June 2, 2026, 4:00 pm
----------- Advertisement -----------
HomeNewsਕਾਂਗਰਸ ਨੇ ਪੰਜਾਬ CM ਫੇਸ ਲਈ ਕਰਵਾਇਆ ਟਵਿੱਟਰ ਪੋਲ, ਜਾਣੋ ਕੌਣ ਬਣਿਆ...

ਕਾਂਗਰਸ ਨੇ ਪੰਜਾਬ CM ਫੇਸ ਲਈ ਕਰਵਾਇਆ ਟਵਿੱਟਰ ਪੋਲ, ਜਾਣੋ ਕੌਣ ਬਣਿਆ No. 1?

Published on

----------- Advertisement -----------

ਚੰਡੀਗੜ੍ਹ: ਪੰਜਾਬ ‘ਚ ਵਿਧਾਨਸਭਾ ਚੋਣਾਂ 20 ਫਰਵਰੀ ਨੂੰ ਹੋਣਗੀਆਂ। ਜਿਸ ਨੂੰ ਲੈ ਕੇ ਸਿਆਸੀ ਪਾਰਟੀਆਂ ਵੱਲੋਂ ਮਿਹਤਨ ਕੀਤੀ ਜਾ ਰਹੀ ਹੈ। ਇਕ ਪਾਸੇ ਜਿੱਥੇ ਆਮ ਆਦਮੀ ਪਾਰਟੀ ਨੇ ਆਪਣਾ ਸੀਐਮ ਚਿਹਰਾ ਐਲਾਨ ਦਿੱਤਾ ਹੈ। ਉੱਥੇ ਹੀ ਕਾਂਗਰਸ ਦਾ ਕਹਿਣਾ ਹੈ ਕਿ ਉਹ ਅਜੇ ਆਪਣੇ ਮੁੱਖਮੰਤਰੀ ਚਿਹਰੇ ਦਾ ਐਲਾਨ ਨਹੀਂ ਕਰਨਗੇ। ਹਾਲਾਂਕਿ ਕਾਂਗਰਸ ਆਪਣੇ ਕਹੇ ਤੋਂ ਉਲਟ ਚਲ ਰਹੀ ਹੈ। ਕਦੇ ਕਾਂਗਰਸ ਦੇ ਸੋਸ਼ਲ ਮੀਡਿਆ ਅਕਾਊਂਟ ਤੋਂ ਇਕ ਵੀਡੀਓ ਪੋਸਟ ਕੀਤੀ ਜਾ ਰਹੀ ਹੈ ਜਿਸ ‘ਚ ਕੀਤੇ ਨਾ ਕੀਤੇ ਚਰਨਜੀਤ ਸਿੰਘ ਚੰਨੀ ਨੂੰ ਹੀ ਦੋਬਾਰਾ ਮੁੱਖਮੰਤਰੀ ਚਿਹਰਾ ਦੱਸਿਆ ਜਾ ਰਿਹਾ ਹੈ। ਤੇ ਹੁਣ ਇਕ ਵਾਰ ਫਿਰ ਰਾਹੁਲ ਗਾਂਧੀ ਦੇ ਕਰੀਬੀ ਵੱਲੋਂ ਮੁੱਖ ਮੰਤਰੀ ਚਿਹਰੇ ਲਈ ਪੋਲ ਕਰਵਾਇਆ ਗਿਆ ਹੈ।

ਇਹ ਟਵਿੱਟਰ ਪੋਲ ਰਾਹੁਲ ਗਾਂਧੀ ਦੇ ਸਹਿਯੋਗੀ ਨਿਖਿਲ ਅਲਵਾ ਨੇ ਕਰਵਾਇਆ ਸੀ, ਜਿਸ ਨੇ ਪੋਲ ਵਿੱਚ ਪੁੱਛਿਆ ਸੀ ਕਿ ਪੰਜਾਬ ਵਿੱਚ ਮੁੱਖ ਮੰਤਰੀ ਦਾ ਚਿਹਰਾ ਕੌਣ ਹੋਣਾ ਚਾਹੀਦਾ ਹੈ।ਇਸ ਪੋਲ ‘ਤੇ ਮਿਲੇ ਲੋਕਾਂ ਦੇ ਰੁਝਾਨ ‘ਚ ਲਗਪਗ 69 ਪ੍ਰਤੀਸ਼ਤ ਲੋਕਾਂ ਨੇ ਮੌਜੂਦਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਹੱਕ ਵਿੱਚ ਵੋਟ ਪਾਈ, ਜਿਸ ਤੋਂ ਬਾਅਦ ਨਵਜੋਤ ਸਿੰਘ ਸਿੱਧੂ 12 ਪ੍ਰਤੀਸ਼ਤ ਅਤੇ ਸੁਨੀਲ ਜਾਖੜ ਨੇ 9 ਪ੍ਰਤੀਸ਼ਤ ਵੋਟ ਹਾਸਲ ਕੀਤੇ। ਪੰਜਾਬ ਚੋਣਾਂ ਲਈ ਕਾਂਗਰਸ ਪਾਰਟੀ ਵੱਲੋਂ ਮੁੱਖ ਮੰਤਰੀ ਦਾ ਚਿਹਰਾ ਕੌਣ ਹੋਵੇਗਾ? ਬੇਸ਼ੱਕ ਅਜੇ ਤੱਕ ਇਸ ਦਾ ਰਸਮੀ ਐਲਾਨ ਨਹੀਂ ਹੋਇਆ ਹੈ ਪਰ ਇਸ ਸਰਵੇਖਣ ਵਿੱਚ ਮੌਜੂਦਾ ਸੀਐਮ ਚਰਨਜੀਤ ਸਿੰਘ ਚੰਨੀ ਨੇ ਸਭ ਨੂੰ ਪਿੱਛੇ ਛੱਡ ਦਿੱਤਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਡੀਜੀਪੀ ਗੌਰਵ ਯਾਦਵ ਵੱਲੋਂ ਫੀਲਡ ਯੂਨਿਟਾਂ ਨੂੰ ਸੂਬੇ ਭਰ ਵਿੱਚ ਪੁਲਿਸ ਦੀ ਮੌਜੂਦਗੀ ਅਤੇ...

