ਇਸਤਰੀ ਅਕਾਲੀ ਦਲ ਪ੍ਰਧਾਨ ਬੀਬੀ ਹਰਗੋਬਿੰਦ ਕੌਰ ਦੀ ਅਗਵਾਈ ਹੇਠ ਲੰਬੀ ਹਲਕੇ ਦੇ ਦੱਸ ਪਿੰਡਾਂ ਦੀਆਂ ਅਹੁਦੇਦਾਰ ਬੀਬੀਆਂ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਪਿੰਡ ਬਾਦਲ ਆਕੇ ਮਿਲੀਆਂ। ਜਿੱਥੇ ਪ੍ਰਧਾਨ ਸਾਬ੍ਹ ਨੇ ਸਮੂਹ ਬੀਬੀਆਂ ਨੂੰ ਨਵੀਂ ਜਿੰਮੇਵਾਰੀ ਲਈ ਵਧਾਈ ਦਿੱਤੀ ਉੱਥੇ ਹੀ ਉਨ੍ਹਾਂ ਆਪਣੇ ਵੱਲੋਂ ਪੂਰਨ ਸਮਰਥਨ ਦਾ ਭਰੋਸਾ ਵੀ ਦਿਵਾਇਆ।
ਇਸ ਮੌਕੇ ਅਹੁਦੇਦਾਰ ਬੀਬੀਆਂ ਨੂੰ ਨਵੇਂ ਸ਼ਿਨਾਖਤੀ ਕਾਰਡ ਵੀ ਜਾਰੀ ਕੀਤੇ ਗਏ।
ਬੀਬੀ ਹਰਗੋਬਿੰਦ ਕੌਰ ਜੀ ਨੇ ਦੱਸਿਆ ਕਿ ਇਸਤਰੀ ਅਕਾਲੀ ਦਲ ਹੁਣ ਪਿੰਡ ਪੱਧਰ ਦੀਆਂ ਇਕਾਈਆਂ ਬਣਾ ਰਿਹਾ ਹੈ। ਇਹ ਇਕਾਈਆਂ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਆਪਣੇ ਵੱਲੋਂ ਹਰ ਸੰਭਵ ਯਤਨ ਕਰਨਗੀਆਂ।












