July 1, 2026, 3:35 pm
----------- Advertisement -----------
HomeNewsBreaking Newsਐਡਵੋਕੇਟ ਬਰਿੰਦਰ ਕੁਮਾਰ ਗੋਇਲ ਹੋਏ 'ਆਪ' 'ਚ ਸ਼ਾਮਲ

ਐਡਵੋਕੇਟ ਬਰਿੰਦਰ ਕੁਮਾਰ ਗੋਇਲ ਹੋਏ ‘ਆਪ’ ‘ਚ ਸ਼ਾਮਲ

Published on

----------- Advertisement -----------
  • ‘ਆਪ’ ਦੇ ਮੁੱਖ ਮੰਤਰੀ ਦੇ ਉਮੀਦਵਾਰ ਭਗਵੰਤ ਮਾਨ ਨੇ ਪਾਰਟੀ ਵਿੱਚ ਕੀਤਾ ਸਵਾਗਤ
  • ਆਮ ਆਦਮੀ ਪਾਰਟੀ ਆਮ ਲੋਕਾਂ ਦੀ ਪਾਰਟੀ, ਹਰ ਵਰਗ ਦੇ ਲੋਕ ‘ਆਪ’ ਨੂੰ ਕਰਦੇ ਨੇ ਪਸੰਦ: ਭਗਵੰਤ ਮਾਨ

ਚੰਡੀਗੜ੍ਹ, 21 ਜਨਵਰੀ 2022 – ਆਮ ਆਦਮੀ ਪਾਰਟੀ (ਆਪ) ਪੰਜਾਬ ਵਿੱਚ ਲਗਾਤਾਰ ਮਜ਼ਬੂਤ ਹੋ ਰਹੀ ਹੈ। ਹਰ ਵਰਗ ਦੇ ਲੋਕ ‘ਆਪ’ ਨੂੰ ਪਸੰਦ ਕਰਦੇ ਹਨ ਅਤੇ ਆਪਣਾ ਸਮਰਥਨ ਦਿੰਦੇ ਹਨ। ਵੀਰਵਾਰ ਨੂੰ ਪੰਜਾਬ ਵਿੱਚ ‘ਆਪ’ ਨੂੰ ਹੋਰ ਵੱਡੀ ਮਜ਼ਬੂਤੀ ਮਿਲੀ, ਜਦੋਂ ਲਹਿਰਾ ਵਿਕਾਸ ਮੰਚ ਦੇ ਪ੍ਰਧਾਨ ਅਤੇ ਸੁਨਾਮ ਬਾਰ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਐਡਵੋਕੇਟ ਬਰਿੰਦਰ ਕੁਮਾਰ ਗੋਇਲ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ‘ਆਪ’ ਦੇ ਸੂਬਾ ਪ੍ਰਧਾਨ ਅਤੇ ਮੁੱਖ ਮੰਤਰੀ ਦੇ ਉਮੀਦਵਾਰ ਭਗਵੰਤ ਮਾਨ ਨੇ ਗੋਇਲ ਨੂੰ ਪਾਰਟੀ ਵਿੱਚ ਰਸਮੀ ਤੌਰ ‘ਤੇ ਸ਼ਾਮਲ ਕੀਤਾ।

ਐਡਵੋਕੇਟ ਬਰਿੰਦਰ ਗੋਇਲ ਲਹਿਰਾ ਵਿਕਾਸ ਮੰਚ ਦੇ ਰਾਹੀਂ ਲਹਿਰਾਗਾਗਾ ਅਤੇ ਆਸਪਾਸ ਦੇ ਇਲਾਕੇ ‘ਚ ਰਹਿੰਦੇ ਲੋਕਾਂ ਦੀ ਆਵਾਜ਼ ਚੁੱਕ ਰਹੇ ਹਨ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਪ੍ਰਸ਼ਾਸਨ ਅਤੇ ਸਰਕਾਰ ਤੱਕ ਪਹੁੰਚਾਉਣ ਦਾ ਕੰਮ ਕਰਦੇ ਹਨ। ਗੋਇਲ ਸੁਨਾਮ ਬਾਰ ਐਸੋਸੀਏਸ਼ਨ ਦੇ ਤਿੰਨ ਵਾਰ ਪ੍ਰਧਾਨ ਰਹਿ ਚੁੱਕੇ ਹਨ ਅਤੇ ਇੱਕ ਚੰਗੇ ਵਕੀਲ ਦੇ ਰੂਪ ‘ਚ ਉਨ੍ਹਾਂ ਹਜ਼ਾਰਾਂ ਲੋਕਾਂ ਨੂੰ ਇਨਸਾਫ਼ ਦਿਵਾਉਣ ਦਾ ਕੰਮ ਵੀ ਕੀਤਾ ਹੈ।

