September 18, 2026, 6:53 pm
----------- Advertisement -----------
HomeNewsBreaking Newsਸ਼ੁਰੂ ਹੋਈ ਰੀਟਰੀਟ ਸੈਰੇਮਨੀ: ਸਿਰਫ ਦੋਵੇਂ ਵੈਕਸੀਨ ਲਵਾ ਚੁੱਕੇ ਸੈਲਾਨੀ ਹੀ ਦੇਖ...

ਸ਼ੁਰੂ ਹੋਈ ਰੀਟਰੀਟ ਸੈਰੇਮਨੀ: ਸਿਰਫ ਦੋਵੇਂ ਵੈਕਸੀਨ ਲਵਾ ਚੁੱਕੇ ਸੈਲਾਨੀ ਹੀ ਦੇਖ ਸਕਣਗੇ

Published on

----------- Advertisement -----------

ਅੰਮ੍ਰਿਤਸਰ, 20 ਜਨਵਰੀ 2022 – ਪੰਜਾਬ ਦੇ ਅੰਮ੍ਰਿਤਸਰ ਜ਼ਿਲ੍ਹੇ ਦੇ ਅਟਾਰੀ ਸਰਹੱਦ ‘ਤੇ ਰੋਜ਼ਾਨਾ ਰੀਟਰੀਟ ਸੈਰੇਮਨੀ ਆਮ ਲੋਕਾਂ ਲਈ ਮੁੜ ਸ਼ੁਰੂ ਹੋ ਗਿਆ ਹੈ। ਪਰ ਇਸ ਵਾਰ ਇਹ ਰਸਮ ਕੁਝ ਪਾਬੰਦੀਆਂ ਦੇ ਨਾਲ ਸ਼ੁਰੂ ਕੀਤੀ ਗਈ ਹੈ। 3 ਜਨਵਰੀ ਨੂੰ ਹੀ ਕੋਵਿਡ ਦੀ ਤੀਜੀ ਲਹਿਰ ਸ਼ੁਰੂ ਹੋਣ ਦੇ ਨਾਲ ਹੀ, ਰੀਟਰੀਟ ਸੈਰੇਮਨੀ ਨੂੰ ਆਮ ਲੋਕਾਂ ਲਈ ਬੰਦ ਕਰ ਦਿੱਤਾ ਗਿਆ ਸੀ।

ਡੀਸੀ ਦਫ਼ਤਰ ਵੱਲੋਂ ਜਾਰੀ ਹੁਕਮਾਂ ਅਨੁਸਾਰ ਹੁਣ ਰੀਟਰੀਟ ਸੈਰੇਮਨੀ ਨੂੰ ਆਮ ਲੋਕਾਂ ਲਈ ਖੋਲ੍ਹ ਦਿੱਤਾ ਗਿਆ ਹੈ। ਪਰ ਇਸ ਰਿਟਰੀਟ ਸਮਾਰੋਹ ਨੂੰ ਦੇਖਣ ਲਈ ਉਹੀ ਲੋਕ ਜਾ ਸਕਦੇ ਹਨ, ਜਿਨ੍ਹਾਂ ਨੂੰ ਕੋਰੋਨਾ ਦੀਆਂ ਦੋਵੇਂ ਖੁਰਾਕਾਂ ਮਿਲ ਚੁੱਕੀਆਂ ਹਨ। ਸੈਲਾਨੀਆਂ ਨੂੰ ਬੀਐਸਐਫ ਸੁਰੱਖਿਆ ਕਰਮਚਾਰੀਆਂ ਤੋਂ ਪੂਰੇ ਟੀਕਾਕਰਨ ਸਰਟੀਫਿਕੇਟ ਦੀ ਜਾਂਚ ਕਰਨ ਤੋਂ ਬਾਅਦ ਹੀ ਅੰਦਰ ਜਾਣ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਹਰੇਕ ਵਿਅਕਤੀ ਦੀ ਥਰਮਲ ਸਕਰੀਨਿੰਗ (ਸਰੀਰ ਦਾ ਤਾਪਮਾਨ) ਵੀ ਕੀਤੀ ਜਾਵੇਗੀ।

