ਅਨੰਤਨਾਗ ਵਿੱਚ ਹੋਈ ਅੱਤਵਾਦੀ ਅਤੇ ਜਵਾਨਾਂ ਵਿਚਲੀ ਮੁੱਠਭੇੜ ਦੌਰਾਨ ਸ਼ਹੀਦ ਹੋਏ ਜਵਾਨਾਂ ਨੂੰ ਸਭ ਨੇ ਨਮ ਅੱਖਾਂ ਨਾਲ ਵਿਦਾਇਗੀ ਦਿੱਤੀ । ਇਸ ਮੁੱਠਭੇੜ ਦੌਰਾਨ ਇੱਕ ਜਵਾਨ ਪ੍ਰਦੀਪ ਸਿੰਘ ਲਾਪਤਾ ਹੋ ਗਿਆ ਸੀ, ਜਿਸਦੀ ਸ਼ਹੀਦ ਹੋਣ ਦੀ ਖਬਰ ਮਿਲੀ ਹੈ। ਜਿੱਥੇ ਸ਼ਹੀਦ ਹੋਏ ਜਵਾਨਾਂ ਤੋ ਉਹਨਾਂ ਦੇ ਪਰਿਵਾਰ ਵਾਲਿਆਂ ਨੂੰ ਮਾਨ ਹੈ , ਉੱਥੇ ਹੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਲਾਪਤਾ ਫੌਜੀ ਜਵਾਨ ਦੇ ਸ਼ਹੀਦ ਹੋਣ ਤੇ ਦੁੱਖ ਪ੍ਰਗਟਾਇਆ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਲਿਖਿਆ ਕਿ ਅਨੰਤਨਾਗ ਅੱਤਵਾਦੀ ਹਮਲੇ ‘ਚ ਲਾਪਤਾ ਫੌਜੀ ਜਵਾਨ ਦੇ ਸ਼ਹੀਦ ਹੋਣ ਦੀ ਦੁਖਦ ਸੂਚਨਾ ਮਿਲੀ। ਸਮਾਣਾ ਹਲਕੇ ਦਾ ਰਹਿਣ ਵਾਲਾ ਸ਼ਹੀਦ ਪ੍ਰਦੀਪ ਸਿੰਘ ਪਿਛਲੇ ਕਾਫੀ ਦਿਨਾਂ ਤੋਂ ਲਾਪਤਾ ਸੀ, ਜਿਸਦੀ ਸ਼ਹੀਦ ਹੋਣ ਦੀ ਖਬਰ ਮਿਲੀ ਹੈ । ਸ਼ਹੀਦ ਜਵਾਨ ਦੇ ਦੇਸ਼ ਖ਼ਾਤਰ ਹੌਂਸਲੇ ਤੇ ਜਜ਼ਬੇ ਨੂੰ ਦਿਲੋਂ ਸਲਾਮ ਕਰਦਾ ਹਾਂ ਅਤੇ ਨਾਲ ਹੀ ਉਹਨਾਂ ਨੇ ਪਰਿਵਾਰ ਨਾਲ ਦਿਲੋਂ ਹਮਦਰਦੀ ਜਤਾਈ ਹੈ। ਔਖੇ ਸਮੇਂ ਪੰਜਾਬ ਸਰਕਾਰ ਪਰਿਵਾਰ ਦੇ ਨਾਲ ਹੈ ਤੇ ਹਰ ਸੰਭਵ ਸਹਾਇਤਾ ਪਰਿਵਾਰ ਨੂੰ ਦਿੱਤੀ ਜਾਵੇਗੀ।












