November 11, 2026, 6:59 pm
----------- Advertisement -----------
HomeNewsBreaking Newsਪੇਡਾ ਵੱਲੋਂ ਸਟੇਟ ਐਨਰਜੀ ਐਫੀਸ਼ੈਂਸੀ ਐਕਸ਼ਨ ਪਲਾਨ ਬਾਰੇ ਭਾਈਵਾਲ ਵਿਭਾਗਾਂ ਕੋਲੋਂ ਸੁਝਾਅ...

ਪੇਡਾ ਵੱਲੋਂ ਸਟੇਟ ਐਨਰਜੀ ਐਫੀਸ਼ੈਂਸੀ ਐਕਸ਼ਨ ਪਲਾਨ ਬਾਰੇ ਭਾਈਵਾਲ ਵਿਭਾਗਾਂ ਕੋਲੋਂ ਸੁਝਾਅ ਮੰਗੇ

Published on

----------- Advertisement -----------

ਚੰਡੀਗੜ੍ਹ, 15 ਸਤੰਬਰ (ਬਲਜੀਤ ਮਰਵਾਹਾ): ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਵਿਭਾਗ ਵੱਲੋਂ ਸੂਬੇ ਦੇ ਸਾਰੇ ਭਾਈਵਾਲ ਵਿਭਾਗਾਂ ਕੋਲੋਂ ਸਟੇਟ ਐਨਰਜੀ ਐਫੀਸ਼ੈਂਸੀ ਐਕਸ਼ਨ ਪਲਾਨ (ਐਸ.ਈ.ਈ.ਏ.ਪੀ.) ਬਾਰੇ ਇੱਕ ਹਫ਼ਤੇ ਦੇ ਅੰਦਰ-ਅੰਦਰ ਸੁਝਾਵਾਂ ਦੀ ਮੰਗ ਕੀਤੀ ਗਈ ਹੈ।
ਪੇਡਾ ਆਡੀਟੋਰੀਅਮ ਵਿਖੇ ਬਿਊਰੋ ਆਫ਼ ਐਨਰਜੀ ਐਫੀਸ਼ੈਂਸੀ (ਬੀ.ਈ.ਈ.) ਅਤੇ ਐਸੋਸੀਏਟਿਡ ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਆਫ਼ ਇੰਡੀਆ (ਐਸੋਚੈਮ) ਦੇ ਸਹਿਯੋਗ ਨਾਲ ਪੇਡਾ ਵੱਲੋਂ ਐਸ.ਈ.ਈ.ਏ.ਪੀ. ਬਾਰੇ ਕਰਵਾਈ ਹਾਫ਼ ਡੇਅ ਸਟੇਕਹੋਲਡਜ਼ ਵਰਕਸ਼ਾਪ ਨੂੰ ਸੰਬੋਧਨ ਕਰਦਿਆਂ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਦੇ ਸੀ.ਈ.ਓ. ਡਾ. ਅਮਰਪਾਲ ਸਿੰਘ ਨੇ ਸਾਰੇ ਵਿਭਾਗਾਂ ਨੂੰ ਜਲਦ ਤੋਂ ਜਲਦ ਆਪਣੇ ਸੁਝਾਅ ਦੇਣ ਦੀ ਅਪੀਲ ਕੀਤੀ।
ਸੀ.ਈ.ਓ. ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਇਮਾਰਤਾਂ, ਉਦਯੋਗਾਂ, ਨਗਰ ਪਾਲਿਕਾਵਾਂ, ਖੇਤੀਬਾੜੀ, ਟਰਾਂਸਪੋਰਟ ਅਤੇ ਹੋਰ ਖੇਤਰਾਂ ਵਿੱਚ ਊਰਜਾ ਕੁਸ਼ਲਤਾ ਨੂੰ ਉਤਸ਼ਾਹਿਤ ਕਰਨ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਸਬੰਧੀ ਤਿਆਰ ਕੀਤੀ ਗਈ ਕਾਰਜ ਯੋਜਨਾ ਊਰਜਾ ਕੁਸ਼ਲਤਾ ਲਈ ਲਾਭਦਾਇਕ ਸਿੱਧ ਹੋਣ ਦੇ ਨਾਲ ਨਾਲ ਕਾਰਬਨ ਦੇ ਨਿਕਾਸ ਨੂੰ ਘਟਾਉਣ ਵਿੱਚ ਵੀ ਮਦਦ ਕਰੇਗੀ। ਉਨ੍ਹਾਂ ਨੇ ਪ੍ਰਭਾਵਸ਼ਾਲੀ ਕਾਰਜ ਯੋਜਨਾ ਤਿਆਰ ਕਰਨ ਵਾਸਤੇ ਵੱਖ-ਵੱਖ ਭਾਈਵਾਲਾਂ ਤੋਂ ਸੁਝਾਅ ਲੈਣ ਦੀ ਲੋੜ ‘ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਸਾਰੇ ਭਾਈਵਾਲਾਂ ਨੂੰ ਊਰਜਾ ਕੁਸ਼ਲਤਾ ਦੇ ਉਪਾਅ ਲਾਗੂ ਕਰਨ ਦੀ ਅਪੀਲ ਕੀਤੀ ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਇਨ੍ਹਾਂ ਤੋਂ ਲਾਭ ਲੈ ਸਕਣ।
ਸਾਰੇ ਭਾਗੀਦਾਰਾਂ ਦਾ ਸਵਾਗਤ ਕਰਦਿਆਂ ਪੇਡਾ ਦੇ ਡਾਇਰੈਕਟਰ ਐਮ.ਪੀ. ਸਿੰਘ ਨੇ ਸਟੇਟ ਐਨਰਜੀ ਐਫੀਸ਼ੈਂਸੀ ਐਕਸ਼ਨ ਪਲਾਨ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਸਾਰੇ ਵਿਭਾਗਾਂ ਦਾ ਉਦੇਸ਼ ਭਾਰਤ ਦੇ ਆਰਥਿਕ ਖੇਤਰ ਵਿੱਚੋਂ ਕਾਰਬਨ ਦੇ ਨਿਕਾਸ ਨੂੰ ਸਾਲ 2030 ਤੱਕ 45 ਫ਼ੀਸਦ ਤੋਂ ਘੱਟ ਕਰਨਾ ਹੈ।
ਐਸੋਚੈਮ ਦੇ ਖੇਤਰੀ ਡਾਇਰੈਕਟਰ ਰਵਿੰਦਰ ਚਾਂਦਲਾ ਨੇ ਕਾਰਜ ਯੋਜਨਾ ਤਿਆਰ ਕਰਨ ਵਿੱਚ ਸਹਿਯੋਗ ਦੇਣ ਅਤੇ ਤਾਲਮੇਲ ਲਈ ਭਾਈਵਾਲ ਵਿਭਾਗਾਂ ਦਾ ਧੰਨਵਾਦ ਕੀਤਾ। ਐਸੋਚੈਮ ਦੇ ਪ੍ਰੋਜੈਕਟ ਮੈਨੇਜਰ ਕੁਸ਼ਾਗਰਾ ਜੁਨੇਜਾ ਅਤੇ ਮੋਹਿਤ ਤ੍ਰਿਪਾਠੀ ਨੇ ਇਮਾਰਤਾਂ, ਉਦਯੋਗਾਂ, ਟਰਾਂਸਪੋਰਟ ਅਤੇ ਖੇਤੀਬਾੜੀ ਵਰਗੇ ਵੱਖ-ਵੱਖ ਖੇਤਰਾਂ ਵਿੱਚ ਊਰਜਾ ਕੁਸ਼ਲਤਾ ਦੀਆਂ ਸੰਭਾਵਨਾਵਾਂ ਨੂੰ ਉਜਾਗਰ ਕਰਦਿਆਂ ਪੰਜਾਬ ਲਈ ਸਟੇਟ ਐਨਰਜੀ ਐਫੀਸ਼ੈਂਸੀ ਐਕਸ਼ਨ ਪਲਾਨ ਬਾਰੇ ਵਿਸਥਾਰਪੂਰਵਕ ਪੇਸ਼ਕਾਰੀ ਦਿੱਤੀ। ਇਸ ਦੌਰਾਨ ਭਾਈਵਾਲਾਂ ਨਾਲ ਆਵਾਜਾਈ ਖੇਤਰ ਵਿੱਚ ਤਕਨੀਕਾਂ, ਇਮਾਰਤਾਂ ਵਿੱਚ ਊਰਜਾ ਕੁਸ਼ਲਤਾ ਉਪਕਰਨ ਲਗਾਉਣ ਲਈ ਪ੍ਰੋਗਰਾਮ ਨੂੰ ਲਾਗੂ ਕਰਨ, ਇਮਾਰਤਾਂ ਲਈ ਬੀ.ਈ.ਈ. ਸਟਾਰ ਰੇਟਿੰਗਾਂ ਅਤੇ ਸ਼ੂਨਿਆ ਰੇਟਿੰਗ, ਅਤੇ ਉਦਯੋਗਾਂ, ਖੇਤੀਬਾੜੀ ਵਿੱਚ ਊਰਜਾ ਕੁਸ਼ਲਤਾ ਉਪਾਅ ਸ਼ੁਰੂ ਕਰਨ ਅਤੇ ਊਰਜਾ ਕੁਸ਼ਲਤਾ ਪ੍ਰਤੀ ਵਿਵਹਾਰਿਕ ਤਬਦੀਲੀਆਂ ਨੂੰ ਉਤਸ਼ਾਹਿਤ ਕਰਨ ਲਈ ਵਿਆਪਕ ਰਿਪੋਰਟ ਸਾਂਝੀ ਕੀਤੀ ਗਈ।