ਜ਼ਿਕਰਯੋਗ ਹੈ ਕਿ 3 ਜਨਵਰੀ ਨੂੰ ਕੋਰੋਨਾ ਦੀ ਤੀਜੀ ਲਹਿਰ ਸ਼ੁਰੂ ਹੋਣ ਦੇ ਨਾਲ ਹੀ ਪੰਜਾਬ ਸਰਕਾਰ ਵੱਲੋਂ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਸਨ। ਕੋਰੋਨਾ ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ, ਬੀਐਸਐਫ ਨੇ ਆਮ ਲੋਕਾਂ ਲਈ ਰੀਟਰੀਟ ਸੈਰੇਮਨੀ ਨੂੰ ਬੰਦ ਕਰ ਦਿੱਤਾ ਸੀ। ਇਸ ਤੋਂ ਪਹਿਲਾਂ, ਕੋਰੋਨਾ ਦੀ ਪਹਿਲੀ ਲਹਿਰ ਸ਼ੁਰੂ ਹੁੰਦੇ ਹੀ ਰੀਟਰੀਟ ਸਮਾਰੋਹ ਬੰਦ ਕਰ ਦਿੱਤਾ ਗਿਆ ਸੀ। ਕਰੀਬ 18 ਮਹੀਨਿਆਂ ਤੱਕ ਬੰਦ ਰਹਿਣ ਤੋਂ ਬਾਅਦ 15 ਸਤੰਬਰ 2021 ਨੂੰ ਰੀਟਰੀਟ ਨੂੰ ਦੁਬਾਰਾ ਖੋਲ੍ਹਿਆ ਗਿਆ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਰਤੀ ਮਹਿਲਾ ਟੀਮ ਨੇ ਏਸ਼ਿਆਈ ਖੇਡਾਂ ਦੇ ਸੈਮੀਫਾਈਨਲ ‘ਚ ਜਗ੍ਹਾ ਕੀਤੀ ਪੱਕੀ, ਜਾਪਾਨ ਨੂੰ 8 ਵਿਕਟਾਂ ਨਾਲ ਹਰਾਇਆ

ਭਾਰਤੀ ਮਹਿਲਾ ਕ੍ਰਿਕਟ ਟੀਮ ਏਸ਼ੀਆਈ ਖੇਡਾਂ ਦੇ ਸੈਮੀਫਾਈਨਲ 2026 ਵਿੱਚ ਪਹੁੰਚ ਗਈ ਹੈ। ਟੀਮ...

ਚੰਡੀਗੜ੍ਹ ‘ਚ ਭਲਕੇ ਲਾਂਚ ਹੋਵੇਗੀ ਭਾਰਤ ਟੈਕਸੀ, ਘੱਟ ਕਿਰਾਇਆ, ਡਰਾਈਵਰਾਂ ਨੂੰ ਮਿਲੇਗੀ ਕਮਿਸ਼ਨ

ਚੰਡੀਗੜ੍ਹ ਵਿਚ ਭਲਕੇ ਭਾਰਤ ਟੈਕਸੀ ਲਾਂਚ ਹੋਵੇਗੀ। ਇਹ ਸਕੀਮ ਕੇਂਦਰੀ ਸਹਿਕਾਰਤਾ ਵਿਭਾਗ ਦੇ ਅਧੀਨ...

ਪੰਜਾਬ ਦੇ ਮੁਲਾਜ਼ਮਾਂ ਨੂੰ ਹੁਣ ਮਿਲੇਗਾ 50% DA, CM ਮਾਨ ਨਾਲ ਮੀਟਿੰਗ ‘ਚ 8% ਦੇ ਵਾਧੇ ‘ਤੇ ਬਣੀ ਸਹਿਮਤੀ

ਪੰਜਾਬ ਵਿੱਚ ਕਰਮਚਾਰੀਆਂ ਅਤੇ ਪੈਨਸ਼ਨਰਾਂ ਲਈ ਡੀਏ ਸਮੇਤ ਲੰਬਿਤ ਡੀਏ ਮੰਗਾਂ ਬਾਰੇ ਅੱਜ ਇੱਕ...

