June 8, 2026, 5:49 am
----------- Advertisement -----------
HomeNewsਦੁਕਾਨ ਕਾਊਂਟਰ 'ਤੇ ਮਿਲੀ ਨਵਜੰਮੀ ਬੱਚੀ, ਪੁਲਿਸ ਕਰ ਰਹੀ ਹੈ ਮਾਮਲੇ ਦੀ...

ਦੁਕਾਨ ਕਾਊਂਟਰ ‘ਤੇ ਮਿਲੀ ਨਵਜੰਮੀ ਬੱਚੀ, ਪੁਲਿਸ ਕਰ ਰਹੀ ਹੈ ਮਾਮਲੇ ਦੀ ਜਾਂਚ

Published on

----------- Advertisement -----------

ਅਮਲੋਹ ਦੇ ਪੈਂਦੇ ਪਿੰਡ ਸ਼ਾਹਪੁਰ ‘ਚ ਇਕ ਦੁਕਾਨਦਾਰ ਨੂੰ ਨਵਜੰਮੀ ਬੱਚੀ ਮਿਲੀ ਹੈ। ਕੋਈ ਅਣਪਛਾਤਾ ਵਿਅਕਤੀ ਬੱਚੀ ਨੂੰ ਦੁਕਾਨ ਦੇ ਬਾਹਰ ਕਾਊਂਟਰ ‘ਤੇ ਛੱਡ ਕੇ ਫ਼ਰਾਰ ਹੋ ਗਿਆ ਸੀ। ਦੁਕਾਨ ਦੇ ਮਾਲਕ ਨੇ ਬੱਚੀ ਨੂੰ ਸਿਵਲ ਹਸਪਤਾਲ ਅਮਲੋਹ ਵਿਖੇ ਦਾਖਲ ਕਰਵਾਇਆ ਹੈ।

ਦਰਸ਼ਨਾ ਕੌਰ ਪਿੰਡ ਸ਼ਾਹਪੁਰ ਵਿੱਚ ਹੀ ਰੇਹੜੀ ਲਗਾਉਂਦੀ ਹੈ ਅਤੇ ਇਹ ਦੁਕਾਨ ਉਸਦੇ ਬੇਟੇ ਦੀ ਹੈ। ਦਰਸ਼ਨਾ ਕੌਰ ਨੇ ਦੱਸਿਆ ਕਿ ਉਨ੍ਹਾਂ ਨੂੰ ਨਾਲ ਵਾਲੇ ਦੁਕਾਨਦਾਰ ਨੇ ਫੋਨ ਕਰਕੇ ਦੱਸਿਆ ਕਿ ਉਨ੍ਹਾਂ ਦੀ ਦੁਕਾਨ ਦੇ ਬਾਹਰ ਕਾਊਂਟਰ ‘ਤੇ ਇੱਕ ਬੱਚਾ ਰੋ ਰਿਹਾ ਸੀ। ਉਨ੍ਹਾਂ ਤੁਰੰਤ ਮੌਕੇ ‘ਤੇ ਜਾ ਕੇ ਦੇਖਿਆ ਕਿ ਕੋਈ ਨਵਜੰਮੀ ਬੱਚੀ ਨੂੰ ਕਾਊਂਟਰ ‘ਤੇ ਛੱਡ ਗਿਆ ਸੀ।  

ਗੱਲਬਾਤ ਕਰਦਿਆਂ ਦਰਸ਼ਨਾ ਕੌਰ ਨੇ ਕਿਹਾ ਕਿ ਉਹ ਬੱਚੇ ਦੀ ਦੇਖਭਾਲ ਕਰਨ ਲਈ ਤਿਆਰ ਹੈ। ਰੱਬ ਦੀ ਰਜ਼ਾ ਹੈ ਕਿ ਕੋਈ ਲਕਸ਼ਮੀ ਦੇ ਰੂਪ ਵਿੱਚ ਇੱਕ ਕੁੜੀ ਨੂੰ ਉਸਦੀ ਦੁਕਾਨ ਦੇ ਬਾਹਰ ਛੱਡ ਗਿਆ। ਉਹ ਇਸ ਦਾ ਪਾਲਣ ਪੋਸ਼ਣ ਕਰਨਗੇ। ਜਦਕਿ ਦਰਸ਼ਨਾ ਕੌਰ ਨੇ ਕਿਹਾ ਕਿ ਇਹ ਪਾਪ ਹੈ। ਪਰਮਾਤਮਾ ਉਸ ਵਿਅਕਤੀ ਨੂੰ ਸਜ਼ਾ ਦੇਵੇਗਾ ਜੋ ਅਜਿਹਾ ਕਰਦਾ ਹੈ। 

