October 29, 2026, 7:37 am
----------- Advertisement -----------
HomeNewsNational-Internationalਹਰਦੀਪ ਨਿੱਝਰ ਕਤ.ਲ ਮਾਮਲਾ, ਕੈਨੇਡੀਅਨ ਵਿਦੇਸ਼ ਮੰਤਰਾਲੇ ਵਲੋਂ ਵਾਪਿਸ ਭੇਜੇ ਦਾ...

ਹਰਦੀਪ ਨਿੱਝਰ ਕਤ.ਲ ਮਾਮਲਾ, ਕੈਨੇਡੀਅਨ ਵਿਦੇਸ਼ ਮੰਤਰਾਲੇ ਵਲੋਂ ਵਾਪਿਸ ਭੇਜੇ ਦਾ ਨਾਂ ਲੀਕ

Published on

----------- Advertisement -----------

ਕੈਨੇਡੀਅਨ ਪਾਰਲੀਮੈਂਟ ‘ਚ ਜਿਸ ਅਧਿਕਾਰੀ ‘ਤੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਅੱਤਵਾਦੀ ਹਰਦੀਪ ਨਿੱਝਰ ਨੂੰ ਮਾਰਨ ਦਾ ਦੋਸ਼ ਲਗਾਇਆ ਸੀ, ਉਸ ਦਾ ਨਾਂ ਲੀਕ ਹੋ ਗਿਆ ਹੈ, ਜਿਸਦਾ ਨਾਮ ਆਈਪੀਐਸ ਅਧਿਕਾਰੀ ਪਵਨ ਕੁਮਾਰ ਰਾਏ ਹੈ । ਜੋ ਕੈਨੇਡਾ ਵਿੱਚ ਰਾਅ ਲਈ ਕੰਮ ਕਰਦਾ ਸੀ। ਸੂਤਰਾਂ ਮੁਤਾਬਕ ਇਹ ਨਾਂ ਕੈਨੇਡਾ ਦੇ ਵਿਦੇਸ਼ ਮੰਤਰਾਲੇ ਨੇ ਹੀ ਲੀਕ ਕੀਤਾ ਹੈ। ਉਸ ‘ਤੇ ਦੋਸ਼ ਲਗਾਇਆ ਗਿਆ ਹੈ ਅਤੇ ਉਹ ਕੈਨੇਡਾ ਤੋਂ ਭਾਰਤ ਵਾਪਿਸ ਪਰਤਿਆ ਹੈ। ਇਸ ਤੋਂ ਬਾਅਦ ਭਾਰਤ ਸਰਕਾਰ ਨੇ ਪੀਕੇ ਰਾਏ ਲਈ ਸੁਰੱਖਿਆ ਦੀ ਮੰਗ ਕੀਤੀ ਹੈ।

ਪਵਨ ਕੁਮਾਰ ਰਾਏ ਪੰਜਾਬ ਕੇਡਰ ਦੇ 1997 ਬੈਚ ਦੇ ਭਾਰਤੀ ਪੁਲਿਸ ਸੇਵਾ ਅਧਿਕਾਰੀ ਹਨ। ਉਹ ਪੰਜਾਬ ਵਿੱਚ ਤਰਨਤਾਰਨ, ਜਲੰਧਰ ਅਤੇ ਅੰਮ੍ਰਿਤਸਰ ਵਿੱਚ ਐਸਐਸਪੀ ਰਹਿ ਚੁੱਕੇ ਹਨ। ਆਈਪੀਐਸ ਰਾਏ ਉੱਚ ਤਕਨੀਕੀ ਪੇਸ਼ੇਵਰ ਤਰੀਕੇ ਨਾਲ ਕੰਮ ਕਰਨ ਲਈ ਜਾਣੇ ਜਾਂਦੇ ਹਨ। ਰਾਏ ਪਹਿਲੇ ਅਧਿਕਾਰੀ ਸਨ ਜਿਨ੍ਹਾਂ ਨੇ ਪੰਜਾਬ ਵਿੱਚ ਸੁੱਕੀ ਅਤੇ ਰਸਾਇਣਕ ਨਸ਼ਾਖੋਰੀ ਨੂੰ ਪਛਾਣਿਆ ਅਤੇ 2009-10 ਵਿੱਚ ਤਰਨਤਾਰਨ ਦੇ ਐਸਐਸਪੀ ਹੁੰਦਿਆਂ ਇਸ ਵਿਰੁੱਧ ਕਾਰਵਾਈ ਕੀਤੀ। ਦੱਸ ਦਈਏ ਕਿ ਆਈਪੀਐਸ ਪੀਕੇ ਰਾਏ ਦੇ ਨੇੜਲੇ ਸੂਤਰਾਂ ਦਾ ਕਹਿਣਾ ਹੈ ਕਿ ਜਦੋਂ ਉਨ੍ਹਾਂ ਨੇ ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਕਾਰਵਾਈ ਸ਼ੁਰੂ ਕੀਤੀ ਤਾਂ ਆਗੂਆਂ ਨੂੰ ਦਿੱਕਤਾਂ ਆਉਣੀਆਂ ਸ਼ੁਰੂ ਹੋ ਗਈਆਂ। ਆਗੂਆਂ ਨੇ ਉਸ ’ਤੇ ਦਬਾਅ ਬਣਾਉਣਾ ਸ਼ੁਰੂ ਕਰ ਦਿੱਤਾ। ਉਨ੍ਹਾਂ ਨੂੰ ਤੰਗ ਪ੍ਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ। ਉਨ੍ਹਾਂ ਨੇ ਉਸ ਦੀ ਕਾਰਵਾਈ ਨੂੰ ਗਲਤ ਦੱਸ ਕੇ ਤਾੜਨਾ ਵੀ ਸ਼ੁਰੂ ਕਰ ਦਿੱਤੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੱਧ ਪ੍ਰਦੇਸ਼ ਰਾਜਸਭਾ ਉਪ ਚੋਣ: ਭਾਜਪਾ ਨੇ ਹਰਦੀਪ ਸਿੰਘ ਪੁਰੀ ਨੂੰ ਐਲਾਨਿਆ ਉਮੀਦਵਾਰ

ਭਾਜਪਾ ਨੇ ਅੱਜ ਮੱਧ ਪ੍ਰਦੇਸ਼ ਤੋਂ ਰਾਜ ਸਭਾ ਉਪ ਚੋਣ ਲਈ ਹਰਦੀਪ ਸਿੰਘ ਪੁਰੀ...