ਇਸ ਵਰਕਸ਼ਾਪ ਵਿੱਚ ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ, ਪਸ਼ੂ ਪਾਲਣ, ਸਿਹਤ ਤੇ ਪਰਿਵਾਰ ਭਲਾਈ, ਪੰਜਾਬ ਸਟੇਟ ਕੌਂਸਲ ਫ਼ਾਰ ਸਾਇੰਸ ਐਂਡ ਤਕਨਾਲੋਜੀ, ਜਲ ਸਪਲਾਈ ਤੇ ਸੈਨੀਟੇਸ਼ਨ, ਪੰਜਾਬ ਹੈਲਥ ਸਿਸਟਮ, ਪੀ.ਐਸ.ਪੀ.ਸੀ.ਐਲ., ਸਥਾਨਕ ਸਰਕਾਰਾਂ ਅਤੇ ਯੋਜਨਾਬੰਦੀ ਵਿਭਾਗ ਦੇ ਅਧਿਕਾਰੀਆਂ ਨੇ ਵੀ ਸ਼ਮੂਲੀਅਤ ਕੀਤੀ ਅਤੇ ਕਾਰਜ ਯੋਜਨਾ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੁੱਤ ਨੂੰ ਜੂਆ ਖੇਡਣ ਤੋਂ ਰੋਕਣਾ ਪਿਓ ਨੂੰ ਪਿਆ ਮਹਿੰਗਾ ! ਘਰ ਲਿਜਾਣ ਗਏ ਪਿਤਾ ਦਾ ਬੇਰਹਿਮੀ ਨਾਲ ਕਤਲ

ਜਗਰਾਓਂ ਦੇ ਕਸਬਾ ਗੁਰੂਸਰ ਸੁਧਾਰ ਤੋਂ ਇੱਕ ਅਜਿਹੀ ਰੂਹ ਕੰਬਾਊ ਖ਼ਬਰ ਸਾਹਮਣੇ ਆਈ ਹੈ,...

ਸ੍ਰੀ ਅਕਾਲ ਤਖ਼ਤ ਸਾਹਿਬ ਦਾ 2 ਕੀਰਤਨੀ ਜੱਥਿਆਂ ‘ਤੇ ਵੱਡਾ ਐਕਸ਼ਨ, ਇੱਕ ਮਹੀਨੇ ਤੱਕ ਨਹੀਂ ਕਰ ਸਕਣਗੇ ਕੀਰਤਨ

ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕੀਰਤਨੀਏ ਭਾਈ ਜਗਜੀਤ ਸਿੰਘ ਬਬੀਹਾ ਅਤੇ ਭਾਈ ਕੁਲਵਿੰਦਰ ਸਿੰਘ...