ਅਮਲੋਹ ਦੇ ਐਸਐਚਓ ਰਣਦੀਪ ਕੁਮਾਰ ਨੇ ਦੱਸਿਆ ਕਿ ਪੁਲਿਸ ਇਲਾਕੇ ਵਿੱਚ ਲੱਗੇ ਸੀਸੀਟੀਵੀ ਨੂੰ ਸਕੈਨ ਕਰ ਰਹੀ ਹੈ। ਇਹ ਪਤਾ ਲਗਾਇਆ ਜਾ ਰਿਹਾ ਹੈ ਕਿ ਲੜਕੀ ਨੂੰ ਦੁਕਾਨ ਦੇ ਬਾਹਰ ਕੌਣ ਛੱਡ ਕੇ ਗਿਆ ਹੈ। ਨੇੜਲੇ ਹਸਪਤਾਲਾਂ ਦਾ ਰਿਕਾਰਡ ਵੀ ਚੈੱਕ ਕੀਤਾ ਜਾ ਰਿਹਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਇਲਾਜ ਦਾ ਆਰਥਿਕ ਬੋਝ ਘਟਾਇਆ ਅਤੇ ਸਮੇਂ ਸਿਰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ: ਹਰਮਨਪ੍ਰੀਤ ਕੌਰ

ਚੰਡੀਗੜ੍ਹ /ਪਟਿਆਲਾ,07 ਜੂਨ : ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਨੇ ਪਟਿਆਲਾ ਦੀ...

ਭਾਜਪਾ ਦੀ ਧੂਰੀ ਰੈਲੀ ‘ਤੇ ਹਰਪਾਲ ਚੀਮਾ ਦਾ ਤੰਜ- ਸੀਐਮ ਨਾਇਬ ਸੈਣੀ ਜਨਤਾ ਨੂੰ ਨਹੀਂ, ਖਾਲੀ ਕੁਰਸੀਆਂ ਨੂੰ ਭਾਸ਼ਣ ਦੇ ਕੇ ਪਰਤੇ

ਚੰਡੀਗੜ੍ਹ 7 ਜੂਨ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਰਿਆਣਾ ਦੇ ਮੁੱਖ ਮੰਤਰੀ...

 ਅੰਮ੍ਰਿਤਸਰ: ਕਿਸਾਨ ਦੇ ਘਰ ਬੇਹੋਸ਼ ਕਰਕੇ ਚੋਰੀ! 5 ਲੱਖ ਨਕਦੀ ਤੇ 45 ਤੋਲਾ ਸੋਨਾ ਲੈ ਕੇ ਫ਼ਰਾਰ

ਅਮ੍ਰਿਤਸਰ ਦੇ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਜਾਨਿਆ ਇਲਾਕੇ ‘ਚ ਚੋਰਾਂ ਨੇ ਇੱਕ ਕਿਸਾਨ...

ਮੈਨੇਜਰ ਨਾਲ ਭੱਜੀ ਪਤਨੀ ਤੇ 4 ਸਾਲਾਂ ਦੀ ਬੇਟੀ ਨੂੰ ਲੈ ਕੇ ਟਾਵਰ ‘ਤੇ ਚੜ੍ਹਿਆ ਪਤੀ

ਫਤਿਹਗੜ ਸਾਹਿਬ ਦੇ ਪਿੰਡ ਨਾਨੋਵਾਲ ਵਿਚ ਇਕ ਵਿਅਕਤੀ ਟਾਵਰ ਤੇ ਚੜ ਗਿਆ। ਵਿਅਕਤੀ 4...

ਹੁਸ਼ਿਆਰਪੁਰ : ਨਹਿਰ ‘ਚ ਨਹਾਉਣ ਗਏ 2 ਨੌਜਵਾਨਾਂ ਦੀ ਡੁੱਬਣ ਕਾਰਨ ਮੌਤ, ਵਾਲ-ਵਾਲ ਬਚੇ ਦੋ ਹੋਰ ਨੌਜਵਾਨ

ਹੁਸ਼ਿਆਰਪੁਰ ਦੇ ਥਾਣਾ ਹਰਿਆਣਾ ਅਧੀਂਨ ਆਉਦੇ ਪਿੰਡ ਗੱਜ ਨਾਲ ਲੱਗਦੀ ਕੰਢੀ ਕਨਾਲ ਨਹਿਰ ‘ਚ...

ਕਾਂਗਰਸ ‘ਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਅਮਿਤ ਸ਼ਾਹ ਤੇ ਨੱਡਾ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ

ਕਾਂਗਰਸ ਵਿਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ...