July 22, 2026, 11:44 pm
----------- Advertisement -----------
HomeNewsਭਾਰਤੀ ਚੋਣ ਕਮਿਸ਼ਨ ਵੱਲੋਂ ਆਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸੀ.ਈ.ਓ. ਪੰਜਾਬ...

ਭਾਰਤੀ ਚੋਣ ਕਮਿਸ਼ਨ ਵੱਲੋਂ ਆਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸੀ.ਈ.ਓ. ਪੰਜਾਬ ਅਤੇ ਸਾਰੇ ਡਿਪਟੀ ਕਮਿਸ਼ਨਰਾਂ ਨਾਲ ਸਮੀਖਿਆ ਮੀਟਿੰਗ

Published on

----------- Advertisement -----------

ਚੰਡੀਗੜ੍ਹ, 13 ਸਤੰਬਰ (ਬਲਜੀਤ ਮਰਵਾਹਾ) : ਭਾਰਤੀ ਚੋਣ ਕਮਿਸ਼ਨ ਦੀ ਟੀਮ ਨੇ ਉਪ ਚੋਣ ਕਮਿਸ਼ਨਰ (ਡੀ.ਈ.ਸੀ.) ਹਿਰਦੇਸ਼ ਕੁਮਾਰ ਦੀ ਅਗਵਾਈ ਹੇਠ ਅੱਜ ਇੱਥੇ ਮੁੱਖ ਚੋਣ ਅਫ਼ਸਰ ਪੰਜਾਬ ਸਿਬਿਨ ਸੀ ਅਤੇ ਸਾਰੇ 23 ਡਿਪਟੀ ਕਮਿਸ਼ਨਰਾਂ-ਕਮ-ਜ਼ਿਲ੍ਹਾ ਚੋਣ ਅਫ਼ਸਰਾਂ (ਡੀ.ਈ.ਓਜ਼) ਨਾਲ ਸੂਬੇ ਵਿੱਚ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਅਤੇ ਵੋਟਰ ਸੂਚੀ ਦੀ ਵਿਸ਼ੇਸ਼ ਸੁਧਾਈ ਸਬੰਧੀ ਸਮੀਖਿਆ ਮੀਟਿੰਗ ਕੀਤੀ।

ਸੂਬੇ ਦੇ 13 ਸੰਸਦੀ ਹਲਕਿਆਂ ਲਈ ਆਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਆਪਣੀ ਕਿਸਮ ਦੀ ਇਹ ਪਹਿਲੀ ਸਮੀਖਿਆ ਮੀਟਿੰਗ ਵੋਟਰ ਸੂਚੀ ਦੀ ਵਿਸ਼ੇਸ਼ ਸੁਧਾਈ, ਨਵੇਂ ਵੋਟਰਾਂ ਦੇ ਨਾਂ ਦਰਜ ਕਰਨ, ਮਰ ਚੁੱਕੇ ਵੋਟਰਾਂ ਦੇ ਨਾਂ ਵੋਟਰ ਸੂਚੀ ‘ਚੋਂ ਹਟਾਉਣ ਜਿਹੇ ਮੁੱਦਿਆਂ ‘ਤੇ ਕੇਂਦਰਿਤ ਰਹੀ।

