ਹਰਿਆਣਾ ਦੇ ਕੈਥਲ ‘ਚ 7 ਸਾਲਾ ਨਾਬਾਲਗ ਨਾਲ ਬਲਾਤਕਾਰ ਅਤੇ ਫਿਰ ਉਸ ਦੀ ਹੱਤਿਆ ਕਰਨ ਦੇ ਦੋਸ਼ੀ ਪਵਨ ਨੂੰ ਮੌਤ ਦੀ ਸਜ਼ਾ ਸੁਣਾਈ ਗਈ ਹੈ। ਏਡੀਜੇ ਡਾਕਟਰ ਗਗਨਦੀਪ ਕੌਰ ਸਿੰਘ ਦੀ ਅਦਾਲਤ ਨੇ ਇਹ ਫੈਸਲਾ ਸੁਣਾਇਆ। ਪਹਿਲੀ ਵਾਰ ਜ਼ਿਲ੍ਹਾ ਪੱਧਰ ‘ਤੇ ਕਿਸੇ ਦੋਸ਼ੀ ਨੂੰ ਮੌਤ ਦੀ ਸਜ਼ਾ ਸੁਣਾਈ ਗਈ ਹੈ।
ਡੀਡੀਏ ਜੈ ਭਗਵਾਨ ਗੋਇਲ ਨੇ ਦੱਸਿਆ ਕਿ ਇਸ ਮਾਮਲੇ ’ਤੇ ਲਗਾਤਾਰ ਦੋ ਦਿਨ ਬਹਿਸ ਚੱਲੀ। ਬਹਿਸ ਦੌਰਾਨ ਉਨ੍ਹਾਂ ਇਸ ਮਾਮਲੇ ਵਿੱਚ ਮਾਣਯੋਗ ਅਦਾਲਤ ਤੋਂ ਸਜ਼ਾਵਾਂ ਦੀ ਮੰਗ ਕੀਤੀ ਸੀ। ਇਸ ਦੇ ਨਾਲ ਹੀ DLSA ਰਾਹੀਂ ਪੀੜਤ ਪਰਿਵਾਰ ਨੂੰ 30 ਲੱਖ ਰੁਪਏ ਦੀ ਵਿੱਤੀ ਸਹਾਇਤਾ ਵੀ ਦਿੱਤੀ ਜਾਵੇਗੀ।
ਜ਼ਿਕਰਯੋਗ ਹੈ ਕਿ ਪਿਛਲੇ ਸਾਲ ਅਕਤੂਬਰ ‘ਚ ਦੋਸ਼ੀ ਪਵਨ ਨੇ 7 ਸਾਲ ਦੀ ਬੱਚੀ ਨਾਲ ਬਲਾਤਕਾਰ ਅਤੇ ਕਤਲ ਕਰ ਦਿੱਤਾ ਸੀ। ਘਟਨਾ ਦੇ ਸਬੂਤ ਨਸ਼ਟ ਕਰਨ ਤੋਂ ਬਾਅਦ ਲੜਕੀ ਦੀ ਲਾਸ਼ ਨੂੰ ਸਾੜ ਦਿੱਤਾ ਗਿਆ ਸੀ। ਲੜਕੀ ਦੀ ਅੱਧ ਸੜੀ ਹੋਈ ਲਾਸ਼ ਨੇੜਲੇ ਜੰਗਲਾਂ ਵਿੱਚੋਂ ਮਿਲੀ ਸੀ। ਮਾਮਲੇ ਦੀ ਜਾਂਚ ਦੌਰਾਨ ਪੁਲਿਸ ਨੂੰ ਸੀਸੀਟੀਵੀ ਫੁਟੇਜ ਮਿਲੀ। ਜਿਸ ‘ਚ ਪਵਨ ਬੱਚੀ ਨੂੰ ਲੈ ਕੇ ਜਾਂਦਿਆ ਨਜ਼ਰ ਆ ਰਿਹਾ ਸੀ। ਇਸ ਸਬੰਧੀ ਥਾਣਾ ਕਲਾਇਤ ਵਿਖੇ ਕੇਸ ਦਰਜ ਕੀਤਾ ਗਿਆ ਸੀ।
----------- Advertisement -----------
ਕੈਥਲ ‘ਚ ਬ.ਲਾਤਕਾਰੀ ਨੂੰ ਹੋਈ ਫਾਂਸੀ ਦੀ ਸਜ਼ਾ, 7 ਸਾਲਾ ਬੱਚੀ ਨਾਲ ਬਲਾਤਕਾਰ ਕਰਕੇ ਕੀਤਾ ਸੀ ਕ+ਤਲ
Published on
----------- Advertisement -----------
----------- Advertisement -----------












