November 5, 2026, 5:50 pm
----------- Advertisement -----------
HomeNewsਬਾਸਮਤੀ ਉਤਪਾਦਕਾਂ ਦੀ ਜ਼ਿੰਦਗੀ ਮਹਿਕਾਉਣ ਲਈ ਅੰਮ੍ਰਿਤਸਰ ਵਿੱਚ ਪ੍ਰਾਜੈਕਟ ਸ਼ੁਰੂ

ਬਾਸਮਤੀ ਉਤਪਾਦਕਾਂ ਦੀ ਜ਼ਿੰਦਗੀ ਮਹਿਕਾਉਣ ਲਈ ਅੰਮ੍ਰਿਤਸਰ ਵਿੱਚ ਪ੍ਰਾਜੈਕਟ ਸ਼ੁਰੂ

Published on

----------- Advertisement -----------

ਚੰਡੀਗੜ੍ਹ, 17 ਸਤੰਬਰ: (ਬਲਜੀਤ ਮਰਵਾਹਾ)ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚ ਜੈਵਿਕ ਖੇਤੀ ਨੂੰ ਉਤਸ਼ਾਹਿਤ ਕਰਨ ਲਈ ਦਿੱਤੇ ਸੱਦੇ ਤਹਿਤ ਪੰਜਾਬ ਸਰਕਾਰ ਵੱਲੋਂ ਅੰਮ੍ਰਿਤਸਰ ਜ਼ਿਲ੍ਹੇ ਦੇ ਚੋਗਾਵਾਂ ਬਲਾਕ ਵਿੱਚ ਰਸਾਇਣ-ਰਹਿਤ ਬਾਸਮਤੀ ਦੀ ਕਾਸ਼ਤ ਲਈ ਇੱਕ ਪਾਇਲਟ ਪ੍ਰੋਜੈਕਟ ਸ਼ੁਰੂ ਕੀਤਾ ਗਿਆ ਹੈ।

ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਇਸ ਪਾਇਲਟ ਪ੍ਰਾਜੈਕਟ ਲਈ ਚੋਗਾਵਾਂ ਬਲਾਕ ਦੀ ਚੋਣ ਇਸ ਲਈ ਕੀਤੀ ਗਈ ਹੈ ਕਿਉਂਕਿ ਇਹ ਖੇਤਰ ਰਾਵੀ ਦਰਿਆ ਦੇ ਨੇੜੇ ਪੈਂਦਾ ਹੈ ਅਤੇ ਇੱਥੋਂ ਦਾ ਜਲਵਾਯੂ ਵਧੀਆ ਮਹਿਕ ਵਾਲੀ ਅਤੇ ਨਿਰਯਾਤ ਗੁਣਵੱਤਾ ਵਾਲੀ ਬਾਸਮਤੀ ਦੀ ਪੈਦਾਵਾਰ ਦੇ ਬਿਲਕੁਲ ਅਨੁਕੂਲ ਹੈ।

ਉਨ੍ਹਾਂ ਕਿਹਾ ਕਿ ਬਾਸਮਤੀ ਚੌਲਾਂ ਦੀ ਬਰਾਮਦ ਦੀਆਂ ਬਹੁਤ ਸੰਭਾਵਨਾਵਾਂ ਹਨ ਕਿਉਂਕਿ ਇਸ ਖੇਤਰ ਵਿੱਚ ਪੈਦਾ ਹੋਣ ਵਾਲੀ ਜ਼ਿਆਦਾਤਰ ਬਾਸਮਤੀ ਅਰਬ, ਯੂਰਪੀਅਨ ਅਤੇ ਮੱਧ ਪੂਰਬੀ ਦੇਸ਼ਾਂ ਨੂੰ ਨਿਰਯਾਤ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਬਾਸਮਤੀ 60 ਤੋਂ ਵੱਧ ਦੇਸ਼ਾਂ ਨੂੰ ਨਿਰਯਾਤ ਕੀਤੀ ਜਾਂਦੀ ਹੈ, ਜਿਸ ਵਿੱਚੋਂ ਇਕੱਲੇ ਅੰਮ੍ਰਿਤਸਰ ਜ਼ਿਲ੍ਹੇ ਨੇ ਪਿਛਲੇ ਸਾਲ ਦੌਰਾਨ ਤਕਰੀਬਨ 9 ਹਜ਼ਾਰ ਕਰੋੜ ਰੁਪਏ ਦੀ ਬਾਸਮਤੀ ਬਰਾਮਦ ਕੀਤੀ ਹੈ।

ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਪੰਜਾਬ ਤੋਂ ਬਾਸਮਤੀ ਚੌਲਾਂ ਦੀ ਬਰਾਮਦ ਦੀ ਸੰਭਾਵਨਾ ਨੂੰ ਵਧਾਉਣ ਲਈ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਕਿਸਾਨਾਂ ਨੂੰ ਬਾਸਮਤੀ ਦੀ ਫ਼ਸਲ ਲਈ ਕੀਟਨਾਸ਼ਕਾਂ ਦੀ ਸੁਚੱਜੀ ਵਰਤੋਂ ਬਾਰੇ ਜਾਗਰੂਕ ਕਰਨ ਲਈ ਵੱਡੇ ਪੱਧਰ ‘ਤੇ ਜਾਗਰੂਕਤਾ ਮੁਹਿੰਮ ਵੀ ਚਲਾਈ ਗਈ ਹੈ ਅਤੇ ਇਸ ਦੇ ਨਾਲ ਹੀ ਉਹਨਾਂ ਨੂੰ ਪਾਬੰਦੀਸ਼ੁਦਾ ਕੀਟਨਾਸ਼ਕਾਂ ਦੀ ਬਜਾਏ ਬਦਲਵੇਂ ਰਸਾਇਣਾਂ ਦੀ ਢੁਕਵੀਂ ਮਾਤਰਾ ਵਿੱਚ ਵਰਤੋਂ ਬਾਰੇ ਵੀ ਜਾਗਰੂਕ ਕੀਤਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ 10 ਕੀਟਨਾਸ਼ਕਾਂ/ਫੰਗੀਸਾਈਡਸ ‘ਤੇ ਬਾਸਮਤੀ ਦੀ ਫ਼ਸਲ ‘ਤੇ ਵਰਤੋਂ ਉੱਤੇ ਪਾਬੰਦੀ ਲਗਾਈ ਗਈ ਹੈ।
ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਚੋਗਾਵਾਂ ਬਲਾਕ ਵਿੱਚ ਕੁੱਲ 32000 ਹੈਕਟੇਅਰ ਰਕਬਾ ਖੇਤੀਯੋਗ ਹੈ, ਜਿਸ ਵਿੱਚੋਂ 28753 ਹੈਕਟੇਅਰ ਰਕਬਾ ਝੋਨੇ ਦੀ ਫ਼ਸਲ ਹੇਠ ਹੈ ਅਤੇ 25000 ਹੈਕਟੇਅਰ ਰਕਬਾ ਸਿਰਫ਼ ਬਾਸਮਤੀ ਦੀ ਕਾਸ਼ਤ ਅਧੀਨ ਹੈ। ਉਨ੍ਹਾਂ ਦੱਸਿਆ ਕਿ ਇਸ ਬਲਾਕ ਦੇ ਕੁੱਲ 102 ਪਿੰਡਾਂ ਵਿੱਚੋਂ 42 ਪਿੰਡਾਂ ਨੂੰ ਇਸ ਪ੍ਰਾਜੈਕਟ ਤਹਿਤ ਚੁਣਿਆ ਗਿਆ ਹੈ।
ਜ਼ਿਕਰਯੋਗ ਹੈ ਕਿ ਇਸ ਬਲਾਕ ਵਿੱਚ ਪੂਸਾ ਬਾਸਮਤੀ 1718, ਪੂਸਾ ਬਾਸਮਤੀ 1121, ਪੂਸਾ ਬਾਸਮਤੀ 1885, ਪੂਸਾ ਬਾਸਮਤੀ 1509, ਪੂਸਾ ਬਾਸਮਤੀ 1692 ਅਤੇ ਪੰਜਾਬ ਬਾਸਮਤੀ-7 ਕਿਸਮਾਂ ਦੀ ਮੁੱਖ ਤੌਰ ‘ਤੇ ਕਾਸ਼ਤ ਕੀਤੀ ਜਾਂਦੀ ਹੈ।

