November 11, 2026, 6:02 pm
----------- Advertisement -----------
HomeNewsਸੂਚੀਬੱਧ ਕਰਨ ਦੀ ਪ੍ਰਕਿਰਿਆ ਪਾਰਦਰਸ਼ੀ ਅਤੇ ਮੁਕਾਬਲੇ ਵਾਲੀ ਹੋਵੇ: ਅਮਨ ਅਰੋੜਾ

ਸੂਚੀਬੱਧ ਕਰਨ ਦੀ ਪ੍ਰਕਿਰਿਆ ਪਾਰਦਰਸ਼ੀ ਅਤੇ ਮੁਕਾਬਲੇ ਵਾਲੀ ਹੋਵੇ: ਅਮਨ ਅਰੋੜਾ

Published on

----------- Advertisement -----------

ਚੰਡੀਗੜ੍ਹ, 18 ਸਤੰਬਰ (ਬਲਜੀਤ ਮਰਵਾਹਾ) : ਸੂਬੇ ਦੇ ਨੌਜਵਾਨਾਂ ਨੂੰ ਉਦਯੋਗਾਂ ਲਈ ਲੋੜੀਂਦੀ ਹੁਨਰ ਸਿਖਲਾਈ ਦੇ ਕੇ ਰੋਜ਼ਗਾਰ ਦੇ ਕਾਬਿਲ ਅਤੇ ਵਧੀਆ ਕਮਾਈ ਦੇ ਯੋਗ ਬਣਾਉਣ ਵਾਸਤੇ ਪੰਜਾਬ ਹੁਨਰ ਵਿਕਾਸ ਮਿਸ਼ਨ (ਪੀ.ਐਸ.ਡੀ.ਐਮ.) ਨੇ ਟ੍ਰੇਨਿੰਗ ਪਾਰਟਰਨਰਾਂ, ਜਿਨ੍ਹਾਂ ਕੋਲ ਨੌਜਵਾਨਾਂ ਦੇ ਹੁਨਰ ਨੂੰ ਨਿਖਾਰਨ ਅਤੇ ਉਹਨਾਂ ਨੂੰ ਰੋਜ਼ਗਾਰ ਦੇ ਯੋਗ ਬਣਾਉਣ ਦਾ ਵਿਜ਼ਨ ਹੋਵੇ, ਨੂੰ ਸੂਚੀਬੱਧ (ਇੰਪੈਨਲ) ਕਰਨ ਦੀ ਪ੍ਰਕਿਰਿਆ ਸ਼ੁਰੂ ਕੀਤੀ ਹੈ।

ਇਹ ਜਾਣਕਾਰੀ ਸਾਂਝੀ ਕਰਦਿਆਂ ਅੱਜ ਇੱਥੇ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਪੀ.ਐਸ.ਡੀ.ਐਮ. ਨੇ ਐਕਸਪ੍ਰੈਸ਼ਨ ਆਫ਼ ਇਨਟਰਸਟ (ਈ.ਓ.ਆਈ.) 7.0 ਜਾਰੀ ਕੀਤਾ ਹੈ, ਜੋ ਦਿਲਚਸਪੀ ਰੱਖਣ ਵਾਲੀਆਂ ਸੰਸਥਾਵਾਂ ਦੀ ਸਮੀਖਿਆ ਲਈ https://eproc.punjab.gov.in ‘ਤੇ ਉਪਲਬਧ ਹੈ। ਇੱਛੁਕ ਸੰਸਥਾਵਾਂ 4 ਅਕਤੂਬਰ 2023 ਬਾਅਦ ਦੁਪਹਿਰ 3 ਵਜੇ ਤੱਕ ਅਪਲਾਈ ਕਰ ਸਕਦੀਆਂ ਹਨ। ਈ.ਓ.ਆਈ. ਤਜਰਬੇਕਾਰ ਅਤੇ ਨਾਮਵਰ ਟ੍ਰੇਨਿੰਗ ਪਾਰਟਰਨਰਾਂ ਦੀ ਪਛਾਣ ਕਰਦਾ ਹੈ ਜੋ ਵੱਖ-ਵੱਖ ਖੇਤਰਾਂ ਵਿੱਚ ਉੱਚ-ਗੁਣਵੱਤਾ ਹੁਨਰ ਵਿਕਾਸ ਪ੍ਰੋਗਰਾਮ ਚਲਾਉਣ ਲਈ ਪੀ.ਐਸ.ਡੀ.ਐਮ. ਨਾਲ ਮਿਲ ਕੇ ਕੰਮ ਕਰਨਗੇ। ਇਹਨਾਂ ਪ੍ਰੋਗਰਾਮਾਂ ਨੂੰ ਇਸ ਢੰਗ ਨਾਲ ਤਿਆਰ ਕੀਤਾ ਜਾਣਾ ਹੈ ਕਿ ਨੌਜਵਾਨਾਂ ਨੂੰ ਆਪਣੇ ਕਰੀਅਰ ਵਿੱਚ ਸਫ਼ਲਤਾ ਹਾਸਲ ਕਰਨ ਲਈ ਵੱਖ-ਵੱਖ ਹੁਨਰ ਅਤੇ ਗਿਆਨ ਨਾਲ ਲੈਸ ਕੀਤੀ ਜਾ ਸਕੇ।

