September 11, 2026, 12:09 pm
----------- Advertisement -----------
HomeNewsBreaking Newsਹਰ ਸ਼ੁੱਕਰਵਾਰ, ਡੇਂਗੂ ‘ਤੇ ਵਾਰ ਮੁਹਿੰਮ ਜਾਰੀ ਰੱਖਦਿਆਂ ਸਿਹਤ ਮੰਤਰੀ ਨੇ ਮੁਹਾਲੀ...

ਹਰ ਸ਼ੁੱਕਰਵਾਰ, ਡੇਂਗੂ ‘ਤੇ ਵਾਰ ਮੁਹਿੰਮ ਜਾਰੀ ਰੱਖਦਿਆਂ ਸਿਹਤ ਮੰਤਰੀ ਨੇ ਮੁਹਾਲੀ ਵਿੱਚ ਘਰ-ਘਰ ਜਾ ਕੇ ਕੀਤੀ ਚੈਕਿੰਗ

Published on

----------- Advertisement -----------

ਚੰਡੀਗੜ੍ਹ/ਐਸ.ਏ.ਐਸ.ਨਗਰ, 15 ਸਤੰਬਰ (ਬਲਜੀਤ ਮਰਵਾਹਾ):- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਦੇ ਲੋਕਾਂ ਨੂੰ ਵੈਕਟਰ-ਬੋਰਨ ਬਿਮਾਰੀਆਂ ਤੋਂ ਬਚਾਉਣ ਲਈ ਵਿੱਢੀ ਵਿਸ਼ੇਸ਼ ਮੁਹਿੰਮ ‘ਹਰ ਸ਼ੁਕਰਵਾਰ, ਡੇਂਗੂ ‘ਤੇ ਵਾਰ’ ਨੂੰ ਜਾਰੀ ਰੱਖਦਿਆਂ, ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੀ ਅਗਵਾਈ ‘ਚ ਅੱਜ ਸਿਹਤ ਟੀਮਾਂ ਨੇ ਮੋਹਾਲੀ ਦੇ ਪਿੰਡ ਸੋਹਾਣਾ ਵਿਖੇ ਘਰ-ਘਰ ਜਾ ਕੇ ਚੈਕਿੰਗ ਕੀਤੀ। ਜ਼ਿਕਰਯੋਗ ਹੈ ਕਿ ਇਹ ਮੁਹਿੰਮ 4 ਅਗਸਤ ਨੂੰ ਸ਼ੁਰੂ ਕੀਤੀ ਗਈ ਸੀ।
ਆਪਣੇ ਇਸ ਦੌਰੇ ਦੌਰਾਨ ਅੱਜ ਸਿਹਤ ਮੰਤਰੀ ਨੇ ਵੱਖ-ਵੱਖ ਇਲਾਕਿਆਂ ਵਿੱਚ ਕਈ ਘਰਾਂ ਦੀ ਚੈਕਿੰਗ ਕੀਤੀ। ਇਸ ਦੌਰਾਨ ਮੱਛਰਾਂ ਦੇ ਲਾਰਵਾ ਦੇ ਹੌਟਸਪੌਟਸ ਜਿਵੇਂ ਕੂਲਰ, ਫਰਿੱਜਾਂ ਹੇਠ ਰੱਖੀਆਂ ਟਰੇਆਂ, ਖੁੱਲ੍ਹੇ ਵਿੱਚ ਪਏ ਬਰਤਨ, ਨਾਲਿਆਂ ਆਦਿ ਵਿੱਚ ਲਾਰਵਾ ਪਾਇਆ ਗਿਆ।
ਉਨ੍ਹਾਂ ਕਿਹਾ ਕਿ ਭਾਵੇਂ ਸੂਬੇ ਵਿੱਚ ਡੇਂਗੂ ਦੇ ਕੇਸਾਂ ਵਿੱਚ ਕਮੀ ਆਉਣੀ ਸ਼ੁਰੂ ਹੋ ਗਈ ਹੈ ਪਰ ਫਿਰ ਵੀ ਲੋਕਾਂ ਨੂੰ ਘੱਟੋ-ਘੱਟ ਨਵੰਬਰ ਤੱਕ ਸੁਚੇਤ ਰਹਿਣ ਦੀ ਲੋੜ ਹੈ ਅਤੇ ਉਹ ਆਪਣੇ ਆਲੇ-ਦੁਆਲੇ ਪਾਣੀ ਖੜ੍ਹਾ ਨਾ ਹੋਣ ਦੇ ਕੇ ਇਸ ਜਾਨਲੇਵਾ ਬੀਮਾਰੀ ਤੋਂ ਆਸਾਨੀ ਨਾਲ ਬਚ ਸਕਦੇ ਹਨ।
ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਡੇਂਗੂ ਦੇ ਲਾਰਵੇ, ਜਿਸ ਨੂੰ ਮੱਛਰ ਬਣਨ ਲਈ ਇੱਕ ਹਫ਼ਤਾ ਲੱਗ ਜਾਂਦਾ ਹੈ, ਦੇ ਪ੍ਰਜਨਨ ਨੂੰ ਰੋਕਣ ਲਈ ਹਰੇਕ ਸ਼ੁੱਕਰਵਾਰ ਨੂੰ ਆਪਣੇ ਆਲੇ-ਦੁਆਲੇ ਖੜ੍ਹੇ ਹੋਏ ਪਾਣੀ ਦਾ ਨਿਕਾਸ ਕਰਨ।
ਵਾਰ-ਵਾਰ ਉਲੰਘਣਾ ਕਰਨ ਵਾਲਿਆਂ ਨੂੰ ਜੁਰਮਾਨੇ ਕੀਤੇ ਜਾਣ ਬਾਰੇ ਮੀਡੀਆ ਵੱਲੋਂ ਪੁੱਛੇ ਸਵਾਲ ਦੇ ਜਵਾਬ ਵਿੱਚ ਡਾ. ਬਲਬੀਰ ਸਿੰਘ ਨੇ ਕਿਹਾ ਹਲਾਂਕਿ ਇਸ ਮੁਹਿੰਮ ਦਾ ਉਦੇਸ਼ ਲੋਕਾਂ ਨੂੰ ਡਰਾਉਣਾ ਨਹੀਂ ਬਲਕਿ ਜਾਗਰੂਕ ਕਰਨਾ ਹੈ, ਪਰ ਇਸ ਦੇ ਬਾਵਜੂਦ ਵੀ ਵਾਰ-ਵਾਰ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਿਹਤ ਟੀਮਾਂ ਵੱਲੋਂ ਹੁਣ ਤੱਕ ਡੇਂਗੂ ਦਾ ਲਾਰਵਾ ਮਿਲਣ ‘ਤੇ ਘੱਟੋ-ਘੱਟ 8000 ਚਲਾਨ ਕੀਤੇ ਗਏ ਹਨ।
ਜ਼ਿਕਰਯੋਗ ਹੈ ਕਿ ਇਸ ਜਾਗਰੂਕਤਾ ਮੁਹਿੰਮ ਨੂੰ ਸ਼ੁਰੂ ਕਰਨ ਪਿੱਛੇ ਮੁੱਖ ਮੰਤਰੀ ਭਗਵੰਤ ਮਾਨ ਦਾ ਉਦੇਸ਼ ਲੋਕਾਂ ਨੂੰ ਜਾਗਰੂਕ ਕਰਕੇ ਅਤੇ ਇਸ ਨੂੰ ਜਨ ਪੱਧਰੀ ਮੁਹਿੰਮ ਬਣਾ ਕੇ ਡੇਂਗੂ ਦੀ ਬਿਮਾਰੀ ਦੇ ਫੈਲਾਅ ਨੂੰ ਰੋਕਣਾ ਹੈ ਜੋ ਭਾਈਚਾਰਕ ਸ਼ਮੂਲੀਅਤ ਨਾਲ ਹੀ ਸੰਭਵ ਹੋ ਸਕਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

