October 13, 2026, 12:46 pm
----------- Advertisement -----------
HomeNewsBreaking Newsਪੰਜਾਬ ਦੇ ਇਨ੍ਹਾਂ 7 ਜ਼ਿਲ੍ਹਿਆਂ 'ਚ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਵੱਲੋਂ...

ਪੰਜਾਬ ਦੇ ਇਨ੍ਹਾਂ 7 ਜ਼ਿਲ੍ਹਿਆਂ ‘ਚ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ

Published on

----------- Advertisement -----------

ਪੰਜਾਬ ਦੇ ਮਾਲਵਾ ਅਤੇ ਦੋਆਬਾ ਜ਼ਿਲ੍ਹਿਆਂ ਵਿੱਚ ਰਾਤ ਤੋਂ ਹੀ ਮੀਂਹ ਪੈ ਰਿਹਾ ਹੈ। ਇਸ ਦੌਰਾਨ ਮੌਸਮ ਵਿਭਾਗ ਨੇ ਅੱਜ ਪੰਜਾਬ ਦੇ 7 ਜ਼ਿਲ੍ਹਿਆਂ ਵਿੱਚ ਮੀਂਹ ਦਾ ਅਲਰਟ ਵੀ ਜਾਰੀ ਕੀਤਾ ਹੈ, ਜਿੱਥੇ ਆਉਣ ਵਾਲੇ ਤਿੰਨ ਘੰਟਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਜਦਕਿ ਬਾਕੀ ਜ਼ਿਲ੍ਹਿਆਂ ਵਿੱਚ ਵੀ 50 ਫੀਸਦੀ ਤੱਕ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ। ਮੌਸਮ ਵਿਭਾਗ ਮੁਤਾਬਕ ਐਤਵਾਰ ਨੂੰ ਵੀ ਪੰਜਾਬ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਪਟਿਆਲਾ, ਮੁਹਾਲੀ, ਫਤਿਹਗੜ੍ਹ ਸਾਹਿਬ, ਲੁਧਿਆਣਾ, ਰੂਪਨਗਰ, ਸ਼ਹੀਦ ਭਗਤ ਸਿੰਘ ਨਗਰ ਅਤੇ ਹੁਸ਼ਿਆਰਪੁਰ ਵਿੱਚ ਅਗਲੇ ਤਿੰਨ ਘੰਟਿਆਂ ਦੌਰਾਨ ਮੀਂਹ ਪੈਣ ਦੀ ਸੰਭਾਵਨਾ ਹੈ ਅਤੇ 40 ਕਿਲੋਮੀਟਰ ਦੀ ਰਫ਼ਤਾਰ ਨਾਲ ਹਵਾਵਾਂ ਵੀ ਚੱਲ ਸਕਦੀਆਂ ਹਨ। ਜਦੋਂਕਿ ਕਪੂਰਥਲਾ, ਤਰਨਤਾਰਨ, ਜਲੰਧਰ, ਅੰਮ੍ਰਿਤਸਰ, ਗੁਰਦਾਸਪੁਰ, ਹੁਸ਼ਿਆਰਪੁਰ ਅਤੇ ਪਠਾਨਕੋਟ ਵਿੱਚ ਸਵੇਰੇ ਮੀਂਹ ਪਿਆ।
ਮੌਸਮ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਵਿੱਚ ਐਤਵਾਰ ਨੂੰ ਵੀ ਮੀਂਹ ਪੈਣ ਦੀ ਸੰਭਾਵਨਾ 50-60 ਫੀਸਦੀ ਹੈ। ਐਤਵਾਰ ਨੂੰ ਲੁਧਿਆਣਾ, ਰੂਪਨਗਰ, ਐਸਏਐਸ ਨਗਰ, ਫਤਿਹਗੜ੍ਹ ਸਾਹਿਬ, ਪਟਿਆਲਾ ਨੂੰ ਛੱਡ ਕੇ ਪੂਰੇ ਪੰਜਾਬ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਫਾਜ਼ਿਲਕਾ ਵਿਚ 10 ਰੁਪਏ ਪਿੱਛੇ ਨੌਜਵਾਨ ਦਾ ਕਤਲ! ਸੀਨੇ ਵਿਚ ਮਾਰਿਆ ਚਾਕੂ

ਪੰਜਾਬ ਦੇ ਫਾਜ਼ਿਲਕਾ ਜ਼ਿਲ੍ਹੇ ਵਿਚ ਮਹਿਜ਼ 10 ਰੁਪਏ ਦੇ ਲੈਣ-ਦੇਣ ਨੂੰ ਲੈ ਕੇ ਹੋਏ...

 ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਕਾਰਨ ਕੈਨੇਡਾ ਤੋਂ ਭਾਰਤ ਦੇ ਹਵਾਈ ਕਿਰਾਇਆਂ ਵਿੱਚ ਵਾਧਾ

ਪੰਜਾਬ ਵਿੱਚ ਅਗਲੇ ਸਾਲ ਦੇ ਪਹਿਲੇ ਮਹੀਨਿਆਂ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ...

ਮਾਨਸਾ ‘ਚ ਵੱਡੀ ਵਾਰਦਾਤ, ਪਰਵਿੰਦਰ ਸਿੰਘ ਝੋਟਾ ਦਾ ਗੋਲੀਆਂ ਦਾ ਮਾਰ ਕੇ ਕਤਲ, ਝੋਟਾ ਦਾ ਸਾਥੀ ਜ਼ਖਮੀ

ਮਾਨਸਾ ਦੇ ਵਿੱਚ ਦਿਨ ਦਿਹਾੜੇ ਪਰਵਿੰਦਰ ਸਿੰਘ ਝੋਟਾ ਦਾ ਗੋਲੀਆਂ ਮਾਰ ਕੇ ਕਤਲ ਕਰ...

ਪ੍ਰਸਿੱਧ ਗਾਇਕ ਬਲਬੀਰ ਬੋਪਾਰਾਏ ਦੇ ਮਾਤਾ ਦਾ ਹੋਇਆ ਦਿਹਾਂਤ

ਪ੍ਰਸਿੱਧ ਗਾਇਕ ਤੇ ਗੀਤਕਾਰ ਬਲਬੀਰ ਬੋਪਾਰਾਏ ਤੇ ਜਗਤਾਰ ਸਿੰਘ ਬੋਪਾਰਾਏ ਦੇ ਮਾਤਾ ਗੁਰਮੇਲ ਕੌਰ...

ਜਗਤਾਰ ਸਿੰਘ ਹਵਾਰਾ ਨੂੰ ਪੈਰੋਲ ਨਾ ਮਿਲਣ ’ਤੇ ਕੇਂਦਰ ’ਤੇ ਵਰ੍ਹੇ ਮਾਨ

ਚੰਡੀਗੜ੍ਹ; 12 ਅਕਤੂਬਰ, 2026:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ...

 ਤੇਜ਼ ਰਫ਼ਤਾਰ ਗੱਡੀ ਨੇ ਨਾਕੇ ‘ਤੇ ਤਾਇਨਾਤ ਹੋਮਗਾਰਡ ਜਵਾਨ ਨੂੰ ਮਾਰੀ ਟੱਕਰ, ਹੋਈ ਮੌਤ

 ਤੇਜ਼ ਰਫ਼ਤਾਰ ਗੱਡੀ ਨੇ ਨਾਕੇ ‘ਤੇ ਤਾਇਨਾਤ ਹੋਮਗਾਰਡ ਜਵਾਨ ਨੂੰ ਮਾਰੀ ਟੱਕਰ, ਹੋਈ ਮੌਤ ਸਰਹਿੰਦ...

ਪੰਜਾਬ ਵਿਚ ਮੀਂਹ ਕਾਰਨ ਠੰਢ ਨੇ ਦਿੱਤੀ ਦਸਤਕ, ਤਾਪਮਾਨ ਵਿਚ 4.8 ਡਿਗਰੀ ਦੀ ਆਈ ਗਿਰਾਵਟ

ਪੰਜਾਬ ਅਤੇ ਚੰਡੀਗੜ੍ਹ ਵਿਚ ਮੀਂਹ ਪੈਣ ਤੋਂ ਬਾਅਦ ਮੌਸਮ ਬਦਲ ਗਿਆ ਹੈ ਅਤੇ ਹੁਣ...

 ਸੁਪਰੀਮ ਕੋਰਟ ਤੋਂ ਪੰਜਾਬ ਸਰਕਾਰ ਨੂੰ ਵੱਡੀ ਰਾਹਤ, ਰਾਜਬੀਰ ਘੁੰਮਣ ਦੀ ਗ੍ਰਿਫ਼ਤਾਰੀ ’ਤੇ ਰੋਕ

ਸੁਪਰੀਮ ਕੋਰਟ ਤੋਂ ਪੰਜਾਬ ਸਰਕਾਰ ਨੂੰ ਅੱਜ ਵੱਡੀ ਰਾਹਤ ਮਿਲੀ ਹੈ। ਸਰਬਉੱਚ ਅਦਾਲਤ ਨੇ...

ਗੁਰਦੁਆਰਾ ਬੰਗਲਾ ਸਾਹਿਬ ਮਾਮਲਾ: ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚਿਆ AAP ਦਾ ਵਫ਼ਦ, ਸੌਂਪਿਆ ਮੰਗ ਪੱਤਰ

ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕਾਂ ਤੇ ਸੀਨੀਅਰ ਆਗੂਆਂ ਦਾ ਇੱਕ ਵਫ਼ਦ ਅੱਜ ਸ੍ਰੀ...