ਚੌਲ ਮਿੱਲ ਦੇ ਮਾਲਕ ਅਤੇ ਹੋਰ ਸਾਧਨਾਂ ਰਾਹੀਂ ਉਹ ਖੇਤੀ ਖੇਤਰ ‘ਚ ਵੀ ਯੋਗਦਾਨ ਪਾਉਂਦੇ ਹਨ ਅਤੇ ਕਿਸਾਨਾਂ ਦੀ ਮਦਦ ਕਰਦੇ ਹਨ। ਆਮ ਆਦਮੀ ਪਾਰਟੀ ਦੀਆਂ ਲੋਕ ਹਿਤੈਸ਼ੀ ਨੀਤੀਆਂ ਅਤੇ ਇਮਾਨਦਾਰ ਮੁੱਖ ਮੰਤਰੀ ਉਮੀਦਵਾਰ ਤੋਂ ਪ੍ਰਭਾਵਿਤ ਹੋ ਕੇ ਬਰਿੰਦਰ ਗੋਇਲ ਨੇ ‘ਆਪ’ ਵਿੱਚ ਸ਼ਾਮਲ ਹੋਣ ਦਾ ਫ਼ੈਸਲਾ ਕੀਤਾ ਹੈ।

ਇਸ ਮੌਕੇ ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਗ਼ਰੀਬਾਂ ਅਤੇ ਆਮ ਲੋਕਾਂ ਦੀ ਪਾਰਟੀ ਹੈ। ਇਸ ਪੰਜਾਬ ਦੇ ਹਰ ਵਰਗ ਦੇ ਲੋਕ ‘ਆਪ’ ਦਾ ਸਮਰਥਨ ਕਰ ਰਹੇ ਹਨ ਅਤੇ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ। ਪੰਜਾਬ ਲਈ ਚੰਗੀ ਸੋਚ ਅਤੇ ਨੀਅਤ ਰੱਖਣ ਵਾਲੇ ਲੋਕਾਂ ਦਾ ਪਾਰਟੀ ਵਿੱਚ ਸਵਾਗਤ ਹੈ। ਮਾਨ ਨੇ ਕਿਹਾ ਕਿ ਐਡਵੋਕੇਟ ਬਰਿੰਦਰ ਗੋਇਲ ਇੱਕ ਪ੍ਰਸਿੱਧ ਵਕੀਲ ਹਨ ਅਤੇ ਉਨ੍ਹਾਂ ਦਾ ਖੇਤੀ ਖੇਤਰ ਵਿੱਚ ਵੀ ਉੱਘਾ ਯੋਗਦਾਨ ਹੈ। ਅੱਜ ਪੰਜਾਬ ਨੂੰ ਅਜਿਹੇ ਇਮਾਨਦਾਰ ਅਤੇ ਸੰਘਰਸ਼ਸ਼ੀਲ ਲੋਕਾਂ ਦੀ ਬੇਹੱਦ ਜ਼ਰੂਰਤ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੀਆਂ ਮਹਿਲਾਵਾਂ ਦੇ ਖਾਤੇ ‘ਚ ਪੈਸੇ ਆਉਣੇ ਹੋਏ ਸ਼ੁਰੂ, CM ਮਾਨ ਨੇ ਧੂਰੀ ਤੋਂ ਕੀਤੀ ਯੋਜਨਾ ਦੀ ਸ਼ੁਰੂਆਤ

ਅੱਜ 1 ਜੁਲਾਈ ਨੂੰ ਪੰਜਾਬ ਵਿੱਚ 18 ਸਾਲ ਤੋਂ ਵੱਧ ਉਮਰ ਦੀਆਂ ਔਰਤਾਂ ਦੇ...