Sri hemkund sahib ਦੀ ਯਾਤਰਾ ’ਤੇ ਭਾਰਤ ਆ ਰਹੇ ਸਿੱਖ ਸ਼ਰਧਾਲੂ ਨੂੰ ਪਾਕਸਿਤਾਨ ’ਚ ਰੋਕਿਆ, ਫ਼ੈਸਲਾਬਾਦ ਏਅਰਪੋਰਟ ‘ਤੇ ਕੱਢੀ ਰਾਤ

ਸ਼੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਭਾਰਤ ਆਉਣ ਦੀ ਤਿਆਰੀ ਕਰ ਰਹੇ ਪਾਕਿਸਤਾਨੀ ਸਿੱਖ...

ਬੈਂਕ ਜਾਣ ਵਾਲਿਆਂ ਲਈ ਵੱਡੀ ਖ਼ਬਰ, 11 ਤੋਂ 13 ਸਤੰਬਰ ਤੱਕ ਹੜਤਾਲ ‘ਤੇ ਰਹਿਣਗੇ ਕਰਮਚਾਰੀ, ਜਾਣੋ ਕਿਹੜੀਆਂ ਸੇਵਾਵਾਂ ਚਾਲੂ

ਜੇਕਰ ਤੁਸੀ 11 ਸਤੰਬਰ ਤੋਂ ਅਗਲੇ ਦਿਨਾਂ ਲਈ ਕਿਸੇ ਮਹੱਤਵਪੂਰਨ ਕੰਮ ਲਈ ਬੈਂਕ ਜਾਣਾ...