ਜ਼ਿਲ੍ਹਾ ਪੱਧਰ ‘ਤੇ ਵੋਟਰ ਸੂਚੀ ਪ੍ਰਬੰਧਨ ਦੀ ਸਮੀਖਿਆ ਕਰਦਿਆਂ ਹਿਰਦੇਸ਼ ਕੁਮਾਰ ਨੇ ਇਲੈਕਟਰ-ਪਾਪੂਲੇਸ਼ਨ (ਈ.ਪੀ.) ਅਨੁਪਾਤ ਦੇ ਸੰਦਰਭ ਵਿੱਚ ਵੋਟਰ ਸੂਚੀ ਵਿੱਚ ਮੌਜੂਦਾ ਗੈਪ, ਲਿੰਗ ਅਨੁਪਾਤ ਸਬੰਧੀ ਗੈਪ ਅਤੇ ਵੱਖ-ਵੱਖ ਉਮਰ ਵਰਗ, ਖਾਸ ਕਰਕੇ ਨੌਜਵਾਨ ਵੋਟਰਾਂ ਸਬੰਧੀ ਗੈਪ ਦਾ ਮੁਲਾਂਕਣ ਕੀਤਾ। ਡੀ.ਈ.ਓਜ਼ ਨੂੰ 100 ਫ਼ੀਸਦ ਸਹੀ ਵੋਟਰ ਸੂਚੀਆਂ ਤਿਆਰ ਕਰਨਾ ਯਕੀਨੀ ਬਣਾਉਣ ਅਤੇ ਸਮੁੱਚੀ ਚੋਣ ਪ੍ਰਕਿਰਿਆ ਨੂੰ ਮੁਸ਼ਕਲ ਰਹਿਤ ਬਣਾਉਣ ਲਈ ਠੋਸ ਉਪਰਾਲੇ ਕਰਨ ਲਈ ਕਿਹਾ ਗਿਆ। ਇਸ ਤੋਂ ਇਲਾਵਾ ਉਹਨਾਂ ਨੂੰ ਆਰਥਿਕ ਤੇ ਸਮਾਜਿਕ ਪੱਖੋਂ ਕਮਜ਼ੋਰ ਵਰਗਾਂ, ਦਿਵਿਆਂਗ ਵਿਅਕਤੀਆਂ (ਪੀ.ਡਬਲਯੂ.ਡੀਜ਼.) ਅਤੇ ਟ੍ਰਾਂਸਜੈਂਡਰਾਂ ‘ਤੇ ਵਿਸ਼ੇਸ਼ ਧਿਆਨ ਕੇਂਦਰਤ ਕਰਨ ਲਈ ਵੀ ਕਿਹਾ ਗਿਆ।

ਹਿਰਦੇਸ਼ ਕੁਮਾਰ ਨੇ ਡਿਪਟੀ ਕਮਿਸ਼ਨਰਾਂ ਨੂੰ ਹਦਾਇਤ ਕੀਤੀ ਕਿ ਖਾਸ ਕਰਕੇ 18-19 ਸਾਲ ਉਮਰ ਵਰਗ ਦੇ ਨੌਜਵਾਨਾਂ ਦੀ ਰਜਿਸਟ੍ਰੇਸ਼ਨ ‘ਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇ। ਮੀਟਿੰਗ ਵਿੱਚ ਲੋਕ ਸਭਾ ਚੋਣਾਂ 2024 ਦੇ ਸੰਦਰਭ ਵਿੱਚ ਡਿਊਟੀ ‘ਤੇ ਲਗਾਏ ਜਾਣ ਵਾਲੇ ਸਟਾਫ਼ ਬਾਰੇ ਵੀ ਸਮੀਖਿਆ ਕੀਤੀ ਗਈ। ਵੋਟਰ ਸੂਚੀ ਦੀ 100 ਫ਼ੀਸਦ ਸੁਧਾਈ ਨੂੰ ਯਕੀਨੀ ਬਣਾਉਣ ਲਈ, ਹਿਰਦੇਸ਼ ਕੁਮਾਰ ਨੇ ਡਿਪਟੀ ਕਮਿਸ਼ਨਰਾਂ ਨੂੰ ਵੋਟਾਂ ਨੂੰ ਹਟਾਉਣ ਦੀ ਕਾਰਵਾਈ ਤੋਂ ਪਹਿਲਾਂ ਵੈਰੀਫਿਕੇਸ਼ਨ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।

