November 12, 2026, 11:55 pm
----------- Advertisement -----------
HomeNewsਪੰਜਾਬ ਟੂਰਜਿਮ ਸਮਿਟ ਵਿਚ ਨਿਵੇਸ਼ਕਾਂ ਅਤੇ ਟੂਰ ਅਪਰੇਟਰਾ ਤੇ ਚੜ੍ਹਿਆ ਹਰਭਜਨ ਸ਼ੇਰਾ...

ਪੰਜਾਬ ਟੂਰਜਿਮ ਸਮਿਟ ਵਿਚ ਨਿਵੇਸ਼ਕਾਂ ਅਤੇ ਟੂਰ ਅਪਰੇਟਰਾ ਤੇ ਚੜ੍ਹਿਆ ਹਰਭਜਨ ਸ਼ੇਰਾ ਅਤੇ ਬੀਰ ਸਿੰਘ ਦੀ ਗਾਇਕੀ ਦਾ ਰੰਗ

Published on

----------- Advertisement -----------

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 13 ਸਤੰਬਰ (ਬਲਜੀਤ ਮਰਵਾਹਾ) : ਸੂਬੇ ਵਿਚ ਸੈਰ ਸਪਾਟੇ ਨੂੰ ਉਤਸ਼ਾਹਿਤ ਕਰਨ ਲਈ ਕਰਵਾਏ ਗਏ ਪਹਿਲੇ ਪੰਜਾਬ ਟੂਰਜਿਮ ਸਮਿਟ ਅਤੇ ਟਰੈਵਲ ਮਾਰਟ ਦੇ ਦੂਸਰੇ ਦਿਨ ਦੀ ਸ਼ਾਮ ਕਰਵਾਏ ਗਏ ਸੱਭਿਆਚਾਰਕ ਪ੍ਰੋਗਰਾਮ ਦਾ ਦੇਸ਼ ਦੇ ਦੂਸਰੇ ਰਾਜਾਂ ਤੋਂ ਆਏ ਨਿਵੇਸ਼ਕਾਂ ਅਤੇ ਟੂਰ ਅਪਰੇਟਰਾ ਨੇ ਖੂਬ ਆਨੰਦ ਮਾਣਿਆ।

ਪੰਜਾਬ ਟੂਰਜਿਮ ਸਮਿਟ ਅਤੇ ਟਰੈਵਲ ਮਾਰਟ ਦੇ ਇਸ ਮੰਚ ਰਾਹੀਂ ਸੂਬੇ ਦੇ ਅਮੀਰ ਸੱਭਿਆਚਾਰ ਨੂੰ ਪ੍ਰਦਰਸ਼ਨ ਕਰਨ ਦੀ ਦਿਸ਼ਾ ਵਿਚ ਇਕ ਕਦਮ ਹੋਰ ਅੱਗੇ ਵਧਦਿਆਂ ਹਰਭਜਨ ਸ਼ੇਰਾ ਅਤੇ ਬੀਰ ਸਿੰਘ ਨੇ ਪੰਜਾਬੀ ਗਾਇਕੀ ਦੇ ਵੱਖ ਵੱਖ ਰੰਗਾਂ ਰਾਹੀਂ ਨਿਵੇਸ਼ਕਾਂ ਅਤੇ ਟੂਰ ਅਪਰੇਟਰਾ ਦੀ ਪੰਜਾਬੀ ਸੰਗੀਤ ਨਾਲ ਮੁਲਾਕਾਤ ਕਰਵਾਈ ਗਈ।

ਇਸ ਮੌਕੇ ਸੈਰ ਸਪਾਟਾ ਤੇ ਸੱਭਿਆਚਾਰ ਮੰਤਰੀ ਅਨਮੋਲ ਗਗਨ ਮਾਨ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਦੇ ਸੱਭਿਆਚਾਰ ਤੇ ਅਮੀਰ ਵਿਰਸੇ ਬਾਰੇ ਦੇਸ਼ ਦੁਨੀਆ ਨੂੰ ਜਾਣੂੰ ਕਰਵਾਉਣ ਲਈ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਪੰਜਾਬ ਟੂਰਿਜ਼ਮ ਸਮਿਟ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਸੰਮੇਲਨ ਪੰਜਾਬ ਟੂਰਜਿਮ ਖੇਤਰ ਨੂੰ ਪ੍ਰਫੂਲਿਤ ਕਰਨ ਵਿੱਚ ਸਹਾਇਕ ਸਿੱਧ ਹੋਵੇਗਾ।