ਅਮਰੀਕਾ ਸਰਕਾਰ ਵਲੋਂ ਪੋਸਟਰ ’ਚ ਪੰਜਾਬੀ ਸਿੱਖਾਂ ਨੂੰ ਨਿਸ਼ਾਨਾ ਬਨਾਉਣਾ ਮੰਦਭਾਗਾ – ਐਡਵੋਕੇਟ ਧਾਮੀ

 ਅਮਰੀਕਾ ਸਰਕਾਰ ਦੇ ਹੋਮਲੈਂਡ ਸੁਰੱਖਿਆ ਵਿਭਾਗ ਵਲੋਂ ਐਕਸ (ਪਹਿਲਾਂ ਟਵਿੱਟਰ) ਰਾਹੀਂ ਸਾਹਮਣੇ ਆਏ ਇਕ...

ਚੰਡੀਗੜ੍ਹ ‘ਚ ਪ੍ਰਾਪਰਟੀ ਕਿਰਾਏ ‘ਤੇ ਦੇਣ ਨੂੰ ਲੈ ਕੇ ਨਵੇਂ ਨਿਯਮ ਲਾਗੂ, ਐਗਰੀਮੈਂਟ ਦੀ ਜਾਣਕਾਰੀ ਦੇਣੀ ਲਾਜ਼ਮੀ

ਚੰਡੀਗੜ੍ਹ ਵਿੱਚ ਨਵੇਂ ਕਿਰਾਏਦਾਰੀ ਨਿਯਮ ਵੀਰਵਾਰ (10 ਸਤੰਬਰ) ਤੋਂ ਲਾਗੂ ਹੋ ਗਏ ਹਨ। ਚੰਡੀਗੜ੍ਹ...

ਬਹਿਬਲ ਕਲਾਂ ਮਾਮਲੇ ‘ਚ ਅੱਜ SIT ਸਾਹਮਣੇ ਪੇਸ਼ ਹੋਣਗੇ ਸੁਖਬੀਰ ਬਾਦਲ; ਚੰਡੀਗੜ੍ਹ ‘ਚ ਹੋਵੇਗੀ ਅਹਿਮ ਪੁੱਛ-ਗਿਛ

ਸਾਲ 2015 ਦੇ ਬਹੁ-ਚਰਚਿਤ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ...

ਜਾਤ-ਪਾਤ ‘ਤੇ ਆਧਾਰਿਤ ਵੋਟ ਰਾਜਨੀਤੀ ਦੂਜੇ ਰਾਜਾਂ ਵਿੱਚ ਚੱਲ ਸਕਦੀ ਹੈ, ਪਰ ਪੰਜਾਬ ਵਿੱਚ ਨਹੀਂ: ਬਲਤੇਜ ਪੰਨੂ

ਚੰਡੀਗੜ੍ਹ 10 ਸਤੰਬਰ:ਸੰਗਰੂਰ ਦੇ ਪਿੰਡ ਤੂਰ ਬੰਜਾਰਾ ਦੇ ਲੋਕਾਂ ਨੇ ਅੱਜ ਪਿੰਡ ਪਹੁੰਚੇ ਭਾਜਪਾ...

ਲੋਕਾਂ ਨੇ ਗੁਲਜ਼ਾਰ ਸਿੰਘ ਦੀ ਮੌਤ ‘ਤੇ ਭਾਜਪਾ ਦੀ ਮੌਕਾਪ੍ਰਸਤ ਰਾਜਨੀਤੀ ਦਾ ਕੀਤਾ ਪਰਦਾਫਾਸ਼: ਡਾ. ਬਲਬੀਰ ਸਿੰਘ

ਚੰਡੀਗੜ੍ਹ 10 ਸਤੰਬਰ:ਸੰਗਰੂਰ ਦੇ ਤੂਰ ਬੰਜਾਰਾ ਵਿਖੇ ਗੁਲਜ਼ਾਰ ਸਿੰਘ ਦੀ ਮੌਤ 'ਤੇ ਪਹੁੰਚੇ ਭਾਜਪਾ...

ਭਾਜਪਾ ਆਗੂਆਂ ਨੂੰ ਲੋਕਾਂ ਦੇ ਗੁੱਸੇ ਦਾ ਕਰਨਾ ਪਿਆ ਸਾਹਮਣਾ, ਕਾਲੇ ਝੰਡੇ ਦਿਖਾ ਕੇ ਪਿੰਡ ਤੋਂ ਭਜਾਇਆ:ਧਾਲੀਵਾਲ

ਚੰਡੀਗੜ੍ਹ 10 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ...

ਪੰਜਾਬੀ ਗਾਇਕ Vadda Grewal ਨੂੰ ਵੱਡੀ ਰਾਹਤ, ਡਰੱਗਜ਼ ਮਾਮਲੇ ‘ਚ ਮੋਹਾਲੀ ਅਦਾਲਤ ਨੇ ਕੀਤਾ ਬਰੀ

ਮੋਹਾਲੀ ਦੀ ਇੱਕ ਵਿਸ਼ੇਸ਼ ਅਦਾਲਤ ਨੇ ਗਾਇਕ ਗੁਰਿੰਦਰਪਾਲ ਸਿੰਘ ਉਰਫ ਵੱਡਾ ਗਰੇਵਾਲ (ਵਾਸੀ ਕਾਮੋਮਾਜਰਾ...