September 10, 2026, 2:56 am
----------- Advertisement -----------
HomeNewsਹੜ੍ਹਾਂ ਦੌਰਾਨ ਖਰਾਬ ਹੋਈਆਂ ਫਸਲਾਂ ਦੇ ਮੁਆਵਜ਼ੇ ਵੱਜੋਂ ਕਿਸਾਨਾਂ ਦੇ ਖਾਤਿਆਂ ‘ਚ...

ਹੜ੍ਹਾਂ ਦੌਰਾਨ ਖਰਾਬ ਹੋਈਆਂ ਫਸਲਾਂ ਦੇ ਮੁਆਵਜ਼ੇ ਵੱਜੋਂ ਕਿਸਾਨਾਂ ਦੇ ਖਾਤਿਆਂ ‘ਚ 119 ਕਰੋੜ ਰੁਪਏ ਤੋਂ ਜ਼ਿਆਦਾ ਦੀ ਰਾਸ਼ੀ ਪਾਈ: ਜਿੰਪਾ

Published on

----------- Advertisement -----------

ਚੰਡੀਗੜ੍ਹ, 23 ਸਤੰਬਰ (ਬਲਜੀਤ ਮਰਵਾਹਾ) : ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫਤ ਪ੍ਰਬੰਧਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਹੜ੍ਹਾਂ ਕਾਰਣ ਨੁਕਸਾਨੀਆਂ ਗਈਆਂ ਫਸਲਾਂ ਦੇ ਮੁਆਵਜ਼ੇ ਵੱਜੋਂ 23 ਸਤੰਬਰ ਤੱਕ 119 ਕਰੋੜ ਰੁਪਏ ਤੋਂ ਜ਼ਿਆਦਾ ਦੀ ਰਾਸ਼ੀ ਕਿਸਾਨਾਂ ਦੇ ਬੈਂਕ ਖਾਤਿਆਂ ਵਿਚ ਪਾਈ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਨੇ ਝੋਨੇ ਦੀ ਖਰਾਬ ਹੋਈ ਪਨੀਰੀ ਅਤੇ ਹੋਰ ਫਸਲਾਂ ਦੇ ਖਰਾਬੇ ਲਈ ਕਿਸਾਨਾਂ ਨੂੰ ਰਾਹਤ ਰਾਸ਼ੀ ਵੱਜੋਂ ਦੇਣ ਲਈ 188 ਕਰੋੜ 62 ਲੱਖ 63 ਹਜ਼ਾਰ ਰੁਪਏ ਦੀ ਰਾਸ਼ੀ ਮਾਲ ਵਿਭਾਗ ਨੂੰ ਜਾਰੀ ਕੀਤੀ ਸੀ।

ਉਨ੍ਹਾਂ ਦੱਸਿਆ ਕਿ ਇਹ ਪਹਿਲੀ ਵਾਰ ਹੈ ਜਦੋਂ ਕੋਈ ਸਰਕਾਰ ਝੋਨੇ ਦੀ ਖਰਾਬ ਹੋਈ ਪਨੀਰੀ ਲਈ ਪ੍ਰਤੀ ਏਕੜ 6800 ਰੁਪਏ ਮੁਆਵਜ਼ਾ ਰਾਸ਼ੀ ਦੇ ਰਹੀ ਹੈ। ਜਿੰਪਾ ਨੇ ਦੱਸਿਆ ਕਿ ਜੁਲਾਈ ਮਹੀਨੇ ਵਿਚ ਹੜ੍ਹਾਂ ਦੇ ਖਤਰੇ ਦੀਆਂ ਰਿਪੋਰਟਾਂ ਮਿਲਦੀ ਸਾਰ ਹੀ 33.50 ਕਰੋੜ ਰੁਪਏ ਅਗੇਤੀ ਰਾਹਤ ਵੱਜੋਂ ਜਾਰੀ ਕਰ ਦਿੱਤੇ ਗਏ ਸਨ। ਇਸ ਤੋਂ ਬਾਅਦ ਸਮੇਂ ਸਮੇਂ ‘ਤੇ ਪ੍ਰਭਾਵਿਤ ਜ਼ਿਲ੍ਹਿਆਂ ਨੂੰ ਰਾਹਤ ਰਾਸ਼ੀ ਜਾਰੀ ਹੁੰਦੀ ਰਹੀ ਹੈ। 

