June 6, 2026, 7:08 pm
----------- Advertisement -----------
HomeNewsਸੜਕ ਹਾਦਸੇ ’ਚ 3 ਦੀ ਮੌ.ਤ, 1 ਗੰਭੀਰ ਜ਼ਖ਼.ਮੀ

ਸੜਕ ਹਾਦਸੇ ’ਚ 3 ਦੀ ਮੌ.ਤ, 1 ਗੰਭੀਰ ਜ਼ਖ਼.ਮੀ

Published on

----------- Advertisement -----------

 ਜ਼ੀਰਾ ਅਤੇ ਕੋਟ ਈਸੇਖਾਂ ਵਿਖੇ ਸਥਿਤ ਪੈਟਰੋਲ ਪੰਪ ਨੇੜੇ ਇੱਕ ਤੇਜ਼ ਰਫ਼ਤਾਰ ਕਾਰ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ ਹੈ। ਇਸ ਹਾਦਸੇ ਵਿੱਚ ਬਾਈਕ ਸਵਾਰ ਦੋ ਭਰਾਵਾਂ ਸਣੇ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ ਜਦਕਿ ਉਨ੍ਹਾਂ ਦਾ ਚੌਥਾ ਦੋਸਤ ਗੰਭੀਰ ਜ਼ਖ਼ਮੀ ਹੋ ਗਿਆ। ਸੂਚਨਾ ਮਿਲਣ ਤੋਂ ਬਾਅਦ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।  

ਜਾਣਕਾਰੀ ਦਿੰਦਿਆ ਸਬ-ਇੰਸਪੈਕਟਰ ਲਖਵੀਰ ਸਿੰਘ ਨੇ ਦੱਸਿਆ ਕਿ ਸ਼ੁੱਕਰਵਾਰ ਦੇਰ ਰਾਤ ਜਨਦੀਪ ਸਿੰਘ , ਲਵਪ੍ਰੀਤ ਸਿੰਘ, ਗੁਰਜੰਟ ਸਿੰਘ ਅਤੇ ਲਖਵਿੰਦਰ ਸਿੰਘ ਵਾਸੀ ਲਾਹੋਕੇ ਖੁਰਦ ਤਲਵੰਡੀ ਮਾਂਗੇਖਾਂ ਤੋਂ ਬਾਈਕ ‘ਤੇ ਲਾਹੋਕੇ ਖੁਰਦ ਵੱਲ ਪਰਤ ਰਹੇ ਸਨ। ਜਿਉਂ ਹੀ ਜੀਰਾ ਤੇ ਕੋਟ ਈਸੇਖਾਂ ਸਥਿਤ ਪੈਟਰੋਲ ਪੰਪ ਨੇੜੇ ਪਹੁੰਚੇ ਤਾਂ ਜੀਰਾ ਵਾਲੇ ਪਾਸਿਓਂ ਆ ਰਹੀ ਤੇਜ਼ ਰਫ਼ਤਾਰ ਕਾਰ ਨੇ ਬਾਈਕ ਨੂੰ ਟੱਕਰ ਮਾਰ ਦਿੱਤੀ। 

ਇਸ ਹਾਦਸੇ ਵਿੱਚ ਲਖਵਿੰਦਰ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦਕਿ ਬਾਕੀ ਤਿੰਨ ਗੰਭੀਰ ਜ਼ਖ਼ਮੀ ਹੋ ਗਏ। ਤਿੰਨਾਂ ਨੂੰ ਜ਼ੀਰਾ ਦੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਉਸ ਦੀ ਨਾਜ਼ੁਕ ਹਾਲਤ ਨੂੰ ਦੇਖਦੇ ਹੋਏ ਉਸ ਨੂੰ ਮੈਡੀਕਲ ਕਾਲਜ ਫਰੀਦਕੋਟ ਰੈਫਰ ਕਰ ਦਿੱਤਾ ਗਿਆ। ਇੱਥੇ ਦੋ ਅਸਲੀ ਭਰਾਵਾਂ ਲਵਪ੍ਰੀਤ ਸਿੰਘ ਅਤੇ ਗੁਰਜੰਟ ਸਿੰਘ ਦੀ ਮੌਤ ਹੋ ਗਈ। ਜਨਦੀਪ ਦਾ ਇਲਾਜ ਚੱਲ ਰਿਹਾ ਹੈ। ਪੁਲਿਸ ਨੇ ਮੁਲਜ਼ਮ ਡਰਾਈਵਰ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ, ਜੋ ਕਿ ਮੌਕੇ ਤੋਂ ਫਰਾਰ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਲਾਪਤਾ ਆਸਟ੍ਰੇਲੀਅਨ ਨਾਗਰਿਕ ਮਾਮਲੇ ’ਚ ਵੱਡੀ ਅਪਡੇਟ; ਭਰਾ ਵੱਲੋਂ ਹੀ ਕੀਤਾ ਗਿਆ ਕਤਲ

ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਆਸਟ੍ਰੇਲੀਆ ਸਥਿਤ ਐਨਆਰਆਈ ਅਤੇ ਗਣਿਤ ਅਧਿਆਪਕ ਸੁਨੀਲ ਸ਼ਰਮਾ ਦੇ ਲਾਪਤਾ...

ਜਲੰਧਰ ਵਿਚ ਪੁਲਿਸ ਰੇਡ ਵੇਲੇ ਹੰਗਾਮਾ, ਲਵਪ੍ਰੀਤ ਦੀ ਗੋਲੀ ਲੱਗਣ ਨਾਲ ਮੌਤ

ਜਲੰਧਰ 'ਚ ਪੁਲਿਸ ਦੀ ਗੋਲੀ ਲੱਗਣ ਕਾਰਨ ਮੁਲਜ਼ਮ ਦੀ ਮੌਤ ਹੋ ਗਈ। ਲਵਪ੍ਰੀਤ ਦੀ...

•ਹੁਸ਼ਿਆਰਪੁਰ ਵਿਖੇ ਸਰਦਾਰ ਬਹਾਦਰ ਅਮੀਂ ਚੰਦ ਸੋਨੀ ਏ.ਐਫ.ਪੀ.ਆਈ. ਦਾ ਉਦਘਾਟਨ ਜਲਦ ਕੀਤਾ ਜਾਵੇਗਾ: ਰੋਜ਼ਗਾਰ ਉਤਪੱਤੀ ਮੰਤਰੀ

ਚੰਡੀਗੜ੍ਹ, 5 ਜੂਨ:ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ,...

ਪ੍ਰਾਈਵੇਟ ਸਕੂਲਾਂ ਦੀ ਮਨਮਾਨੀ ‘ਤੇ ਨਕੇਲ ਕੱਸਣ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ – ਕੇਜਰੀਵਾਲ

ਨਵੀਂ ਦਿੱਲੀ, 05 ਜੂਨ 2026:ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ...

‘ਚਿੱਟੇ’ ਦੀ ਲਤ ਕਾਰਨ ਵੇਚ ਦਿੱਤਾ 16 ਦਿਨਾਂ ਦਾ ਬੱਚਾ, ਖਰੀਦਣ ਵਾਲੇ ਨੇ ਪੈਸੇ ਵਾਪਸ ਮੰਗੇ ਤਾਂ ਹੋਇਆ ਖੁਲਾਸਾ

ਜਲੰਧਰ ‘ਚ ਇੱਕ ਵਿਅਕਤੀ ਨੇ ‘ਚਿੱਟੇ’ ਦੀ ਲਤ ਨੂੰ ਪੂਰਾ ਕਰਨ ਲਈ ਆਪਣੀ ਤਲਾਕਸ਼ੁਦਾ...

ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਲਈ 9,300 ਕਰੋੜ ਰੁਪਏ ਕੀਤੇ ਅਲਾਟ 

ਚੰਡੀਗੜ੍ਹ; 5 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...

ਨਵਾਂਸ਼ਹਿਰ ‘ਚ ਵੱਡੀ ਵਾਰਦਾਤ, ਕੁੜੀ ਦਾ ਬੇਰਹਿਮੀ ਨਾਲ ਕਤਲ, ਬੰਦ ਅਟੈਚੀ ‘ਚੋਂ ਮਿਲੀ ਦੇਹ

ਨਵਾਂਸ਼ਹਿਰ ਵਿੱਚ ਇੱਕ ਦਿਲ ਦਹਿਲਾਉਣ ਵਾਲੀ ਵਾਰਦਾਤ ਸਾਹਮਣੇ ਆਈ ਹੈ। ਇੱਕ 15 ਸਾਲਾ ਕੁੜੀ...