May 1, 2026, 1:49 am
----------- Advertisement -----------
HomeNewsNational-Internationalਜੰਮੂ-ਕਸ਼ਮੀਰ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਭਾਰੀ ਗੋਲੀ.ਬਾਰੀ, ਜਵਾਨ ਹੋਏ ਸ਼ਹੀਦ

ਜੰਮੂ-ਕਸ਼ਮੀਰ ‘ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਭਾਰੀ ਗੋਲੀ.ਬਾਰੀ, ਜਵਾਨ ਹੋਏ ਸ਼ਹੀਦ

Published on

----------- Advertisement -----------

ਜੰਮੂ-ਕਸ਼ਮੀਰ ਦੇ ਰਾਜੌਰੀ ਅਤੇ ਅਨੰਤਨਾਗ ‘ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਦੋ ਮੁਕਾਬਲੇ ਚੱਲ ਰਹੇ ਹਨ। ਬੁੱਧਵਾਰ ਨੂੰ ਦੱਖਣੀ ਕਸ਼ਮੀਰ ਦੇ ਅਨੰਤਨਾਗ ਜ਼ਿਲੇ ‘ਚ ਅੱਤਵਾਦੀਆਂ ਨੇ ਸੁਰੱਖਿਆ ਬਲਾਂ ‘ਤੇ ਉਸ ਸਮੇਂ ਗੋਲੀਬਾਰੀ ਕੀਤੀ ਜਦੋਂ ਉਹ ਤਲਾਸ਼ੀ ਮੁਹਿੰਮ ਚਲਾ ਰਹੇ ਸਨ। ਇਸ ਵਿੱਚ ਕਰਨਲ ਮਨਪ੍ਰੀਤ ਸਿੰਘ ਸ਼ਹੀਦ ਹੋ ਗਏ ਸਨ।  

 ਦੂਜੇ ਪਾਸੇ ਰਾਜੌਰੀ ‘ਚ ਸੋਮਵਾਰ ਤੋਂ ਮੁਕਾਬਲਾ ਚੱਲ ਰਿਹਾ ਹੈ। ਇਸ ‘ਚ ਦੋ ਅੱਤਵਾਦੀ ਮਾਰੇ ਗਏ ਹਨ। ਇੱਕ ਸਿਪਾਹੀ ਅਤੇ ਇੱਕ ਐਸਪੀਓ ਸ਼ਹੀਦ ਹੋ ਗਏ ਹਨ। ਇਸ ਆਪਰੇਸ਼ਨ ਵਿੱਚ ਫੌਜ ਦਾ ਇੱਕ ਕੁੱਤਾ ਵੀ ਮਾਰਿਆ ਗਿਆ ਹੈ। ਉਸ ਨੇ ਆਪਣੀ ਜਾਨ ਖ਼ਤਰੇ ਵਿਚ ਪਾ ਕੇ ਆਪਣੇ ਹੈਂਡਲਰ ਦੀ ਜਾਨ ਬਚਾਈ। ਫ਼ੌਜੀ ਅਧਿਕਾਰੀ ਨੇ ਦੱਸਿਆ ਕਿ ਮੁਕਾਬਲੇ ‘ਚ ਸ਼ਹੀਦ ਹੋਏ ਫ਼ੌਜੀ ਕੁੱਤੇ ਦਾ ਨਾਂਅ ਕੈਂਟ ਸੀ। ਉਸ ਨੇ ਮੁਕਾਬਲੇ ਦੌਰਾਨ ਆਪਣੇ ਹੈਂਡਲਰ ਨੂੰ ਬਚਾਇਆ ਅਤੇ ਆਪ ਸ਼ਹੀਦ ਹੋ ਗਿਆ।

ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਉਹ ਭੱਜ ਰਹੇ ਅੱਤਵਾਦੀਆਂ ਦੀ ਭਾਲ ਲਈ ਜਵਾਨਾਂ ਦੀ ਇਕ ਯੂਨਿਟ ਦੀ ਅਗਵਾਈ ਕਰ ਰਿਹਾ ਸੀ। ਇਸ ਦੌਰਾਨ ਉਹ ਭਾਰੀ ਗੋਲਾਬਾਰੀ ਦੀ ਲਪੇਟ ‘ਚ ਆ ਗਿਆ।ਏਡੀਜੀ ਮੁਕੇਸ਼ ਸਿੰਘ ਨੇ ਦੱਸਿਆ ਕਿ ਖ਼ਰਾਬ ਮੌਸਮ ਦੇ ਬਾਵਜੂਦ ਸੁਰੱਖਿਆ ਬਲਾਂ ਨੇ ਰਾਜੌਰੀ ਸ਼ਹਿਰ ਤੋਂ 75 ਕਿਲੋਮੀਟਰ ਦੂਰ ਇਲਾਕੇ ਦੀ ਪੂਰੀ ਰਾਤ ਘੇਰਾਬੰਦੀ ਕੀਤੀ ਅਤੇ ਸਵੇਰੇ ਆਸਪਾਸ ਦੇ ਇਲਾਕਿਆਂ ਵਿੱਚ ਤਲਾਸ਼ੀ ਤੇਜ਼ ਕੀਤੀ।

