June 14, 2026, 3:08 pm
----------- Advertisement -----------
HomeNewsBreaking Newsਬੈਂਸ ਭਰਾਵਾਂ ਦੀ ਬੀਜੇਪੀ ਨਾਲ ਨਹੀਂ ਬਣੀ ਗੱਲ, ਗਠਜੋੜ ਹੋਣ ਤੋਂ ਪਹਿਲਾਂ...

ਬੈਂਸ ਭਰਾਵਾਂ ਦੀ ਬੀਜੇਪੀ ਨਾਲ ਨਹੀਂ ਬਣੀ ਗੱਲ, ਗਠਜੋੜ ਹੋਣ ਤੋਂ ਪਹਿਲਾਂ ਹੀ ਟੁੱਟਿਆ

Published on

----------- Advertisement -----------

ਲੁਧਿਆਣਾ 21 ਜਨਵਰੀ 2022 – 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੀ ਭਾਰਤੀ ਜਨਤਾ ਪਾਰਟੀ ਨਾਲ ਲੋਕ ਇਨਸਾਫ ਪਾਰਟੀ ਦਾ ਗਠਜੋੜ ਲਗਭਗ ਟੁੱਟ ਗਿਆ ਹੈ। ਬਸ ਇਸ ਸੰਬੰਧੀ ਰਸਮੀ ਐਲਾਨ ਹੋਣਾ ਹੀ ਬਾਕੀ ਰਹਿ ਗਿਆ ਹੈ। ਮੀਡੀਆ ਦੀਆਂ ਖ਼ਬਰਾਂ ਅਨੁਸਾਰ ਇਹ ਗਠਜੋੜ ਟਿਕਟਾਂ ਦੀ ਵੰਡ ਨੂੰ ਲੈ ਟੁੱਟਿਆ ਹੈ। ਲੋਕ ਇਨਸਾਫ ਪਾਰਟੀ ਗਠਜੋੜ ਵਿੱਚ 15 ਤੋਂ 18 ਸੀਟਾਂ ਦੀ ਮੰਗ ਕਰ ਰਹੀ ਸੀ। ਪਰ ਭਾਰਤੀ ਜਨਤਾ ਪਾਰਟੀ ਬੈਂਸ ਭਰਾਵਾਂ ਨੂੰ 5 ਸੀਟਾਂ ਦੇ ਰਹੀ ਸੀ, ਜਿਸ ਕਾਰਨ ਇਹ ਗੱਲਬਾਤ ਸਿਰੇ ਨਹੀਂ ਚੜ੍ਹ ਸਕੀ।

ਲੋਕ ਇਨਸਾਫ ਪਾਰਟੀ ਨਾਲ ਇੱਕ ਮੁੱਦਾ ਇਹ ਸੀ ਕਿ ਭਾਜਪਾ ਨੇ ਉਨ੍ਹਾਂ ਸਾਰੀਆਂ ਥਾਵਾਂ ‘ਤੇ ਆਪਣੇ ਉਮੀਦਵਾਰ ਪਹਿਲਾਂ ਹੀ ਤੈਅ ਕਰ ਲਏ ਹਨ ਜਿੱਥੋਂ ਉਹ ਆਪਣੇ ਨੇਤਾਵਾਂ ਲਈ ਟਿਕਟਾਂ ਦੀ ਮੰਗ ਕਰ ਰਹੀ ਸੀ। ਭਾਜਪਾ ਨੇ ਉਨ੍ਹਾਂ ਨੂੰ ਹੋਰ ਥਾਵਾਂ ‘ਤੇ 5 ਉਮੀਦਵਾਰਾਂ ਦੀ ਪੇਸ਼ਕਸ਼ ਕੀਤੀ ਸੀ। ਪਰ ਬੈਂਸ ਭਰਾ ਆਪਣੀਆਂ ਸੀਟਾਂ ਵਧਾਉਣ ‘ਤੇ ਅੜੇ ਰਹੇ। ਦੋ ਦਿਨ ਇਸ ‘ਤੇ ਕਾਫੀ ਚਰਚਾ ਹੋਈ ਪਰ ਕੋਈ ਨਤੀਜਾ ਨਹੀਂ ਨਿਕਲਿਆ ਅਤੇ ਸੀਟਾਂ ‘ਤੇ ਸਹਿਮਤੀ ਨਹੀਂ ਬਣ ਸਕੀ।

ਦੱਸ ਦਈਏ ਕਿ ਕੇਂਦਰੀ ਪੱਧਰ ‘ਤੇ ਦੋ ਦਿਨ ਚੱਲੀ ਮੀਟਿੰਗ ਤੋਂ ਬਾਅਦ ਹੁਣ ਕੈਪਟਨ ਅਮਰਿੰਦਰ ਸਿੰਘ ਅਤੇ ਸੰਯੁਕਤ ਅਕਾਲੀ ਦਲ ਵਿਚਾਲੇ ਲਗਭਗ ਸਾਰੀਆਂ ਸੀਟਾਂ ‘ਤੇ ਸਮਝੌਤਾ ਹੋ ਗਿਆ ਹੈ। ਭਾਜਪਾ ਪੰਜਾਬ ਵਿਧਾਨ ਸਭਾ ਦੇ ਚੋਣ ਦੰਗਲ ਵਿੱਚ ਆਪਣੇ 70 ਉਮੀਦਵਾਰ ਖੜ੍ਹੇ ਕਰੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸ਼ਿਮਲਾ ‘ਚ ਸਕੂਲ ਮਾਲਕ ਮਹਿਲਾ ਦਾ ਕਤਲ: ਸਕੂਲ ਦੇ ਗੇਟ ਨੇੜੇ ਉਤਾਰਿਆ ਮੌਤ ਦੇ ਘਾਟ, ਭਰਾ ਦੇ ਨਾਲ ਚੱਲ ਰਿਹਾ ਸੀ ਵਿਵਾਦ

ਹਿਮਾਚਲ ਪ੍ਰਦੇਸ਼ ਦੀ ਰਾਜਧਾਨੀ ਸ਼ਿਮਲਾ ਦੇ ਸੰਜੌਲੀ ਵਿੱਚ ਹਾਊਸਿੰਗ ਬੋਰਡ ਕਲੋਨੀ ਵਿੱਚ ਸਥਿਤ ਇੱਕ...

