September 29, 2026, 6:21 am
----------- Advertisement -----------
HomeNewsਗੁਰੂ ਨਾਨਕ ਪੇਸ਼ੰਟ ਕੇਅਰ ਸੈਂਟਰ ਦਾ ਉਦਘਾਟਨ, ਮੁਫਤ ਮੈਡੀਕਲ ਕੈਂਪ ਦਾ ਨਿਰੀਖਣ

ਗੁਰੂ ਨਾਨਕ ਪੇਸ਼ੰਟ ਕੇਅਰ ਸੈਂਟਰ ਦਾ ਉਦਘਾਟਨ, ਮੁਫਤ ਮੈਡੀਕਲ ਕੈਂਪ ਦਾ ਨਿਰੀਖਣ

Published on

----------- Advertisement -----------

ਚੰਡੀਗੜ੍ਹ/ਕਪੂਰਥਲਾ,16 ਸਤੰਬਰ (ਬਲਜੀਤ ਮਰਵਾਹਾ) – ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਨੇ ਕਿਹਾ ਕਿ ਸੂਬਾ ਸਰਕਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਲੋਕਾਂ ਨੂੰ ਮੁਫਤ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਖੇਤਰ ਵਿਚ ਨਵੇਂ ਮੀਲ ਪੱਥਰ ਸਥਾਪਿਤ ਕਰ ਰਹੀ ਹੈ ਅਤੇ 664 ਆਮ ਆਦਮੀ ਕਲੀਨਿਕਾਂ ਰਾਹੀਂ ਹੁਣ ਤੱਕ 51 ਲੱਖ ਤੋਂ ਵੱਧ ਲੋਕਾਂ ਵਲੋਂ ਸਿਹਤ ਸਹੂਲਤਾਂ ਲਈਆਂ ਜਾ ਚੁੱਕੀਆਂ ਹਨ।

ਸਥਾਨਕ ਕਰਤਾਰਪੁਰ ਰੋਡ ’ਤੇ ਸਥਿਤ ਗੁਰੂ ਨਾਨਕ ਪੇਸ਼ੰਟ ਕੇਅਰ ਸੈਂਟਰ ਦਾ ਉਦਘਾਟਨ ਕਰਨ ਉਪਰੰਤ ਸੈਂਟਰ ਵਲੋਂ ਲਗਾਏ ਮੁਫਤ ਮੈਡੀਕਲ ਚੈਕਅਪ ਕੈਂਪ ਦੇ ਨਿਰੀਖਣ ਦੌਰਾਨ ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਨੇ ਕਿਹਾ ਕਿ ਸਿਹਤ ਦੇ ਖੇਤਰ ਵਿਚ ਪਾਇਆ ਜਾਣ ਵਾਲਾ ਹਰ ਤਰ੍ਹਾਂ ਦਾ ਯੋਗਦਾਨ ਅਤੇ ਸਹਿਯੋਗ ਬਹੁਤ ਸ਼ਲਾਘਾਯੋਗ ਹੈ ਜੋ ਲੋਕਾਂ ਨੂੰ ਲੋੜੀਂਦੀਆਂ ਸਿਹਤ ਸਹੂਲਤਾਂ ਪ੍ਰਦਾਨ ਕਰਨ ਵਿਚ ਸਹਾਈ ਹੁੰਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੂਬੇ ਦੇ ਹਰ ਇਲਾਕੇ ਵਿਚ ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ ਨਾਲ ਲੋਕਾਂ ਨੂੰ ਵੱਡੀ ਸਹੂਲਤ ਪ੍ਰਦਾਨ ਕੀਤੀ ਗਈ ਹੈ ਜਿਥੇ ਉਨ੍ਹਾਂ ਦੇ 40 ਤਰ੍ਹਾਂ ਦੇ ਟੈਸਟ ਅਤੇ 80 ਤਰ੍ਹਾਂ ਦੀਆਂ ਮੁਫਤ ਦਵਾਈਆਂ ਦਾ ਢੁੱਕਵਾਂ ਪ੍ਰਬੰਧ ਅਮਲ ਵਿਚ ਲਿਆਂਦਾ ਗਿਆ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕਾਂ  ਦੀ ਸਥਾਪਤੀ ਦੇ ਨਾਲ-ਨਾਲ ਸੂਬਾ ਸਰਕਾਰ ਵਲੋਂ ਵੱਡੇ ਅਤੇ ਛੋਟੇ ਸ਼ਹਿਰਾਂ ਵਿਚ ਸਰਕਾਰੀ ਹਸਪਤਾਲਾਂ ਦੇ ਬੁਨਿਆਦੀ ਢਾਂਚੇ ਅਤੇ ਆਧੁਨਿਕ ਤਕਨੀਕਾਂ ਦੀ ਵਿਵਸਥਾ ਵੀ ਕੀਤੀ ਜਾ ਰਹੀ ਹੈ ਤਾਂ ਜੋ ਵੱਡੀ ਗਿਣਤੀ ਵਿਚ ਲੋੜਵੰਦ ਲੋਕਾਂ ਲਈ ਮਿਆਰੀ ਇਲਾਜ ਯਕੀਨੀ ਬਣਾਇਆ ਜਾ ਸਕੇ। 