ਆਫਤ ਪ੍ਰਬੰਧਨ ਮੰਤਰੀ ਨੇ ਅੱਗੇ ਦੱਸਿਆ ਕਿ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਪਹਿਲਾਂ ਹੀ ਹਦਾਇਤਾਂ ਜਾਰੀ ਕੀਤੀਆਂ ਜਾ ਚੁੱਕੀਆਂ ਹਨ ਕਿ ਰਾਹਤ ਰਾਸ਼ੀ ਹੱਕਦਾਰ ਕਿਸਾਨਾਂ ਨੂੰ ਪੂਰੀ ਪਾਰਦਰਸ਼ੀ ਅਤੇ ਖੱਜਲ-ਖੁਆਰੀ ਰਹਿਤ ਵੰਡੀ ਜਾਵੇ। ਇਸ ਤੋਂ ਇਲਾਵਾ ਮੁਆਵਜ਼ਾ ਦੇਣ ਸਬੰਧੀ ਕੋਈ ਸਿਫਾਰਸ਼ ਜਾਂ ਪ੍ਰਭਾਵਸ਼ਾਲੀ ਲੋਕਾਂ ਦਾ ਪੱਖ ਨਾ ਪੂਰਿਆ ਜਾਵੇ ਅਤੇ ਸਿਰਫ ਸਹੀ ਬੰਦੇ ਨੂੰ ਮੈਰਿਟ ਦੇ ਆਧਾਰ ‘ਤੇ ਮੁਆਵਜ਼ਾ ਦਿੱਤਾ ਜਾਵੇ। 

ਡਿਪਟੀ ਕਮਿਸ਼ਨਰ ਗਿਰਦਾਵਰੀ ਰਿਪੋਰਟਾਂ ਦੇ ਹਿਸਾਬ ਨਾਲ ਕਿਸਾਨਾਂ ਨੂੰ ਰਾਹਤ ਰਾਸ਼ੀ ਦੇ ਰਹੇ ਹਨ। ਵੱਖ-ਵੱਖ ਜ਼ਿਲ੍ਹਿਆਂ ਤੋਂ ਮਿਲੀਆਂ ਰਿਪੋਰਟਾਂ ਅਨੁਸਾਰ ਪਟਿਆਲਾ ਜ਼ਿਲ੍ਹੇ ਦੇ ਪ੍ਰਭਾਵਿਤ ਕਿਸਾਨਾਂ ਦੇ ਬੈਂਕ ਖਾਤਿਆਂ ਵਿਚ ਹੁਣ ਤੱਕ 49 ਕਰੋੜ 73 ਲੱਖ ਰੁਪਏ ਦੀ ਮੁਆਵਜ਼ਾ ਰਾਸ਼ੀ ਪਾਈ ਜਾ ਚੁੱਕੀ ਹੈ। ਸੰਗਰੂਰ ਜ਼ਿਲ੍ਹੇ ਦੇ ਕਿਸਾਨਾਂ ਨੂੰ 15 ਕਰੋੜ 56 ਲੱਖ ਰੁਪਏ, ਫਿਰੋਜ਼ਪੁਰ ‘ਚ 10 ਕਰੋੜ 27 ਲੱਖ ਰੁਪਏ, ਜਲੰਧਰ ‘ਚ 8 ਕਰੋੜ 24 ਲੱਖ ਰੁਪਏ, ਤਰਨ ਤਾਰਨ ‘ਚ 15 ਕਰੋੜ 2 ਲੱਖ ਰੁਪਏ, ਮਾਨਸਾ ‘ਚ 6 ਕਰੋੜ 46 ਲੱਖ ਰੁਪਏ, ਫਾਜ਼ਿਲਕਾ ‘ਚ 10 ਕਰੋੜ 27 ਲੱਖ ਰੁਪਏ ਅਤੇ ਫਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਕਿਸਾਨਾਂ ਦੇ ਬੈਂਕ ਖਾਤਿਆਂ ਵਿਚ 1 ਕਰੋੜ 39 ਲੱਖ ਰੁਪਏ ਮੁਆਵਜ਼ਾ ਰਾਸ਼ੀ ਪਾਈ ਜਾ ਚੁੱਕੀ ਹੈ। 