ਵਿਭਾਗ ਦੇ ਅਧਿਕਾਰੀਆਂ ਨੂੰ ਹੁਨਰਮੰਦ ਵਰਕਫੋਰਸ ਅਤੇ ਉਦਯੋਗਾਂ ਦੀ ਲੋੜ ਵਿਚਕਾਰਲੇ ਪਾੜੇ ਨੂੰ ਪੂਰਨ ‘ਤੇ ਧਿਆਨ ਕੇਂਦਰਿਤ ਕਰਨ ਲਈ ਆਖਦਿਆਂ ਸ੍ਰੀ ਅਮਨ ਅਰੋੜਾ ਨੇ ਨਿਰਦੇਸ਼ ਦਿੱਤੇ ਕਿ ਸੂਚੀਬੱਧ ਕਰਨ ਦੀ ਪ੍ਰਕਿਰਿਆ ਪਾਰਦਰਸ਼ੀ ਅਤੇ ਮੁਕਾਬਲੇ ਵਾਲੀ ਹੋਣੀ ਚਾਹੀਦੀ ਹੈ।
ਟ੍ਰੇਨਿੰਗ ਪਾਰਟਰਨਰਾਂ ਨੂੰ ਅਰਜ਼ੀਆਂ ਦੇਣ ਦਾ ਸੱਦਾ ਦਿੰਦਿਆਂ ਉਹਨਾਂ ਕਿਹਾ ਕਿ ਪ੍ਰਾਈਵੇਟ ਅਕਾਦਮਿਕ/ ਤਕਨੀਕੀ ਸੰਸਥਾਵਾਂ ਕੋਲ ਅਤਿ-ਆਧੁਨਿਕ ਬੁਨਿਆਦੀ ਢਾਂਚਾ ਹੋਣਾ ਚਾਹੀਦਾ ਹੈ ਤਾਂ ਜੋ ਨਵੀਨਤਮ ਤਕਨੀਕਾਂ ਅਤੇ ਉਪਕਰਨਾਂ ਦੀ ਵਰਤੋਂ ਕਰਕੇ ਹੁਨਰ-ਸਿਖਲਾਈ ਵਿੱਚ ਨਵੀਨਤਾ ਨੂੰ ਉਤਸ਼ਾਹਿਤ ਕੀਤਾ ਜਾ ਸਕੇ ਕਿਉਂਕਿ ਪੀ.ਐਸ.ਡੀ.ਐਮ. ਆਰਟੀਫੀਸ਼ੀਅਲ ਇੰਟੈਲੀਜੈਂਸ (ਏ.ਆਈ.), ਕਲਾਊਡ ਕੰਪਿਊਟਿੰਗ ਸਮੇਤ ਉੱਭਰ ਰਹੇ ਨਵੇਂ ਖੇਤਰਾਂ ਵਿੱਚ ਸਿਖਲਾਈ ਪ੍ਰਦਾਨ ਕਰਨ ਬਾਰੇ ਵਿਚਾਰ ਕਰ ਰਿਹਾ ਹੈ। ਉਹਨਾਂ ਕਿਹਾ ਕਿ ਭਵਿੱਖੀ ਤਕਨਾਲੋਜੀਆਂ ਉਦਯੋਗਾਂ ਦੀਆਂ ਲੋੜਾਂ ਅਨੁਸਾਰ ਹੋਣੀਆਂ ਚਾਹੀਦੀਆਂ ਹਨ।

