April 21, 2026, 2:07 pm
----------- Advertisement -----------
HomeNewsLatest Newsਲੁਧਿਆਣਾ 'ਚ ਨਵਜੰਮੇ ਬੱਚੇ ਨੂੰ ਕੁੱਤਿਆਂ ਨੇ ਨੋਚਿਆ, ਪੁਲਿਸ ਵੱਲੋਂ ਮਾਮਲਾ ਦਰਜ

ਲੁਧਿਆਣਾ ‘ਚ ਨਵਜੰਮੇ ਬੱਚੇ ਨੂੰ ਕੁੱਤਿਆਂ ਨੇ ਨੋਚਿਆ, ਪੁਲਿਸ ਵੱਲੋਂ ਮਾਮਲਾ ਦਰਜ

Published on

----------- Advertisement -----------

ਲੁਧਿਆਣਾ ਦੇ ਢੋਲੇਵਾਲ ਇਲਾਕੇ ਵਿੱਚ ਦਾਦਾ ਮੋਟਰਜ਼ ਨੇੜੇ ਇੱਕ ਨਵਜੰਮੇ ਬੱਚੇ ਨੂੰ ਕੁੱਤਿਆਂ ਨੇ ਨੋਚ-ਨੋਚ ਕੇ ਵੱਢ ਦਿੱਤਾ। ਇਲਾਕੇ ਦੇ ਕੁਝ ਲੋਕਾਂ ਨੇ ਇੱਕ ਨਵਜੰਮੇ ਬੱਚੇ ਨੂੰ ਆਵਾਰਾ ਕੁੱਤਿਆਂ ਵੱਲੋਂ ਨੋਚਦੇ ਦੇਖਿਆ। ਲੋਕਾਂ ਨੇ ਬੱਚੇ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਪਰ ਉਦੋਂ ਤੱਕ ਉਸ ਦੀ ਜਾਨ ਜਾ ਚੁੱਕੀ ਸੀ। ਲੋਕਾਂ ਨੇ ਤੁਰੰਤ ਪੁਲਿਸ ਨੂੰ ਸੂਚਨਾ ਦਿੱਤੀ। ਜਾਂਚ ਅਧਿਕਾਰੀ ਅਮਰੀਕ ਸਿੰਘ ਨੇ ਮੌਕੇ ‘ਤੇ ਪਹੁੰਚ ਕੇ ਬੱਚੇ ਦੀ ਲਾਸ਼ ਨੂੰ ਕਬਜ਼ੇ ‘ਚ ਲੈ ਲਿਆ। ਜਾਂਚ ਅਧਿਕਾਰੀ ਅਨੁਸਾਰ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੋਰਚਰੀ ‘ਚ ਰਖਵਾਇਆ ਗਿਆ ਹੈ।

ਮੁੱਢਲੀ ਜਾਂਚ ‘ਚ ਸਾਹਮਣੇ ਆਇਆ ਹੈ ਕਿ ਅਣਪਛਾਤੀ ਅਣਵਿਆਹੀ ਮਾਂ ਨੇ ਗਰਭ ਛੁਪਾਉਣ ਲਈ ਬੱਚੇ ਨੂੰ ਫੁੱਟਪਾਥ ‘ਤੇ ਸੁੱਟ ਦਿੱਤਾ। ਅਮਰੀਕ ਸਿੰਘ ਅਨੁਸਾਰ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਇਲਾਕੇ ਵਿੱਚ ਲੱਗੇ ਕਈ ਹਸਪਤਾਲਾਂ ਦੇ ਸੀਸੀਟੀਵੀ ਅਤੇ ਰਿਕਾਰਡ ਵੀ ਚੈੱਕ ਕੀਤੇ ਜਾ ਰਹੇ ਹਨ ਤਾਂ ਜੋ ਮੁਲਜ਼ਮਾਂ ਦਾ ਪਤਾ ਲਾਇਆ ਜਾ ਸਕੇ। ਫਿਲਹਾਲ ਇਸ ਮਾਮਲੇ ‘ਚ ਅਣਪਛਾਤੇ ਦੋਸ਼ੀਆਂ ਖਿਲਾਫ ਐੱਫ.ਆਈ.ਆਰ. ਦਰਜ ਕਰ ਲਈ ਗਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

MP ਅੰਮ੍ਰਿਤਪਾਲ ਸਿੰਘ ਦੀ ਪਾਈ ਜਾ ਸਕਦੀ ਗ੍ਰਿਫਤਾਰੀ! ਅਸਾਮ ਪਹੁੰਚੀ ਪੰਜਾਬ ਪੁਲਿਸ ਦੀ ਵਿਸ਼ੇਸ਼ ਟੀਮ

ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖਬਰ ਸਾਹਮਣੇ ਆਈ ਹੈ।...