ਜਿੰਪਾ ਨੇ ਕਿਹਾ ਕਿ ਪੰਜਾਬ ਸਰਕਾਰ ਕੋਲ ਰਾਹਤ ਰਾਸ਼ੀ ਲਈ ਫੰਡਾਂ ਦੀ ਕੋਈ ਘਾਟ ਨਹੀਂ ਹੈ। ਸੂਬੇ ਦੇ ਆਫਤ ਪ੍ਰਬੰਧਨ ਲਈ ਸਥਾਪਤ ਕੀਤੇ ਰਿਲੀਫ ਫੰਡ ਵਿਚ ਕਾਫੀ ਪੈਸਾ ਪਿਆ ਹੈ ਪਰ ਕੇਂਦਰ ਸਰਕਾਰ ਵੱਲੋਂ ਨਿਯਮਾਂ ਵਿਚ ਕੋਈ ਢਿੱਲ ਨਾ ਦਿੱਤੇ ਜਾਣ ਕਰਕੇ ਸਿਰਫ ਓਨੀ ਰਾਸ਼ੀ ਹੀ ਪ੍ਰਭਾਵਿਤ ਕਿਸਾਨਾਂ ਨੂੰ ਦਿੱਤੀ ਜਾ ਰਹੀ ਹੈ ਜਿੰਨੀ ਕੇਂਦਰ ਸਰਕਾਰ ਦੇ ਨਿਯਮ ਆਗਿਆ ਦਿੰਦੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਇਸ ਬਾਬਤ ਕੇਂਦਰ ਸਰਕਾਰ ਨੂੰ ਪੱਤਰ ਵੀ ਲਿਖ ਚੁੱਕੇ ਹਨ ਪਰ ਹਾਲੇ ਤੱਕ ਕੋਈ ਹਾਂ ਪੱਖੀ ਹੁੰਗਾਰਾ ਨਹੀਂ ਮਿਲਿਆ ਹੈ। 
----------- Advertisement -----------

ਸਬੰਧਿਤ ਹੋਰ ਖ਼ਬਰਾਂ

 ਸਰਕਾਰ ਵੱਲੋਂ 12 ਸਤੰਬਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਛੁੱਟੀ ਦਾ ਐਲਾਨ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ...

CM Mann ਦੀ ਪਤਨੀ ਖ਼ਿਲਾਫ਼ ਬਦਨਾਮ ਕਰਨ ਵਾਲੀ ਸਮੱਗਰੀ ਪੋਸਟ ਕਰਨ ’ਤੇ ਰੋਕ

ਚੰਡੀਗੜ੍ਹ ਦੀ ਇੱਕ ਅਦਾਲਤ ਨੇ ਸੇਵਾ-ਮੁਕਤ ਜਸਟਿਸ ਰਣਜੀਤ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਆਗੂ...

ਇਨਫਲੂਐਂਸਰ ਮਨਜੀਤ ਕੌਰ ਦੇ ਕਤਲ ਮਾਮਲੇ ‘ਚ ਹੋਈ ਪਹਿਲੀ ਗ੍ਰਿਫਤਾਰੀ, 2 ਸਾਥੀਆਂ ਦੀ ਭਾਲ ਜਾਰੀ

ਚੰਡੀਗੜ੍ਹ ਪੁਲਿਸ ਨੇ ਸੋਸ਼ਲ ਮੀਡੀਆ ਇਨਫਲੁਏਂਸਰ ਮਨਜੀਤ ਕੌਰ ਦੇ ਅਗਵਾ ਅਤੇ ਕਤਲ ਮਾਮਲੇ ਵਿੱਚ...

