June 28, 2026, 10:00 am
----------- Advertisement -----------
HomeNewsLatest Newsਹਰਪਾਲ ਸਿੰਘ ਦਾ ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ ਕੀਤਾ ਰੱਦ: ਡਾ.ਬਲਜੀਤ ਕੌਰ

ਹਰਪਾਲ ਸਿੰਘ ਦਾ ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ ਕੀਤਾ ਰੱਦ: ਡਾ.ਬਲਜੀਤ ਕੌਰ

Published on

----------- Advertisement -----------

ਚੰਡੀਗੜ੍ਹ, 13 ਸਤੰਬਰ (ਬਲਜੀਤ ਮਰਵਾਹਾ)- ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਹਰਪਾਲ ਸਿੰਘ ਪੁੱਤਰ ਅਜੀਤ ਸਿੰਘ ਲੁਧਿਆਣਾ ਜੋ ਬਤੌਰ ਡਾਕਟਰ ਕੰਮ ਕਰ ਰਿਹਾ ਹੈ, ਦਾ ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ ਪੰਜਾਬ ਸਰਕਾਰ ਪੱਧਰ ਤੇ ਗਠਿਤ ਰਾਜ ਪੱਧਰੀ ਸਕਰੂਟਨੀ ਕਮੇਟੀ ਵੱਲੋਂ ਰੱਦ ਕੀਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਹਰਦੀਪ ਕੌਰ ਪਤਨੀ ਗੁਰਿੰਦਰ ਸਿੰਘ ਨਵੀ ਦਿੱਲੀ ਵੱਲੋਂ ਪ੍ਰਿੰਸੀਪਲ ਸੈਕਟਰੀ, ਸਮਾਜਿਕ ਨਿਆਂ ਅਤੇ ਅਧਿਕਾਰਤਾ ਅਤੇ ਘੱਟ ਗਿਣਤੀ ਕੋਲ ਸ਼ਿਕਾਇਤ ਦਰਜ ਕਰਵਾਈ ਸੀ ਕਿ ਲੁਧਿਆਣਾ ਦੇ ਹਰਪਾਲ ਸਿੰਘ ਪੁੱਤਰ ਅਜੀਤ ਸਿੰਘ ਨੇ ਅਨੁਸੂਚਿਤ ਜਾਤੀ ਦਾ ਸਰਟੀਫਿਕੇਟ ਬਣਾਇਆ ਹੋਇਆ ਹੈ।

ਮੰਤਰੀ ਨੇ ਅੱਗੇ ਕਿਹਾ ਕਿ ਹਰਪਾਲ ਸਿੰਘ ਰਾਮਗੜ੍ਹੀਆ ਜਾਤੀ ਨਾਲ ਸਬੰਧ ਰੱਖਦਾ ਹੈ, ਜਦੋ ਕਿ ਉਸ ਵੱਲੋਂ ਰਾਮਦਾਸੀਆ ਅਨੁਸੂਚਿਤ ਜਾਤੀ ਦਾ ਸਰਟੀਫਿਕੇਟ ਬਣਾਇਆ ਹੋਇਆ ਹੈ। ਇਸ ਸਰਟੀਫਿਕੇਟ ਦੇ ਅਧਾਰ ਤੇ ਉਸ ਨੇ ਸਾਲ 1985-86 ਵਿੱਚ ਗੌਰਮਿੰਟ ਮੈਡੀਕਲ ਕਾਲਜ ਅੰਮ੍ਰਿਤਸਰ ਵਿਖੇ ਐਮ.ਬੀ.ਬੀ.ਐਸ ਵਿੱਚ ਦਾਖਲਾ ਲਿਆ ਅਤੇ ਹੁਣ ਬਤੌਰ ਪ੍ਰਾਈਵੇਟ ਡਾਕਟਰ (ਐਨਥੀਸੀਆ) ਲੁਧਿਆਣਾ ਵਿਖੇ ਕੰਮ ਕਰ ਰਿਹਾ ਹੈ।

