਚਾਰ ਦੌਰਾਨ ‘ਆਪ’ ਨੇ ਪੰਜਾਬ ਵਿੱਚੋਂ ਤਿੰਨ ਮਹੀਨਿਆਂ ਵਿੱਚ ਨਸ਼ਾ ਖ਼ਤਮ ਕਰਨ ਦਾ ਦਾਅਵਾ ਕੀਤਾ ਸੀ। ਪਰ ਇਲਜ਼ਾਮ ਹਨ ਕਿ ਪਿਛਲੇ ਡੇਢ ਸਾਲ ਵਿੱਚ ਨਸ਼ੇ ਵਿੱਚ ਤੇਜ਼ੀ ਨਾਲ ਵਾਧਾ ਹੋਇਆ ਹੈ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੀ ਰੋਕਥਾਮ ਲਈ ਸਮੇਂ-ਸਮੇਂ ‘ਤੇ ਕਈ ਵਿਸ਼ੇਸ਼ ਅਪ੍ਰੇਸ਼ਨ ਚਲਾਏ ਗਏ।

‘ਆਪ’ ਸਰਕਾਰ ਦੇ ਸੱਤਾ ‘ਚ ਆਉਣ ਤੋਂ ਬਾਅਦ ਪੰਜਾਬ ਪੁਲਿਸ ਵੱਲੋਂ ਨਸ਼ਾ ਤਸਕਰਾਂ ਵਿਰੁੱਧ ਵਿੱਢੀ ਗਈ ਵਿਸ਼ੇਸ਼ ਮੁਹਿੰਮ ਤਹਿਤ ਹੁਣ ਤੱਕ ਕੁੱਲ 18130 ਐਨਡੀਪੀਐਸ ਐਫਆਈਆਰ ਦਰਜ ਕੀਤੀਆਂ ਗਈਆਂ ਹਨ। ਇਨ੍ਹਾਂ ਮਾਮਲਿਆਂ ਵਿੱਚ ਨਾਮਜ਼ਦ ਮੁਲਜ਼ਮਾਂ ਵਿੱਚੋਂ ਕੁੱਲ 1166 ਵੱਡੇ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਸੀਮਾ ਸੁਰੱਖਿਆ ਬਲ ਅਤੇ ਪੰਜਾਬ ਪੁਲਿਸ ਵੱਲੋਂ ਵੱਖ-ਵੱਖ ਨਸ਼ਾ ਤਸਕਰੀ ਦੇ ਮਾਡਿਊਲਾਂ ਦਾ ਪਰਦਾਫਾਸ਼ ਕਰਨ ਤੋਂ ਇਲਾਵਾ ਸਰਹੱਦੀ ਖੇਤਰਾਂ ਤੋਂ ਨਸ਼ਿਆਂ ਦੀਆਂ ਵੱਡੀਆਂ ਖੇਪਾਂ ਬਰਾਮਦ ਕੀਤੀਆਂ ਗਈਆਂ ਹਨ।

 ਪੰਜਾਬ ਪੁਲਿਸ ਪਿਛਲੇ ਡੇਢ ਸਾਲ ਤੋਂ ਲਗਾਤਾਰ ਨਸ਼ਾ ਤਸਕਰਾਂ ‘ਤੇ ਸ਼ਿਕੰਜਾ ਕੱਸ ਰਹੀ ਹੈ। ਇਸ ਕਰਕੇ ਹੁਣ ਤੱਕ ਪੰਜਾਬ ਵਿੱਚੋਂ ਨਸ਼ੀਲੇ ਪਦਾਰਥਾਂ ਦੀਆਂ ਵੱਡੀਆਂ ਖੇਪਾਂ ਬਰਾਮਦ ਹੋਈਆਂ ਹਨ। ਪੰਜਾਬ ਪੁਲਿਸ ਦੇ ਏਆਈਜੀ ਸੁਖਚੈਨ ਸਿੰਘ ਗਿੱਲ ਨੇ ਦੱਸਿਆ ਕਿ ਦਰਜ ਕੀਤੀਆਂ ਕੁੱਲ ਐਫਆਈਆਰਜ਼ ਵਿੱਚੋਂ ਹੁਣ ਤੱਕ ਵਪਾਰਕ ਮਾਤਰਾ ਦੇ 2099 ਕੇਸ ਦਰਜ ਕੀਤੇ ਗਏ ਹਨ। ਇਨ੍ਹਾਂ ਤੋਂ ਇਲਾਵਾ ਦਰਮਿਆਨੀ ਅਤੇ ਛੋਟੀ ਮਾਤਰਾ ਦੀਆਂ ਕੁੱਲ 16002 ਐਫਆਈਆਰ ਦਰਜ ਹਨ। 

----------- Advertisement -----------

ਸਬੰਧਿਤ ਹੋਰ ਖ਼ਬਰਾਂ

SGPC ਦੇ ਮੁੱਖ ਸਕੱਤਰ ਦੇ OSD ਤੋਂ ਲੰਬੀ ਪੁੱਛਗਿੱਛ, 4 ਘੰਟੇ ਚੱਲਿਆ ਸਿਲਸਿਲਾ

ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ ਦਰਜ ਜਿਨਸੀ ਸ਼ੋਸ਼ਣ ਦੇ ਮਾਮਲੇ ਦੀ ਜਾਂਚ ਨੂੰ ਅੱਗੇ ਵਧਾਉਂਦਿਆਂ...

