September 23, 2026, 12:17 pm
----------- Advertisement -----------
HomeNewsBreaking Newsਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਦਿਹਾੜਾ ਮਨਾਇਆ, ਸਜਾਏ ਗਏ ਜਲੌ

Published on

----------- Advertisement -----------
  • ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੱਕ ਸਜਾਇਆ ਨਗਰ ਕੀਰਤਨ

ਅੰਮ੍ਰਿਤਸਰ, 16 ਸਤੰਬਰ 2023 – ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਮੌਕੇ ਅੱਜ ਵੱਡੀ ਗਿਣਤੀ ਸੰਗਤਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸ ਇਤਿਹਾਸਕ ਦਿਹਾੜੇ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੱਖ-ਵੱਖ ਸਮਾਗਮ ਕੀਤੇ ਗਏ। ਜਿਥੇ ਬੀਤੇ ਕਈ ਦਿਨਾਂ ਤੋਂ ਸ੍ਰੀ ਅੰਮ੍ਰਿਤਸਰ ਸ਼ਹਿਰ ਅੰਦਰ ਜੀਵਨ ਜੁਗਤਿ ਸਮਾਗਮਾਂ ਦੀ ਲੜੀ ਚਲਾਈ ਗਈ, ਉਥੇ ਹੀ ਅੱਜ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੱਕ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ।

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਸਜਾਏ ਗਏ ਇਸ ਨਗਰ ਕੀਰਤਨ ਦੀ ਰਵਾਨਗੀ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜ ਪਿਆਰਿਆਂ, ਨਿਸ਼ਾਨਚੀ ਤੇ ਨਗਾਰਚੀ ਸਿੰਘਾਂ ਨੂੰ ਸਿਰੋਪਾਓ ਦੇ ਕੇ ਸਤਿਕਾਰ ਦਿੱਤਾ। ਇਸ ਮੌਕੇ ਵੱਡੀ ਗਿਣਤੀ ਵਿਚ ਪੰਥਕ ਸ਼ਖ਼ਸੀਅਤਾਂ ਅਤੇ ਸੰਗਤਾਂ ਪੁੱਜੀਆਂ ਹੋਈਆਂ ਸਨ।

ਨਗਰ ਕੀਰਤਨ ਦੀ ਆਰੰਭਤਾ ਤੋਂ ਪਹਿਲਾਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ। ਇਸ ਮੌਕੇ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸੰਗਤਾਂ ਨੂੰ ਪਹਿਲੇ ਪ੍ਰਕਾਸ਼ ਦਿਹਾੜੇ ਦੀ ਵਧਾਈ ਦਿੰਦਿਆਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਿੱਖਾਂ ਦੇ ਇਸ਼ਟ ਹਨ ਅਤੇ ਹਰ ਸਿੱਖ ਦਾ ਫ਼ਰਜ਼ ਹੈ ਕਿ ਉਹ ਪਾਵਨ ਗੁਰਬਾਣੀ ਵੱਲੋਂ ਦਰਸਾਏ ਮਾਰਗ ’ਤੇ ਚੱਲ ਕੇ ਜੀਵਨ ਬਤੀਤ ਕਰੇ। ਉਨ੍ਹਾਂ ਕਿਹਾ ਕਿ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਆਪਣੇ ਹੱਥੀਂ ਸੰਨ 1604 ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪਾਦਨਾ ਕਰ ਕੇ ਪਹਿਲਾ ਪ੍ਰਕਾਸ਼ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੀਤਾ।

ਇਸੇ ਦਿਨ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਬਾਬਾ ਬੁੱਢਾ ਜੀ ਨੂੰ ਪਹਿਲੇ ਗ੍ਰੰਥੀ ਥਾਪ ਕੇ ਸੇਵਾ ਸੰਭਾਲ ਦੀਆਂ ਸੇਵਾਵਾਂ ਦਿੱਤੀਆਂ, ਜਿਸ ਨਾਲ ਗ੍ਰੰਥੀ ਪ੍ਰੰਪਰਾ ਦੀ ਆਰੰਭਤਾ ਵੀ ਹੋਈ। ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਗੁਰੂ ਕਾਲ ਤੋਂ ਲੈ ਕੇ ਅੱਜ ਤੱਕ ਪਹਿਲੇ ਪ੍ਰਕਾਸ਼ ਦਿਹਾੜੇ ਮੌਕੇ ਵੱਡੀ ਗਿਣਤੀ ਸੰਗਤਾਂ ਇਕੱਤਰ ਹੁੰਦੀਆਂ ਹਨ ਅਤੇ ਆਪਣੇ ਇਸਟ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਦੀਆਂ ਹਨ। ਉਨ੍ਹਾਂ ਸੰਗਤਾਂ ਨੂੰ ਪ੍ਰੇਰਣਾ ਕੀਤੀ ਕਿ ਉਹ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਗੁਰਬਾਣੀ ਨੂੰ ਆਪਣੇ ਜੀਵਨ ਵਿਚ ਢਾਲ ਕੇ ਗੁਰਮਤਿ ਰਹਿਣੀ ਅਨੁਸਾਰ ਜੀਵਨ ਬਤੀਤ ਕਰਨ।