 ਨੌਰਥ ਟੈਕ ਸਿੰਪੋਜ਼ੀਅਮ 2023 ਪ੍ਰੋਗਰਾਮ ਦੌਰਾਨ ਉੱਤਰੀ ਸੈਨਾ ਦੇ ਕਮਾਂਡਰ ਲੈਫਟੀਨੈਂਟ ਉਪੇਂਦਰ ਨੇ ਮੁਕਾਬਲੇ ਦੇ ਸਬੰਧ ਵਿੱਚ ਕਿਹਾ ਕਿ ਪਾਕਿਸਤਾਨ ਇੱਕ ਵਾਰ ਫਿਰ ਖੇਤਰ ਵਿੱਚ ਦਹਿਸ਼ਤ ਫੈਲਾਉਣ ਦੀ ਕੋਸ਼ਿਸ਼ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਘਾਟੀ ਵਿਚ ਸ਼ਾਂਤੀ ਭੰਗ ਕਰਨ ਲਈ ਸਰਹੱਦ ਪਾਰ ਤੋਂ ਕੱਟੜਪੰਥੀ ਬੰਦੂਕਧਾਰੀ ਭੇਜਣ ਦੀ ਕੋਸ਼ਿਸ਼ ਕਰ ਰਿਹਾ ਹੈ। ਹਾਲਾਂਕਿ ਅਸੀਂ ਪਾਕਿਸਤਾਨ ਨੂੰ ਉਸ ਦੇ ਨਾਪਾਕ ਮਨਸੂਬਿਆਂ ਨੂੰ ਕਾਮਯਾਬ ਨਹੀਂ ਹੋਣ ਦੇਵਾਂਗੇ। ਸੁਰੱਖਿਆ ਬਲਾਂ ਨੂੰ ਇਲਾਕੇ ‘ਚ 3-4 ਅੱਤਵਾਦੀਆਂ ਦੇ ਲੁਕੇ ਹੋਣ ਦੀ ਸੂਚਨਾ ਮਿਲੀ ਸੀ। ਇਸ ਤੋਂ ਬਾਅਦ ਉਥੇ ਤਲਾਸ਼ੀ ਮੁਹਿੰਮ ਚਲਾਈ ਗਈ। ਛਾਪੇਮਾਰੀ ਦੌਰਾਨ ਅੱਤਵਾਦੀਆਂ ਨੇ ਸੁਰੱਖਿਆ ਬਲਾਂ ‘ਤੇ ਗੋਲੀਬਾਰੀ ਕਰ ਦਿੱਤੀ, ਜਿਸ ਤੋਂ ਬਾਅਦ ਮੁਕਾਬਲਾ ਸ਼ੁਰੂ ਹੋ ਗਿਆ। ਰਾਜੌਰੀ-ਪੁੰਛ ਜ਼ਿਲੇ ‘ਚ ਇਸ ਸਾਲ ਹੁਣ ਤੱਕ ਸੁਰੱਖਿਆ ਬਲਾਂ ਨੇ 26 ਅੱਤਵਾਦੀਆਂ ਨੂੰ ਮਾਰ ਦਿੱਤਾ ਹੈ। 10 ਸੁਰੱਖਿਆ ਕਰਮੀ ਵੀ ਸ਼ਹੀਦ ਹੋ ਗਏ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

  ਰਜਿੰਦਰ ਗੁਪਤਾ ‘ਤੇ ਐਕਸ਼ਨ, PPCB ਨੇ ਟ੍ਰਾਈਡੈਂਟ ਫੈਕਟਰੀ ‘ਤੇ ਮਾਰਿਆ ਛਾਪਾ!

