June 7, 2026, 11:48 pm
----------- Advertisement -----------
HomeNews50,000 ਰੁਪਏ ਦੀ ਰਿਸ਼ਵਤ ਲੈਂਦਾ ਨਾਭਾ ਨਗਰ ਕੌਂਸਲ ਦਾ ਜੇਈ ਵਿਜੀਲੈਂਸ ਵੱਲੋਂ...

50,000 ਰੁਪਏ ਦੀ ਰਿਸ਼ਵਤ ਲੈਂਦਾ ਨਾਭਾ ਨਗਰ ਕੌਂਸਲ ਦਾ ਜੇਈ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ

Published on

----------- Advertisement -----------

ਚੰਡੀਗੜ੍ਹ, 19 ਸਤੰਬਰ (ਬਲਜੀਤ ਮਰਵਾਹਾ) : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਮੰਗਲਵਾਰ ਨੂੰ ਅਜੈ ਕੁਮਾਰ, ਜੂਨੀਅਰ ਇੰਜੀਨੀਅਰ (ਜੇ.ਈ.) ਨਗਰ ਕੌਂਸਲ, ਨਾਭਾ, ਜ਼ਿਲ੍ਹਾ ਪਟਿਆਲਾ, ਨੂੰ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਜਗਦੀਪ ਸਿੰਘ ਵਾਸੀ ਨਾਭਾ ਸ਼ਹਿਰ ਦੀ ਸ਼ਿਕਾਇਤ ’ਤੇ ਗ੍ਰਿਫਤਾਰ ਕੀਤਾ ਗਿਆ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਉਕਤ ਜੇ.ਈ. ਨਾਭਾ ਸ਼ਹਿਰ ਵਿੱਚ ਉਸਦੀ ਦੁਕਾਨ ਦੀ ਸੀ.ਐਲ.ਯੂ. (ਜ਼ਮੀਨੀ ਵਰਤੋਂ ਸਬੰਧੀ ਤਬਦੀਲੀ) ਦੀ ਫਾਈਲ ਅੱਗੇ ਤੋਰਨ ਲਈ 50,000 ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਹੈ।
ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਨੇ ਜਾਲ ਵਿਛਾਇਆ ਤੇ ਉੱਕਤ ਜੇਈ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 50,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਗ੍ਰਿਫਤਾਰ ਕਰ ਲਿਆ।
ਇਸ ਸਬੰਧੀ ਦੋਸ਼ੀ ਖ਼ਿਲਾਫ਼ ਵਿਜੀਲੈਂਸ ਬਿਓਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਇਲਾਜ ਦਾ ਆਰਥਿਕ ਬੋਝ ਘਟਾਇਆ ਅਤੇ ਸਮੇਂ ਸਿਰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ: ਹਰਮਨਪ੍ਰੀਤ ਕੌਰ

ਚੰਡੀਗੜ੍ਹ /ਪਟਿਆਲਾ,07 ਜੂਨ : ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਨੇ ਪਟਿਆਲਾ ਦੀ...

ਭਾਜਪਾ ਦੀ ਧੂਰੀ ਰੈਲੀ ‘ਤੇ ਹਰਪਾਲ ਚੀਮਾ ਦਾ ਤੰਜ- ਸੀਐਮ ਨਾਇਬ ਸੈਣੀ ਜਨਤਾ ਨੂੰ ਨਹੀਂ, ਖਾਲੀ ਕੁਰਸੀਆਂ ਨੂੰ ਭਾਸ਼ਣ ਦੇ ਕੇ ਪਰਤੇ

ਚੰਡੀਗੜ੍ਹ 7 ਜੂਨ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਰਿਆਣਾ ਦੇ ਮੁੱਖ ਮੰਤਰੀ...

 ਅੰਮ੍ਰਿਤਸਰ: ਕਿਸਾਨ ਦੇ ਘਰ ਬੇਹੋਸ਼ ਕਰਕੇ ਚੋਰੀ! 5 ਲੱਖ ਨਕਦੀ ਤੇ 45 ਤੋਲਾ ਸੋਨਾ ਲੈ ਕੇ ਫ਼ਰਾਰ

ਅਮ੍ਰਿਤਸਰ ਦੇ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਜਾਨਿਆ ਇਲਾਕੇ ‘ਚ ਚੋਰਾਂ ਨੇ ਇੱਕ ਕਿਸਾਨ...

ਮੈਨੇਜਰ ਨਾਲ ਭੱਜੀ ਪਤਨੀ ਤੇ 4 ਸਾਲਾਂ ਦੀ ਬੇਟੀ ਨੂੰ ਲੈ ਕੇ ਟਾਵਰ ‘ਤੇ ਚੜ੍ਹਿਆ ਪਤੀ

ਫਤਿਹਗੜ ਸਾਹਿਬ ਦੇ ਪਿੰਡ ਨਾਨੋਵਾਲ ਵਿਚ ਇਕ ਵਿਅਕਤੀ ਟਾਵਰ ਤੇ ਚੜ ਗਿਆ। ਵਿਅਕਤੀ 4...

ਹੁਸ਼ਿਆਰਪੁਰ : ਨਹਿਰ ‘ਚ ਨਹਾਉਣ ਗਏ 2 ਨੌਜਵਾਨਾਂ ਦੀ ਡੁੱਬਣ ਕਾਰਨ ਮੌਤ, ਵਾਲ-ਵਾਲ ਬਚੇ ਦੋ ਹੋਰ ਨੌਜਵਾਨ

ਹੁਸ਼ਿਆਰਪੁਰ ਦੇ ਥਾਣਾ ਹਰਿਆਣਾ ਅਧੀਂਨ ਆਉਦੇ ਪਿੰਡ ਗੱਜ ਨਾਲ ਲੱਗਦੀ ਕੰਢੀ ਕਨਾਲ ਨਹਿਰ ‘ਚ...

ਕਾਂਗਰਸ ‘ਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਅਮਿਤ ਸ਼ਾਹ ਤੇ ਨੱਡਾ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ

ਕਾਂਗਰਸ ਵਿਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ...