August 9, 2026, 3:39 am
----------- Advertisement -----------
HomeNewsਪੀਆਰਟੀਸੀ ਅਤੇ ਪਨਬੱਸ ਦੇ ਮੁਲਾਜਮਾਂ ਦੀ ਹੜਤਾਲ ਹੋਈ ਖਤਮ, ਮੁਲਾਜ਼ਮਾਂ ਦੀਆਂ ਕੁਝ...

ਪੀਆਰਟੀਸੀ ਅਤੇ ਪਨਬੱਸ ਦੇ ਮੁਲਾਜਮਾਂ ਦੀ ਹੜਤਾਲ ਹੋਈ ਖਤਮ, ਮੁਲਾਜ਼ਮਾਂ ਦੀਆਂ ਕੁਝ ਮੰਗਾਂ ਮੰਨੀਆਂ ਗਈਆਂ

Published on

----------- Advertisement -----------

ਪੰਜਾਬ ਵਿੱਚ ਸਵੇਰ ਤੋਂ ਚੱਲ ਰਹੀ ਪੀਆਰਟੀਸੀ ਅਤੇ ਪਨਬੱਸ ਦੀ ਹੜਤਾਲ ਖਤਮ ਹੋ ਗਈ ਹੈ। ਪੰਜਾਬ ਦੇ ਟਰਾਂਸਪੋਰਟ ਮੰਤਰੀ ਵੱਲੋਂ ਠੇਕਾ ਮੁਲਾਜ਼ਮਾਂ ਦੀਆਂ ਕੁਝ ਮੰਗਾਂ ਮੰਨ ਲਈਆਂ ਗਈਆਂ ਹਨ। ਜਦਕਿ ਹੋਰ ਮੰਗਾਂ ਨੂੰ ਲੈ ਕੇ 29 ਸਤੰਬਰ ਨੂੰ ਮੁੜ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਹੋਵੇਗੀ। 

ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਠੇਕਾ ਮੁਲਾਜ਼ਮਾਂ ਦੀਆਂ ਤਨਖਾਹਾਂ ਵਿੱਚ ਪੰਜ ਫੀਸਦੀ ਵਾਧੇ ਨੂੰ ਮਨਜ਼ੂਰੀ ਦੇਣ ਦੀ ਗੱਲ ਆਖੀ ਹੈ। ਇਸ ਤੋਂ ਇਲਾਵਾ ਮੁਅੱਤਲ ਕੀਤੇ ਕੰਡਕਟਰਾਂ, ਡਰਾਈਵਰਾਂ ਤੇ ਹੋਰ ਮੁਲਾਜ਼ਮਾਂ ਨੂੰ ਵੀ ਅਗਲੇ 15 ਦਿਨਾਂ ਵਿੱਚ ਬਹਾਲ ਕਰ ਦਿੱਤਾ ਜਾਵੇਗਾ। 

ਅੱਜ ਸਵੇਰੇ ਹੀ ਪੰਜਾਬ ਭਰ ਵਿੱਚ ਪਨਬੱਸ ਅਤੇ ਪੀਆਰਟੀਸੀ ਦੇ ਠੇਕਾ ਮੁਲਾਜ਼ਮ ਹੜਤਾਲ ’ਤੇ ਹਨ ਤੇ ਉਨ੍ਹਾਂ 2800 ਦੇ ਕਰੀਬ ਬੱਸਾਂ ਨੂੰ ਰੋਕਿਆ ਹੋਇਆ ਹੈ। ਇਸ ਕਰਕੇ ਪੂਰੇ ਸੂਬੇ ਵਿੱਚ ਬੱਸ ਯਾਤਰੀਆਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਮੀਟਿੰਗ ਦਾ ਸਮਾਂ ਲਗਾਤਾਰ ਵਧਾਉਣ ਕਰਕੇ ਰੋਡਵੇਜ਼ ਮੁਲਾਜ਼ਮ ਪੰਜਾਬ ਸਰਕਾਰ ਤੋਂ ਨਾਰਾਜ਼ ਹਨ।

ਇਸ ਤੋਂ ਇਲਾਵਾ ਦਿੱਲੀ, ਹਰਿਆਣਾ, ਹਿਮਾਚਲ ਅਤੇ ਜੰਮੂ ਸਮੇਤ ਚਾਰ ਰਾਜਾਂ ਦੀਆਂ ਲੰਬੇ ਰੂਟ ਦੀਆਂ ਬੱਸ ਸੇਵਾਵਾਂ ਨੂੰ ਵੀ ਰੋਕ ਦਿੱਤਾ ਗਿਆ ਸੀ, ਜੋ ਹੁਣ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਦੇ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ ਨੇ ਦੱਸਿਆ ਕਿ ਉਨ੍ਹਾਂ ਨੇ ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨਾਲ ਦੁਪਹਿਰ 12.30 ਵਜੇ ਮੀਟਿੰਗ ਲਈ ਸਮਾਂ ਦਿੱਤਾ ਹੈ। ਯੂਨੀਅਨ ਵੱਲੋਂ ਸਪੱਸ਼ਟ ਕੀਤਾ ਗਿਆ ਕਿ ਇਸ ਵਾਰ ਸਿਰਫ਼ ਜ਼ੁਬਾਨੀ ਭਰੋਸੇ ’ਤੇ ਭਰੋਸਾ ਨਹੀਂ ਕੀਤਾ ਜਾਵੇਗਾ। 