ਉਨ੍ਹਾਂ ਕਿਹਾ ਕਿ ਕਪੂਰਥਲਾ ਜਿਲੇ ਵਿਚ 6 ਹੋਰ ਨਵੇਂ ਆਮ ਆਦਮੀ ਕਲੀਨਿਕ ਸਥਾਪਤ ਕੀਤੇ ਜਾ ਰਹੇ ਹਨ ਜਿਨਾਂ ਵਿਚੋਂ 4 ਭਲੱਥ ਸਬ ਡਵੀਜਨ, 1 ਫਗਵਾੜਾ ਅਤੇ 1 ਪਿੰਡ ਬਲੇਰਖਾਨਪੁਰ ਵਿਖੇ ਲੋਕਾਂ ਦੀ ਸਹੂਲਤ ਲਈ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਕਲੀਨਿਕਾਂ ਦੀ ਸਥਾਪਤੀ ਨਾਲ ਲੋਕਾਂ ਨੂੰ ਆਪਣੇ ਘਰਾਂ ਨੇੜੇ ਹੀ ਰੋਟੀਨ ਦੇ ਇਲਾਜ ਅਤੇ ਟੈਸਟਾਂ ਦੀ ਸਹੂਲਤ ਮਿਲ ਜਾਵੇਗੀ। ਬਲਕਾਰ ਸਿੰਘ ਨੇ ਗੁਰੂ ਨਾਨਕ ਪੇਸ਼ੰਟ ਕੇਅਰ ਸੈਂਟਰ ਵਲੋਂ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਮੁਫਤ ਸਿਹਤ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸੰਸਥਾ ਦਾ ਉਪਰਾਲਾ ਲੋਕਾਂ ਲਈ ਲਾਹੇਵੰਦ ਸਾਬਿਤ ਹੋ ਰਿਹਾ ਹੈ। 

ਇਸ ਮੌਕੇ ਗੁਰੂ ਨਾਨਕ ਪੇ਼ਸ਼ੰਟ ਕੇਅਰ ਸੈਂਟਰ ਦੇ ਮੈਨੇਜਿੰਗ ਡਾਇਰੈਕਟਰ ਸੈਮੁਅਲ ਮਸੀਹ, ਪ੍ਰਬੰਧਕ ਗੁਰਦੇਵ ਸਿੰਘ, ਡਾ. ਆਰ.ਪੀ.ਐਸ ਛਾਬੜਾ,ਡਾ਼ ਵੈਭਵ ਗਾਂਧੀ, ਡਾ਼ ਅਮਨਪ੍ਰੀਤ ਸਿੰਘ ਅਤੇ ਡਾ਼ ਜੋਹਨ ਵੀਲੀਅਮਸ ਤੋਂ ਇਲਾਵਾ ਸਮੂਹ ਸਟਾਫ ਹਾਜ਼ਰ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

PAU ਲੁਧਿਆਣਾ ‘ਚ ਜਸ਼ਨ-ਏ-ਇਨਕਲਾਬ ‘ਚ ਪਹੁੰਚੇ ਲੱਖਾਂ ਲੋਕ, CM ਮਾਨ ਨੇ ਨੌਜਵਾਨਾਂ ‘ਚ ਭਰਿਆ ਜੋਸ਼

ਜਸ਼ਨ-ਏ-ਇਨਕਲਾਬ ਪ੍ਰੋਗਰਾਮ ਦੁਪਹਿਰ 3 ਵਜੇ ਲੁਧਿਆਣਾ ਦੇ ਪੀਏਯੂ ਗਰਾਊਂਡ ਵਿੱਚ ਸ਼ੁਰੂ ਹੋਇਆ। ਪੰਜਾਬ ਦੇ...