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਖਤਮ: ਸਰਕਾਰ ਨੇ ਕਾਰਨ ਦੱਸੋ ਨੋਟਿਸ ਵਾਪਸ ਲਿਆ, ਜਲਦੀ ਹੋਵੇਗੀ CM ਮਾਨ ਨਾਲ ਮੀਟਿੰਗ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੇ ਆਪਣੀ ਹੜਤਾਲ ਖਤਮ ਕਰ ਦਿੱਤੀ ਹੈ। ਸਰਕਾਰ ਨੇ ਕਾਰਨ...

 Uber-Rapido ‘ਤੇ ਵੱਡੀ ਕਾਰਵਾਈ, ਨਿਯਮਾਂ ਦੀ ਉਲੰਘਣਾ ਕਾਰਨ 6 ਮਹੀਨਿਆਂ ਲਈ ਐਗਰੀਗੇਟਰ ਲਾਇਸੈਂਸ ਸਸਪੈਂਡ

ਸਟੇਟ ਟਰਾਂਸਪੋਰਟ ਅਥਾਰਟੀ (STA) ਨੇ Uber ਅਤੇ Rapido ਦੇ ਐਗਰੀਗੇਟਰ ਲਾਇਸੈਂਸ ਨੂੰ ਤੁਰੰਤ ਪ੍ਰਭਾਵ...

ਪੰਜਾਬੀ ਗਾਇਕ ਐਮੀ ਵਿਰਕ ਦੀ ਕਾਰ ’ਤੇ ਚੱਲੀਆਂ ਗੋਲੀਆਂ

ਇਥੋਂ ਨੇੜੇ ਸ਼ਹਿਰ ਐਬਸਫੋਰਡ ’ਚ ਪੰਜਾਬ ਦੇ ਨਾਮਵਰ ਫਿਲਮੀ ਕਲਾਕਾਰ ਤੇ ਗਾਇਕ ਐਮੀ ਵਿਰਕ...

ਬਰੈਂਪਟਨ ’ਚ ਲੁੱਟਾਂ ਕਰਨ ਦੇ ਮਾਮਲੇ ’ਚ ਪੰਜਾਬੀ ਮੂਲ ਦਾ ਨੌਜਵਾਨ ਗ੍ਰਿਫ਼ਤਾਰ

ਓਂਟਾਰੀਓ ਦੀ ਪੀਲ ਪੁਲੀਸ ਨੇ ਬਰੈਂਪਟਨ ਦੇ ਰਹਿਣ ਵਾਲੇ 22 ਸਾਲਾਂ ਪੰਜਾਬੀ ਮੂਲ ਦੇ...

ਭਦੌੜ ‘ਚ 75 ਸਾਲਾ ਬਜ਼ੁਰਗ ਦਾ ਕਤਲ, ਰੇਹੜੀ ਚਲਾਉਣ ਦਾ ਕੰਮ ਕਰਦਾ ਸੀ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ

ਭਦੌੜ ਵਿੱਚ ਬੀਤੀ ਰਾਤ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਨੂੰ ਅੰਜਾਮ ਦਿੱਤਾ ਗਿਆ।...

ਲੁਧਿਆਣਾ ਬੰਦ ਦੀ ਕਾਲ, ਭੀਮ ਰਾਓ ਅੰਬੇਡਕਰ ਦੀ ਮੂਰਤੀ ਦੀ ਬੇਅਦਬੀ ਖ਼ਿਲਾਫ਼ ਭਾਈਚਾਰੇ ‘ਚ ਰੋਸ

ਲੁਧਿਆਣਾ ਦੇ ਜਲੰਧਰ ਬਾਈਪਾਸ ਚੌਕ ‘ਤੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ...