August 5, 2026, 4:02 pm
----------- Advertisement -----------
HomeNewsਸੂਬੇ ਦੇ ਸਮੂਹ ਵਿਧਾਇਕਾਂ ਨੂੰ ਨਵੀਂ ਆਨਲਾਈਨ ਪ੍ਰਣਾਲੀ ਅਤੇ ਪ੍ਰਾਜੈਕਟ ਸਬੰਧੀ ਦਿੱਤੀ...

ਸੂਬੇ ਦੇ ਸਮੂਹ ਵਿਧਾਇਕਾਂ ਨੂੰ ਨਵੀਂ ਆਨਲਾਈਨ ਪ੍ਰਣਾਲੀ ਅਤੇ ਪ੍ਰਾਜੈਕਟ ਸਬੰਧੀ ਦਿੱਤੀ ਜਾਵੇਗੀ ਜਾਣਕਾਰੀ

Published on

----------- Advertisement -----------

ਚੰਡੀਗੜ੍ਹ, 18 ਸਤੰਬਰ (ਬਲਜੀਤ ਮਰਵਾਹਾ) : ਪੰਜਾਬ ਵਿਧਾਨ ਸਭਾ ਵਿਖੇ ਨੈਸ਼ਨਲ ਈ-ਵਿਧਾਨ ਐਪਲੀਕੇਸ਼ਨ (ਨੇਵਾ) ਕਾਨਫਰੰਸ-ਕਮ-ਵਰਕਸ਼ਾਪ 21 ਸਤੰਬਰ, 2023 ਨੂੰ ਆਯੋਜਿਤ ਕਰਵਾਈ ਜਾਵੇਗੀ, ਜਿਸ ਦਾ ਉਦਘਾਟਨ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਕਰਨਗੇ।

ਇਹ ਜਾਣਕਾਰੀ ਦਿੰਦਿਆਂ ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਪਹਿਲ ਸਦਕਾ 21 ਅਤੇ 22 ਸਤੰਬਰ, 2023 ਨੂੰ ਸਾਰੇ ਵਿਧਾਇਕਾਂ ਲਈ ਦੋ ਦਿਨਾ ਵਰਕਸ਼ਾਪ ਲਗਾਈ ਜਾਵੇਗੀ, ਜਿਸ ਵਿੱਚ ਸਾਰੇ ਵਿਧਾਇਕਾਂ ਨੂੰ ਨਵੀਂ ਆਨਲਾਈਨ ਪ੍ਰਣਾਲੀ ਅਤੇ ਪ੍ਰਾਜੈਕਟ ਸਬੰਧੀ ਸਾਰੀ ਜਾਣਕਾਰੀ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ 21 ਸਤੰਬਰ ਨੂੰ ਨੈਸ਼ਨਲ ਈ-ਵਿਧਾਨ ਐਪਲੀਕੇਸ਼ਨ, ਪੰਜਾਬ ਵਿਧਾਨ ਸਭਾ ਡਿਜ਼ੀਟਲ ਵਿੰਗ, ਪੰਜਾਬ ਵਿਧਾਨ ਸਭਾ ਵੈਬਸਾਈਟ, ਨੇਵਾ ਵਰਕਸ਼ਾਪ ਅਤੇ ਨੇਵਾ ਬਰੋਸ਼ਰ ਦਾ ਉਦਘਾਟਨ ਕਰਨਗੇ।

ਸ. ਸੰਧਵਾਂ ਨੇ ਦੱਸਿਆ ਕਿ ਇਸ ਕਾਨਫਰੰਸ-ਕਮ-ਵਰਕਸ਼ਾਪ ‘ਚ ਆਨਲਾਈਨ ਨੋਟਿਸ ਸੈਕਸ਼ਨ ਅਤੇ ਡਿਜ਼ੀਟਲ, ਆਨਲਾਈਨ ਪ੍ਰਸ਼ਨ ਪ੍ਰੋਸੈਸਿੰਗ ਅਤੇ ਡਿਜ਼ੀਟਾਈਜੇਸ਼ਨ ਮੌਡਿਊਲ, ਆਨਲਾਈਨ ਹਾਊਸ ਕਮੇਟੀ ਮੌਡਿਊਲ, ਰਿਪੋਰਟਰਜ਼ ਮੌਡਿਊਲ ਆਦਿ ਹੋਣ ਵਾਲੇ ਵੱਖ-ਵੱਖ ਸੈਸ਼ਨਾਂ ‘ਚ ਸਮੁੱਚੀ ਪ੍ਰਣਾਲੀ ਸਬੰਧੀ ਜਾਣਕਾਰੀ ਦਿੱਤੀ ਜਾਵੇਗੀ।