ਜ਼ਿਕਰਯੋਗ ਹੈ ਕਿ ਬਿਨੈਕਾਰ ਸੰਸਥਾ ਦਾ 1 ਜੂਨ, 2020 ਤੋਂ ਪਹਿਲਾਂ ਇੱਕ ਕੰਪਨੀ/ ਪਾਰਟਨਰਸ਼ਿਪ/ਪ੍ਰੋਪਰਾਈਟਰਸ਼ਿਪ/ ਪਬਲਿਕ ਸੈਕਟਰ ਅੰਡਰਟੇਕਿੰਗ/ ਪਬਲਿਕ ਸੈਕਟਰ ਕੰਪਨੀ/ ਸੋਸਾਇਟੀ/ਟਰੱਸਟ/ ਐਨ.ਜੀ.ਓ. ਵਜੋਂ ਰਜਿਸਟਰਡ ਹੋਣਾ ਜ਼ਰੂਰੀ ਹੈ। ਬਿਨੈਕਾਰ ਸੰਸਥਾ ਨੂੰ ਕਿਸੇ ਡੋਨਰ, ਸੂਬਾ ਸਰਕਾਰ, ਕੇਂਦਰ ਸਰਕਾਰ ਜਾਂ ਕੋਈ ਹੋਰ ਸਮਰੱਥ ਅਥਾਰਟੀ ਜਿਸ ਤੋਂ ਉਨ੍ਹਾਂ ਨੇ ਹੁਨਰ ਵਿਕਾਸ ਸਿਖਲਾਈ ਲਈ ਅਲਾਟਮੈਂਟ ਪ੍ਰਾਪਤ ਕੀਤੀ ਹੈ, ਦੁਆਰਾ ਬਲੈਕਲਿਸਟ ਨਾ ਕੀਤਾ ਹੋਵੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੁੱਤ ਨੂੰ ਜੂਆ ਖੇਡਣ ਤੋਂ ਰੋਕਣਾ ਪਿਓ ਨੂੰ ਪਿਆ ਮਹਿੰਗਾ ! ਘਰ ਲਿਜਾਣ ਗਏ ਪਿਤਾ ਦਾ ਬੇਰਹਿਮੀ ਨਾਲ ਕਤਲ

ਜਗਰਾਓਂ ਦੇ ਕਸਬਾ ਗੁਰੂਸਰ ਸੁਧਾਰ ਤੋਂ ਇੱਕ ਅਜਿਹੀ ਰੂਹ ਕੰਬਾਊ ਖ਼ਬਰ ਸਾਹਮਣੇ ਆਈ ਹੈ,...

ਸ੍ਰੀ ਅਕਾਲ ਤਖ਼ਤ ਸਾਹਿਬ ਦਾ 2 ਕੀਰਤਨੀ ਜੱਥਿਆਂ ‘ਤੇ ਵੱਡਾ ਐਕਸ਼ਨ, ਇੱਕ ਮਹੀਨੇ ਤੱਕ ਨਹੀਂ ਕਰ ਸਕਣਗੇ ਕੀਰਤਨ

ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕੀਰਤਨੀਏ ਭਾਈ ਜਗਜੀਤ ਸਿੰਘ ਬਬੀਹਾ ਅਤੇ ਭਾਈ ਕੁਲਵਿੰਦਰ ਸਿੰਘ...

