ਨਵੀਂ ਦਿੱਲੀ: ਦੇਸ਼ ਵਿਚ ਕੋਰੋਨਾ ਪਾਜ਼ੇਟਿਵ ਕੇਸਾਂ ਦੀ ਗਿਣਤੀ ‘ਹ ਤੇਜ਼ੀ ਨਾਲ ਵਾਧਾ ਹੋਇਆ ਹੈ। ਬੀਤੇ 24 ਘੰਟੇ ਵਿਚ ਕੋਰੋਨਾ ਦੇ 3,47,254 ਮਾਮਲੇ ਸਾਹਮਣੇ ਆਏ। ਇਸ ਦੌਰਾਨ ਕੋਰੋਨਾ ਨਾਲ ਮਰਨ ਵਾਲਿਆ ਦੀ ਗਿਣਤੀ ਵਿਚ ਵੀ ਵਾਧਾ ਹੋਇਆ ਹੈ। ਰਿਪੋਰਟ ਦੇ ਮੁਤਾਬਕ, ਬੀਤੇ 24 ਘੰਟੇ ਵਿਚ 703 ਲੋਕਾਂ ਦੀ ਮੌਤ ਹੋਈ ਹੈ। ਉਥੇ ਹੀ ਇਸ ਦੌਰਾਨ 2,51,777 ਲੋਕ ਕੋਰੋਨਾ ਤੋਂ ਠੀਕ ਹੋਏ ਹਨ।
ਦੇਸ਼ ਵਿਚ ਐਕਟਿਵ ਮਰੀਜ਼ਾਂ ਦੀ ਗਿਣਤੀ 20 ਲੱਖ ਨੂੰ ਪਾਰ ਕਰ ਗਈ ਹੈ। ਦੇਸ਼ ਵਿਚ ਕੁੱਲ 20,18,825 ਐਕਟਿਵ ਮਰੀਜ਼ ਹਨ। ਇਸ ਦੇ ਨਾਲ ਹੀ ਹੁਣ ਤਕ 3,60,58,806 ਠੀਕ ਹੋ ਚੁੱਕੇ ਹਨ। 4,88,396 ਲੋਕ ਕੋਰੋਨਾ ਨਾਲ ਆਪਣੀ ਜਾਨ ਗੁਆ ਚੁੱਕੇ ਹਨ। ਇਸ ਦੌਰਾਨ, ਓਮੀਕ੍ਰੋਨ ਦੇ ਮਰੀਜ਼ਾਂ ਦੀ ਗਿਣਤੀ ਵਧ ਕੇ 9,692 ਹੋ ਗਈ ਹੈ।