ਸ. ਸੰਧਵਾਂ ਨੇ ਦੱਸਿਆ ਕਿ ਅਗਲੇ ਸੈਸ਼ਨ ਤੋਂ ਪੰਜਾਬ ਵਿਧਾਨ ਸਭਾ ਦੀ ਸਮੁੱਚੀ ਕਾਰਵਾਈ ਹਾਈਟੈਕ ਅਤੇ ਕਾਗਜ਼-ਰਹਿਤ ਹੋਵੇਗੀ। ਉਨ੍ਹਾਂ ਦੱਸਿਆ ਕਿ ਹੁਣ ਸਮੂਹ ਵਿਧਾਇਕ ਵਾਤਾਵਰਣ-ਪੱਖੀ ਪਹਿਲ ਤਹਿਤ ਟੈਬਲੇਟਾਂ ਰਾਹੀਂ ਭਾਵ ਕਾਗਜ਼-ਰਹਿਤ ਪ੍ਰਣਾਲੀ ਅਪਣਾਉਂਦੇ ਹੋਏ ਵਿਧਾਨ ਸਭਾ ਸੈਸ਼ਨਾਂ ‘ਚ ਭਾਗ ਲੈਣਗੇ। ਉਨ੍ਹਾਂ ਦੱਸਿਆ ਕਿ ਹੁਣ ਪੰਜਾਬ ਵਿਧਾਨ ਸਭਾ ਸਬੰਧੀ ਜਾਣਕਾਰੀ ਦਾ ਅਦਾਨ-ਪ੍ਰਦਾਨ ਨੈਸ਼ਨਲ ਈ-ਵਿਧਾਨ ਐਪਲੀਕੇਸ਼ਨ (ਨੇਵਾ) ਰਾਹੀਂ ਹੋਵੇਗਾ। ਉਨ੍ਹਾਂ ਦੱਸਿਆ ਕਿ ਨੈਸ਼ਨਲ ਈ-ਵਿਧਾਨ ਐਪ ਅਤੇ ਕਾਰਵਾਈ ਦੀ ਲਾਈਵ ਵੈਬਕਾਸਟਿੰਗ ਰਾਹੀਂ ਲੋਕਾਂ ਦੀ ਭਾਗੀਦਾਰੀ ਵੀ ਵਧੇਗੀ।

ਸ. ਸੰਧਵਾਂ ਨੇ ਦੱਸਿਆ ਕਿ ਨੈਸ਼ਨਲ ਈ-ਵਿਧਾਨ ਐਪਲੀਕੇਸ਼ਨ (ਨੇਵਾ) ਦਾ ਉਦੇਸ਼ ਦੇਸ਼ ਦੀਆਂ ਸਾਰੀਆਂ ਵਿਧਾਨ ਸਭਾਵਾਂ ਨੂੰ ਇੱਕ ਪਲੇਟਫਾਰਮ ‘ਤੇ ਲਿਆਉਣਾ ਹੈ, ਜਿਸ ਨਾਲ ਕਈ ਐਪਲੀਕੇਸ਼ਨਾਂ ਦੀ ਗੁੰਝਲਤਾ ਤੋਂ ਬਿਨਾਂ ਇੱਕ ਵਿਸ਼ਾਲ ਡੇਟਾ ਡਿਪਾਜ਼ਟਰੀ ਬਣਾਉਣਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਾਰੇ ਵਿਧਾਇਕਾਂ ਦੇ ਮੇਜ਼ਾਂ ’ਤੇ ਟੈਬਲੇਟ ਲਾਉਣ ਦਾ ਕਾਰਜ ਮੁਕੰਮਲ ਕਰ ਲਿਆ ਗਿਆ ਹੈ, ਜਿਸ ਨਾਲ ਹੁਣ ਸਦਨ ਦੀ ਕਾਰਵਾਈ ਆਨਲਾਈਨ ਹੋਵੇਗੀ। ਉਨ੍ਹਾਂ ਕਿਹਾ ਕਿ ਸਦਨ ਦੀ ਸਮੁੱਚੀ ਜਾਣਕਾਰੀ ਦਾ ਅਦਾਨ-ਪ੍ਰਦਾਨ ਨੈਸ਼ਨਲ ਈ-ਵਿਧਾਨ ਐਪਲੀਕੇਸ਼ਨ ਰਾਹੀਂ ਹੋਵੇਗਾ ਅਤੇ ਸਦਨ ਦੇ ਟੇਬਲ ’ਤੇ ਰੱਖੇ ਜਾਣ ਕਾਗਜ਼-ਪੱਤਰ ਵੀ ਇਲੈਕਟ੍ਰਾਨਿਕ ਵਿਧੀ ਰਾਹੀਂ ਹੀ ਰੱਖੇ ਜਾਣਗੇ। ਉਨ੍ਹਾਂ ਕਿਹਾ ਕਿ ਇਹ ਪ੍ਰਣਾਲੀ ਲਾਗੂ ਹੋਣ ਨਾਲ ਜਿੱਥੇ ਕਾਗਜ਼ ਦੀ ਬੱਚਤ ਹੋਵੇਗੀ, ਉਥੇ ਚੌਗਿਰਦੇ ਨੂੰ ਪ੍ਰਦੂਸ਼ਣ ਤੋਂ ਬਚਾਉਣ ਸਬੰਧੀ ਸਰਕਾਰ ਦੇ ਉਪਰਾਲਿਆਂ ਵਿੱਚ ਵੀ ਮਦਦ ਮਿਲੇਗੀ। ਉੁਨ੍ਹਾਂ ਕਿਹਾ ਕਿ ਇਸ ਨਾਲ ਸਦਨ ਦੇ ਕੰਮ-ਕਾਰ ਵਿੱਚ ਹੋਰ ਪਾਰਦਰਸ਼ਤਾ ਆਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੱਠ ਦਵਾਈਆਂ ਦੇ ਨਮੂਨੇ ਗੁਣਵੱਤਾ ਜਾਂਚ ਵਿੱਚ ਫੇਲ੍ਹ

ਰਾਜਸਥਾਨ ਦੇ ਡਰੱਗ ਕੰਟਰੋਲ ਸੰਗਠਨ ਨੇ ਰਿਪੋਰਟ ਦਿੱਤੀ ਹੈ ਕਿ ਜੁਲਾਈ ਵਿੱਚ ਜਾਂਚੀਆਂ ਗਈਆਂ...

ਅੰਮ੍ਰਿਤਸਰ: ਨਸ਼ੇ ‘ਚ ਧੁੱਤ ਪੁਲਿਸ ਮੁਲਾਜ਼ਮ ਦਾ ਕਾਰਨਾਮਾ, ਰੇਲਵੇ ਪਟੜੀ ‘ਤੇ ਚਾੜ੍ਹੀ PCR ਗੱਡੀ; ਵੀਡੀਓ ਵਾਇਰਲ

ਅੰਮ੍ਰਿਤਸਰ ਦੇ ਭਗਤਾਂ ਵਾਲੇ ਫਾਟਕ ਨੇੜੇ ਇੱਕ ਸ਼ਰਮਨਾਕ ਤੇ ਲਾਪਰਵਾਹੀ ਭਰੀ ਘਟਨਾ ਸਾਹਮਣੇ ਆਈ...

ਤਰਨਤਾਰਨ ‘ਚ ਡਬਲ ਮਰਡਰ: 2 ਸਕੇ ਭਰਾਵਾਂ ਨੂੰ ਮਾਰੀਆਂ ਗੋਲੀਆਂ, ਟ੍ਰੈਕਟਰ ਚਾਲਕ ਨਾਲ ਹੋਈ ਸੀ ਤਕਰਾਰ

ਤਰਨਤਾਰਨ ਦੇ ਝਬਾਲ ਵਿਖੇ ਦੋਹਰੇ ਕਤਲਕਾਂਡ ਦਾ ਮਾਮਲਾ ਸਾਹਮਣੇ ਆਇਆ ਹੈ। ਇੱਕ ਟ੍ਰੈਕਟਰ ਚਾਲਕ...