 ਹਰਮਨਪ੍ਰੀਤ ਕੌਰ ਨੇ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨੀ ਛੱਡਣ ਦਾ ਕੀਤਾ ਐਲਾਨ

ਮਹਿਲਾ ਕ੍ਰਿਕਟਰ ਹਰਮਨਪ੍ਰੀਤ ਕੌਰ ਨੇ ਆਪਣੇ ਕ੍ਰਿਕਟ ਕਰੀਅਰ ਬਾਰੇ ਇੱਕ ਵੱਡਾ ਐਲਾਨ ਕੀਤਾ ਹੈ।...

ਬੇਨਿਨ ਸਿਟੀ ਤੋਂ ਲਾਗੋਸ ਜਾ ਰਿਹਾ ਫੌਜੀ ਜਹਾਜ਼ ਕਰੈਸ਼, 32 ਲੋਕਾਂ ਦੀ ਮੌਤ

ਨਾਈਜੀਰੀਆ ਵਿੱਚ ਇੱਕ ਦੁਖਦਾਈ ਜਹਾਜ਼ ਹਾਦਸੇ ਵਿੱਚ 32 ਲੋਕਾਂ ਦੀ ਮੌਤ ਹੋ ਗਈ ਹੈ।...

ਚੰਡੀਗੜ੍ਹ ‘ਚ ‘ਧਰਮ ਯੁੱਧ ਮੋਰਚੇ’ ਦੇ ਆਗੂਆਂ ਦੀ CM ਨਾਲ ਮੀਟਿੰਗ, ਪੰਥਕ ਮਸਲਿਆਂ ‘ਤੇ ਹੋਈ ਚਰਚਾ

ਬਟਾਲਾ ‘ਚ ਚੱਲ ਰਹੇ ‘ਧਰਮ ਯੁੱਧ ਮੋਰਚੇ’ ਦੇ ਆਗੂ ਗੁਰਪ੍ਰੀਤ ਸਿੰਘ ਖਾਲਸਾ ਦੀ ਅਗਵਾਈ...

‘ਜੋ ਕੱਲ੍ਹ ਤੱਕ ਨਾਲ ਘੁੰਮਦੇ ਸੀ…’, Mad Sandhu ਦੇ ਭਰਾ ਨੇ ਰੋਂਦਿਆਂ ਦੱਸੀ ਹਕੀਕਤ

ਅੰਮ੍ਰਿਤਸਰ ਦੇ ਲੋਹਾਰਕਾ ਰੋਡ ’ਤੇ ਮੋਟਰਸਾਈਕਲ ਸਵਾਰ ਹਮਲਾਵਰਾਂ ਦੀਆਂ ਗੋਲੀਆਂ ਦਾ ਸ਼ਿਕਾਰ ਬਣੇ ਮਸ਼ਹੂਰ...

2000 ਨੌਜਵਾਨਾਂ ਨੂੰ ਲੈ ਕੇ ਪੱਗੜੀ ਸੰਭਾਲ ਯਾਤਰਾ ਕੱਢਣਗੇ ਚਰਨਜੀਤ ਚੰਨੀ!

ਸਾਬਕਾ ਮੁੱਖ ਮੰਤਰੀ ਤੇ ਸਾਂਸਦ ਚਰਨਜੀਤ ਚੰਨੀ 2000 ਨੌਜਵਾਨਾਂ ਨੂੰ ਲੈ ਕੇ ਪੰਜਾਬ ਵਿਚ...

ਹਾਈਕੋਰਟ ਦੇ CBI ਜਾਂਚ ਹੁਕਮਾਂ ਖ਼ਿਲਾਫ਼ SC ਪਹੁੰਚੀ ਮਾਨ ਸਰਕਾਰ

ਪੰਜਾਬ ਸਰਕਾਰ ਨੇ ਇਨਫੋਰਸਮੈਂਟ ਡਾਇਰੈਕਟੋਰੇਟ (ED) ਵੱਲੋਂ ਪੰਜਾਬ ਡੀਜੀਪੀ ਨੂੰ ਲਿਖੇ ਪੱਤਰ ਸਬੰਧੀ ਪੰਜਾਬ...

ਬੇਅਦਬੀ ਕਾਨੂੰਨ ਨੂੰ ਲੈ ਕੇ ਅਹਿਮ ਮੀਟਿੰਗ ਅੱਜ, ਸਰਕਾਰ ਦੀ 7 ਮੈਂਬਰੀ ਤਾਲਮੇਲ ਕਮੇਟੀ ਕਰੇਗੀ ਵਿਚਾਰ

ਪੰਜਾਬ ਸਰਕਾਰ ਦੀ 7 ਮੈਂਬਰੀ ਤਾਲਮੇਲ ਕਮੇਟੀ ਅੱਜ ਬੇਅਦਬੀ ਸੋਧ ਕਾਨੂੰਨ ਨੂੰ ਲੈ ਕੇ...

ਜੇਕਰ ਆਡੀਓ ਏਆਈ ਦੁਆਰਾ ਤਿਆਰ ਕੀਤੀ ਗਈ ਹੈ, ਤਾਂ ਫੋਰੈਂਸਿਕ ਜਾਂਚ ਤੋਂ ਸੱਚਾਈ ਸਾਹਮਣੇ ਆਉਣ ਦਿਓ: ਬਲਤੇਜ ਪੰਨੂ

ਚੰਡੀਗੜ੍ਹ 5 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸੋਮਵਾਰ...