November 15, 2026, 11:02 am
----------- Advertisement -----------
HomeNewsਈ.ਟੀ.ਟੀ ਅਧਿਆਪਕਾ ਦਾ ਜਾਅਲੀ ਬੀ.ਸੀ ਸਰਟੀਫਿਕੇਟ ਕੀਤਾ ਰੱਦ: ਡਾ.ਬਲਜੀਤ ਕੌਰ

ਈ.ਟੀ.ਟੀ ਅਧਿਆਪਕਾ ਦਾ ਜਾਅਲੀ ਬੀ.ਸੀ ਸਰਟੀਫਿਕੇਟ ਕੀਤਾ ਰੱਦ: ਡਾ.ਬਲਜੀਤ ਕੌਰ

Published on

----------- Advertisement -----------

ਚੰਡੀਗੜ੍ਹ, 18 ਸਤੰਬਰ (ਬਲਜੀਤ ਮਰਵਾਹਾ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ। ਇਸੇ ਤਹਿਤ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੋਨੀਆ ਮਲਹੋਤਰਾ ਈ.ਟੀ.ਟੀ ਅਧਿਆਪਕਾ ਸਰਕਾਰੀ ਪ੍ਰਾਇਮਰੀ ਸਕੂਲ ਜਵਾਲਾਪੁਰ ਬਲਾਕ ਭੁਨਰਹੇੜੀ-1 ਜ਼ਿਲ੍ਹਾ ਪਟਿਆਲਾ, ਦਾ ਜਾਅਲੀ ਪੱਛੜੀ ਸ਼੍ਰੇਣੀ ਸਰਟੀਫਿਕੇਟ ਪੰਜਾਬ ਸਰਕਾਰ ਪੱਧਰ ਤੇ ਗਠਿਤ ਰਾਜ ਪੱਧਰੀ ਸਕਰੂਟਨੀ ਕਮੇਟੀ ਵੱਲੋਂ ਰੱਦ ਕੀਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਬਲਵੀਰ ਸਿੰਘ ਪੁੱਤਰ ਨਿਰਮਲ ਸਿੰਘ, ਪਟਿਆਲਾ ਵੱਲੋਂ ਡਾਇਰੈਕਟਰ, ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਕੋਲ ਸ਼ਿਕਾਇਤ ਦਰਜ ਕਰਵਾਈ ਸੀ ਕਿ ਸਰਕਾਰੀ ਪ੍ਰਾਇਮਰੀ ਸਕੂਲ ਜਵਾਲਾਪੁਰ ਬਲਾਕ ਭੁਨਰਹੇੜੀ-1, ਪਟਿਆਲਾ ਦੀ ਈ.ਟੀ.ਟੀ ਅਧਿਆਪਕਾ ਸੋਨੀਆ ਮਲਹੋਤਰਾ ਨੇ ਪੱਛੜੀ ਸ਼੍ਰੇਣੀ ਦਾ ਸਰਟੀਫਿਕੇਟ ਬਣਾਇਆ ਹੋਇਆ ਹੈ।

ਮੰਤਰੀ ਨੇ ਅੱਗੇ ਕਿਹਾ ਕਿ ਸੋਨੀਆ ਮਲਹੋਤਰਾ ਅਰੋੜਾ ਜਾਤੀ ਨਾਲ ਸਬੰਧਤ ਹੈ ਅਤੇ ਉਸ ਦਾ ਗੋਤ ਮਲਹੋਤਰਾ ਹੈ ਜੋ ਜਨਰਲ ਜਾਤੀ ਹੈ, ਉਸ ਨੇ ਕੰਬੋਜ ਸਿੱਖ ਵਿਅਕਤੀ (ਪੱਛੜੀ ਸ਼੍ਰੇਣੀ) ਨਾਲ ਵਿਆਹ ਤੋਂ ਬਾਅਦ ਬੀ.ਸੀ ਸਰਟੀਫਿਕੇਟ ਬਣਾਇਆ ਹੋਇਆ ਸੀ। ਇਸ ਸਰਟੀਫਿਕੇਟ ਨਾਲ ਉਸ ਨੇ ਸਿੱਖਿਆ ਵਿਭਾਗ ਵਿੱਚ ਈ.ਟੀ.ਟੀ ਅਧਿਆਪਕਾ ਦੀ ਸਰਕਾਰੀ ਨੋਕਰੀ ਪ੍ਰਾਪਤ ਕੀਤੀ ਹੈ।

ਉਨ੍ਹਾਂ ਕਿਹਾ ਕਿ ਰਾਜ ਪੱਧਰੀ ਸਕਰੂਟਨੀ ਕਮੇਟੀ ਵੱਲੋਂ ਵਿਜੀਲੈਂਸ ਸੈਲ ਦੀ ਰਿਪੋਰਟ ਵਿਚਾਰਦੇ ਹੋਏ ਸੋਨੀਆ ਮਲਹੋਤਰਾ ਦਾ ਬੀ.ਸੀ ਸਰਟੀਫਿਕੇਟ ਜਾਅਲੀ ਹੋਣ ਦੀ ਪੁਸ਼ਟੀ ਕੀਤੀ ਹੈ ਅਤੇ ਰੱਦ ਕਰਨ ਦਾ ਫੈਸਲਾ ਕੀਤਾ ਹੈ।

ਮੰਤਰੀ ਨੇ ਦੱਸਿਆ ਕਿ ਵਿਭਾਗ ਵੱਲੋਂ ਡਿਪਟੀ ਕਮਿਸ਼ਨਰ, ਪਟਿਆਲਾ ਨੂੰ ਪੱਤਰ ਲਿਖ ਕੇ ਸੋਨੀਆ ਮਲਹੋਤਰਾ ਦੇ ਬੀ.ਸੀ ਸਰਟੀਫਿਕੇਟ ਨੰ: 2697 ਮਿਤੀ 17.02.96 ਨੂੰ ਰੱਦ ਕਰਨ ਅਤੇ ਜ਼ਬਤ ਕਰਨ ਲਈ ਕਿਹਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...

ਮੈਡ ਸੰਧੂ ਕਤਲ ਮਾਮਲੇ ‘ਚ ਦੂਜਾ ਫਰਾਰ ਸ਼ੂਟਰ ਗ੍ਰਿਫਤਾਰ, ਪੁਲਿਸ ਦੇ ਵੱਡੇ ਸਨਸਨੀਖੇਜ਼ ਖੁਲਾਸੇ !

ਅੰਮ੍ਰਿਤਸਰ: ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਸ਼ਹਿਰ ਵਿੱਚ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨ ਅਤੇ ਸੰਗਠਿਤ...

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...