ਨਗਰ ਕੀਰਤਨ ਸਮੇਂ ਸਿੱਖ ਨੌਜੁਆਨਾਂ ਵੱਲੋਂ ਗਤਕਾ ਪ੍ਰਦਰਸ਼ਨ ਦੇ ਨਾਲ-ਨਾਲ ਸ਼ਬਦੀ ਜਥਿਆਂ ਨੇ ਸ਼ਬਦ ਗਾਇਨ ਕਰਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸੇ ਦੌਰਾਨ ਵੱਖ-ਵੱਖ ਥਾਵਾਂ ’ਤੇ ਸ਼ਰਧਾਲੂਆਂ ਵੱਲੋਂ ਵੱਖ-ਵੱਖ ਪਕਵਾਨਾਂ ਦੇ ਲੰਗਰ ਵੀ ਲਗਾਏ ਗਏ। ਨਗਰ ਕੀਰਤਨ ਦੌਰਾਨ ਸ਼੍ਰੋਮਣੀ ਕਮੇਟੀ ਦੇ ਜਰਨਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ, ਅੰਤ੍ਰਿੰਗ ਕਮੇਟੀ ਮੈਂਬਰ ਸ. ਸੁਰਜੀਤ ਸਿੰਘ ਤੁਗਲਵਾਲ, ਬੀਬੀ ਗੁਰਿੰਦਰ ਕੌਰ ਭੋਲੂਵਾਲਾ, ਸਾਬਕਾ ਸੀਨੀਅਰ ਮੀਤ ਪ੍ਰਧਾਨ ਭਾਈ ਰਾਜਿੰਦਰ ਸਿੰਘ ਮਹਿਤਾ ਤੇ ਸ. ਸੁਰਜੀਤ ਸਿੰਘ ਭਿੱਟੇਵੱਡ, ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸ. ਗੁਰਬਚਨ ਸਿੰਘ ਕਰਮੂੰਵਾਲਾ, ਸ. ਗੁਰਮੀਤ ਸਿੰਘ ਬੂਹ, ਸ. ਨਵਤੇਜ ਸਿੰਘ ਕਾਉਣੀ, ਅਕਾਲੀ ਆਗੂ ਸ. ਤਲਬੀਰ ਸਿੰਘ ਗਿੱਲ, ਡੀਸੀਪੀ ਸ. ਪ੍ਰਮਿੰਦਰ ਸਿੰਘ ਭੰਡਾਲ, ਸ. ਫੈਡਰੇਸ਼ਨ ਆਗੂ ਸ. ਅਮਰਬੀਰ ਸਿੰਘ ਢੋਟ, ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ, ਓਐਸਡੀ ਸ. ਸਤਬੀਰ ਸਿੰਘ ਧਾਮੀ, ਵਧੀਕ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਬਿਜੈ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਸ. ਗੁਰਚਰਨ ਸਿੰਘ ਕੁਹਾਲਾ, ਸ. ਗੁਰਨਾਮ ਸਿੰਘ, ਸ. ਮਨਜੀਤ ਸਿੰਘ ਕਾਦੀਆਂ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਹੈੱਡ ਗ੍ਰੰਥੀ ਭਾਈ ਸੁਰਜੀਤ ਸਿੰਘ ਸਭਰਾ, ਮੈਨੇਜਰ ਸ. ਬਘੇਲ ਸਿੰਘ, ਸ. ਨਰਿੰਦਰ ਸਿੰਘ, ਸ. ਸਤਨਾਮ ਸਿੰਘ ਰਿਆੜ, ਸ. ਇਕਬਾਲ ਸਿੰਘ ਮੁਖੀ, ਮੀਤ ਮੈਨੇਜਰ ਸ. ਗੁਰਤਿੰਦਰਪਾਲ ਸਿੰਘ ਸਮੇਤ ਵੱਖ-ਵੱਖ ਸਭਾ ਸੁਸਾਇਟੀਆਂ ਦੇ ਨੁਮਾਇੰਦੇ ਅਤੇ ਸੰਗਤਾਂ ਨੇ ਹਾਜ਼ਰੀ ਭਰੀ।

