June 9, 2026, 3:27 am
----------- Advertisement -----------
HomeNewsNational-Internationalਦਿੱਲੀ ਹਾਈਕੋਰਟ ਨੇ ਸੁਣਾਇਆ ਅਜਿਹਾ ਫੈਸਲਾ, ਸੁਣ ਕੇ ਰਹਿ ਜਾਓਗੇ ਦੰਗ

ਦਿੱਲੀ ਹਾਈਕੋਰਟ ਨੇ ਸੁਣਾਇਆ ਅਜਿਹਾ ਫੈਸਲਾ, ਸੁਣ ਕੇ ਰਹਿ ਜਾਓਗੇ ਦੰਗ

Published on

----------- Advertisement -----------

ਅਕਸਰ ਅਸੀ ਪਹਿਲੀ ਪਤਨੀ ਹੋਣ ਦੇ ਬਾਵਜੂਦ ਪਤੀ ਦਾ ਦੂਜੀ ਔਰਤ ਨਾਲ ਰਹਿਣਾ ਗਲਤ ਮੰਨਦੇ ਹਾ।  ਪਰ ਇਸੇ ਤਰ੍ਹਾਂ ਦੇ ਇੱਕ ਮਾਮਲੇ ਵਿੱਚ ਦਿੱਲੀ ਹਾਈਕੋਰਟ ਨੇ ਇਸਨੂੰ ਜਾਇਜ਼ ਠਹਿਰਾਇਆ ਅਤੇ ਇਸ ਨੂੰ ਪਤਨੀ ਦੇ ਖਿਲਾਫ਼ ਜ਼ੁਲਮ ਨਹੀਂ ਮੰਨਿਆ  ਆਈਪੀਸੀ ਦੀ ਧਾਰਾ 494 ਦੇ ਤਹਿਤ, ਹਿੰਦੂ ਮੈਰਿਜ ਐਕਟ ਦੇ ਤਹਿਤ, ਕਿਸੇ ਵੀ ਮਰਦ ਜਾਂ ਔਰਤ ਲਈ ਦੂਸਰਾ ਵਿਆਹ ਕਰਨਾ ਅਪਰਾਧ ਹੈ , ਚਾਹੇ ਪਤੀ ਜਾਂ ਪਤਨੀ ਨੇ ਇਸ ਦੀ ਇਜਾਜ਼ਤ ਦਿੱਤੀ ਹੈ।

ਜ਼ਿਕਰਯੋਗ ਹੈ ਕਿ ਇੱਕ ਔਰਤ ਨੇ ਦਿੱਲੀ ਹਾਈ ਕੋਰਟ ਵਿੱਚ ਆਪਣੇ ਪਤੀ ਖ਼ਿਲਾਫ਼ ਕੇਸ ਦਾਇਰ ਕਰਕੇ ਦੋਸ਼ ਲਾਇਆ ਕਿ ਉਸ ਦਾ ਪਤੀ ਕਿਸੇ ਹੋਰ ਔਰਤ ਨਾਲ ਰਹਿੰਦਾ ਹੈ। ਔਰਤ ਦਾ ਵਿਆਹ 2003 ‘ਚ ਹੋਇਆ ਸੀ ਪਰ ਦੋਵੇਂ 2005 ‘ਚ ਵੱਖ-ਵੱਖ ਰਹਿਣ ਲੱਗ ਪਏ ਸਨ। ਉਧਰ ਪਤੀ ਨੇ ਵੀ ਕਿਹਾ ਕਿ ਪਤਨੀ ਉਸ ਨਾਲ ਜ਼ੁਲਮ ਕਰਦੀ ਸੀ ਅਤੇ ਉਸ ਦੇ ਭਰਾ ਅਤੇ ਰਿਸ਼ਤੇਦਾਰਾਂ ਨੇ ਉਸ ਦੀ ਕੁੱਟਮਾਰ ਵੀ ਕੀਤੀ ਸੀ।