ਪੰਜਾਬ ਦੇ ਇੱਕ ਪ੍ਰਮੁੱਖ ਉਦਯੋਗਿਕ ਘਰਾਣੇ, ਟ੍ਰਾਈਡੈਂਟ ਗਰੁੱਪ ਦੇ ਧੌਲਾ ਸਥਿਤ ਕੰਪਲੈਕਸ ‘ਤੇ ਰਾਜ...

ਬੱਚਿਆਂ ਦੀ ਸਿਹਤ ਲਈ ਵੱਡਾ ਫੈਸਲਾ: ਸਕੂਲਾਂ ਕੋਲ ਐਨਰਜੀ ਡਰਿੰਕਸ ਦੀ ਵਿਕਰੀ ਬੰਦ

ਲੁਧਿਆਣਾ ਜ਼ਿਲ੍ਹਾ ਸਹਿਤ ‘ਚ ਬੱਚਿਆਂ ਦੀ ਸਿਹਤ ਨੂੰ ਧਿਆਨ ‘ਚ ਰੱਖਦੇ ਹੋਏ, ਸਿਹਤ ਵਿਭਾਗ...

ਰੁਸਤਮ-ਏ-ਹਿੰਦ ਪਹਿਲਵਾਨ ਪ੍ਰੀਤਪਾਲ ਫਗਵਾੜਾ ‘ਆਪ’ ਵਿੱਚ ਸ਼ਾਮਲ

ਚੰਡੀਗੜ੍ਹ, 29 ਅਪ੍ਰੈਲ:ਆਮ ਆਦਮੀ ਪਾਰਟੀ (ਆਪ) ਪੰਜਾਬ ਵਿੱਚ ਲਗਾਤਾਰ ਮਜ਼ਬੂਤ ਹੁੰਦੀ ਜਾ ਰਹੀ ਹੈ।...

ਪੰਜਾਬ ਦੇ ਕਿਸਾਨਾਂ ਲਈ ਵੱਡੀ ਰਾਹਤ, ਭਗਵੰਤ ਮਾਨ ਸਰਕਾਰ ਨੇ ਪਹਿਲੀ ਵਾਰ 1 ਮਈ ਤੋਂ ਝੋਨੇ ਦੀ ਬਿਜਾਈ ਲਈ ਨਹਿਰੀ ਪਾਣੀ ਦੀ ਸਪਲਾਈ ਯਕੀਨੀ...

ਚੰਡੀਗੜ੍ਹ, 29 ਅਪ੍ਰੈਲ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਝੋਨੇ ਦੇ ਸੀਜ਼ਨ ਤੋਂ...

ਆਮ ਆਦਮੀ ਪਾਰਟੀ ਚ ਸ਼ਾਮਿਲ ਹੋਏ ਮਸ਼ਹੂਰ ਵਕੀਲ ਘੁੰਮਣ ਬਦਰਜ਼, ਮੁੱਖ ਮੰਤਰੀ ਨੇ ਕੀਤਾ ਸਵਾਗਤ

 ਵਕੀਲ ਜੀ.ਐਸ. ਘੁੰਮਣ ਅਤੇ ਜੀ.ਪੀ.ਐਸ. ਘੁੰਮਣ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ। ਮੁੱਖ...

ਐਗਜ਼ਿਟ ਪੋਲ: ਪੱਛਮੀ ਬੰਗਾਲ, ਅਸਾਮ, ਕੇਰਲ ਤੇ ਤਮਿਲਨਾਡੂ ‘ਚ ਕਿਸਦੀ ਬਣ ਸਕਦੀ ਹੈ ਸਰਕਾਰ?

West Bengal ਵਿੱਚ ਬੁੱਧਵਾਰ ਨੂੰ ਦੂਜੇ ਅਤੇ ਆਖ਼ਰੀ ਪੜਾਅ ਦੀ ਵੋਟਿੰਗ ਮੁਕੰਮਲ ਹੋ ਗਈ।...

ਮਾਰੇ ਗਏ ਜਗਰੂਪ ਸਿੰਘ ਜੂਪਾ ਦਾ ਕੀ ਹੈ MP Amritpal Singh ਨਾਲ ਕੁਨੈਕਸ਼ਨ ?

ਸੁਰੱਖਿਆ ਏਜੰਸੀਆਂ ਅਤੇ ਪੁਲਿਸ ਨੇ ਪੰਜਾਬ ਦੇ ਪਟਿਆਲਾ ਵਿੱਚ ਰੇਲਵੇ ਟਰੈਕ ਧਮਾਕੇ ਦੀ ਜਾਂਚ...