’ਗੈਂਗਸਟਰਾਂ ‘ਤੇ ਵਾਰ’ ਨਾਲ ਗੈਂਗਸਟਰ ਗਿਰੋਹਾਂ ਵਿੱਚ ਹੜਕੰਪ, ਹਜ਼ਾਰਾਂ ਦੇ ਖ਼ਿਲਾਫ਼ ਪੁਲਿਸ ਕਾਰਵਾਈ 

*ਚੰਡੀਗੜ੍ਹ; 20 ਅਪ੍ਰੈਲ 2026:ਪੰਜਾਬ ਵਿੱਚ ਸੰਗਠਿਤ ਅਪਰਾਧ ਦੇ ਖ਼ਿਲਾਫ਼ ਚੱਲ ਰਹੀ ਸਖ਼ਤ ਕਾਰਵਾਈ ਨੇ...

ਅਗਲੇ 3 ਤਿੰਨ ਲੂ ਦਾ ਅਲਰਟ, ਚੰਡੀਗੜ੍ਹ ਪ੍ਰਸ਼ਾਸਨ ਨੇ ਪਬਲਿਕ ਐਡਵਾਈਜਰੀ ਕੀਤੀ ਜਾਰੀ

ਪੰਜਾਬ ਤੇ ਚੰਡੀਗੜ੍ਹ ‘ਚ ਅਗਲੇ ਤਿੰਨ ਦਿਨ ਲੂ ਦਾ ਅਲਰਟ ਜਾਰੀ ਕੀਤਾ ਗਿਆ ਹੈ।...

ਪੰਜਾਬ ਦੀਆਂ ਮੰਡੀਆਂ ‘ਚ 28 ਲੱਖ ਮੀਟਰਿਕ ਟਨ ਕਣਕ ਦੀ ਆਮਦ, 24 ਲੱਖ ਮੀਟਰਿਕ ਟਨ ਤੋਂ ਵੱਧ ਦੀ ਖ਼ਰੀਦ : ਲਾਲ ਚੰਦ ਕਟਾਰੂਚੱਕ

ਚੰਡੀਗੜ੍ਹ/ਟਾਂਡਾ, 19 ਅਪ੍ਰੈਲ : ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ...

ਮਾਂ ਦੇ ਸਾਂਹਾਂ ਲਈ ਜੰਗ: ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਪੁੱਤਰ ਦੀ ਸਭ ਤੋਂ ਵੱਡੀ ਤਾਕਤ

ਪਟਿਆਲਾ, 19 ਅਪ੍ਰੈਲ 2026:ਪਟਿਆਲਾ ਦੇ ਰਹਿਣ ਵਾਲੇ ਗੁਰਪਿੰਦਰ ਜੀਤ ਸਿੰਘ ਦੀ ਜ਼ਿੰਦਗੀ ਪੰਜ ਮਹੀਨੇ...

MLA ਹਰਮੀਤ ਸਿੰਘ ਪਠਾਨਮਾਜਰਾ ਦੀਆਂ ਵਧੀਆਂ ਮੁਸ਼ਕਿਲਾਂ ! ਹੁਣ ਮਾਈਨਿੰਗ ਸਬੰਧੀ ਮਾਮਲੇ ‘ਚ ਪਈ Arrest

ਸਨੌਰ ਹਲਕੇ ਦੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਦੀਆਂ ਕਾਨੂੰਨੀ ਮੁਸ਼ਕਿਲਾਂ ਲਗਾਤਾਰ ਵੱਧਦੀਆਂ ਜਾ ਰਹੀਆਂ...

ਊਧਮਪੁਰ ‘ਚ ਖੌਫਨਾਕ ਸੜਕ ਹਾਦਸਾ, ਬੱਸ ਖੱਡ ‘ਚ ਡਿੱਗੀ, 10 ਤੋਂ ਵੱਧ ਮੌਤਾਂ

ਜੰਮੂ-ਕਸ਼ਮੀਰ ਦੇ ਊਧਮਪੁਰ ਜ਼ਿਲ੍ਹੇ ‘ਚ ਅੱਜ ਸਵੇਰੇ ਇਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿੱਥੇ ਸਵਾਰੀਆਂ...