ਬਾਕਸ:
ਕਿਸਾਨਾਂ ਤੱਕ ਪਹੁੰਚ ਕਰਨ ਲਈ ਵਿਸ਼ੇਸ਼ ਮੁਹਿੰਮ
ਚੋਗਾਵਾਂ ਬਲਾਕ ਵਿਖੇ ਤਾਇਨਾਤ ਖੇਤੀਬਾੜੀ ਵਿਭਾਗ ਦੇ ਸਮੁੱਚੇ ਸਟਾਫ਼ ਨੂੰ ਇਸ ਪ੍ਰਾਜੈਕਟ ‘ਤੇ ਲਗਾਇਆ ਗਿਆ ਹੈ ਤਾਂ ਜੋ ਚੁਣੇ ਗਏ ਪਿੰਡਾਂ ਦੇ ਸਾਰੇ ਕਿਸਾਨਾਂ ਨੂੰ ਐਗਰੀਕਲਚਰਲ ਐਂਡ ਪ੍ਰੋਸੈਸਡ ਫੂਡ ਪ੍ਰੋਡਕਟਸ ਐਕਸਪੋਰਟ ਡਿਵੈਲਪਮੈਂਟ ਅਥਾਰਟੀ (ਅਪੇਡਾ) ਦੇ Basmati.net ਪੋਰਟਲ ‘ਤੇ ਆਨਲਾਈਨ ਰਜਿਸਟਰ ਕੀਤਾ ਜਾ ਸਕੇ। ਖੇਤੀਬਾੜੀ ਵਿਭਾਗ ਵੱਲੋਂ ਘਰ-ਘਰ ਜਾ ਕੇ ਕੀਤੇ ਸਰਵੇਖਣ ਤੋਂ ਬਾਅਦ 3691 ਕਿਸਾਨਾਂ ਨੂੰ ਸ਼ਾਰਟਲਿਸਟ ਕੀਤਾ ਗਿਆ ਹੈ। ਪਾਬੰਦੀਸ਼ੁਦਾ ਕੀਟਨਾਸ਼ਕਾਂ ਬਾਰੇ ਕਿਸਾਨਾਂ ਨੂੰ ਜਾਗਰੂਕ ਕਰਨ ਲਈ 54 ਤੋਂ ਵੱਧ ਪਿੰਡ ਪੱਧਰੀ ਕੈਂਪ ਲਗਾਏ ਗਏ ਹਨ। ਇਸ ਤੋਂ ਇਲਾਵਾ ਕੀਟਨਾਸ਼ਕ ਵੇਚਣ ਵਾਲੇ ਡੀਲਰਾਂ ਦੀਆਂ ਦੁਕਾਨਾਂ ਦੀ ਚੈਕਿੰਗ ਕਰਕੇ ਪਾਬੰਦੀਸ਼ੁਦਾ ਕੀਟਨਾਸ਼ਕਾਂ ਦੇ ਸਟਾਕ ਸਬੰਧੀ ਰਿਪੋਰਟ ਲਈ ਗਈ ਹੈ ਅਤੇ ਪਾਬੰਦੀਸ਼ੁਦਾ ਕੀਟਨਾਸ਼ਕਾਂ ਦੀ ਵਿਕਰੀ ਨਾ ਕਰਨ ਸਬੰਧੀ ਡੀਲਰਾਂ ਨੂੰ ਸਖ਼ਤ ਹਦਾਇਤਾਂ ਵੀ ਜਾਰੀ ਕੀਤੀਆਂ ਗਈਆਂ ਹਨ। ਪੀ.ਏ.ਯੂ., ਲੁਧਿਆਣਾ ਵੱਲੋਂ ਤਿਆਰ ਕੀਤਾ ਵਿਸ਼ੇਸ਼ ਸਾਹਿਤ ਵੀ ਕਿਸਾਨਾਂ ਵਿੱਚ ਵੰਡਿਆ ਜਾ ਰਿਹਾ ਹੈ।

ਬਾਕਸ:

