September 11, 2026, 1:50 am
----------- Advertisement -----------
HomeNewsਲੁਧਿਆਣਾ 'ਚ ਕਾਸਮੈਟਿਕ ਕਾਰੋਬਾਰੀ ਨੇ ਲਿਆ ਫਾ.ਹਾ, 2 ਦਿਨਾਂ ਤੋਂ ਸੀ ਪ੍ਰੇਸ਼ਾਨ

ਲੁਧਿਆਣਾ ‘ਚ ਕਾਸਮੈਟਿਕ ਕਾਰੋਬਾਰੀ ਨੇ ਲਿਆ ਫਾ.ਹਾ, 2 ਦਿਨਾਂ ਤੋਂ ਸੀ ਪ੍ਰੇਸ਼ਾਨ

Published on

----------- Advertisement -----------

ਲੁਧਿਆਣਾ ਦੇ ਨੀਮਵਾਲਾ ਚੌਕ ਨੇੜੇ ਇੱਕ ਕਾਸਮੈਟਿਕ ਕਾਰੋਬਾਰੀ ਨੇ ਫਾਹਾ ਲੈ ਲਿਆ ਹੈ। ਫਾਇਨਾਂਸਰ ਤੋਂ ਪਰੇਸ਼ਾਨ ਹੋ ਕੇ ਉਸ ਦੇ ਲੜਕੇ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਪਰਿਵਾਰ ਨੇ ਦੱਸਿਆ ਕਿ ਉਹ 2 ਦਿਨਾਂ ਤੋਂ ਪ੍ਰੇਸ਼ਾਨ ਸੀ, ਇਸ ਲਈ ਪਰਿਵਾਰ ਵਾਲੇ ਉਸ ਨੂੰ ਇਕੱਲਾ ਨਹੀਂ ਛੱਡ ਰਿਹੇ ਸਨ। 

ਦੱਸ ਦਈਏ ਕਿ ਸ਼ਾਮ ਨੂੰ ਉਸਨੇ ਬਾਥਰੂਮ ਵਿੱਚ ਫਾਹਾ ਲੈ ਲਿਆ। ਘਰ ‘ਚ ਜਦੋਂ ਉਹ ਕਿਤੇ ਨਾ ਦੇਖਿਆ ਤਾਂ ਪਰਿਵਾਰਕ ਮੈਂਬਰਾਂ ਨੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ। ਇਸ ਦੌਰਾਨ ਜਦੋਂ ਉਨ੍ਹਾਂ ਨੇ ਬਾਥਰੂਮ ‘ਚ ਦੇਖਿਆ ਤਾਂ ਸਾਰੇ ਹੈਰਾਨ ਰਹਿ ਗਏ। ਮ੍ਰਿਤਕ ਦਾ ਨਾਂ ਗੌਰਵ ਬਜਾਜ ਹੈ।ਗੌਰਵ ਦੇ ਦੋ ਬੱਚੇ ਹਨ। ਗੌਰਵ ਦੇ ਭਰਾ ਮਿਕੀ ਨੇ ਦੱਸਿਆ ਕਿ ਉਸ ਦਾ ਰਾਹੁਲ ਅਰੋੜਾ ਨਾਂ ਦੇ ਫਾਇਨਾਂਸਰ ਨਾਲ ਪੈਸਿਆਂ ਦਾ ਲੈਣ-ਦੇਣ ਸੀ। ਇਸੇ ਤਣਾਅ ਕਾਰਨ ਉਸ ਨੇ ਮੌਤ ਨੂੰ ਗਲੇ ਲਗਾ ਲਿਆ।

ਗੌਰਵ ਦੀ ਹਾਲਤ ਨੂੰ ਦੇਖਦੇ ਹੋਏ ਪਰਿਵਾਰ ਵਾਲੇ ਉਸ ਨੂੰ ਹਸਪਤਾਲ ਲੈ ਗਏ ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਫਿਲਹਾਲ ਪਰਿਵਾਰ ਥਾਣਾ ਡਵੀਜ਼ਨ ਨੰਬਰ 3 ਵਿੱਚ ਮੌਜੂਦ ਹੈ। ਪੁਲਿਸ ਮੁਤਾਬਕ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਇਸ ਮਾਮਲੇ ਵਿੱਚ ਸੁਸਾਈਡ ਨੋਟ ਦੀ ਭਾਲ ਕਰ ਰਹੀ ਹੈ। ਇਸ ਮਾਮਲੇ ਵਿੱਚ ਜੋ ਵੀ ਦੋਸ਼ੀ ਪਾਇਆ ਗਿਆ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਲਾਸ਼ ਨੂੰ ਮੁਰਦਾਘਰ ‘ਚ ਰਖਵਾਇਆ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬੀ ਗਾਇਕ Vadda Grewal ਨੂੰ ਵੱਡੀ ਰਾਹਤ, ਡਰੱਗਜ਼ ਮਾਮਲੇ ‘ਚ ਮੋਹਾਲੀ ਅਦਾਲਤ ਨੇ ਕੀਤਾ ਬਰੀ

ਮੋਹਾਲੀ ਦੀ ਇੱਕ ਵਿਸ਼ੇਸ਼ ਅਦਾਲਤ ਨੇ ਗਾਇਕ ਗੁਰਿੰਦਰਪਾਲ ਸਿੰਘ ਉਰਫ ਵੱਡਾ ਗਰੇਵਾਲ (ਵਾਸੀ ਕਾਮੋਮਾਜਰਾ...

ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਹੋਏ ਵਿਲੀਨ

 ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਵਿਲੀਨ ਹੋ ਗਏ ਹਨ।...

ਦੋਸਤ ਹੀ ਨਿਕਲਿਆ ਕਾਤਲ, ਨਸ਼ੇ ਦੀ ਡੋਜ਼ ਦੇ ਕੇ ਲਈ ਸੀ ਨੌਜਵਾਨ ਦੀ ਜਾਨ; ਪੁਲਿਸ ਹੱਥ ਚੜ੍ਹਿਆ ਮੁੱਖ ਦੋਸ਼ੀ

ਤਪਾ ਸਿਟੀ ਪੁਲਿਸ ਨੇ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਹੋਈ ਮੌਤ ਦੇ ਮਾਮਲੇ...

ਅੰਮ੍ਰਿਤਸਰ ਦੇ ਯੂਨੀਅਨ ਬੈਂਕ ਵਿੱਚ ਲੁੱਟ ਦੀ ਕੋਸ਼ਿਸ਼, ਅਸਫਲ ਹੋਣ ਤੇ ਭੱਜੇ 5 ਨਕਾਬਪੋਸ਼

ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਇਲਾਕੇ ਵਿੱਚ ਯੂਨੀਅਨ ਬੈਂਕ ਆਫ਼ ਇੰਡੀਆ ਵਿੱਚ ਲੁੱਟ ਦਾ ਮਾਮਲਾ...

ਸਕੂਲ ਵੱਲੋਂ ਫਰਮਾਨ ਜਾਰੀ: ਦੁਪਹਿਰ ਦੇ ਖਾਣੇ ‘ਚ ਨਾਨ-ਵੇਜ ਤੇ ਪਿਆਜ਼-ਲਸਣ ਲਿਆਉਣ ‘ਤੇ ਬੈਨ

ਮਹਾਰਾਸ਼ਟਰ ਦੇ ਭਾਇੰਦਰ ’ਚ ਭਾਜਪਾ ਵਿਧਾਇਕ ਨਰੇਂਦਰ ਮਹਿਤਾ ਦੇ 'ਸੇਵਨ ਸਕੁਆਇਰ ਸਕੂਲ' ਦਾ ਇੱਕ...

 ਸੈਮਸੰਗ ਨੂੰ ਟੱਕਰ ਦੇਣ ਆਇਆ 3 ਲੱਖ ਦਾ Apple foldable ਫੋਨ, ਜਾਣੋ ਕੀ ਹਨ ਖ਼ਾਸ ਵਿਸ਼ੇਸ਼ਤਾਵਾਂ

 ਐਪਲ ਵੱਲੋਂ 9 ਸਤੰਬਰ ਨੂੰ ਲਾਂਚ ਕੀਤਾ ਗਿਆ ਆਈਫੋਨ ਡੂਓ, ਸੈਮਸੰਗ ਦੁਆਰਾ ਇਸ ਸ਼੍ਰੇਣੀ...

ਅਰਵਿੰਦ ਕੇਜਰੀਵਾਲ ਫਿਰ ਤੋਂ ਚੁਣੇ ਗਏ ਰਾਸ਼ਟਰੀ ਕਨਵੀਨਰ, AAP ਦੀ 23 ਮੈਂਬਰੀ ਨਵੀਂ ਟੀਮ ਦਾ ਹੋਇਆ ਗਠਨ

ਆਮ ਆਦਮੀ ਪਾਰਟੀ ਨੇ ਇਕ ਵਾਰ ਫਿਰ ਅਰਵਿੰਦ ਕੇਜਰੀਵਾਲ ਨੂੰ ਆਪਣਾ ਕੌਮੀ ਕਨਵੀਨਰ ਚੁਣਿਆ...

‘ਪੰਜਾਬ ‘ਚ ਬਿਨ੍ਹਾਂ CM ਚਿਹਰੇ ਦੇ ਚੋਣ ਮੈਦਾਨ ‘ਚ ਉਤਰੇਗੀ ਕਾਂਗਰਸ, ਰਾਹੁਲ ਗਾਂਧੀ ਹੀ ਕੈਂਪੇਨ ਦਾ ਚਿਹਰਾ ਹੋਣਗੇ’- ਸਚਿਨ ਪਾਇਲਟ

ਪੰਜਾਬ ਕਾਂਗਰਸ ਵਿਚ ਚੱਲ ਰਹੇ ਅੰਦਰੂਨੀ ਕਲੇਸ਼ ਵਿਚਾਲੇ AICC ਦੀ ਲੀਡਰਸ਼ਿਪ ਨੇ ਭੁਪੇਸ਼ ਬਘੇਲ...