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਜੇ ਜਲੌ
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਬਾਬਾ ਅਟੱਲ ਰਾਇ ਸਾਹਿਬ ਵਿਖੇ ਅਲੌਕਿਕ ਜਲੌ ਸਜਾਏ ਗਏ। ਇਸ ਦੇ ਨਾਲ ਹੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਰੰਗ-ਬਿਰੰਗੇ ਫੁੱਲਾਂ ਦੀ ਸਜਾਵਟ ਵੀ ਖਿੱਚ ਦਾ ਕੇਂਦਰ ਰਹੀ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਸਮੇਤ ਵੱਖ-ਵੱਖ ਧਾਰਮਿਕ ਅਸਥਾਨਾਂ ਨੂੰ ਦੀਪਮਾਲਾ ਨਾਲ ਸਜਾਇਆ ਗਿਆ। ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਜਾਏ ਗੁਰਮਤਿ ਸਮਾਗਮ ਅੰਦਰ ਰਾਗੀ, ਢਾਡੀ ਅਤੇ ਕਵੀਸ਼ਰ ਜਥਿਆਂ ਨੇ ਸੰਗਤ ਨੂੰ ਗੁਰੂ ਜਸ ਨਾਲ ਜੋੜਿਆ।

ਪਹਿਲੇ ਪ੍ਰਕਾਸ਼ ਪੁਰਬ ਮੌਕੇ ਸਮਾਗਮਾਂ ’ਚ ਪੁੱਜੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੰਗਤ ਨੂੰ ਇਸ ਪਾਵਨ ਦਿਹਾੜੇ ਦੀ ਵਧਾਈ ਦਿੰਦਿਆਂ ਗੁਰਮਤਿ ਰਹਿਣੀ ਨੂੰ ਜੀਵਨ ਦਾ ਹਿੱਸਾ ਬਣਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਗੁਰਬਾਣੀ ਮਨੁੱਖ ਦੀਆਂ ਹਰ ਤਰ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਸੁਝਾਉਂਦੀ ਹੈ ਅਤੇ ਹਰ ਪ੍ਰਾਣੀ ਮਾਤਰ ਦੇ ਜੀਵਨ ਨੂੰ ਸੁਖਦਾਈ ਬਣਾਉਣ ਲਈ ਇਕ ਅਹਿਮ ਮਾਰਗ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਗੁਰਬਾਣੀ ਦੀਆਂ ਮੁੱਲਵਾਨ ਕਦਰਾਂ-ਕੀਮਤਾਂ ’ਤੇ ਪਹਿਰਾ ਦੇਣ ਦੀ ਪ੍ਰੇਰਣਾ ਕੀਤੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ’ਚ ਮੋਸਟ ਵਾਂਟੇਡ ਬਦਮਾਸ਼ ਦਾ ਪੁਲਿਸ ਨੇ ਕੀਤਾ ਐਨਕਾਊਂਟਰ, ਮੁਠਭੇੜ ‘ਚ ਲੱਗੀ ਗੋਲੀ

ਬੁੱਧਵਾਰ ਨੂੰ ਅੰਮ੍ਰਿਤਸਰ ਵਿੱਚ ਪੁਲਿਸ ਨੇ ਇੱਕ ਮੋਸਟ ਵਾਂਟੇਡ ਬਦਮਾਸ਼ ਦਾ ਐਨਕਾਊਂਟਰ ਕੀਤਾ। ਪੁਲਿਸ...

ਸੰਗਰੂਰ: ਮਾਂ ਨੇ ਪ੍ਰੇਮੀ ਨਾਲ ਮਿਲ ਕੇ 3 ਮਾਸੂਮ ਬੱਚਿਆਂ ਦਾ ਕੀਤਾ ਕਤਲ

ਸੰਗਰੂਰ ਦੇ ਭਵਾਨੀਗੜ੍ਹ ਇਲਾਕੇ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਦਿਲ ਦਹਿਲਾਉਣ ਵਾਲਾ ਮਾਮਲਾ ਸਾਹਮਣੇ...

Punjab ’ਚ ਡੇਂਗੂ ਦੇ 451 ਤੇ ਚਿਕਨਗੁਨੀਆ ਦੇ 16 ਮਾਮਲੇ, ਹੁਣ ਤੱਕ ਕਿਸੇ ਮੌਤ ਦੀ ਪੁਸ਼ਟੀ ਨਹੀਂ: ਸਿਹਤ ਮੰਤਰੀ

ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾਕਟਰ ਬਲਬੀਰ ਸਿੰਘ ਨੇ ਦੱਸਿਆ ਕਿ ਸੂਬੇ...