BJP ਨੇ ਤਜਿੰਦਰ ਸਿੰਘ ਬਿੱਟੂ ਨੂੰ ਬਣਾਇਆ ਸੂਬਾ ਉਪ-ਪ੍ਰਧਾਨ, ਦੋਆਬੇ ‘ਚ ਪਾਰਟੀ ਨੂੰ ਕਰਨਗੇ ਮਜ਼ਬੂਤ!

ਪੰਜਾਬ ਭਾਜਪਾ ਨੇ ਆਪਣੀ ਨਵੀਂ ਸੰਗਠਨਾਤਮਕ ਟੀਮ ਦਾ ਗਠਨ ਕੀਤਾ ਹੈ। ਤਜਿੰਦਰ ਸਿੰਘ ਬਿੱਟੂ...

ਹਸਪਤਾਲ ਦੀ ਥਾਂ ਹੋਟਲ ‘ਚ ਅਰਾਮ ਕਰ ਰਿਹਾ ਸੀ 661 ਕਰੋੜ ਘੁਟਾਲੇ ਦਾ ਮੁਲਜ਼ਮ! ਰੇਡ ਪਈ ਤਾਂ ਉੱਡੇ ਹੋਸ਼

ਹਰਿਆਣਾ ਅਤੇ ਚੰਡੀਗੜ੍ਹ ਵਿੱਚ ਹੋਏ ਕਥਿਤ 661 ਕਰੋੜ ਰੁਪਏ ਦੇ ਘਪਲੇ ਨਾਲ ਸਬੰਧਤ ਇੱਕ...

ਚਾਰ ਕਰੋੜ ਦੀ ਘੜੀ ਪਾ ਕੇ ਸ਼ੋਅ ਵਿਚ ਆਏ ਕਰਨ ਔਜਲਾ

ਪੰਜਾਬੀ ਗਾਇਕ ਕਰਨ ਔਜਲਾ ਇੱਕ ਵਾਰ ਫਿਰ ਆਪਣੀ ਗਾਇਕੀ ਦੇ ਨਾਲ-ਨਾਲ ਆਪਣੇ ਮਹਿੰਗੇ ਸ਼ੌਕਾਂ...

  ‘ਚੰਨੀ ਜੀ, ਤੁਸੀਂ ਭਾਜਪਾ ਦੀ ਕਿਉਂ ਮੰਨੀ ਜੀ?’ ਅੰਮ੍ਰਿਤਸਰ ‘ਚ ਵਿਵਾਦਤ ਪੋਸਟਰਾਂ ਨਾਲ ਮੁੜ ਭੜਕਿਆ ਕਾਂਗਰਸੀ ਕਲੇਸ਼

 ਅੰਮ੍ਰਿਤਸਰ ਦੇ ਪਾਸ਼ ਇਲਾਕੇ ਲਾਰੈਂਸ ਰੋਡ ਦੇ ਕੰਪਨੀ ਬਾਗ਼ ‘ਚ ਜਿੱਥੇ ਸ਼ਹਿਰ ਦੇ ਲੋਕ...

ਜਦੋਂ ਈ-20 ਨਾਲ ਮਾਈਲੇਜ ਘਟ ਰਹੀ ਹੈ, ਇੰਜਣ ਖਰਾਬ ਹੋ ਰਹੇ ਹਨ ਤਾਂ ਮੋਦੀ ਜੀ ਜ਼ਬਰਦਸਤੀ ਕਿਉਂ ਥੋਪ ਰਹੇ ਹਨ?- ਮਨੀਸ਼ ਸਿਸੋਦੀਆ

ਨਵੀਂ ਦਿੱਲੀ 4 ਅਗਸਤ:ਈ-20 ਪੈਟਰੋਲ ਦੇ ਵਿਰੋਧ 'ਚ 100 ਲੋਕਾਂ ਨਾਲ ਪ੍ਰਧਾਨ ਮੰਤਰੀ ਨਰਿੰਦਰ...