ਪੰਜਾਬ ‘ਚ ਵੱਧ ਬਿੱਲਾਂ ਕਰਕੇ ਨਹੀਂ ਕੱਟੇ ਜਾਣਗੇ ਬਿਜਲੀ ਕੁਨੈਕਸ਼ਨ, PSPCL ਨੇ ਲਾਈ ਰੋਕ

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਨੇ ਗਲਤ ਜਾਂ ਵਧੇ ਹੋਏ ਬਿਜਲੀ ਬਿੱਲਾਂ ਕਾਰਨ...

CBSE 6ਵੀਂ ਜਮਾਤ ਦੇ ਸਟੂਡੈਂਟਸ ਨੂੰ ਵੱਡੀ ਰਾਹਤ! ਤਿੰਨ ਭਾਸ਼ਾ ਨੀਤੀ ‘ਤੇ ਸੁਪਰੀਮ ਕੋਰਟ ਦਾ ਵੱਡਾ ਫੈਸਲਾ

ਸੁਪਰੀਮ ਕੋਰਟ ਨੇ ਸੋਮਵਾਰ ਨੂੰ ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (CBSE) ਨੂੰ ਛੇਵੀਂ ਜਮਾਤ ਦੇ...

ਫਰੀਦਾਬਾਦ : 200 ਫੁੱਟ ਡੂੰਘੇ ਬੋਰੇਵੈੱਲ ‘ਚ ਡਿੱਗੀ ਨੇਹਾ ਹਾਰੀ ਜ਼ਿੰਦਗੀ ਦੀ ਜੰਗ, 10 ਘੰਟੇ ਚੱਲਿਆ ਰੈਸਕਿਊ ਆਪ੍ਰੇਸ਼ਨ

ਫਰੀਦਾਬਾਦ ਵਿਚ 200 ਫੁੱਟ ਡੂੰਘੇ ਬੋਰਵੈੱਲ ਵਿਚ ਡਿੱਗੀ 3 ਸਾਲਾ ਨੇਹਾ ਨੂੰ 10 ਘੰਟੇ...

LPU ‘ਚ ਹਿੰਸਕ ਘਟਨਾਵਾਂ ਮਗਰੋਂ ਸਰਕਾਰ ਦਾ ਐਕਸ਼ਨ, ਇੰਟਰਨੈੱਟ ਸੇਵਾਵਾਂ ਕੀਤੀਆਂ ਬੰਦ

LPU ਵਿਚ ਹੋਏ ਬਵਾਲ ਮਗਰੋਂ ਅਗਲੇ ਹੁਕਮਾਂ ਤੱਕ ਇਥੇ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ...

LPU ਤੇ ਚਿਤਕਾਰਾ ਯੂਨੀਵਰਸਿਟੀ ਮਾਮਲਾ : ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਸੋ-ਮੋਟੂ ਨੋਟਿਸ, ਪੁਲਿਸ ਤੋਂ ਮੰਗੀ ਕਾਰਵਾਈ ਦੀ ਰਿਪੋਰਟ

ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ, ਫਗਵਾੜਾ, ਜ਼ਿਲ੍ਹਾ ਕਪੂਰਥਲਾ ਅਤੇ ਚਿਤਕਾਰਾ ਯੂਨੀਵਰਸਿਟੀ...

ਨਵੇਂ ਕਾਨੂੰਨ ਨੇ ਸਿੱਖ ਸੰਗਤ ਦੇ ਵਲੂੰਧਰੇ ਹਿਰਦਿਆਂ ‘ਤੇ ਮੱਲ੍ਹਮ ਲਾਉਣ ਦਾ ਕੰਮ ਕੀਤਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 27 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਸ੍ਰੀ ਅਕਾਲ ਤਖ਼ਤ...

ਫ਼ਿਰੋਜ਼ਪੁਰ ‘ਚ ਵੱਡੀ ਕਾਰਵਾਈ, ਸੀਆਈ ਇੰਸਪੈਕਟਰ ਨੂੰ 3 ਕਿਲੋ ਹੈਰੋਇਨ ਤੇ ਹਥਿਆਰ ਸਣੇ ਨੂੰ ਕੀਤਾ ਗ੍ਰਿਫਤਾਰ

ਕਾਊਂਟਰ ਇੰਟੈਲੀਜੈਂਸ ਵਿਚ ਤਾਇਨਾਤ ਇਕ ਇੰਸਪੈਕਟਰ ਨੂੰ ਫਿਰੋਜ਼ਪੁਰ ਵਿਚ ਗ੍ਰਿਫਤਾਰ ਕੀਤਾ ਗਿਆ ਹੈ। ਉਸ...