ਹਵਾਰਾ ਨੂੰ ਪੰਜਾਬ ਦੀ ਜੇਲ੍ਹ ਭੇਜਣ ਦੀ ਪਟੀਸ਼ਨ ਦਾ ਦਿੱਲੀ ਸਰਕਾਰ ਵੱਲੋਂ ਵਿਰੋਧ, 13 ਅਕਤੂਬਰ ਨੂੰ ਹੋਵੇਗੀ ਅਗਲੀ ਸੁਣਵਾਈ

ਜਗਤਾਰ ਸਿੰਘ ਹਵਾਰਾ ਨੂੰ ਤਿਹਾੜ ਜੇਲ੍ਹ ਤੋਂ ਪੰਜਾਬ ਦੀ ਜੇਲ੍ਹ ਵਿਚ ਸ਼ਿਫਟ ਕਰਨ ਦਾ...

Zomato ਡਿਲਵਰੀ ਬੁਆਏ ਦਾ ਗੋਲੀਆਂ ਮਾਰ ਕੇ ਕਤਲ, ਇਕ ਸਾਲ ਦੇ ਮਾਸੂਮ ਦਾ ਪਿਤਾ ਸੀ ਸਾਹਿਲ

ਅੰਮ੍ਰਿਤਸਰ ਦੇ ਕੋਟ ਖਾਲਸਾ ਪੁਲਿਸ ਚੌਕੀ ਨੇੜੇ ਇਕ ਨੌਜਵਾਨ ਦਾ ਕਤਲ ਹੋਇਆ ਹੈ। ਮ੍ਰਿਤਕ...

CM ਮਾਨ ਨੇ ਡਿਊਟੀ ਦੌਰਾਨ ਸ਼ਹਾਦਤ ਦਾ ਜਾਮ ਪੀਣ ਵਾਲੇ ASI ਲਈ ਪ੍ਰਗਟਾਇਆ ਦੁੱਖ, ਪਰਿਵਾਰ ਲਈ ਕੀਤਾ ਵੱਡਾ ਐਲਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਲਿਖਿਆ ਕਿ ਜ਼ਿਲ੍ਹਾ ਅੰਮ੍ਰਿਤਸਰ ਵਿਖੇ...

ਦਿੱਲੀ ਹਾਈ ਕੋਰਟ ਵੱਲੋਂ ਜਗਤਾਰ ਸਿੰਘ ਜੌਹਲ ਨੂੰ ਵੱਡੀ ਰਾਹਤ, UAPA ਦੇ 7 ਮਾਮਲਿਆਂ ‘ਚ ਮਿਲੀ ਜ਼ਮਾਨਤ

ਦਿੱਲੀ ਹਾਈ ਕੋਰਟ (Delhi High Court) ਨੇ ਸ਼ੁੱਕਰਵਾਰ ਨੂੰ ਬ੍ਰਿਟਿਸ਼ ਨਾਗਰਿਕ ਜਗਤਾਰ ਸਿੰਘ ਜੌਹਲ ਨੂੰ ਯੂਏਪੀਏ...

ਮਾਨਸਿਕ ਤਣਾਅ ਬਣ ਸਕਦੈ ਪਰਿਵਾਰਕ ਸਮੱਸਿਆਵਾਂ ਦੀ ਵਜ੍ਹਾ, ਸਮੇਂ ਸਿਰ ਇਲਾਜ ਦੀ ਸਲਾਹ

ਚੰਡੀਗੜ੍ਹ, 17 ਸਤੰਬਰ 2026: ਅਸੀਂ ਅਕਸਰ ਤਣਾਅ ਨੂੰ ਵਿਅਕਤੀ ਦੇ ਸੁਭਾਅ ਦਾ ਹਿੱਸਾ ਮੰਨ ਲੈਂਦੇ...