ਅਮਰੀਕਾ ’ਚ ਚੋਰੀ ਦੇ ਦੋਸ਼ ਹੇਠ ਪੰਜਾਬੀ ਗ੍ਰਿਫ਼ਤਾਰ

ਨਿਊ ਹੈਵਨ ਦੀ ਇਕ ਤਾਂਬਾ ਬਣਾਉਣ ਵਾਲੀ ਫੈਕਟਰੀ ਵਿਚੋਂ 1 ਲੱਖ 15 ਹਜ਼ਾਰ ਡਾਲਰ...

ਮਾਨਸਾ ਦੇ ਦਲਜੀਤ ਸਿੰਘ ਦੀ ਮੌਤ ਦਾ ਕਾਰਨ ਨਸ਼ੇ ਦੀ ਓਵਰਡੋਜ਼! AIIMS ਦੀ ਮੁੱਢਲੀ ਰਿਪੋਰਟ ’ਚ ਖੁਲਾਸਾ

ਮਾਨਸਾ ਦੇ ਪਿੰਡ ਭੰਮੇ ਕਲਾਂ ਦੇ ਰਹਿਣ ਵਾਲੇ ਦਲਜੀਤ ਸਿੰਘ (35) ਦੀ ਮੌਤ ਦੇ...

ਅੰਮ੍ਰਿਤਪਾਲ ਨੂੰ ਦਾਦੀ ਦੇ ਸਸਕਾਰ ’ਚ ਸ਼ਾਮਲ ਹੋਣ ਦੀ ਇਜਾਜ਼ਤ ਦੇਣ ਦੀ ਮੰਗ, ਕੇਂਦਰੀ ਗ੍ਰਹਿ ਮੰਤਰੀ ਤੇ CM ਮਾਨ ਨੂੰ ਚਿੱਠੀ

ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਐਤਵਾਰ ਨੂੰ...

ਪੰਜਾਬ ‘ਚ ਵਧਣ ਲੱਗੀ ਠੰਢ, ਰਾਤ ਦੇ ਤਾਪਮਾਨ ਵਿੱਚ ਆਈ ਗਿਰਾਵਟ

ਪੰਜਾਬ ਅਤੇ ਚੰਡੀਗੜ੍ਹ ਵਿੱਚ ਹੁਣ ਰਾਤ ਦੇ ਤਾਪਮਾਨ ਵਿੱਚ ਗਿਰਾਵਟ ਆਉਣੀ ਸ਼ੁਰੂ ਹੋ ਗਈ...

ਮਦਰ ਡੇਅਰੀ ਦਾ ਦੁੱਧ ਹੋਇਆ ਮਹਿੰਗਾ , 4 ਰੁਪਏ ਪ੍ਰਤੀ ਲਿਟਰ ਤੱਕ ਹੋਇਆ ਵਾਧਾ

ਮਹਿੰਗਾਈ ਦੀ ਮਾਰ ਝੱਲ ਰਹੇ ਆਮ ਲੋਕਾਂ ਨੂੰ ਹੁਣ ਦੁੱਧ ਦੀਆਂ ਵਧੀਆਂ ਕੀਮਤਾਂ ਦਾ...

ਬੁਲਗਾਰੀਆ ‘ਚ ਧੁੰਦ ਕਾਰਨ ਆਪਸ ‘ਚ ਟਕਰਾਏ 86 ਵਾਹਨ

ਮੰਗਲਵਾਰ ਨੂੰ ਬੁਲਗਾਰੀਆ ’ਚ ਇੱਕ ਭਿਆਨਕ ਹਾਦਸਾ ਵਾਪਰਿਆ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਪੂਰਬੀ ਬੁਲਗਾਰੀਆ...

ਕੰਧ ’ਚ ਵੱਜੀ ਬੱਸ, ਤਿੰਨ ਸਵਾਰੀਆਂ ਦੀ ਮੌਕੇ ’ਤੇ ਹੀ ਮੌਤ

ਧੂਰੀ ਤੋਂ ਪਟਿਆਲਾ ਜਾ ਰਹੀ ਪਹਿਲੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਸੰਗਰੂਰ ਪਹੁੰਚਣ...