ਸੁਪਰਵਾਈਜ਼ਰ, ਕਿਸਾਨ ਮਿੱਤਰ ਅਤੇ ਹੋਰ ਸਟਾਫ਼ ਨੂੰ ਫੀਲਡ ਵਿੱਚ ਲਗਾਇਆ

ਚੋਗਾਵਾਂ ਬਲਾਕ ਵਿੱਚ 38 ਕਿਸਾਨ ਮਿੱਤਰ, ਤਿੰਨ ਸੁਪਰਵਾਈਜ਼ਰ ਅਤੇ ਅੱਠ ਫੀਲਡ ਸੁਪਰਵਾਈਜ਼ਰ ਨਿਯਮਤ ਤੌਰ ‘ਤੇ ਖੇਤਾਂ ਦਾ ਦੌਰਾ ਕਰ ਰਹੇ ਹਨ ਅਤੇ ਕਿਸਾਨਾਂ ਨੂੰ ਰਸਾਇਣ-ਰਹਿਤ ਬਾਸਮਤੀ ਦੀ ਪੈਦਾਵਾਰ ਲਈ ਜਾਗਰੂਕ ਕਰ ਰਹੇ ਹਨ। ਸਮੁੱਚੇ ਸਟਾਫ਼ ਨੂੰ ਪੀ.ਏ.ਯੂ. ਦੇ ਵਿਗਿਆਨੀਆਂ ਵੱਲੋਂ ਸਿਖਲਾਈ ਦਿੱਤੀ ਗਈ ਹੈ, ਤਾਂ ਜੋ ਉਹ ਕਿਸਾਨਾਂ ਦਾ ਸਹੀ ਮਾਰਗ ਦਰਸ਼ਨ ਕਰ ਸਕਣ। ਇਸ ਤੋਂ ਇਲਾਵਾ 2500 ਤੋਂ ਵੱਧ ਕਿਸਾਨਾਂ ਦੇ ਵਟਸਐਪ ਗਰੁੱਪ ਵੀ ਬਣਾਏ ਗਏ ਹਨ ਜਿਨ੍ਹਾਂ ਰਾਹੀਂ ਸੁਝਾਅ ਅਤੇ ਜਾਣਕਾਰੀ ਭਰਪੂਰ ਸਾਹਿਤ ਸਾਂਝਾ ਕੀਤਾ ਜਾ ਰਿਹਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਫਗਵਾੜਾ ਦੀ ਡਾਕਟਰ ਦੀ ਇੰਗਲੈਂਡ ਚ ਮੌਤ, ਪੇਕੇ ਪਰਿਵਾਰ ਨੇ ਪਤੀ ‘ਤੇ ਲਗਾਏ ਇਲਜ਼ਾਮ

ਫਗਵਾੜਾ ਨਾਲ ਸਬੰਧਤ ਡਾਕਟਰ ਸ਼ਿਵਾਨੀ ਦੀ ਇੰਗਲੈਂਡ ਵਿਖੇ ਆਪਣੇ ਘਰ ‘ਚ ਅੱਗ ਲੱਗਣ ਕਾਰਨ...

ਗੱਡੀ ਚਲਾਉਣੀ ਸਿੱਖ ਰਹੇ ਡਰਾਈਵਰ ਨੇ ਕਈ ਲੋਕਾਂ ਨੂੰ ਕੁਚਲਿਆ, ਇਕ ਦੀ ਮੌਤ

ਲੁਧਿਆਣਾ ਵਿਚ ਅੱਜ ਸਵੇਰੇ ਕਰੀਬ 8:15 ਵਜੇ, ਇੱਕ ਰੁਝੇਵੇਂ ਭਰੀ ਸੜਕ 'ਤੇ ਇੱਕ 'ਵਰਨਾ'...

ਲਵ ਮੈਰਿਜ ਕਰਵਾਉਣ ਤੋਂ ਬਾਅਦ ਪਤੀ ਨੇ ਪਤਨੀ ਨੂੰ ਜ਼ਿੰਦਾ ਸਾੜਿਆ

ਉੱਤਰ ਪ੍ਰਦੇਸ਼ ਦੇ ਕਨੌਜ ਵਿੱਚ, ਇੱਕ ਪਤੀ ਨੇ ਆਪਣੀ ਪਤਨੀ ਨੂੰ ਜਿਉਂਦਾ ਸਾੜ ਦਿੱਤਾ,...

ਪਰਵਿੰਦਰ ਝੋਟਾ ਮਾਮਲੇ ‘ਚ ਇਨਸਾਫ ਕਮੇਟੀ ਦੀ ਸਰਕਾਰ ਨਾਲ ਬਣੀ ਸਹਿਮਤੀ, ਜਲਦ ਹੋ ਸਕਦਾ ਹੈ ਸਸਕਾਰ !

ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਦੇ ਵਿੱਚ ਇਨਸਾਫ ਕਮੇਟੀ ਅਤੇ ਸਰਕਾਰ ਦੇ ਵਿਚਕਾਰ ਸਹਿਮਤੀ...

ਅਮਰਜੀਤ ਸਿੰਘ ਚਾਵਲਾ ਜਬਰ-ਜਨਾਹ ਮਾਮਲੇ ‘ਚ ਨਵਾਂ ਮੋੜ, ਤਿੰਨ ਹੋਰ ਵਿਅਕਤੀ ਨਾਮਜ਼ਦ; ਨਵੀਆਂ ਧਾਰਾਵਾਂ ਵੀ ਜੋੜੀਆਂ

ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ ਜਬਰ-ਜਨਾਹ ਦੇ ਮਾਮਲੇ ‘ਚ ਪੁਲਿਸ ਨੇ ਆਪਣੀ ਕਾਰਵਾਈ ਤੇਜ਼ ਕਰਦਿਆਂ...

ਪੰਜਾਬ ਸਰਕਾਰ ਨੂੰ ਵੱਡੀ ਰਾਹਤ, SC ਨੇ ਡੀਏ ਨਾਲ ਜੁੜੇ ਦੋਵੇਂ ਮਾਮਲਿਆਂ ‘ਤੇ HC ਦੇ ਆਦੇਸ਼ ‘ਤੇ ਲਗਾਈ ਰੋਕ

ਸੁਪਰੀਮ ਕੋਰਟ ਨੇ ਡੀਏ ਨਾਲ ਸਬੰਧਤ ਦੋਵਾਂ ਉਲੰਘਣਾ ਮਾਮਲਿਆਂ ਵਿੱਚ ਪੰਜਾਬ ਸਰਕਾਰ ਨੂੰ ਵਡੀ...

ਸੀਨੀਅਰ ਦਲਿਤ ਕਾਂਗਰਸੀ ਆਗੂ ਦੀ ਕੁੱਟਮਾਰ ਤੇ ਅਪਮਾਨ ਵਿਰੁੱਧ ‘ਆਪ’ ਨੇ ਚੰਡੀਗੜ੍ਹ ‘ਚ ਕਾਂਗਰਸ ਭਵਨ ਦਾ ਕੀਤਾ ਘੇਰਾਓ

ਚੰਡੀਗੜ੍ਹ, 4 ਨਵੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਵੱਲੋਂ ਬੁੱਧਵਾਰ ਨੂੰ ਪੰਜਾਬ ਕਾਂਗਰਸ ਦੇ ਆਗੂ...

ਕਾਂਗਰਸ ਕੋਲ ਨਾ ਪੰਜਾਬ ਲਈ ਵਿਜ਼ਨ, ਨਾ ਲੀਡਰਸ਼ਿਪ; ਦਲਿਤ ਵਿਰੋਧੀ ਮਾਨਸਿਕਤਾ ਵੀ ਹੋਈ ਬੇਨਕਾਬ: ਅਮਨ ਅਰੋੜਾ

ਚੰਡੀਗੜ੍ਹ; 4 ਨਵੰਬਰ:ਆਮ ਆਦਮੀ ਪਾਰਟੀ (ਆਪ) ਨੇ ਬੁੱਧਵਾਰ ਨੂੰ ਸੰਗਰੂਰ ਵਿੱਚ ਰਾਹੁਲ ਗਾਂਧੀ ਦੀ...

ਭਾਜਪਾ ਦੇ ਇਸ਼ਾਰੇ ’ਤੇ ‘ਆਪ’ ਆਗੂਆਂ ’ਤੇ ਛਾਪੇ ਮਾਰ ਰਹੀਆਂ ਕੇਂਦਰੀ ਏਜੰਸੀਆਂ, ਕੁਝ ਨਹੀਂ ਲੱਭ ਰਿਹਾ: CM ਮਾਨ

ਚੰਡੀਗੜ੍ਹ, 4 ਨਵੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ‘ਆਪ` ਆਗੂਆਂ ਵਿਰੁੱਧ ਕੇਂਦਰੀ ਏਜੰਸੀਆਂ...