ਪੰਜਾਬ ਦੇ ਤੇਜ਼ ਵਿਕਾਸ ਤੋਂ ਘਬਰਾਏ ਵਿਰੋਧੀ ਮੈਨੂੰ ਰੋਕਣ ਲਈ ਸਾਜ਼ਿਸ਼ਾਂ ਘੜ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਬਰਨਾਲਾ; 30 ਜੂਨ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਔਰਤਾਂ ਲਈ...

ਮੰਡੀ ਗੋਬਿੰਦਗੜ੍ਹ ‘ਚ ਫੈਲੀ ਸਨਸਨੀ! ਦੀਵਾਨ ਬੈੱਡ ‘ਚ ਲੁਕਾ ਕੇ ਲਿਜਾਈ ਜਾ ਰਹੀ ਸੀ ਮਹਿਲਾ ਦੀ ਦੇਹ

ਮੰਡੀ ਗੋਬਿੰਦਗੜ੍ਹ ਦੀ ਗਊਸ਼ਾਲਾ ਰੋਡ ‘ਤੇ ਸੋਮਵਾਰ ਦੇਰ ਰਾਤ ਨੂੰ ਉਸ ਵੇਲੇ ਸਨਸਨੀ ਫੈਲ...

PU ਚੰਡੀਗੜ੍ਹ ‘ਚ ਬੁੱਧਵਾਰ ਰਹੇਗਾ ਵਾਹਨ-ਮੁਕਤ ਦਿਵਸ, ਮੁਫ਼ਤ ਸ਼ਟਲ ਬੱਸਾਂ ਤੇ ਈ-ਰਿਕਸ਼ਾ ਤੋਂ ਮਿਲੇਗੀ ਸੁਵਿਧਾ

ਚੰਡੀਗੜ੍ਹ ਸਥਿਤ ਪੰਜਾਬ ਯੂਨੀਵਰਸਿਟੀ ਕੈਂਪਸ ਨੂੰ ਪ੍ਰਦੂਸ਼ਣ ਮੁਕਤ ਬਣਾਉਣ ਅਤੇ ਈਂਧਨ ਬਚਾਉਣ ਲਈ ਪ੍ਰਸ਼ਾਸਨ...

220 ਫੁੱਟ ਡੂੰਘੇ ਬੋਰਵੈੱਲ ’ਚ ਡਿੱਗਿਆ ਬੱਚਾ, NDRF ਤੇ ਫ਼ੌਜ ਦੇ ਜਵਾਨਾਂ ਵੱਲੋਂ ਰਾਹਤ ਤੇ ਬਚਾਅ ਕਾਰਜ ਜਾਰੀ

ਹਰਿਆਣਾ ਦੇ ਅੰਬਾਲਾ ਸ਼ਹਿਰ ਦੇ ਨੇੜੇ ਧਨੌੜਾ ਪਿੰਡ ਤੋਂ ਇੱਕ ਦਿਲ ਦਹਿਲਾ ਦੇਣ ਵਾਲੀ...

ਪਾਕਿਸਤਾਨ ਵਿੱਚ 125 ਸਾਲ ਪੁਰਾਣਾ ਗੁਰਦੁਆਰਾ ਢਾਹਿਆ, ਗੁੰਬਦ ਢਾਹੁਣ ਮਗਰੋਂ ਸਿੱਖ ਵਿੱਚ ਭਾਰ ਰੋਸ

ਪਾਕਿਸਤਾਨ ਦੇ ਪੰਜਾਬ ਵਿੱਚ ਗੁਰਦੁਆਰਿਆਂ ਨੂੰ ਢਾਹੁਣ ਦਾ ਸਿਲਸਿਲਾ ਬੇਰੋਕ ਜਾਰੀ ਹੈ। ਪਿਛਲੇ ਸ਼ੁੱਕਰਵਾਰ...