ਡਿਪੂ ਹੈੱਡ ਜਤਿੰਦਰ ਸਿੰਘ ਨੇ ਦੱਸਿਆ ਕਿ ਜਦੋਂ ਮੁਲਾਜ਼ਮਾਂ ਨੇ 15 ਅਗਸਤ ਨੂੰ ਕਾਲਾ ਦਿਵਸ ਮਨਾਉਣ ਅਤੇ ਮੁੱਖ ਮੰਤਰੀ ਪੰਜਾਬ ਨੂੰ ਸਵਾਲ-ਜਵਾਬ ਕਰਨ ਲਈ ਕਿਹਾ ਤਾਂ ਪਟਿਆਲਾ ਪ੍ਰਸ਼ਾਸਨ ਨੇ 25 ਅਗਸਤ ਲਈ ਮੀਟਿੰਗ ਤੈਅ ਕੀਤੀ ਸੀ। ਇਸ ਤੋਂ ਬਾਅਦ 14 ਸਤੰਬਰ ਨੂੰ ਮੀਟਿੰਗ ਹੋਣੀ ਸੀ, ਹੁਣ ਤੀਜੀ ਵਾਰ ਮੀਟਿੰਗ 29 ਸਤੰਬਰ ਤੈਅ ਕੀਤੀ ਗਈ ਹੈ।

ਯੂਨੀਅਨ ਪ੍ਰਧਾਨ ਅਤੇ ਡਿਪੂ ਪ੍ਰਧਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਬਦਲਾਅ ਦੇ ਨਾਂ ‘ਤੇ ਵੋਟਾਂ ਪਾ ਕੇ ਪੰਜਾਬ ‘ਚ ਬਹੁਮਤ ਨਾਲ ਜਿਤਾਉਣ ਵਾਲੇ ਮੁਲਾਜ਼ਮ ਅਤੇ ਆਮ ਲੋਕ ਆਪਣੇ ਆਪ ਨੂੰ ਠੱਗਿਆ ਮਹਿਸੂਸ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਹਰ ਵਰਗ ਨਾਲ ਕੀਤੇ ਵਾਅਦਿਆਂ ਤੋਂ ਭੱਜ ਰਹੀ ਹੈ। ਉਨ੍ਹਾਂ ਕਿਹਾ ਕਿ ਕੱਚੇ ਟਰਾਂਸਪੋਰਟ ਮੁਲਾਜ਼ਮਾਂ ਦੀ ਮੰਗ ਹੋਵੇ ਜਾਂ ਟਰਾਂਸਪੋਰਟ ਮਾਫੀਆ ਜਾਂ ਸਰਕਾਰੀ ਬੱਸਾਂ ਦੀ ਸ਼ਮੂਲੀਅਤ ਦਾ ਮਾਮਲਾ, ਪੰਜਾਬ ਸਰਕਾਰ ਹਰ ਮੁੱਦੇ ਤੋਂ ਕਿਨਾਰਾ ਕਰ ਰਹੀ ਹੈ। 

----------- Advertisement -----------

ਸਬੰਧਿਤ ਹੋਰ ਖ਼ਬਰਾਂ

ਹਲਵਾਰਾ ਤੋਂ ਦਿੱਲੀ ਦੀ ਉਡਾਣ ਵਿੱਚ ਤਕਨੀਕੀ ਖਰਾਬੀ; 27 ਵੱਲੋਂ ਯਾਤਰਾ ਰੱਦ

ਕੁਝ ਤਕਨੀਕੀ ਸਮੱਸਿਆ ਕਾਰਨ ਬੀਤੇ ਦਿਨ ਦੁਪਹਿਰ ਦੀ ਉਡਾਣ ਦੌਰਾਨ ਹਲਵਾਰਾ ਹਵਾਈ ਅੱਡੇ ਤੋਂ...

ਡੀਏ ਦੀ ਮੰਗ ਨੂੰ ਲੈ ਕੇ CM Bhagwant Mann ਨਾਲ ਮੀਟਿੰਗ 27 ਅਗਸਤ ਨੂੰ ਤੈਅ

ਮਹਿੰਗਾਈ ਭੱਤਾ (ਡੀਏ) ਦਾ ਬਕਾਇਆ ਜਾਰੀ ਕਰਨ ਦੀ ਮੰਗ ਕਰ ਰਹੇ ਪੰਜਾਬ ਦੇ ਸਰਕਾਰੀ...