ਔਰਤ ਨੇ ਆਪਣੇ ਪਤੀ ਤੇ ਦੋਸ ਲਾਉਂਦਿਆ ਕਿਹਾ ਕਿ ਪਰਿਵਾਰ ਵਾਲਿਆਂ ਤੋਂ ਕਈ ਮੰਗਾਂ ਕਰੀਆਂ ਸਨ । ਉਸ ਨੇ ਦੋਸ਼ਾਂ ਵਿਚ ਇਹ ਵੀ ਕਿਹਾ ਕਿ ਉਸ ਦੀ ਸੱਸ ਨੇ ਉਸ ਨੂੰ ਲੜਕਾ ਪੈਦਾ ਹੋਣ ਦਾ ਭਰੋਸਾ ਦੇ ਕੇ ਕੁਝ ਦਵਾਈਆਂ ਦਿੱਤੀਆਂ ਸਨ ਪਰ ਉਨ੍ਹਾਂ ਦਾ ਮਕਸਦ ਉਸ ਦਾ ਗਰਭਪਾਤ ਕਰਵਾਉਣਾ ਸੀ।

ਮਾਮਲੇ ਦੀ ਸੁਣਵਾਈ ਅਦਾਲਤ ਨੇ ਕਿ ਦੋਵੇਂ ਕਈ ਸਾਲਾਂ ਤੋਂ ਵੱਖ ਰਹਿ ਰਹੇ ਸਨ ਤੇ ਇਸ ਵਿਚਕਾਰ ਪਤੀ ਕਿਸੇ ਹੋਰ ਔਰਤ ਨਾਲ ਰਹਿਣ ਲੱਗ ਪਿਆ ਹੈ। ਅਜਿਹੇ ‘ਚ ਦਿੱਲੀ ਹਾਈਕੋਰਟ ਨੇ ਫੈਸਲਾ ਸੁਣਾਇਆ ਕਿ ਜੇਕਰ ਕੋਈ ਜੋੜਾ ਲੰਬੇ ਸਮੇਂ ਤੋਂ ਇਕ-ਦੂਜੇ ਨਾਲ ਨਹੀਂ ਰਹਿੰਦਾ ਹੈ ਤਾਂ ਉਨ੍ਹਾਂ ਦੇ ਦੁਬਾਰਾ ਮਿਲਣ ਦੀ ਕੋਈ ਸੰਭਾਵਨਾ ਨਹੀਂ ਹੈ। ਇਨ੍ਹਾਂ ਹਾਲਾਤਾਂ ਵਿਚ ਜੇਕਰ ਪਤੀ ਕਿਸੇ ਹੋਰ ਔਰਤ ਨਾਲ ਰਹਿਣ ਲੱਗ ਜਾਵੇ ਤਾਂ ਇਸ ਨੂੰ ਜ਼ੁਲਮ ਨਹੀਂ ਕਿਹਾ ਜਾ ਸਕਦਾ।

ਇਸਤੋਂ ਇਲਾਵਾ ਇਸ ਕੇਸ ਵਿੱਚ ਇਹ ਵੀ ਕਿਹਾ ਗਿਆ ਸੀ ਕਿ ਅਜਿਹੇ ਸਬੰਧਾਂ ਦਾ ਨਤੀਜਾ ਬਚਾਅ ਪੱਖ ਦੇ ਪਤੀ, ਸਬੰਧਤ ਔਰਤ ਅਤੇ ਉਸਦੇ ਬੱਚਿਆਂ ਨੂੰ ਭੁਗਤਾਨ ਕਰਨਾ ਹੋਵੇਗਾ। ਅਦਾਲਤ ਨੇ ਹਿੰਦੂ ਮੈਰਿਜ ਐਕਟ, 1955 ਦੀ ਧਾਰਾ 13 (1) (ਆਈਏ) ਦੇ ਤਹਿਤ ਬੇਰਹਿਮੀ ਦੇ ਆਧਾਰ ‘ਤੇ ਆਪਣੇ ਪਤੀ ਨੂੰ ਤਲਾਕ ਦੇਣ ਦੇ ਪਰਿਵਾਰਕ ਅਦਾਲਤ ਦੇ ਆਦੇਸ਼ ਨੂੰ ਚੁਣੌਤੀ ਦੇਣ ਵਾਲੀ ਔਰਤ ਦੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ 13 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦੀ ਸ਼ੁਰੂਆਤ*

* *ਚੰਡੀਗੜ੍ਹ/ਅਮਰਗੜ੍ਹ/ਮਾਲੇਰਕੋਟਲਾ, 8 ਜੂਨ:*ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ੍ਰੀ ਬਰਿੰਦਰ...

