August 24, 2026, 11:40 am
----------- Advertisement -----------
HomeNewsਮਾਹਰ ਵਕੀਲਾਂ ਦੇ ਪੈਨਲ ਦੀ ਨਿਯੁਕਤੀ ਸਬੰਧੀ ਕੇਸ ਵਿੱਤ ਵਿਭਾਗ ਨੂੰ ਭੇਜਣ...

ਮਾਹਰ ਵਕੀਲਾਂ ਦੇ ਪੈਨਲ ਦੀ ਨਿਯੁਕਤੀ ਸਬੰਧੀ ਕੇਸ ਵਿੱਤ ਵਿਭਾਗ ਨੂੰ ਭੇਜਣ ਦੀ ਹਦਾਇਤ

Published on

----------- Advertisement -----------

ਚੰਡੀਗੜ੍ਹ, 22 ਸਤੰਬਰ (ਬਲਜਤ ਮਰਵਾਹਾ): ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਵੱਲੋਂ ਅੱਜ ਵਿਭਾਗ ਦੇ ਵੱਖ-ਵੱਖ ਜ਼ੋਨਾਂ ਦੇ ਸਾਲਸੀ ਕੇਸਾਂ ਦੇ ਤੁਰੰਤ ਨਿਪਟਾਰੇ ਸਣੇ ਅਦਾਲਤੀ ਕੇਸਾਂ ਦੀ ਸੁਚੱਜੇ ਢੰਗ ਨਾਲ ਪੈਰਵੀ ਕਰਨ ਦੇ ਨਿਰਦੇਸ਼ ਦਿੱਤੇ ਹਨ।

ਲੋਕ ਨਿਰਮਾਣ ਵਿਭਾਗ (ਭ ਤੇ ਮ ਸ਼ਾਖਾ) ਦੇ ਪੈਂਡਿੰਗ ਸਾਲਸੀ ਅਤੇ ਅਦਾਲਤੀ ਕੇਸਾਂ ਦੀ ਸਮੀਖਿਆ ਕਰਦਿਆਂ ਕੈਬਨਿਟ ਮੰਤਰੀ ਨੇ ਲੰਮੇ ਸਮੇਂ ਤੋਂ ਅਧਵਾਟੇ ਪਏ ਕੇਸਾਂ ਨੂੰ ਗੰਭੀਰਤਾ ਨਾਲ ਲਿਆ। ਉਨ੍ਹਾਂ ਕਿਹਾ ਕਿ ਸਾਲਸੀ ਕੇਸਾਂ ਦੇ ਨਿਪਟਾਰੇ ਸਬੰਧੀ ਵਿਭਾਗ ਦੇ ਅਧਿਕਾਰੀ ਤੁਰੰਤ ਕਾਰਵਾਈ ਅਮਲ ਵਿਚ ਲਿਆਉਣ। ਇਸੇ ਤਰ੍ਹਾਂ ਅਦਾਲਤੀ ਕੇਸਾਂ ਦੀ ਸੁਚਾਰੂ ਢੰਗ ਨਾਲ ਪੈਰਵੀ ਯਕੀਨੀ ਬਣਾਈ ਜਾਵੇ। ਉਨ੍ਹਾਂ ਉਚੇਚੇ ਤੌਰ ‘ਤੇ ਕਿਹਾ ਕਿ ਅਧਿਕਾਰੀਆਂ ਨੂੰ ਕੇਸਾਂ ਨੂੰ ਘਟਾਉਣ ਵਾਸਤੇ ਯੋਗ ਉਪਰਾਲੇ ਕਰਨੇ ਚਾਹੀਦੇ ਹਨ।

ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਵਿਭਾਗ ਦੇ ਸਕੱਤਰ ਸ਼੍ਰੀ ਪ੍ਰਿਯੰਕ ਭਾਰਤੀ ਨੂੰ ਨਿਰਦੇਸ਼ ਦਿੱਤੇ ਕਿ ਕੇਸਾਂ ਨੂੰ ਘਟਾਉਣ ਵਾਸਤੇ ਮਾਹਰ ਵਕੀਲਾਂ ਦੇ ਪੈਨਲ ਦੀ ਨਿਯੁਕਤੀ ਕਰਨ ਸਬੰਧੀ ਕੇਸ ਵਿੱਤ ਵਿਭਾਗ ਨੂੰ ਭੇਜਿਆ ਜਾਵੇ ਤਾਂ ਜੋ ਸਰਕਾਰ ਵੱਲੋਂ ਸਾਲਸੀ ਅਤੇ ਕੋਰਟ ਕੇਸਾਂ ਦੀ ਸਹੀ ਤਰੀਕੇ ਨਾਲ ਪੈਰਵੀ ਕੀਤੀ ਜਾ ਸਕੇ ਅਤੇ ਸਮਾਂ ਤੇ ਪੈਸੇ ਦੋਵਾਂ ਦੀ ਬੱਚਤ ਹੋ ਸਕੇ।

ਮੀਟਿੰਗ ਵਿੱਚ ਸ਼੍ਰੀ ਪ੍ਰਿਯੰਕ ਭਾਰਤੀ, ਸਕੱਤਰ, ਲੋਕ ਨਿਰਮਾਣ ਵਿਭਾਗ ਸਮੇਤ ਵਿਭਾਗ ਦੇ ਮੁੱਖ ਇੰਜੀਨੀਅਰ, ਨਿਗਰਾਨ ਇੰਜੀਨੀਅਰ ਅਤੇ ਸਬੰਧਤ ਕਾਰਜਕਾਰੀ ਇੰਜੀਨੀਅਰ ਸ਼ਾਮਲ ਹੋਏ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਨੌਜਵਾਨ ਨੇ ਵਧਾਇਆ ਮਾਣ, ਕੈਨੇਡਾ ਪੁਲਿਸ ‘ਚ ਹੋਇਆ ਭਰਤੀ

ਸ਼ਿਵਾਲਿਕ ਹਿੱਲਜ਼ ਪਬਲਿਕ ਹਾਈ ਸਕੂਲ ਰੁਘਵਾਲ ਦੇ ਹੋਣਹਾਰ ਸਾਬਕਾ ਵਿਦਿਆਰਥੀ ਦੀਪਕ ਕੁਮਾਰ ਪੁੱਤਰ ਮਲਕੀਤ...

ਮਹਿੰਗਾਈ ਦਾ ਵੱਡਾ ਝਟਕਾ: ਆਟਾ, ਖੰਡ ਤੇ ਤੇਲ ਸਭ ਹੋਇਆ ਮਹਿੰਗਾ, ਆਮ ਜਨਤਾ ਦਾ ਗੁਜ਼ਾਰਾ ਹੋਇਆ ਔਖਾ!

ਰਸੋਈ ਦੇ ਜ਼ਰੂਰੀ ਸਾਮਾਨ ਦੀਆਂ ਵਧਦੀਆਂ ਕੀਮਤਾਂ ਨੇ ਆਮ ਲੋਕਾਂ ਦਾ ਬਜਟ ਪੂਰੀ ਤਰ੍ਹਾਂ...

ਮੁੰਬਈ ‘ਚ ਗਣੇਸ਼ ਉਤਸਵ ਤੋਂ ਪਹਿਲਾਂ ਵੱਡਾ ਹਾਦਸਾ, 22 ਫੁੱਟ ਦੀ ਪ੍ਰਤਿਮਾ ਡਿੱਗਣ ਨਾਲ 2 ਦੀ ਮੌਤ; 5 ਜ਼ਖ਼ਮੀ

ਦੱਖਣੀ ਮੁੰਬਈ ਦੇ ਭੁਲੇਸ਼ਵਰ ਇਲਾਕੇ ਵਿਚ ਸ਼ਨੀਵਾਰ ਰਾਤ ਨੂੰ ਗਣੇਸ਼ ਪ੍ਰਤਿਮਾ ਦੇ ਆਗਮਨ ਜਲੂਸ...

