October 9, 2026, 10:05 pm
----------- Advertisement -----------
HomeNewsਪ੍ਰਦੂਸ਼ਨ ਕੰਟਰੋਲ ਬੋਰਡ ਦੇ ਮੁੱਖ ਦਫ਼ਤਰ ਵਿਖੇ ਉੱਦਮੀਆਂ ਨੂੰ 24 ਘੰਟੇ ਸਹੂਲਤ...

ਪ੍ਰਦੂਸ਼ਨ ਕੰਟਰੋਲ ਬੋਰਡ ਦੇ ਮੁੱਖ ਦਫ਼ਤਰ ਵਿਖੇ ਉੱਦਮੀਆਂ ਨੂੰ 24 ਘੰਟੇ ਸਹੂਲਤ ਦੇਣ ਲਈ ਹੈਲਪਡੈਸਕ ਸਥਾਪਤ : ਮੀਤ ਹੇਅਰ

Published on

----------- Advertisement -----------

ਚੰਡੀਗੜ੍ਹ, 17 ਸਤੰਬਰ (ਬਲਜੀਤ ਮਰਵਾਹਾ) – ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਉਦਯੋਗਾਂ ਲਈ ਸੁਖਾਵਾਂ ਮਾਹੌਲ ਬਣਾਉਣ ਦੇ ਮੱਦੇਨਜ਼ਰ ਪੰਜਾਬ ਪ੍ਰਦੂਸ਼ਨ ਕੰਟਰੋਲ ਬੋਰਡ ਨੇ ਮੁੱਖ ਦਫ਼ਤਰ ਵਿਖੇ ਇੱਕ ਹੈਲਪ ਡੈਸਕ ਸਥਾਪਤ ਕੀਤਾ ਹੈ, ਜੋ ਉੱਦਮੀਆਂ ਦੀ ਸਹੂਲਤ ਲਈ 24 ਘੰਟੇ ਕੰਮ ਕਰੇਗਾ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਾਤਾਵਰਨ ਅਤੇ ਵਿਗਿਆਨ ਤਕਨਾਲੋਜੀ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਦੱਸਿਆ ਕਿ ਇਹ ਹੈਲਪਡੈਸਕ ਉਦਯੋਗਾਂ ਨੂੰ ਪ੍ਰਦੂਸ਼ਨ ’ਤੇ ਕਾਬੂ ਪਾਉਣ ਅਤੇ ਰੈਗੂਲੇਟਰੀ ਪ੍ਰਵਾਨਗੀਆਂ ਪ੍ਰਤੀ ਬਣਦੀਆਂ ਜ਼ਿੰਮੇਵਾਰੀਆਂ ਬਾਰੇ ਸੇਧ ਦੇਵੇਗਾ। ਉਨ੍ਹਾਂ ਕਿਹਾ ਕਿ ਮੁੱਖ ਦਫ਼ਤਰ, ਪਟਿਆਲਾ ਵਿਖੇ ਹੈਲਪਡੈਸਕ ’ਤੇ ਸਹਾਇਕ ਵਾਤਾਵਰਣ ਇੰਜੀਨੀਅਰ (ਏਈਈ) ਰੈਂਕ ਦੇ ਘੱਟੋ -ਘੱਟ ਦੋ ਅਧਿਕਾਰੀ ਉਪਲੱਬਧ ਰਹਿਣਗੇ। ਬੋਰਡ ਨੇ ਉੱਦਮੀਆਂ ਦੀ ਸਹੂਲਤ ਲਈ ਹੈਲਪਲਾਈਨ ਨੰਬਰ 99144-98899 ਵੀ ਸ਼ੁਰੂ ਕੀਤਾ ਹੈ।