ਉਨ੍ਹਾਂ ਵੱਲੋਂ ਜ਼ਿਲ੍ਹਾ ਹੈੱਡਕੁਆਰਟਰ ‘ਤੇ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (ਈਵੀਐਮ) ਦੀ ਉਪਲਬਧਤਾ ਦਾ ਜਾਇਜ਼ਾ ਵੀ ਲਿਆ ਗਿਆ। ਉਹਨਾਂ ਨੇ ਈਵੀਐਮ ਨੂੰ ਲਿਆਉਣ ਤੇ ਲਿਜਾਣ ਅਤੇ ਇਸ ਦੀ ਸਟੋਰੇਜ ਸਬੰਧੀ ਮਿਆਰੀ ਸੰਚਾਲਨ ਪ੍ਰਕਿਰਿਆਵਾਂ (ਐਸ.ਓ.ਪੀਜ਼.) ਅਤੇ ਨਿਰਧਾਰਤ ਦਿਸ਼ਾ-ਨਿਰਦੇਸ਼ਾਂ ਬਾਰੇ ਵੀ ਗੱਲ ਕੀਤੀ। ਇਸ ਤੋਂ ਇਲਾਵਾ ਮੁੱਖ ਨੁਕਤਿਆਂ ਜਿਵੇਂ ਕਿ ਸਟੋਰੇਜ ਦੀ ਵੱਖਰੀ ਵਿਵਸਥਾ ਅਤੇ ਫਸਟ ਲੈਵਲ ਚੈਕਿੰਗ (ਐਫ.ਐਲ.ਸੀ.) ਵਿੱਚ ਰਾਜਨੀਤਿਕ ਪਾਰਟੀਆਂ ਦੀ ਸ਼ਮੂਲੀਅਤ ‘ਤੇ ਵੀ ਜ਼ੋਰ ਦਿੱਤਾ ਗਿਆ।
ਮੀਟਿੰਗ ਵਿੱਚ ਹਰੇਕ ਪੋਲਿੰਗ ਬੂਥ ‘ਤੇ ਰੈਂਪ, ਪੀਣ ਵਾਲੇ ਪਾਣੀ ਅਤੇ ਟਾਇਲਟ ਵਰਗੀਆਂ ਸਹੂਲਤਾਂ ਦੀ ਉਪਲਬਧਤਾ ਦੀ ਸਮੀਖਿਆ ਵੀ ਕੀਤੀ ਗਈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦਿੱਲੀ ‘ਚ 16 ਮੈਟਰੋ ਸਟੇਸ਼ਨ ਅਗਲੇ ਹੁਕਮਾਂ ਤੱਕ ਬੰਦ, ਸੁਰੱਖਿਆ ਦੇ ਮੱਦੇਨਜ਼ਰ ਲਿਆ ਗਿਆ ਫੈਸਲਾ

ਕਾਕਰੋਚ ਜਨਤਾ ਪਾਰਟੀ (ਸੀਜੇਪੀ) ਦੇ ਪ੍ਰਦਰਸ਼ਨਕਾਰੀ ਵਿਦਿਆਰਥੀ ਪ੍ਰਦਰਸ਼ਨ ‘ਤੇ ਡਟੇ ਹੋਏ ਹਨ। ਸੋਮਵਾਰ ਨੂੰ...

ਜੰਤਰ-ਮੰਤਰ ‘ਤੇ ਪ੍ਰਦਰਸ਼ਨਕਾਰੀਆਂ ਵਿਰੁੱਧ ਪੁਲਿਸ ਕਾਰਵਾਈ ਦਾ ਮਾਮਲਾ, SC ਵੱਲੋਂ ਤੁਰੰਤ ਸੁਣਵਾਈ ਤੋਂ ਇਨਕਾਰ

ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਦਿੱਲੀ ਦੇ ਜੰਤਰ-ਮੰਤਰ ‘ਤੇ ਕਾਕਰੋਚ ਜਨਤਾ ਪਾਰਟੀ (CJP) ਦੇ...

ਵਿਆਹ ਦੇ 17 ਸਾਲ ਬਾਅਦ ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਕੀਤਾ ਪਤੀ ਦਾ ਕਤਲ

ਜ਼ਿਲ੍ਹੇ ਦੇ ਪਿੰਡ ਹਰਿਮਾਜਰਾ ਵਿਖੇ ਵਿਆਹ ਦੇ 17 ਸਾਲ ਬਾਅਦ ਇੱਕ ਔਰਤ ਵੱਲੋਂ ਆਪਣੇ...

ਬੇਅਦਬੀ ਵਿਰੋਧੀ ਕਾਨੂੰਨ ‘ਤੇ ਅਕਾਲ ਤਖ਼ਤ ਦੇ ਸੁਝਾਵਾਂ ਬਾਰੇ ਪੰਜਾਬ ਸਰਕਾਰ ਨੇ ਕਾਨੂੰਨੀ ਰਾਇ ਮੰਗੀ

ਪੰਜਾਬ ਸਰਕਾਰ ਨੇ ਬੇਅਦਬੀ ਵਿਰੋਧੀ ਕਾਨੂੰਨ ਵਿੱਚ ਸੋਧ ਬਾਰੇ ਅਕਾਲ ਤਖ਼ਤ ਦੇ ਸੁਝਾਵਾਂ ਦੇ...

ਪੰਜਾਬੀ ਗਾਇਕ ਦੀ ਗੁੰਮਸ਼ੁਦਗੀ ‘ਤੇ ਹਾਈਕੋਰਟ ਸਖ਼ਤ, ਹਰਭਜਨ ਸ਼ੇਰਾ ਨੂੰ ਕੋਰਟ ‘ਚ ਪੇਸ਼ ਕਰਨ ਦੇ ਹੁਕਮ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬੀ ਗਾਇਕ ਹਰਭਜਨ ਸ਼ੇਰਾ ਦੇ ਲਾਪਤਾ ਦੇ ਮਾਮਲੇ...

ਕਾਂਗਰਸ ਦਾ ਭਾਜਪਾ ਖਿਲਾਫ਼ Black Protest, ਕਾਲੇ ਕੱਪੜੇ ਪਾ ਕੇ ਸੰਸਦ ਦੇ ਬਾਹਰ ਪਹੁੰਚੇ ਰਾਹੁਲ ਗਾਂਧੀ

ਕਾਂਗਰਸ ਪਾਰਟੀ ਨੇ NEET ਪ੍ਰੀਖਿਆ ਵਿੱਚ ਧਾਂਦਲੀ ਅਤੇ ਦੇਸ਼ ਭਰ ਵਿੱਚ ਹੋ ਰਹੇ ਪੇਪਰ...

‘BJP ਲੀਡਰਾਂ ਨੂੰ ਤਲਬ ਕੀਤਾ ਜਾਵੇ’, ਬਲਵੰਤ ਸਿੰਘ ਰਾਜੋਆਣਾ ਨੇ ਜਥੇਦਾਰ ਸਾਹਿਬ ਨੂੰ ਚਿੱਠੀ ਲਿਖ ਕੀਤੀ ਮੰਗ

ਜੇਲ੍ਹ ਵਿਚ ਬੰਦ ਬਲਵੰਤ ਸਿੰਘ ਰਾਜੋਆਣਾ ਨੇ ਜਥੇਦਾਰ ਸ੍ਰੀ ਅਕਾਲ ਤਖਤ ਕੁਲਦੀਪ ਸਿੰਘ ਗੜਗੱਜ...

ਦਿੱਲੀ ਪੁਲਿਸ ਹੈੱਡਕੁਆਰਟਰ ਦੇ ਬਾਹਰ ਕਾਕਰੋਚ ਪਾਰਟੀ ਦਾ ਧਰਨਾ ਖ਼ਤਮ

ਕਾਕਰੋਚ ਜਨਤਾ ਪਾਰਟੀ ਨੇ ਮੰਗਲਵਾਰ ਦੇਰ ਰਾਤ ਸੋਸ਼ਲ ਮੀਡੀਆ ਪਲੇਟਫਾਰਮ X 'ਤੇ ਐਲਾਨ ਕੀਤਾ...

•ਪੰਜਾਬ ਦੀ ਸਿੱਖਿਆ ਕ੍ਰਾਂਤੀ ਸਾਡੇ ਨੌਜਵਾਨਾਂ ਨੂੰ ਸਿਰਫ਼ ਨੌਕਰੀਆਂ ਲਈ ਨਹੀਂ, ਸਗੋਂ ਭਵਿੱਖ ਵਿੱਚ ਮੌਕੇ ਸਿਰਜਣ ਲਈ ਤਿਆਰ ਕਰ ਰਹੀ ਹੈ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ, 21 ਜੁਲਾਈ,2026ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ 'ਸਿੱਖਿਆ...