June 10, 2026, 4:21 pm
----------- Advertisement -----------
HomeNewsCoronavirusਪੰਜਾਬ 'ਚ ਕੋਰੋਨਾ ਦੀ ਰਫਤਾਰ ਹੋਈ ਬੇਕਾਬੂ, 24 ਘੰਟਿਆਂ 'ਚ 7986 ਮਾਮਲੇ...

ਪੰਜਾਬ ‘ਚ ਕੋਰੋਨਾ ਦੀ ਰਫਤਾਰ ਹੋਈ ਬੇਕਾਬੂ, 24 ਘੰਟਿਆਂ ‘ਚ 7986 ਮਾਮਲੇ ਆਏ ਸਾਹਮਣੇ

Published on

----------- Advertisement -----------

ਚੰਡੀਗੜ੍ਹ: ਪੰਜਾਬ ਵਿੱਚ ਕਰੋਨਾ ਦੀ ਰਫ਼ਤਾਰ ਬੇਕਾਬੂ ਹੋ ਗਈ ਹੈ। ਵੀਰਵਾਰ ਨੂੰ 24 ਘੰਟਿਆਂ ‘ਚ 7986 ਮਾਮਲੇ ਸਾਹਮਣੇ ਆਏ ਹਨ। ਜੱਦਕਿ 31 ਲੋਕਾਂ ਦੀ ਮੌਤ ਹੋ ਗਈ। ਪਿਛਲੇ ਇੱਕ ਹਫ਼ਤੇ ਵਿੱਚ 160 ਲੋਕਾਂ ਦੀ ਕੋਰੋਨਾ ਨਾਲ ਮੌਤ ਹੋ ਚੁੱਕੀ ਹੈ। ਇਸ ਤੋਂ ਇਲਾਵਾ ਪੰਜਾਬ ਵਿੱਚ 1,224 ਮਰੀਜ਼ ਆਕਸੀਜਨ ਤੋਂ ਲੈ ਕੇ ਵੈਂਟੀਲੇਟਰ ਤੱਕ ਜੀਵਨ ਰੱਖਿਅਕ ਸਹਾਇਤਾ ‘ਤੇ ਹਨ। ਪੰਜਾਬ ‘ਚ ਕੋਰੋਨਾ ਦਾ ਖ਼ਤਰਾ ਹੋਰ ਡੂੰਘਾ ਹੋ ਗਿਆ ਹੈ।

ਅੰਮ੍ਰਿਤਸਰ ਅਤੇ ਪਟਿਆਲਾ ‘ਚ 7-7 ਲੋਕਾਂ ਦੀ ਕੋਰੋਨਾ ਨਾਲ ਮੌਤ ਹੋ ਗਈ ਹੈ। ਲੁਧਿਆਣਾ ‘ਚ 5, ਮੋਹਾਲੀ ‘ਚ 4 ਅਤੇ ਜਲੰਧਰ ‘ਚ 3 ਲੋਕਾਂ ਦੀ ਮੌਤ ਹੋ ਗਈ ਹੈ। ਫਾਜ਼ਿਲਕਾ ਵਿੱਚ ਦੋ ਅਤੇ ਬਠਿੰਡਾ, ਗੁਰਦਾਸਪੁਰ ਅਤੇ ਸੰਗਰੂਰ ਵਿੱਚ ਇੱਕ-ਇੱਕ ਵਿਅਕਤੀ ਦੀ ਮੌਤ ਹੋ ਗਈ ਹੈ। ਪੰਜਾਬ ਵਿੱਚ ਵੀ ਕੋਰੋਨਾ ਦੇ ਮਰੀਜ਼ਾਂ ਦੇ ਠੀਕ ਹੋਣ ਦੀ ਰਫ਼ਤਾਰ ਅਚਾਨਕ ਵੱਧ ਗਈ ਹੈ। ਵੀਰਵਾਰ ਨੂੰ 5,932 ਮਰੀਜ਼ ਠੀਕ ਹੋ ਗਏ। ਇਸ ਦੇ ਨਾਲ ਹੀ ਸੂਬੇ ਵਿੱਚ ਕੋਰੋਨਾ ਦੇ 47,400 ਐਕਟਿਵ ਕੇਸ ਹਨ। ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਟੈਸਟਾਂ ਵਿੱਚ ਤੇਜ਼ੀ ਨਾਲ ਵਾਧਾ ਹੋਇਆ ਹੈ। ਵੀਰਵਾਰ ਨੂੰ 46 ਹਜ਼ਾਰ 205 ਸੈਂਪਲ ਲਏ ਗਏ, ਜਦਕਿ 42 ਹਜ਼ਾਰ 583 ਟੈਸਟ ਕੀਤੇ ਗਏ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੀਮਾ ਮੰਡੀ ‘ਚ ਸਨਸਨੀਖੇਜ਼ ਘਟਨਾ: ਸ਼ਖਸ ਨੇ ਪੀਟਰ ਰੇਹੜੇ ‘ਚ ਅੱਗ ਲਗਾ ਕੇ ਕੀਤਾ ਆਪਣਾ ਸਸਕਾਰ ! ਪੁਲਿਸ ਕਰ ਰਹੀ ਜਾਂਚ

ਚੀਮਾ ਦੀ ਅਨਾਜ ਮੰਡੀ ਵਿੱਚ ਇੱਕ ਬੇਹੱਦ ਦਰਦਨਾਕ ਅਤੇ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ,...