ਮੀਤ ਹੇਅਰ ਨੇ ਅੱਗੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਨੇ ਸੂਬੇ ਵਿੱਚ ਉਦਯੋਗ ਨੂੰ ਪ੍ਰਫੁੱਲਤ ਕਰਨ ਲਈ ਆਮ ਲੋਕਾਂ ਤੋਂ ਸੁਝਾਅ ਮੰਗੇ ਸਨ ਅਤੇ ਪ੍ਰਾਪਤ ਹੋਏ ਸੁਝਾਵਾਂ ’ਤੇ ਵਿਚਾਰ ਕਰਦਿਆਂ ਬੋਰਡ ਵੱਲੋਂ ਵਾਤਾਵਰਨ ਭਵਨ, ਨਾਭਾ ਰੋਡ, ਪਟਿਆਲਾ ਵਿਖੇ ਇੱਕ ਹੈਲਪਡੈਸਕ ਸਥਾਪਤ ਕੀਤਾ ਗਿਆ ਹੈ , ਜੋ ਸੂਬੇ ਦੇ ਉੱਦਮੀਆਂ ਨੂੰ ਪ੍ਰਦੂਸ਼ਨ ’ਤੇ ਕਾਬੂ ਪਾਉਣ ਅਤੇ ਰੈਗੂਲੇਟਰੀ ਕਲੀਅਰੈਂਸਾਂ ਪ੍ਰਤੀ ਬਣਦੀਆਂ ਉਨ੍ਹਾਂ ਦੀਆਂ ਜ਼ਿੰਮੇਵਾਰੀਆਂ ਤੋਂ ਜਾਣੂ ਕਰਵਾਉਣ ਲਈ 24 ਘੰਟੇ ਕੰਮ ਕਰੇਗਾ।

ਵਾਤਾਵਰਨ ਮੰਤਰੀ ਨੇ ਕਿਹਾ ਕਿ ਹਾਲ ਹੀ ਵਿੱਚ ਸੂਬਾ ਸਰਕਾਰ ਨੇ ਸਨਅੱਤਕਾਰਾਂ ਨਾਲ ਸਿੱਧੀ ਗੱਲਬਾਤ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ‘ਸਰਕਾਰ ਸਨਅੱਤਕਾਰ ਮਿਲਣੀ’ ਕਰਵਾਈ ਹੈ ਤਾਂ ਜੋ ਉਨ੍ਹਾਂ ਦੀਆਂ ਲੋੜਾਂ ਨੂੰ ਸਮਝ ਕੇ ,ਉਸ ਅਨੁਸਾਰ ਕੰਮ ਕੀਤਾ ਜਾ ਸਕੇ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਵੱਖ-ਵੱਖ ਚਾਰ ਸ਼ਹਿਰਾਂ ਵਿੱਚ ਉਦਯੋਗਪਤੀਆਂ ਨਾਲ ਗੱਲਬਾਤ ਕੀਤੀ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਿੱਖਿਆ ਕ੍ਰਾਂਤੀ: 21 ਲੱਖ ਮਾਪਿਆਂ ਨੇ ਮਾਨ ਸਰਕਾਰ ਨਾਲ ਮਿਲਾਇਆ ਹੱਥ

ਚੰਡੀਗੜ੍ਹ; 9 ਅਕਤੂਬਰ 2026:ਪੰਜਾਬ ਦੀ 'ਸਿੱਖਿਆ ਕ੍ਰਾਂਤੀ' ਤਹਿਤ ਸੂਬੇ ਦੇ ਸਾਰੇ 23 ਜ਼ਿਲ੍ਹਿਆਂ ਦੇ...

ਬੇਅਦਬੀ ਵਿਰੁੱਧ ਕਾਨੂੰਨ ਨੂੰ ਲੈ ਕੇ ਮਾਨ ਸਰਕਾਰ ਦੀ ਤਿਆਰੀ, ਸੱਦਿਆ ਵਿਧਾਨ ਸਭਾ ਸੈਸ਼ਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 22 ਅਕਤੂਬਰ ਤੋਂ ਵਿਧਾਨ ਸਭਾ ਦਾ ਸੈਸ਼ਨ...

ਜਗਤਾਰ ਸਿੰਘ ਹਵਾਰਾ ਨਾਲ ਜੁੜੀ ਵੱਡੀ ਖ਼ਬਰ, ਇੱਕ ਦਿਨ ਦੀ ਪੈਰੋਲ ਲਈ ਹੋਏ ਰਾਜ਼ੀ

ਦਿੱਲੀ ਦੀ ਮੰਡੋਲੀ ਜੇਲ੍ਹ ਵਿੱਚ ਸਜ਼ਾ ਕੱਟ ਰਹੇ ਭਾਈ ਜਗਤਾਰ ਸਿੰਘ ਹਵਾਰਾ ਇੱਕ ਦਿਨ...

ਪੇਸ਼ੀ ਤੋਂ ਪਹਿਲਾਂ ਸਾਬਕਾ ਅਕਾਲੀ ਆਗੂ ਨੂੰ ਮਿਲੀਆਂ ਧਮਕੀਆਂ, DGP ਤੋਂ ਮੰਗੀ ਸੁਰੱਖਿਆ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਸਾਬਕਾ ਮੈਂਬਰ ਅਮਰਜੀਤ ਸਿੰਘ ਚਾਵਲਾ ਨਾਲ ਸੰਬੰਧਿਤ ਵਿਵਾਦਪੂਰਨ...

ਪੰਜਾਬ ਚੋਣਾਂ ਲਈ ਨਵੀਂ ਰਣਨੀਤੀ, ਦੋ ਸੀਟਾਂ ਤੋਂ ਮੈਦਾਨ ‘ਚ ਉਤਰਨਗੇ ਅੰਮ੍ਰਿਤਪਾਲ ਸਿੰਘ; ਮੁਹਾਲੀ ਬੈਠਕ ‘ਚ ਲਿਆ ਫ਼ੈਸਲਾ

ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੂਬੇ ਦੇ ਸਿਆਸੀ ਪਿੜ ਵਿੱਚ ਇੱਕ ਵੱਡਾ...

ਹਾਈ ਕੋਰਟ ਨੇ ਬੇਅੰਤ ਸਿੰਘ ਦੇ ਪਰਿਵਾਰ ਵੱਲੋਂ ਸਰਕਾਰੀ ਘਰ ’ਤੇ ਕਬਜ਼ੇ ਖ਼ਿਲਾਫ਼ ਪਟੀਸ਼ਨ ਰੱਦ ਕੀਤੀ

ਅਦਾਲਤ ਨੇ ਚੰਡੀਗੜ੍ਹ ਪ੍ਰਸ਼ਾਸਨ ਦੇ ਉਸ ਹਲਫ਼ਨਾਮੇ ਦਾ ਨੋਟਿਸ ਲਿਆ ਜਿਸ ਵਿੱਚ ਕਿਹਾ ਗਿਆ...

ਮੂਸੇਵਾਲੇ ਦਾ ਹੋਲੋਗ੍ਰਾਮ ਟੂਰ ‘Signed To God World Tour’ ਸ਼ੁਰੂ, ਟੋਰਾਂਟੋ ‘ਚ ਹੋਵੇਗਾ ਸਿੱਧੂ ਦੇ ਹੋਲੋਗ੍ਰਾਮ ਦਾ ਪਹਿਲਾ ਸ਼ੋਅ

ਮੂਸੇਵਾਲੇ ਦਾ ਹੋਲੋਗ੍ਰਾਮ ਟੂਰ ਅੱਜ 9 ਅਕਤੂਬਰ ਤੋਂ ਸ਼ੁਰੂ ਹੋ ਰਿਹਾ ਹੈ। ‘Signed To...

ਅਮਰੀਕਾ ’ਚ ਗ੍ਰੀਨ ਕਾਰਡ ਦਾ ਰਾਹ ਹੋਇਆ ਔਖਾ? ਇੰਫੋਸਿਸ ਸਣੇ 8 ਕੰਪਨੀਆਂ ਸਸਪੈਂਡ

ਅਮਰੀਕਾ ‘ਚ ਭਾਰਤੀ ਆਈਟੀ ਮੁਲਾਜ਼ਮਾਂ ਲਈ ਗ੍ਰੀਨ ਕਾਰਡ ਪਾਉਣ ਦਾ ਰਸਤਾ ਮੁਸ਼ਕਲ ਹੋ ਸਕਦਾ...