ਮਾਨ ਸਰਕਾਰ ਦਾ ਐਲਾਨ, ਖਾਟੂ ਸ਼ਿਆਮ, ਹਰਿਦੁਆਰ ਤੇ ਵ੍ਰਿੰਦਾਵਨ ਦੇ ਕਰਵਾਉਣਗੇ ਮੁਫ਼ਤ ਦਰਸ਼ਨ

ਮਾਨ ਸਰਕਾਰ ਵਲੋਂ ਪੰਜਾਬੀਆਂ ਲਈ ਇਕ ਹੋਰ ਵੱਡਾ ਐਲਾਨ ਕੀਤਾ ਗਿਆ ਹੈ। ਖਾਟੂ ਸ਼ਿਆਮ,...

ਸਪੀਕਰ ਸੰਧਵਾਂ ਵੱਲੋਂ ਪਰਿਵਾਰਕ ਤੰਦਾਂ ਨੂੰ ਮਜ਼ਬੂਤ ਕਰਨ ਲਈ ਮਾਪਿਆਂ ਨੂੰ ਆਪਣੇ ਬੱਚਿਆਂ ਨਾਲ ਵੱਧ ਤੋਂ ਵੱਧ ਸਮਾਂ ਬਿਤਾਉਣ ਦੀ ਅਪੀਲ

ਚੰਡੀਗੜ੍ਹ, 13 ਜੂਨ 2026:ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ...

ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ; ਦੋ ਪਿਸਤੌਲ ਬਰਾਮਦ

ਚੰਡੀਗੜ੍ਹ, 13 ਜੂਨ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ...

ਨਸ਼ੇ ਦੀ ਲਤ ਖ਼ਿਲਾਫ਼ ਜੰਗ ਵਿੱਚ ਅਧਿਆਪਕਾਂ, ਮਾਪਿਆਂ ਅਤੇ ਸਮਾਜ ਦੀ ਭੂਮਿਕਾ ਸਭ ਤੋਂ ਵੱਧ ਮਹੱਤਵਪੂਰਨ: ਡਾ. ਬਲਬੀਰ ਸਿੰਘ

ਚੰਡੀਗੜ੍ਹ, 13 ਜੂਨ 2026:ਭਗਵੰਤ ਮਾਨ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੇ ਸਕਾਰਾਤਮਕ ਨਤੀਜੇ...

‘ਦੇਸ਼ ਦਾ ਕੋਈ ਵੀ ਅੰਦੋਲਨ ਹੋਵੇ, ਪੰਜਾਬ ਤੋਂ ਬਿਨਾਂ ਪੂਰਾ ਨਹੀਂ ਹੋਇਆ’-ਅੰਮ੍ਰਿਤਸਰ ਪਹੁੰਚੇ CJP ਦੇ ਲੀਡਰ ਅਭਿਜੀਤ ਦਾ ਬਿਆਨ

ਅੰਮ੍ਰਿਤਸਰ ਵਿਚ ਕਾਕਰੋਚ ਜਨਤਾ ਪਾਰਟੀ ਨੇ ਪ੍ਰਦਰਸ਼ਨ ਕੀਤਾ। ਪਾਰਟੀ ਦੇ ਫਾਊਂਡਰ ਅਭਿਜੀਤ ਦੀਪਕੇ ਦੁਪਹਿਰ...

ਗੁਰਦੁਆਰਾ ਸਾਹਿਬ ‘ਚ ਸਿੱਖ ਜਥੇਬੰਦੀਆਂ ਵੱਲੋਂ ਰੁਕਵਾਈ ਗਈ ਯੋਗਾ ਕਲਾਸ, ਬੋਲੇ- ‘ਗੁਰੂ ਘਰ ‘ਚ ਇਹ ਬਰਦਾਸ਼ਤ ਨਹੀਂ’

ਫ਼ਰੀਦਕੋਟ ਦੇ ਗ੍ਰੀਨ ਐਵੇਨਿਊ ਸਥਿਤ ਗੁਰਦੁਆਰਾ ਸਾਹਿਬ ਵਿਖੇ ਪੰਜਾਬ ਸਰਕਾਰ ਦੀ ਯੋਜਨਾ ਤਹਿਤ ਚਲਾਈ...

ਮਨਾਲੀ ਘੁੰਮਣ ਗਏ ਪੰਜਾਬੀਆਂ ਦੀ ਗੱਡੀ 400 ਫੁੱਟ ਡੂੰਘੀ ਖੱਡ ‘ਚ ਡਿੱਗੀ, ਪਿਓ-ਧੀ ਦੀ ਹੋਈ ਮੌਤ

ਮਨਾਲੀ ਘੁੰਮਣ ਗਏ ਪੰਜਾਬੀ ਸੈਲਾਨੀਆਂ ਦੀ ਗੱਡੀ 400 ਫੁੱਟ ਡੂੰਘੀ ਖੱਡ ਵਿੱਚ ਡਿੱਗ ਗਈ।...