ਪੰਜਾਬ ’ਚ ਚੱਕਰਵਾਤ ਦਾ ਅਸਰ! ਜਲਦ ਬਦਲੇਗਾ ਮੌਸਮ

ਆਉਣ ਵਾਲੇ ਦਿਨਾਂ ਵਿੱਚ ਦੇਸ਼ ਦੇ ਕਈ ਹਿੱਸਿਆਂ ਵਿੱਚ ਮੌਸਮ ਦੇ ਹਲਾਤ ਬਦਲਣ ਦੀ...

ਜੇਲ੍ਹ ਚ ਬੰਦ ਗੈਂਗਸਟਰ ਭੁਵਨੇਸ਼ ਚੋਪੜਾ ਦੀ ਸ਼ੱਕੀ ਹਾਲਾਤ ਚ ਮੌਤ, ਪੋਸਟਮਾਰਟਮ ਤੋਂ ਬਾਅਦ ਹੋਵੇਗਾ ਖੁਲਾਸਾ

ਹੁਸ਼ਿਆਰਪੁਰ ਦੀ ਕੇਂਦਰੀ ਜੇਲ੍ਹ ‘ਚ ਬੰਦ ਨਾਮੀ ਗੈਂਗਸਟਰ ਭੁਵਨੇਸ਼ ਚੋਪੜਾ ਉਰਫ਼ ਆਸ਼ੀਸ਼ ਦੀ ਮੰਗਲਵਾਰ...

ਕੀਰਤਪੁਰ ਸਾਹਿਬ ‘ਚ ਡੂੰਘੀ ਖੱਡ ‘ਚ ਡਿੱਗੀ ਕੁੱਲੂ ਦੁਸਹਿਰੇ ਤੋਂ ਪਰਤ ਰਹੀ ਗੱਡੀ, 4 ਲੋਕਾਂ ਦੀ ਮੌਤ

ਬੁੱਧਵਾਰ ਨੂੰ ਮਨਾਲੀ-ਕੀਰਤਪੁਰ ਸਾਹਿਬ ਰਾਸ਼ਟਰੀ ਰਾਜਮਾਰਗ ‘ਤੇ ਇੱਕ ਗੱਡੀ ਡੂੰਘੀ ਖੱਡ ਵਿੱਚ ਡਿੱਗ ਗਈ।...

ਰਾਜੋਆਣਾ ਦੀ ਰਹਿਮ ਪਟੀਸ਼ਨ ’ਤੇ ਸੁਣਵਾਈ 18 ਨਵੰਬਰ ਤੱਕ ਟਲੀ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਵਿਚ ਫਾਂਸੀ ਦੀ ਸਜ਼ਾ...

ਅਕਾਲੀ ਦਲ ਵਾਰਿਸ ਪੰਜਾਬ ਦੇ ਦਾ ਜਥੇਬੰਦਕ ਢਾਂਚਾ ਭੰਗ

ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਆਪਣਾ ਸਮੂਹ ਜ਼ਿਲ੍ਹਾ ਪ੍ਰਧਾਨਾਂ ਦਾ ਮੌਜੂਦਾ ਢਾਂਚਾ ਤੁਰੰਤ...

ਬਿਕਰਮਜੀਤ ਸਿੰਘ ਮਜੀਠੀਆ ਮਾਮਲੇ ਵਿਚ ਸਪਲੀਮੈਂਟਰੀ ਚਾਰਜਸ਼ੀਟ ਦਾਖ਼ਲ

ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਪੰਜਾਬ ਵਿਜੀਲੈਂਸ ਬਿਊਰੋ ਨੇ ‘ਸਟੇਟ ਬਨਾਮ...

ਟੋਲ ਪਲਾਜ਼ਾ ਨੇੜੇ ਰਹਿਣ ਵਾਲਿਆਂ ਨੂੰ ਰਾਹਤ, 1 ਨਵੰਬਰ ਤੋਂ ਸਾਲਾਨਾ ਪਾਸ

ਟੋਲ ਪਲਾਜ਼ਾ ਦੇ ਨੇੜੇ ਰਹਿਣ ਵਾਲੇ ਲੋਕਾਂ ਲਈ ਰਾਹਤ ਭਰੀ ਖ਼ਬਰ ਹੈ। ਹੁਣ ਉਨ੍ਹਾਂ...

ਪੰਜਾਬ ‘ਚ ਸਾਰੇ ਸਕੂਲਾਂ ਦਾ ਸਮਾਂ ਬਦਲਿਆ, 2 ਨਵੰਬਰ ਤੋਂ ਨਵੀਂ Timing ਲਾਗੂ

ਪੰਜਾਬ ਵਿੱਚ 2 ਨਵੰਬਰ ਤੋਂ ਸਕੂਲਾਂ ਦਾ ਸਮਾਂ ਬਦਲ ਜਾਵੇਗਾ। ਠੰਢ ਦੇ ਮੌਸਮ ਨੂੰ...