ਉਨ੍ਹਾਂ ਕਿਹਾ ਕਿ ਪੰਜਾਬ ਨੂੰ ਦੁਨੀਆ ਦੇ ਨਕਸ਼ੇ ਤੇ ਲਿਆਉਣ ਵਿੱਚ ਪੰਜਾਬੀ ਸੰਗੀਤ ਦਾ ਅਹਿਮ ਯੋਗਦਾਨ ਹੈ ਅਤੇ ਅਸੀਂ ਹੁਣ ਪੰਜਾਬ ਦੇ ਸੈਰ ਸਪਾਟਾ ਨੂੰ ਹੋਰ ਪ੍ਰਫੁੱਲਤ ਕਰਨ ਲਈ ਵੀ ਪੰਜਾਬੀ ਸੰਗੀਤ ਦੀ ਵੀ ਵਰਤੋਂ ਕਰਾਂਗੇ।

ਹਰਭਜਨ ਸ਼ੇਰਾ ਅਤੇ ਬੀਰ ਸਿੰਘ ਦੀ ਗਾਇਕੀ ਦਾ ਰੰਗ ਨੂੰ ਆਪਣੀ ਸ਼ਾਨਦਾਰ ਪੇਸ਼ਕਾਰੀ ਨਾਲ ਨਿਵੇਸ਼ਕਾਂ ਅਤੇ ਟੂਰ ਅਪਰੇਟਰਾ ਤੇ ਪੂਰਾ ਪੰਜਾਬੀ ਰੰਗ ਚੜ੍ਹ ਗਿਆ ਸੀ।
ਸਮਾਗਮ ਵਿੱਚ ਮੰਚ ਸੰਚਾਲਨ ਸਤਿੰਦਰ ਸੱਤੀ ਵਲੋਂ ਕੀਤਾ ਗਿਆ।

ਇਸ ਮੌਕੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਅਤੇ ਗੁਰਮੀਤ ਸਿੰਘ ਖੁੱਡੀਆਂ, ਪੰਜਾਬੀ ਗਾਇਕੀ ਅਫ਼ਸਾਨਾ ਖਾਨ,ਨੀਰੂ ਬਾਜਵਾ ਤੋਂ ਇਲਾਵਾ ਜਲਦ ਰਿਲੀਜ਼ ਹੋਣ ਜਾ ਰਹੀ ਪੰਜਾਬੀ ਫਿਲਮ ਬੂਹੇ ਬਾਰੀਆਂ ਦੀ ਸਾਰੀ ਟੀਮ ਵੀ ਹਾਜ਼ਰ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਹਰਿਆਣਾ ਦੇ ਸ਼ਾਹਬਾਦ ਵਿਚ ਵਾਪਰੇ ਹਾਦਸੇ ਵਿਚ ਮਾਂ ਤੇ ਪੁੱਤ ਦੀ ਦਰਦਨਾਕ ਮੌਤ, ਪਤੀ ਜ਼ਖ਼ਮੀ

ਹਰਿਆਣਾ ਦੇ ਕੁਰੂਕਸ਼ੇਤਰ ਜ਼ਿਲ੍ਹੇ ਦੇ ਸ਼ਾਹਬਾਦ ਵਿੱਚ, ਰਤਨਗੜ੍ਹ ਪਿੰਡ ਨੇੜੇ ਦਿੱਲੀ-ਜੰਮੂ ਨੈਸ਼ਨਲ ਹਾਈਵੇ-44 'ਤੇ...

ਚੰਡੀਗੜ੍ਹ ਦੇ ਬੈਂਕਾਂ ਨੂੰ ਬੰਬ ਦੀ ਧਮਕੀ, ਈਮੇਲ ‘ਚ ਲਿਖਿਆ – ਦਿਲਜੀਤ ਦੇ iPhone ‘ਚ ਕਰਾਂਗੇ ਧਮਾਕਾ

ਬੈਂਕ ਆਫ਼ ਇੰਡੀਆ ਦੀ ਚੰਡੀਗੜ੍ਹ ਬ੍ਰਾਂਚ ਨੂੰ ਭੇਜੇ ਗਏ ਈਮੇਲ ਵਿੱਚ ਚੰਡੀਗੜ੍ਹ ਅਤੇ ਮੋਹਾਲੀ...