ਭਗਵੰਤ ਮਾਨ ਸਰਕਾਰ ਨੇ ਚੋਣ ਵਿਭਾਗ ਵਿੱਚ ਪ੍ਰਸ਼ਾਸਕੀ ਅੜਿੱਕੇ ਖਤਮ ਕੀਤੇ, ਅਹਿਮ ਅਸਾਮੀਆਂ ਭਰਨ ਲਈ ਰਾਹ ਪੱਧਰਾ ਹੋਇਆ

ਚੰਡੀਗੜ੍ਹ, 1 ਜੂਨ 2026ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ...

‘ਬ੍ਰਾਈਟ ਮਾਈਂਡਜ਼ ਪੰਜਾਬ’ ਪ੍ਰੋਗਰਾਮ ਦਾ ਰੂਪਨਗਰ ਤੋਂ ਆਗ਼ਾਜ਼; 12ਵੀਂ ਜਮਾਤ ਵਿੱਚ 85% ਤੋਂ ਵੱਧ ਨੰਬਰ ਲੈਣ ਵਾਲੇ 600 ਤੋਂ ਵੱਧ ਵਿਦਿਆਰਥੀਆਂ ਦਾ ਸਨਮਾਨ

ਚੰਡੀਗੜ੍ਹ, 1 ਜੂਨ:ਪੜ੍ਹਾਈ-ਲਿਖਾਈ ਵਿੱਚ ਸ਼ਾਨਦਾਰ ਪ੍ਰਦਰਸ਼ਨ ਨੂੰ ਮਾਨਤਾ ਦਿੰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ....

ਪੰਜਾਬ ‘ਚ ਮੁੜ 4 ਨਗਰ ਕੌਂਸਲ ਲਈ 13 ਜੂਨ ਨੂੰ ਹੋਵੇਗੀ ਵੋਟਿੰਗ, EVM ਮਸ਼ੀਨਾਂ ਰਾਹੀਂ ਵੋਟਾਂ ਪਾਉਣ ਦੀ ਮਿਲੀ ਮਨਜ਼ੂਰੀ

ਪੰਜਾਬ ਵਿਚ 4 ਨਗਰ ਕੌਂਸਲਾਂ ਲਈ 13 ਜੂਨ ਨੂੰ ਵੋਟਾਂ ਪੈਣਗੀਆਂ। ਗੁਰਦਾਸਪੁਰ, ਕਾਦੀਆ, ਸ਼ਾਮ...

ਸਖ਼ਤ ਟੈਕਸ ਪਾਲਣਾ ਮੁਹਿੰਮਾਂ ਸਦਕਾ ਸੂਬੇ ਦਾ ਮਾਲੀਆ ਅਧਾਰ ਕੌਮੀ ਰੁਝਾਨਾਂ ਨਾਲੋਂ ਅੱਗੇ ਨਿਕਲਿਆ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 1 ਜੂਨ 2026:ਪੰਜਾਬ ਦੀ ਮਜ਼ਬੂਤ ਵਿੱਤੀ ਕਾਰਗੁਜ਼ਾਰੀ ਨੂੰ ਮੁੜ ਦੁਹਰਾਉਂਦਿਆਂ, ਸੂਬੇ ਦੇ ਵਿੱਤ,...

ਦਿਲ ਵਿੱਚ ਛੇਦ ਨਾਲ ਸਾਲਾਂ ਤੱਕ ਜੂਝਦੀ ਰਹੀ ਗੁਰਪ੍ਰੀਤ ਕੌਰ; ‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਦਿੱਤਾ ਨਵਾਂ ਜੀਵਨ

ਚੰਡੀਗੜ੍ਹ; 01 ਜੂਨ 2026 ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਪੰਜਾਬ ਦੇ ਲੋਕਾਂ...

ਜੂਨ ਦੇ ਪਹਿਲੇ ਦਿਨ ਮਹਿੰਗਾਈ ਦਾ ਝਟਕਾ, ਵਪਾਰਕ ਸਿਲੰਡਰ ਹੋਇਆ ਮਹਿੰਗਾ

ਅੱਜ ਜੂਨ ਮਹੀਨੇ ਦੇ ਪਹਿਲੇ ਦਿਨ ਆਮ ਜਨਤਾ ਨੂੰ ਮੁੜ ਮਹਿੰਗਾਈ ਦਾ ਝਟਕਾ ਲੱਗਿਆ...