ਗੁਰਦਾਸਪੁਰ, 18 ਸਤੰਬਰ 2023 – ਪੰਜਾਬ ਸਰਕਾਰ ਅਤੇ ਪੁਲਿਸ ਵੱਲੋਂ ਨਸ਼ਿਆਂ ਦੀ ਰੋਕਥਾਮ ਲਈ ਵਿਆਪਕ ਕਦਮ ਚੁੱਕੇ ਜਾਣ ਦੇ ਦਾਵਿਆਂ ਦੇ ਬਾਵਜੂਦ ਰੋਜ ਕੋਈ ਨਾ ਕੋਈ ਨਸ਼ਾ ਕਰਕੇ ਸੜਕ ਤੇ ਡਿੱਗਦੇ ਨੌਜਵਾਨ ਦੀ ਵਾਇਰਲ ਵੀਡੀਓ ਵੇਖਣ ਨੂੰ ਮਿਲ ਰਹੀ ਹੈ। ਤਾਜ਼ਾ ਮਿਲੀ ਵਿੱਚ ਗੁਰਦਾਸਪੁਰ ਦੇ ਕਾਹਨੂੰਵਾਨ ਰੋਡ ਤੇ ਨਸ਼ੇ ਦੀ ਹਾਲਤ ਵਿੱਚ ਸੜਕ ਕਿਨਾਰੇ ਬੇਹੋਸ਼ ਪਿਆ ਚਮਕ ਨਾਮ ਦਾ ਨੌਜਵਾਨ ਜਿਸ ਨੂੰ ਲੋਕਾਂ ਵੱਲੋਂ ਉਠਾਉਣ ਦੀ ਕੋਸ਼ਿਸ਼ ਕੀਤੀ ਗਈ ਪਰ ਨਸ਼ਾ ਜ਼ਿਆਦਾ ਹੋਣ ਕਰਕੇ ਨੌਜਵਾਨ ਸੜਕ ਦੇ ਕਿਨਾਰੇ ਤੇ ਹੀ ਲੇਟਿਆ ਰਿਹਾ।

ਨੌਜਵਾਨ ਦੀ ਹਾਲਤ ਗੰਭੀਰ ਦੇਖਦੇ ਹੋਇਆਂ ਲੋਕਾਂ ਵੱਲੋਂ 108 ਐਮਬੂਲੈਂਸ ਨੂੰ ਫੋਨ ਕਰਕੇ ਬੁਲਾਇਆ ਗਿਆ ਅਤੇ ਲੋਕਾਂ ਨੇ ਹੀ ਉਸ ਨੂੰ ਐਂਬੂਲੈਂਸ ਵਿਚ ਪਾਇਆ ਗਿਆ ਤੇ ਸਿਵਲ ਹਸਪਤਾਲ ਗੁਰਦਾਸਪੁਰ ਵਿਖੇ ਭੇਜਿਆ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਨੌਜਵਾਨ ਦੇ ਚਾਚੇ ਨੇ ਦੱਸਿਆ ਕਿ ਇਹ ਪਹਿਲਾਂ ਵੀ ਨਸ਼ਾ ਕਰਦਾ ਹੈ ਅਤੇ ਇਸ ਨੂੰ ਕਈ ਵਾਰ ਨਸ਼ਾ ਛੁਡਾਉਣ ਲਈ ਸਰਕਾਰੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ ਪਰ ਇਹ ਨਸ਼ਾ ਕਰਨ ਤੋਂ ਬਾਜ ਨਹੀਂ ਆਉਂਦਾ ।












