ਪਾਕਿਸਤਾਨ ਦੇ ਲਾਹੌਰ ਵਿੱਚ ਵੱਡਾ ਬੰਬ ਧਮਾਕਾ ਹੋਇਆ ਹੈ ਮਿਲੀ ਜਾਣਕਾਰੀ ਅਨੁਸਾਰ ਇਹ ਧਮਾਕਾ ਲਾਹੌਰ ਦੇ ਨਿਊ ਅਨਾਰਕਲੀ ਬਾਜ਼ਾਰ ‘ਚ ਪਾਨ ਮੰਡੀ ਇਲਾਕੇ ਵਿੱਚ ਧਮਾਕਾ ਹੋਇਆ ਹੈ। ਇਸ ਧਮਾਕੇ ਵਿੱਚ ਦੋ ਲੋਕਾਂ ਦੀ ਮੌਤ ਹੋ ਗਈ ਹੈ ਅਤੇ 20 ਹੋਰ ਲੋਕ ਜ਼ਖਮੀ ਹੋ ਗਏ ਹਨ।
ਫੋਰੈਂਸਿਕ ਸੂਤਰਾਂ ਨੇ ਕਿਹਾ ਹੈ ਕਿ ਟੀਮਾਂ ਧਮਾਕੇ ਵਿੱਚ ਵਰਤੇ ਗਏ ਵਿਸਫੋਟਕਾਂ ਦੀ ਮਾਤਰਾ ਦਾ ਪਤਾ ਲਗਾਉਣ ਲਈ ਕੰਮ ਕਰ ਰਹੀਆਂ ਹਨ। ਪਾਕਿਸਤਾਨ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਉਸਮਾਨ ਬੁਜ਼ਦਾਰ ਨੇ ਧਮਾਕੇ ਦਾ ਨੋਟਿਸ ਲੈਂਦਿਆਂ ਪੰਜਾਬ ਦੇ ਇੰਸਪੈਕਟਰ ਜਨਰਲ (ਆਈਜੀ) ਤੋਂ ਰਿਪੋਰਟ ਮੰਗੀ ਹੈ।