 ਹਰਜੋਤ ਸਿੰਘ ਬੈਂਸ ਵੱਲੋਂ “ਮਿਸ਼ਨ ਕਲੀਨ ਪੰਜਾਬ” ਦੀ ਸ਼ੁਰੂਆਤ; ਸਾਰੇ ਐਮ.ਸੀ. ਅਧਿਕਾਰੀ ਰੋਜ਼ਾਨਾ ਸਵੇਰੇ 7 ਤੋਂ 8 ਵਜੇ ਤੱਕ ਫ਼ੀਲਡ ਵਿੱਚ ਹੋਣਗੇ

ਚੰਡੀਗੜ੍ਹ, 8 ਜੂਨ:ਸੂਬੇ ਦੇ ਸ਼ਹਿਰੀ ਖੇਤਰਾਂ ਵਿੱਚ ਸਫ਼ਾਈ ਵਿਵਸਥਾ ਨੂੰ ਦਰੁਸਤ ਕਰਨ ਲਈ ਇੱਕ...

’ਮਿਸ਼ਨ ਰੋਜ਼ਗਾਰ’ ਜਾਰੀ ਰੱਖਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੋਰ 355 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ

ਚੰਡੀਗੜ੍ਹ; 8 ਜੂਨ 2026:ਪੰਜਾਬ ਸਰਕਾਰ ਦੀ ਰੋਜ਼ਗਾਰ ਮੁਹਿੰਮ ਵਿੱਚ ਇੱਕ ਹੋਰ ਮੀਲ ਪੱਥਰ ਕਾਇਮ...

ਮਾਨ ਸਰਕਾਰ ਨੇ ਸ਼ੁਰੂ ਕੀਤਾ ‘ਮਿਸ਼ਨ ਕਲੀਨ ਪੰਜਾਬ’

ਮਾਨ ਸਰਕਾਰ ਨੇ ਮਿਸ਼ਨ ਕਲੀਨ ਪੰਜਾਬ ਸ਼ੁਰੂ ਕੀਤਾ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ...

‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਇਲਾਜ ਦਾ ਆਰਥਿਕ ਬੋਝ ਘਟਾਇਆ ਅਤੇ ਸਮੇਂ ਸਿਰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ: ਹਰਮਨਪ੍ਰੀਤ ਕੌਰ

ਚੰਡੀਗੜ੍ਹ /ਪਟਿਆਲਾ,07 ਜੂਨ : ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਨੇ ਪਟਿਆਲਾ ਦੀ...

ਭਾਜਪਾ ਦੀ ਧੂਰੀ ਰੈਲੀ ‘ਤੇ ਹਰਪਾਲ ਚੀਮਾ ਦਾ ਤੰਜ- ਸੀਐਮ ਨਾਇਬ ਸੈਣੀ ਜਨਤਾ ਨੂੰ ਨਹੀਂ, ਖਾਲੀ ਕੁਰਸੀਆਂ ਨੂੰ ਭਾਸ਼ਣ ਦੇ ਕੇ ਪਰਤੇ

ਚੰਡੀਗੜ੍ਹ 7 ਜੂਨ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਰਿਆਣਾ ਦੇ ਮੁੱਖ ਮੰਤਰੀ...

 ਅੰਮ੍ਰਿਤਸਰ: ਕਿਸਾਨ ਦੇ ਘਰ ਬੇਹੋਸ਼ ਕਰਕੇ ਚੋਰੀ! 5 ਲੱਖ ਨਕਦੀ ਤੇ 45 ਤੋਲਾ ਸੋਨਾ ਲੈ ਕੇ ਫ਼ਰਾਰ

ਅਮ੍ਰਿਤਸਰ ਦੇ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਜਾਨਿਆ ਇਲਾਕੇ ‘ਚ ਚੋਰਾਂ ਨੇ ਇੱਕ ਕਿਸਾਨ...

ਮੈਨੇਜਰ ਨਾਲ ਭੱਜੀ ਪਤਨੀ ਤੇ 4 ਸਾਲਾਂ ਦੀ ਬੇਟੀ ਨੂੰ ਲੈ ਕੇ ਟਾਵਰ ‘ਤੇ ਚੜ੍ਹਿਆ ਪਤੀ

ਫਤਿਹਗੜ ਸਾਹਿਬ ਦੇ ਪਿੰਡ ਨਾਨੋਵਾਲ ਵਿਚ ਇਕ ਵਿਅਕਤੀ ਟਾਵਰ ਤੇ ਚੜ ਗਿਆ। ਵਿਅਕਤੀ 4...