ਜਨਮ ਲੈਂਦੇ ਹੀ ਬੱਚੇ ਨੂੰ ਦੇਖ ਕੇ ਹੈਰਾਨ ਰਹਿ ਗਏ ਡਾਕਟਰ, ਚਾਰ ਹੱਥ ਤੇ ਚਾਰ ਪੈਰ; ਛਤਰਪੁਰ ਦਾ ਹੈ ਅਨੋਖਾ ਮਾਮਲਾ

ਮੱਧ ਪ੍ਰਦੇਸ਼ ਦੇ ਛਤਰਪੁਰ ਜ਼ਿਲ੍ਹੇ ਵਿਚ ਐਤਵਾਰ ਨੂੰ ਇਕ ਔਰਤ ਨੇ ਅਜਿਹੇ ਬੱਚੇ ਨੂੰ...

ਕਰਤਾਰਪੁਰ ‘ਚ ਦਿਲ ਦਹਿਲਾਉਣ ਵਾਲੀ ਘਟਨਾ, ਔਰਤ ਨੂੰ ਹਾਰਪਿਕ ਪਿਲਾ ਕੇ ਮਾਰਨ ਦੀ ਕੋਸ਼ਿਸ਼; ਪਤੀ-ਸੱਸ ‘ਤੇ ਕੇਸ

ਜਲੰਧਰ ਦੇ ਕਰਤਾਰਪੁਰ ਥਾਣੇ ‘ਚ ਇੱਕ ਔਰਤ ਨੂੰ ਹਾਰਪਿਕ ਪਿਲਾ ਕੇ ਮਾਰਨ ਦੀ ਕੋਸ਼ਿਸ਼...

ਪੰਜਾਬ ਦੇ ਸਾਬਕਾ DGP ਮੁਹੰਮਦ ਮੁਸਤਫ਼ਾ ਨੂੰ ਰਾਜਾ ਵੜਿੰਗ ਨੇ ਭੇਜਿਆ ਨੋਟਿਸ, ਨਿੱਜੀ ਟਿੱਪਣੀਆਂ ਕਰਨ ਦੇ ਲਗਾਏ ਇਲਜ਼ਾਮ

ਪੰਜਾਬ ਕਾਂਗਰਸ ਅੰਦਰ ਚੱਲ ਰਹੇ ਅੰਦਰੂਨੀ ਕਲੇਸ਼ ਤੇ ਤਿੱਖੀ ਬਿਆਨਬਾਜ਼ੀ ਵਿਚਾਲੇ ਇਕ ਹੋਰ ਵੱਡਾ...

‘ਸੱਜਣ ਕੁਮਾਰ ਸਿੱਖ ਕੌਮ ਦਾ ਕਾਤਲ ਹੈ, ਉਸ ਦਾ ਨਾਂ ਲੈਣਾ ਹੀ ਵੱਡਾ ਪਾਪ’-ਸਾਬਕਾ CM ਚਰਨਜੀਤ ਸਿੰਘ ਚੰਨੀ ਦਾ ਵੱਡਾ ਬਿਆਨ

ਪੰਜਾਬ ਦੇ ਸਾਬਕਾ ਸੀਐੱਮ ਤੇ ਕਾਂਗਰਸ ਕਾਰਜ ਸੰਮਤੀ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਸਿੱਖ...

ਰਾਜਪਾਲ ਨੂੰ ਮਿਲਣਗੇ CM ਭਗਵੰਤ ਮਾਨ , ਜਗਤਾਰ ਸਿੰਘ ਹਵਾਰਾ ਦੇ ਪੈਰੋਲ ਮਾਮਲੇ ਸਮੇਤ ਕਈ ਮੁੱਦਿਆਂ ‘ਤੇ ਹੋਵੇਗੀ ਚਰਚਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸ਼ਨੀਵਾਰ ਦੁਪਹਿਰ ਕਰੀਬ 2:30 ਵਜੇ ਪੰਜਾਬ ਦੇ ਰਾਜਪਾਲ...