ਹਰਿਆਣਾ ਸਿੱਖ ਗੁ:ਮੈਨੇਜਮੈਂਟ ਕਮੇਟੀ ਦਾ ਜਥਾ ਪਾਕਿਸਤਾਨ ਜਾਣ ਤੋਂ ਰੁੱਕਿਆ

ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਗੁਰਪੁਰਬ ਸ਼ਹੀਦੀ ਅਸਥਾਨ ਗੁਰਦੁਆਰਾ ਡੇਰਾ ਸਾਹਿਬ ਲਾਹੌਰ...

ਬੇਅਦਬੀ, ਕੋਟਕਪੂਰਾ ਅਤੇ ਬਹਿਬਲ ਕਾਂਡ ਲਈ ਜ਼ਿੰਮੇਵਾਰ ਲੋਕ ਗੁਰਬਾਣੀ ਦੇ ਨਾਂ ‘ਤੇ ਵੋਟਾਂ ਨਹੀਂ ਮੰਗ ਸਕਦੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ 

ਅਮਲੋਹ (ਫ਼ਤਿਹਗੜ੍ਹ ਸਾਹਿਬ); 9 ਜੂਨ 2026 ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਮੁੜ ਗਠਜੋੜ ਹੋਣ...

ਦੇਸ਼ ਦੀ ਸਟਾਰਟਅੱਪ ਹੱਬ ਵਜੋਂ ਉੱਭਰ ਰਿਹਾ ਪੰਜਾਬ, 31 ਸਟਾਰਟਅੱਪਜ਼ ਨੂੰ 1.07 ਕਰੋੜ ਰੁਪਏ ਦੀ ਸੀਡ ਗ੍ਰਾਂਟ ਵੰਡੀ ਗਈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੰਡੀਗੜ੍ਹ, 9 ਜੂਨ*ਮੌਜੂਦਾ ਸਮੇਂ ਪੰਜਾਬ ਨਵੀਨ ਵਿਚਾਰਾਂ, ਵਿਲੱਖਣ ਸੋਚ ਅਤੇ ਉੱਦਮੀ ਨੌਜਵਾਨਾਂ ਵੱਲੋਂ ਲੀਹੋਂ...

ਈਡੀ ਦੀ ਰੇਡ ਕਰਵਾ ਕੇ ਪੰਜਾਬ ਦੇ ਹਿੰਦੂ ਵਪਾਰੀਆਂ ਨੂੰ ਤੰਗ ਕਰ ਰਹੀ ਹੈ ਈਡੀ ਪਾਰਟੀ- ਕੇਜਰੀਵਾਲ

*ਨਵੀਂ ਦਿੱਲੀ/ਪੰਜਾਬ, 09 ਜੂਨ , 2026*ਪੰਜਾਬ ਦੇ ਹਿੰਦੂ ਵਪਾਰੀਆਂ ਦੇ ਇੱਥੇ ਮੰਗਲਵਾਰ ਨੂੰ ਇੱਕ...

ਗੁਰਦੁਆਰਾ ਸਾਹਿਬ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਵਾਲਾ ਨੌਜਵਾਨ ਕਾਬੂ, ਨਿਹੰਗਾਂ ਨੇ ਪਹਿਲਾ ਕੁੱਟਿਆ ਫਿਰ ਮੰਗਵਾਈ ਮੁਆਫ਼ੀ

ਗੁਰਦੁਆਰਿਆਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਅਤੇ ਅਭੱਦਰ ਭਾਸ਼ਾ ਬੋਲਣ ਵਾਲੇ ਇੱਕ...

ਅਮਰੀਕਾ ‘ਚ ਚੰਡੀਗੜ੍ਹ ਹੈਰੀਟੇਜ ਫਰਨੀਚਰ ਦੀ ਨਿਲਾਮੀ, ਸਪੀਕਰ ਸੰਧਵਾਂ ਨੇ ਜਾਂਚ ਦੇ ਦਿੱਤੇ ਹੁਕਮ

ਚੰਡੀਗੜ੍ਹ ਦੇ ਪੰਜਾਬ ਐਮਐਲਏ ਹੋਸਟਲ ਤੋਂ ਵਿਰਾਸਤੀ ਕੁਰਸੀਆਂ ਤੇ ਸਟੂਲ 4 ​​ਜੂਨ ਨੂੰ ਅਮਰੀਕਾ...

‘ਪੰਜਾਬੀ ਧੱਕੇਸ਼ਾਹੀ ਬਰਦਾਸ਼ਤ ਨਹੀਂ ਕਰਨਗੇ’-ਪੰਜਾਬ ‘ਚ ED ਦੀ ਰੇਡ ਨੂੰ ਲੈ ਕੇ CM ਮਾਨ ਦਾ ਬਿਆਨ

ਪੰਜਾਬ ਵਿਚ ED ਇਕ ਵਾਰ ਫਿਰ ਤੋਂ ਸਰਗਰਮ ਹੋ ਗਈ ਹੈ। ਈਡੀ ਵੱਲੋਂ ਫਿਰ...