ਸਵੇਰ ਦੀ ਸੈਰ ਦੌਰਾਨ ਸਾਬਕਾ ਉਪ ਰਾਸ਼ਟਰਪਤੀ ਜਗਦੀਪ ਧਨਖੜ ਬੇਹੋਸ਼, ਏਮਜ਼ ਵਿੱਚ ਦਾਖ਼ਲ

ਸਾਬਕਾ ਉਪ ਰਾਸ਼ਟਰਪਤੀ ਜਗਦੀਪ ਧਨਖੜ ਬੁੱਧਵਾਰ ਨੂੰ ਆਪਣੀ ਸਵੇਰ ਦੀ ਸੈਰ ਦੌਰਾਨ ਡਿੱਗ ਗਏ...

ਰਿਜ਼ੋਰਟ ‘ਚ ED ਦੀ ਰੇਡ, ਟੀਮ ਵੱਲੋਂ ਜਾਂਚ ਜਾਰੀ; ਸੈਂਟਰਲ ਫੋਰਸ ਦੇ ਜਵਾਨਾਂ ਵੱਲੋਂ ਬਾਹਰ ਸਖ਼ਤ ਪਹਿਰਾ

ਪੰਜਾਬ ਦੇ ਬਟਾਲਾ ਸਥਿਤ ਇੱਕ ਰਿਜ਼ੋਰਟ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ ਦੀ ਟੀਮ ਨੇ ਅੱਜ ਸਵੇਰੇ...

ਅਰਵਿੰਦ ਕੇਜਰੀਵਾਲ ਨੂੰ ਲਾਰੈਂਸ ਗੈਂਗ ਦੀ ਧਮਕੀ ! ਮੰਗੇ 7 ਕਰੋੜ ਰੁਪਏ

ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ...

ਕਿਸ਼ਤਵਾੜ ‘ਚ ਲਾਪਤਾ ਹੋਏ ਦੋਵੇਂ SPO ਦੀਆਂ ਲਾਸ਼ਾਂ ਬਰਾਮਦ, ਗੋਲੀਆਂ ਦੇ ਕਈ ਨਿਸ਼ਾਨ ਮਿਲੇ

ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਵਿੱਚ ਬੁੱਧਵਾਰ ਨੂੰ ਲਾਪਤਾ ਹੋਏ ਦੋ ਵਿਸ਼ੇਸ਼ ਪੁਲਿਸ ਅਧਿਕਾਰੀਆਂ (SPO) ਦੀਆਂ...

ਚਰਨਜੀਤ ਚੰਨੀ ਦੀ 8 ਦਿਨਾਂ ਦੀ ‘ਜਵਾਨੀ ਸੰਭਾਲ’ ਸਾਈਕਲ ਯਾਤਰਾ, 2 ਹਜ਼ਾਰ ਸਾਈਕਲਾਂ ਦੀ ਖਰੀਦ ’ਤੇ ‘ਆਪ’ ਨੇ ਚੁੱਕੇ ਸਵਾਲ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ 8 ਦਿਨਾਂ ਦੀ ਜਵਾਨੀ ਸੰਭਾਲ...

ਕੇਦਾਰਨਾਥ ਅਤੇ ਯਮੁਨੋਤਰੀ ਧਾਮ ਦੇ ਕਿਵਾੜ ਬੰਦ

ਕੇਦਾਰਨਾਥ ਅਤੇ ਯਮੁਨੋਤਰੀ ਧਾਮ ਦੇ ਕਿਵਾੜ ਬੁੱਧਵਾਰ ਨੂੰ ਨਿਰਧਾਰਤ ਰੀਤੀ-ਰਿਵਾਜਾਂ ਅਤੇ ਵੈਦਿਕ ਮੰਤਰਾਂ ਦੇ...

34 ਸਾਲ ਪੁਰਾਣੇ ਅਮਰੀਕ ਸਿੰਘ ਸਕਰੀ ਲਾਪਤਾ ਮਾਮਲੇ ’ਚ ਸਾਬਕਾ SSP ਗੁਰਮੀਤ ਸਿੰਘ ਰੰਧਾਵਾ ਦੋਸ਼ੀ ਕਰਾਰ

34 ਸਾਲ ਪਹਿਲਾਂ ਨਾਮੀ ਟਰਾਂਸਪੋਰਟਰ ਨੂੰ ਅਗਵਾ ਕਰਨ ਦੇ ਮਾਮਲੇ ਵਿਚ ਸੀ.ਬੀ.ਆਈ. ਅਦਾਲਤ ਨੇ...