ਏਸ਼ੀਅਨ ਗੇਮਜ਼ ‘ਚ ਸੋਨਾ ਜਿੱਤਣ ‘ਤੇ ‘ਪੰਜਾਬ ਦੀ ਧੀ’ ਹਰਮਨਪ੍ਰੀਤ ਕੌਰ ਨੂੰ 1 ਕਰੋੜ, CM ਮਾਨ ਦਾ ਵੱਡਾ ਐਲਾਨ

ਏਸ਼ੀਅਨ ਗੇਮਜ਼ ‘ਚ ਭਾਰਤੀ ਮਹਿਲਾ ਕ੍ਰਿਕਟ ਟੀਮ ਵੱਲੋਂ ਸੋਨ ਤਗਮਾ ਜਿੱਤਣ ਮਗਰੋਂ ਪੰਜਾਬ ਦੇ...

ਪਟਿਆਲਾ ‘ਚ ਨਾਬਾਲਗ ਖਿਡਾਰਨ ਨਾਲ ਜ਼ਬਰ-ਜਨਾਹ ਦੇ ਇਲਜ਼ਾਮ, ਵਿਦੇਸ਼ੀ ਕੋਚ ਫਰਾਰ, ਭਾਲ ‘ਚ ਜੁਟੀ ਪੁਲਿਸ

ਪਟਿਆਲਾ ਦੇ ਨੇਤਾਜੀ ਸੁਭਾਸ਼ ਨੈਸ਼ਨਲ ਇੰਸਟੀਚਿਊਟ ਆਫ਼ ਸਪੋਰਟਸ (NIS) ਵਿੱਚ ਇੱਕ ਨਾਬਾਲਗ ਰਾਸ਼ਟਰੀ ਪੱਧਰ...

ਯੂਟਿਊਬਰ ਅਰਮਾਨ ਮਲਿਕ ਦੀ ਪਹਿਲੀ ਪਤਨੀ ਨੇ ਸ਼ੇਅਰ ਕੀਤਾ ਵੀਡੀਓ, ਬੋਲੀ- ‘ਆਪਣੇ ਹੀ ਘਰ ‘ਚ ਸੇਫ ਨਹੀਂ’

ਵਿਵਾਦਾਂ ਵਿਚ ਰਹਿਣ ਵਾਲੇ ਯੂਟਿਊਬਰ ਅਰਮਾਨ ਮਲਿਕ ਦੀ ਪਤਨੀ ਪਾਇਲ ਮਲਿਕ ਨੇ ਇੱਕ ਵੀਡੀਓ...

ਪੰਜਾਬ ਦੇ ਸਥਾਨਕ ਸੰਸਥਾਵਾਂ ਲਈ ਮਜ਼ਬੂਤ ਵਿੱਤੀ ਢਾਂਚਾ ਜ਼ਰੂਰੀ: CM ਮਾਨ, 7ਵੇਂ ਵਿੱਤ ਕਮਿਸ਼ਨ ਨਾਲ ਕੀਤੀ ਮੀਟਿੰਗ

ਚੰਡੀਗੜ੍ਹ, 22 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ਹਿਰੀ ਅਤੇ ਪੇਂਡੂ ਸਥਾਨਕ ਸੰਸਥਾਵਾਂ...

ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਉਨ੍ਹਾਂ ਦੇ ਸਮਰਥਕਾਂ ਦਾ ਆਪ ਵਿੱਚ ਕੀਤਾ ਸਵਾਗਤ

ਚੰਡੀਗੜ੍ਹ 22 ਸਤੰਬਰ:ਆਮ ਆਦਮੀ ਪਾਰਟੀ (ਆਪ) ਨੂੰ ਮਾਝੇ ਵਿੱਚ ਉਸ ਵੇਲੇ ਵੱਡੀ ਸਿਆਸੀ ਮਜ਼ਬੂਤੀ...

ਮੁਹਾਲੀ ਦੇ ਗਮਾਡਾ ਦਫ਼ਤਰ ’ਚ ਈ.ਡੀ. ਦਾ ਛਾਪਾ: 3 ਮੰਜ਼ਿਲਾਂ ਕੀਤੀਆਂ ਸੀਲ

ਐੱਨਫੋਰਸਮੈਂਟ ਡਾਇਰੈਕਟੋਰੇਟ (ED) ਦੀਆਂ ਟੀਮਾਂ ਨੇ ਕੇਂਦਰੀ ਰਿਜ਼ਰਵ ਪੁਲੀਸ ਬਲ (CRPF) ਦੇ ਜਵਾਨਾਂ ਦੇ...