 ਸਟੋਰ ਵਿੱਚ ਲੁੱਟ ਦੌਰਾਨ ਪੰਜਾਬੀ ਕਾਰੋਬਾਰੀ ਦੀ ਹੱਤਿਆ

 ਕੈਨੇਡਾ ਦੇ ਐਡਮਿੰਟਨ ਸ਼ਹਿਰ ਵਿੱਚ ਵਾਪਰੀ ਇੱਕ ਘਟਨਾ ਵਿੱਚ ਆਪਣੇ ਕਾਰੋਬਾਰ ਨੂੰ ਲੁੱਟ ਤੋਂ...

ਰੀਲ ਬਣਾਉਣ ਦੀ ਆਦਤ ਬਣੀ ਕਲੇਸ਼ ਦੀ ਵਜ੍ਹਾ, ਪਤੀ ਨੇ ਚੁੰਨੀ ਨਾਲ ਗਲਾ ਘੁੱਟ ਕੇ ਪਤਨੀ ਨੂੰ ਮਾਰਿਆ

ਕਰਨਾਟਕ ਦੇ ਬੈਂਗਲੁਰੂ ਤੋਂ ਪਤੀ-ਪਤਨੀ ਦੇ ਰਿਸ਼ਤੇ ਨੂੰ ਝੰਜੋੜ ਦੇਣ ਵਾਲਾ ਮਾਮਲਾ ਸਾਹਮਣੇ ਆਇਆ...

ਕੁੱਟਮਾਰ ਤੋਂ ਬਾਅਦ ਗੁਰਸਿਮਰਨ ਮੰਡ ਦਾ ਵੱਡਾ ਬਿਆਨ, ‘ਦੰਦ ਤੋੜ ਦਿੱਤੇ, ਪਰ ਮੈਂ ਡਰਨ ਵਾਲਾ ਨਹੀਂ’

ਅੰਬਾਲਾ ਨੇੜੇ ਪੰਜੋਖਰਾ ਸਾਹਿਬ ਵਿਖੇ ਕਾਂਗਰਸੀ ਆਗੂ ਗੁਰਸਿਮਰਨ ਸਿੰਘ ਮੰਡ ਨਾਲ ਹੋਈ ਕੁੱਟਮਾਰ ਤੋਂ...

ਰਾਹੁਲ ਦੇ ‘ਕੂਲ ਅੰਕਲ’ ਵਾਲੇ ਬਿਆਨ ’ਤੇ ਕੈਪਟਨ ਦਾ ਜਵਾਬ, ਕਿਹਾ- ‘ਭਾਜਪਾ ਮੇਰੀ ਪਹਿਲੀ ਪਸੰਦ, ਵਾਪਸੀ ਦਾ ਸਵਾਲ ਨਹੀਂ’

ਰਾਹੁਲ ਗਾਂਧੀ ਵੱਲੋਂ ਕੈਪਟਨ ਅਮਰਿੰਦਰ ਸਿੰਘ ਨੂੰ ‘ਕੂਲ ਅੰਕਲ’ ਅਤੇ ਆਪਣੇ ਪਸੰਦੀਦਾ ਨੇਤਾਵਾਂ ਵਿੱਚੋਂ...

ਹਿਮਾਚਲ ਦੇ ਚੰਬਾ ਵਿੱਚ ਨਿੱਜੀ ਬੱਸ ਪਲਟਣ ਕਾਰਨ 7 ਦੀ ਮੌਤ

ਹਿਮਾਚਲ ਪ੍ਰਦੇਸ਼ ਦੇ ਚੰਬਾ ਜ਼ਿਲ੍ਹੇ ਵਿੱਚ ਅੱਜ ਸਵੇਰੇ ਟਿੱਸਾ-ਬੈਰਾਗੜ੍ਹ ਸੜਕ 'ਤੇ ਇੱਕ ਨਿੱਜੀ ਬੱਸ...

ਮੋਗਾ ਪੁਲਿਸ ਨੇ ਦਬੋਚੀ ‘ਨਕਲੀ SHO’, ਵਿਆਹ ਲਈ ਰਚਿਆ ਪੁਲਿਸ ਅਫਸਰ ਬਣਨ ਦਾ ਸਾਰਾ ਡਰਾਮਾ!

ਮੋਗਾ ਤੋਂ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਪੁਲਿਸ ਨੇ ਇੱਕ...

ਹਾਈ-ਟੈਕ ਹੋਵੇਗਾ PRTC, ਯੂਪੀਆਈ- ਡੈਬਿਟ ਤੇ ਕ੍ਰੈਡਿਟ ਕਾਰਡ ਰਾਹੀਂ ਆਨਲਾਈਨ ਭੁਗਤਾਨ ਦੀ ਮਿਲੇਗੀ ਸਹੂਲਤ

ਪੀਆਰਟੀਸੀ ਹੁਣ ਹਾਈ ਟੈਕ ਹੋਣ ਵੱਲ ਆਪਣੇ ਕਦਮ ਵਧਾ ਰਿਹਾ ਹੈ। ਸਵਾਰੀਆਂ ਦੀ ਸਹੂਲਤ...