ਉਨ੍ਹਾਂ ਕਿਹਾ ਕਿ ਰਾਜ ਪੱਧਰੀ ਸਕਰੂਟਨੀ ਕਮੇਟੀ ਵੱਲੋਂ ਵਿਜੀਲੈਂਸ ਸੈਲ ਦੀ ਰਿਪੋਰਟ ਵਿਚਾਰਦੇ ਹੋਏ ਹਰਪਾਲ ਸਿੰਘ ਦਾ ਅਨੁਸੂਚਿਤ ਜਾਤੀ ਸਰਟੀਫਿਕੇਟ ਜਾਅਲੀ ਹੋਣ ਦੀ ਪੁਸ਼ਟੀ ਕੀਤੀ ਹੈ ਅਤੇ ਰੱਦ ਕਰਨ ਦਾ ਫੈਸਲਾ ਕੀਤਾ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਵਿਭਾਗ ਵੱਲੋਂ ਡਿਪਟੀ ਕਮਿਸ਼ਨਰ, ਲੁਧਿਆਣਾ ਨੂੰ ਪੱਤਰ ਲਿਖ ਕੇ ਹਰਪਾਲ ਸਿੰਘ ਦੇ ਅਨੁਸੂਚਿਤ ਜਾਤੀ ਸਰਟੀਫਿਕੇਟ ਮਿਤੀ 05.08.1982 ਨੂੰ ਰੱਦ ਕਰਨ ਅਤੇ ਜ਼ਬਤ ਕਰਨ ਲਈ ਕਿਹਾ ਹੈ। ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਅਨੁਸੂਚਿਤ ਵਰਗ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਤਰਰਾਸ਼ਟਰੀ ਨਸ਼ਾ ਰੋਕਥਾਮ ਦਿਵਸ ਮੌਕੇ ਯੂਐਨਓਡੀਸੀ ਅਤੇ ਪੰਜਾਬ ਜੇਲ੍ਹ ਵਿਭਾਗ ਨੇ ਨਸ਼ਾ, ਐਚਆਈਵੀ ਅਤੇ ਜੇਲ੍ਹਾਂ ‘ਚ ਕੈਦੀਆਂ ਦੀ ਸਿਹਤ ‘ਤੇ ਵਿਚਾਰ-ਵਟਾਂਦਰਾ ਕੀਤਾ

ਚੰਡੀਗੜ੍ਹ/ਲੁਧਿਆਣਾ, 27 ਜੂਨ: ਜੇਲ੍ਹਾਂ ਵਿੱਚ ਬੰਦ ਕੈਦੀਆਂ ਨੂੰ ਬਿਹਤਰ ਸਿਹਤ ਸਹੂਲਤਾਂ ਅਤੇ ਮੁੜ ਵਸੇਬਾ ਸੇਵਾਵਾਂ...

ਕੇਤਨ ਕਤਲ ਕੇਸ ਦੇ ਕ੍ਰਿਕਟ ਨਾਲ ਜੁੜੇ ਤਾਰ, ਸਿਆ ਦੇ ਭਰਾ ਸਾਹਿਲ ਦਾ ਕਰੀਬੀ ਹੈ ਚੇਤਨ; ਇੱਕੋ ਟੀਮ ਲਈ ਖੇਡਦੇ ਸਨ ਦੋਵੇਂ

ਮਹਾਰਾਸ਼ਟਰ ਦੇ ਪੁਣੇ ਦੇ ਕਿਲ੍ਹੇ ਵਿੱਚ ਹੋਏ ਸਨਸਨੀਖੇਜ਼ ਕਤਲ ਕੇਸ ਦੀ ਜਾਂਚ ਵਿੱਚ ਹੁਣ...

ਜਾਰਜੀਆ ਦੀ ਸੰਸਦ ‘ਚ PM ਦੇ ਭਾਸ਼ਣ ਦੌਰਾਨ ਆਪਸ ‘ਚ ਭਿੜੇ ਸੰਸਦ ਮੈਂਬਰ, ਜੰਮ ਕੇ ਚੱਲੇ ਲੱਤਾਂ-ਮੁੱਕੇ

ਜਾਰਜੀਆ ਦੇ ਪ੍ਰਧਾਨ ਮੰਤਰੀ ਇਰਾਕਲੀ ਕੋਬਾਖਿਦਜ਼ੇ ਸ਼ੁੱਕਰਵਾਰ ਨੂੰ ਸੰਸਦ ਵਿੱਚ ਆਪਣਾ ਸਾਲਾਨਾ ਸੰਬੋਧਨ ਦੇ...

ਧਾਰਮਿਕ ਸਤਿਕਾਰ ਬਣਾਈ ਰੱਖਣ ਲਈ PBI ਦਾ ਵੱਡਾ ਫੈਸਲਾ!

ਪੰਜਾਬ ਬਿਊਰੋ ਆਫ ਇੰਵੈਸਟੀਗੇਸ਼ਨ (ਪੀਬੀਆਈ) ਨੇ ਬੇਅਦਬੀ ਨਾਲ ਜੁੜੇ ਮਾਮਲਿਆਂ ਦੀ ਜਾਂਚ ਲਈ 22...

Uttarakhand ‘ਚ ਸਿੱਖਾਂ ਨੂੰ ਮਿਲੀ ਧਮਕੀ ‘ਤੇ ਅਕਾਲ ਤਖ਼ਤ ਸਖ਼ਤ: SGPC ਨੂੰ ਆਸ਼ੀਸ਼ ਨੇਗੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੇ ਦਿੱਤੇ ਨਿਰਦੇਸ਼

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਉਤਰਾਖੰਡ...

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...