ਅਮਰੀਕਾ ’ਚ ਚੋਰੀ ਦੇ ਦੋਸ਼ ਹੇਠ ਪੰਜਾਬੀ ਗ੍ਰਿਫ਼ਤਾਰ

ਨਿਊ ਹੈਵਨ ਦੀ ਇਕ ਤਾਂਬਾ ਬਣਾਉਣ ਵਾਲੀ ਫੈਕਟਰੀ ਵਿਚੋਂ 1 ਲੱਖ 15 ਹਜ਼ਾਰ ਡਾਲਰ...

ਮਾਨਸਾ ਦੇ ਦਲਜੀਤ ਸਿੰਘ ਦੀ ਮੌਤ ਦਾ ਕਾਰਨ ਨਸ਼ੇ ਦੀ ਓਵਰਡੋਜ਼! AIIMS ਦੀ ਮੁੱਢਲੀ ਰਿਪੋਰਟ ’ਚ ਖੁਲਾਸਾ

ਮਾਨਸਾ ਦੇ ਪਿੰਡ ਭੰਮੇ ਕਲਾਂ ਦੇ ਰਹਿਣ ਵਾਲੇ ਦਲਜੀਤ ਸਿੰਘ (35) ਦੀ ਮੌਤ ਦੇ...

ਅੰਮ੍ਰਿਤਪਾਲ ਨੂੰ ਦਾਦੀ ਦੇ ਸਸਕਾਰ ’ਚ ਸ਼ਾਮਲ ਹੋਣ ਦੀ ਇਜਾਜ਼ਤ ਦੇਣ ਦੀ ਮੰਗ, ਕੇਂਦਰੀ ਗ੍ਰਹਿ ਮੰਤਰੀ ਤੇ CM ਮਾਨ ਨੂੰ ਚਿੱਠੀ

ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਐਤਵਾਰ ਨੂੰ...

ਪੰਜਾਬ ‘ਚ ਵਧਣ ਲੱਗੀ ਠੰਢ, ਰਾਤ ਦੇ ਤਾਪਮਾਨ ਵਿੱਚ ਆਈ ਗਿਰਾਵਟ

ਪੰਜਾਬ ਅਤੇ ਚੰਡੀਗੜ੍ਹ ਵਿੱਚ ਹੁਣ ਰਾਤ ਦੇ ਤਾਪਮਾਨ ਵਿੱਚ ਗਿਰਾਵਟ ਆਉਣੀ ਸ਼ੁਰੂ ਹੋ ਗਈ...

ਮਦਰ ਡੇਅਰੀ ਦਾ ਦੁੱਧ ਹੋਇਆ ਮਹਿੰਗਾ , 4 ਰੁਪਏ ਪ੍ਰਤੀ ਲਿਟਰ ਤੱਕ ਹੋਇਆ ਵਾਧਾ

ਮਹਿੰਗਾਈ ਦੀ ਮਾਰ ਝੱਲ ਰਹੇ ਆਮ ਲੋਕਾਂ ਨੂੰ ਹੁਣ ਦੁੱਧ ਦੀਆਂ ਵਧੀਆਂ ਕੀਮਤਾਂ ਦਾ...

ਬੁਲਗਾਰੀਆ ‘ਚ ਧੁੰਦ ਕਾਰਨ ਆਪਸ ‘ਚ ਟਕਰਾਏ 86 ਵਾਹਨ

ਮੰਗਲਵਾਰ ਨੂੰ ਬੁਲਗਾਰੀਆ ’ਚ ਇੱਕ ਭਿਆਨਕ ਹਾਦਸਾ ਵਾਪਰਿਆ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਪੂਰਬੀ ਬੁਲਗਾਰੀਆ...

ਕੰਧ ’ਚ ਵੱਜੀ ਬੱਸ, ਤਿੰਨ ਸਵਾਰੀਆਂ ਦੀ ਮੌਕੇ ’ਤੇ ਹੀ ਮੌਤ

ਧੂਰੀ ਤੋਂ ਪਟਿਆਲਾ ਜਾ ਰਹੀ ਪਹਿਲੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਸੰਗਰੂਰ ਪਹੁੰਚਣ...