September 2, 2026, 11:43 pm
----------- Advertisement -----------
HomeNewsBreaking News4 ਬੰਦੀ ਸਿੰਘਾਂ ਦੀ ਰਿਹਾਈ ਤੋਂ ਬਾਅਦ ਸੰਘਰਸ਼ ਹੋਇਆ ਹੋਰ ਤੇਜ਼- ਕੌਮੀ...

4 ਬੰਦੀ ਸਿੰਘਾਂ ਦੀ ਰਿਹਾਈ ਤੋਂ ਬਾਅਦ ਸੰਘਰਸ਼ ਹੋਇਆ ਹੋਰ ਤੇਜ਼- ਕੌਮੀ ਇਨਸਾਫ਼ ਮੋਰਚਾ

Published on

----------- Advertisement -----------

ਚੰਡੀਗੜ੍ਹ (ਬਲਜੀਤ ਮਰਵਾਹਾ)- ਕੌਮੀ ਇਨਸਾਫ਼ ਮੋਰਚੇ ਵੱਲੋਂ ਪਿੰਡ ਕਵੈਡੀ ਦੇ ਗੁਰਦੁਆਰਾ ਸਾਹਿਬ ਵਿੱਖੇ ਹਾਜ਼ਰੀ ਭਰੀ ਗਈ, ਇਸ ਮੌਕੇ ਤੇ ਸਿੱਖ ਸੰਗਤ ਨੂੰ ਸੰਬੋਧਨ ਕਰਦਿਆਂ ਮੋਰਚੇ ਦੇ ਕਨਵੀਨਰ ਭਾਈ ਪਾਲ ਸਿੰਘ ਫਰਾਂਸ ਨੇ ਕਿਹਾ ਕਿ ਕੌਮੀ ਇਨਸਾਫ਼ ਮੋਰਚੇ ਵੱਲੋਂ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀਆਂ ਸਬੰਧੀ ਇਨਸਾਫ਼ ਅਤੇ ਸਖ਼ਤ ਕਾਨੂੰਨ ਬਣਾਉਣ ਲਈ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਚੰਡੀਗੜ੍ਹ ਦੀ ਬਰੂਹਾਂ ਤੇ ਮੋਰਚਾ ਲਾਇਆ ਹੋਇਆ ਹੈ। ਅਸੀ ਗੁਰੂ ਗ੍ਰੰਥ ਸਾਹਿਬ ਜੀ ਦੀ ਨਿੱਤ ਦਿਨ ਹੋ ਰਹੀਆਂ ਬੇਅਦਬੀਆਂ ਨੂੰ ਰੋਕਣਾ ਚਾਹੁੰਦੇ ਹਾਂ ਅਤੇ ਦੋਸ਼ੀਆਂ ਨੂੰ ਸਖ਼ਤ ਕਾਨੂੰਨ ਬਣਾਉਣ ਲਈ ਸੰਘਰਸ਼ ਕਰ ਰਹੇ ਹਾਂ ਆਪ ਸਿੱਖ ਸੰਗਤਾਂ ਨੂੰ ਅਪੀਲ ਕਰਦੇ ਹਾਂ ਕਿ 27 ਤਰੀਕ ਨੂੰ ਠੀਕ 9 ਵਜੇ ਸ਼੍ਰੀ ਅਨੰਦਪੁਰ ਸਾਹਿਬ ਦੀ ਧਰਤੀ ਸ਼੍ਰੀ ਕੇਸਗੜ੍ਹ ਸਾਹਿਬ ਤੋਂ ਕੌਮੀ ਇਨਸਾਫ਼ ਮੋਰਚਾ ਚੰਡੀਗੜ੍ਹ ਤੱਕ ਬੰਦੀ ਸਿੰਘਾਂ ਦੀ ਰਿਹਾਈ ਲਈ ਖ਼ਾਲਸਾ ਚੇਤਨਾ ਮਾਰਚ ਕੱਢਿਆ ਜਾ ਰਿਹਾ ਹੈ ਸੋ ਆਪ ਸਿੱਖ ਸੰਗਤ ਜਰੂਰ ਸ਼ਮੂਲੀਅਤ ਕਰੇ।
ਅੱਗੇ ਭਾਈ ਜਸਵਿੰਦਰ ਸਿੰਘ ਰਾਜਪੁਰਾ ਨੇ ਸਿੱਖ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਹੁਣ ਤੱਕ 4 ਸਿੰਘ ਰਿਹਾਅ ਹੋ ਚੁੱਕੇ ਹਨ ਜਿਹਨਾਂ ਵਿੱਚ ਭਾਈ ਸ਼ਮਸ਼ੇਰ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਲਖਵਿੰਦਰ ਸਿੰਘ ਅਤੇ ਭਾਈ ਦਵਿੰਦਰਪਾਲ ਸਿੰਘ ਭੁੱਲਰ ਰਿਹਾਅ ਹੋ ਚੁੱਕੇ ਹਨ। ਭਾਈ ਜਗਤਾਰ ਸਿੰਘ ਤਾਰਾ ਦੇ ਵੀ ਲੰਬਿਤ 2 ਕੇਸਾਂ ਨੂੰ ਜਲਦ ਤੋਂ ਜਲਦ ਫਾਸਟ ਟਰੈਕ ਰਾਹੀਂ ਖਤਮ ਕਰਵਾਉਣ ਲਈ ਚਾਰਾ ਜੋਈ ਕੀਤੀ ਜਾ ਰਹੀ ਹੈ ਤਾਂ ਕਿ ਓਹਨਾਂ ਦੀ ਰਿਹਾਈ ਵੀ ਜਲਦ ਹੋ ਸਕੇ। ਅੱਗੇ ਸਿੱਖ ਸੰਗਤਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਆਓ! ਕੌਮੀ ਇਨਸਾਫ਼ ਮੋਰਚੇ ਵਿੱਚ ਸ਼ਮੂਲੀਅਤ ਕਰੀਏ ਕਿਉਂਕਿ ਤੁਹਾਡੀ ਛੋਟੀ ਜਿਹੀ ਸ਼ਮੂਲੀਅਤ 30 30 32 32 ਸਾਲਾਂ ਤੋਂ ਬੰਦ ਸਿੱਖਾਂ ਨੂੰ ਜੇਲ੍ਹਾਂ ਚੋਂ ਰਿਹਾਅ ਕਰਵਾ ਸਕਦੀ ਹੈ ਆਓ ਕੌਮੀ ਇਨਸਾਫ਼ ਮੋਰਚੇ ਵਿੱਚ ਪਹੁੰਚ ਕੇ ਬੰਦੀ ਸਿੰਘਾਂ ਨੂੰ ਰਿਹਾਅ ਕਰਵਾਈਏ।
ਇਸ ਮੌਕੇ ਤੇ ਭਾਈ ਹਰਵਿੰਦਰ ਸਿੰਘ ਸਰਪੰਚ,ਭਾਈ ਰਵਿੰਦਰ ਸਿੰਘ ਵਜੀਦਪੁਰ, ਭਾਈ ਗੁਰਮੀਤ ਸਿੰਘ ਨੇ ਕਿਹਾ ਕਿ ਅਸੀ ਕੌਮੀ ਇਨਸਾਫ਼ ਮੋਰਚੇ ਦੇ ਨਾਲ ਡੱਟ ਕਿ ਖੜੇ ਹਾਂ ਬੰਦੀ ਸਿੰਘਾਂ ਦੀ ਰਿਹਾਈ ਲਈ ਸੰਘਰਸ਼ ਕਰਦੇ ਰਹਾਂਗੇ। ਰੋਜ਼ਾਨਾਂ ਦੀ ਤਰ੍ਹਾਂ 31 ਮੈਂਬਰੀ ਜੱਥਾ ਕੌਮੀ ਇਨਸਾਫ਼ ਮੋਰਚੇ ਚੋਂ ਕਰਨਾਲ ਦੀ ਸੰਗਤ ਭਾਈ ਸਾਹਿਬ ਸਿੰਘ ਪ੍ਰਧਾਨ ਵੱਲੋਂ ਰੋਜ਼ਾਨਾਂ ਦੀ ਤਰ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਲਈ ਮੁੱਖ ਮੰਤਰੀ ਦੀ ਕੋਠੀ ਵੱਲ ਪ੍ਰਦਰਸ਼ਨ ਕਰਦਾ ਗਿਆ । ਮੋਰਚੇ ਵਿੱਚ ਵਕੀਲ ਦਿਲਸ਼ੇਰ ਸਿੰਘ , ਵਕੀਲ ਗੁਰਸ਼ਰਨ ਸਿੰਘ, ਭਾਈ ਇੰਦਰਵੀਰ ਸਿੰਘ, ਭਾਈ ਬਲਜੀਤ ਸਿੰਘ ਭਾਊ, ਭਾਈ ਬਲਬੀਰ ਸਿੰਘ ਬੈਰੋਂਪੁਰ, ਜਥੇਦਾਰ ਰਾਜਾ ਰਾਜ ਸਿੰਘ, ਜਥੇਦਾਰ ਕੁਲਵਿੰਦਰ ਸਿੰਘ ਅਤੇ ਹੋਰ ਵੱਡੀ ਗਿਣਤੀ ਚ ਸਿੱਖ ਸੰਗਤਾਂ ਮੌਜੂਦ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਿਸਾਨ ਮੋਰਚੇ ਕਾਰਨ ਕਿਹੜੇ ਰਸਤੇ ਬੰਦ ਅਤੇ ਡਾਇਵਰਟ; ਪੜ੍ਹੋ ਟਰੈਫਿਕ ਪੁਲੀਸ ਵੱਲੋਂ ਜਾਰੀ ਐਡਵਾਈਜ਼ਰੀ

 ਚੰਡੀਗੜ੍ਹ ਅਤੇ ਮੁਹਾਲੀ ਦੀ ਹੱਦ 'ਤੇ ਲੱਗੇ ਕਿਸਾਨ ਮੋਰਚੇ ਅਤੇ ਸੁਰੱਖਿਆ ਪ੍ਰਬੰਧਾਂ ਦੇ ਮੱਦੇਨਜ਼ਰ...

ਭਾਈ ਬਲਵੰਤ ਸਿੰਘ ਰਾਜੋਆਣਾ ਨੇ ਅੱਖਾਂ ਦੇ ਇਲਾਜ ਲਈ ਖੜਕਾਇਆ ਹਾਈਕੋਰਟ ਦਾ ਬੂਹਾ

ਪਟਿਆਲਾ ਜੇਲ੍ਹ ’ਚ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਨੇ ਆਪਣੀਆਂ ਅੱਖਾਂ ਦੇ ਇਲਾਜ ਲਈ...

ਕੈਨੇਡਾ ‘ਚ ਭਾਰਤੀਆਂ ਲਈ ਖੁਸ਼ਖਬਰੀ, UPI ਤੋਂ ਪੈਸਾ ਭੇਜਣਾ ਹੋਵੇਗਾ ਤੇਜ਼ ਤੇ ਸਸਤਾ

ਕੈਨੇਡਾ ਅਤੇ ਭਾਰਤ ਵਿੱਚ ਰਹਿਣ ਵਾਲੇ ਪੰਜਾਬੀਆਂ ਦੇ ਮਜ਼ਬੂਤ ​​ਆਰਥਿਕ ਸਬੰਧ ਹਨ। ਇਹ ਰਿਸ਼ਤਾ...

ਹੁੱਕਾ ਬਾਰਾਂ ‘ਤੇ ਲੱਗੀ ਪੂਰੀ ਤਰ੍ਹਾਂ ਪਾਬੰਦੀ, DC ਨੇ ਜਾਰੀ ਕੀਤੇ ਹੁਕਮ

ਮੋਗਾ ਜ਼ਿਲ੍ਹਾ ਪ੍ਰਸ਼ਾਸਨ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਇੱਕ ਵੱਡਾ ਕਦਮ ਚੁੱਕਿਆ...

ਪਹਿਲੀ ਵਾਰ ਵੋਟਰ ਬਣਨ ਦਾ ਮੌਕਾ, 12 ਸਤੰਬਰ ਤੱਕ ਕਰੋ ਅਰਜ਼ੀ

18 ਸਾਲ ਦੀ ਉਮਰ ਪੂਰੀ ਕਰ ਚੁੱਕੇ ਜਾਂ 1 ਅਕਤੂਬਰ 2026 ਤੱਕ 18 ਸਾਲ...

DA ਮਾਮਲੇ ‘ਚ ਸੁਪਰੀਮ ਕੋਰਟ ਪਹੁੰਚੀ ਮਾਨ ਸਰਕਾਰ, ਹਾਈਕੋਰਟ ਦੇ ਫ਼ੈਸਲੇ ਨੂੰ ਦਿੱਤੀ ਚੁਣੌਤੀ

ਪੰਜਾਬ ਸਰਕਾਰ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ 3 ਅਗਸਤ ਦੇ ਮਹਿੰਗਾਈ ਭੱਤੇ...

ਪਰਾਲੀ ਦੀ ਖੇਤ ਵਿੱਚ ਅਤੇ ਖੇਤ ਤੋਂ ਬਾਹਰ ਸਾਂਭ-ਸੰਭਾਲ ਨੂੰ ਉਤਸ਼ਾਹਤ ਕੀਤਾ ਜਾਵੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 1 ਸਤੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਵਿੱਚ ਪਰਾਲੀ...

ਸੈਪਸਿਸ ਨੂੰ ਹਲਕੇ ‘ਚ ਨਾ ਲਓ!,ਕੁਝ ਘੰਟਿਆਂ ‘ਚ ਬਣ ਸਕਦੈ ਜਾਨਲੇਵਾ,ਸਮੇਂ ਸਿਰ ਪਛਾਣ ਹੀ ਬਚਾ ਸਕਦੀ ਜਾਨ

ਚੰਡੀਗੜ੍ਹ, 1 ਸਤੰਬਰ 2026:ਸ਼ੁਰੂਆਤ ਵਿੱਚ ਆਮ ਜਿਹਾ ਲੱਗਣ ਵਾਲਾ ਇਨਫੈਕਸ਼ਨ, ਸੈਪਸਿਸ ਅਤੇ ਸੈਪਟਿਕ ਸ਼ਾਕ...

ਪੰਜਾਬ ‘ਚ 3 ਸਤੰਬਰ ਨੂੰ ਸਕੂਲ-ਕਾਲਜ ਦੀਆਂ ਬੱਸਾਂ ਰਹਿਣਗੀਆਂ ਬੰਦ, ਮੰਗਾਂ ਨੂੰ ਲੈ ਕੇ ਬੱਸ ਆਪ੍ਰੇਟਰ ਕਰਨਗੇ ਮਹਾਪੰਚਾਇਤ

ਪੰਜਾਬ ਵਿੱਚ ਸਕੂਲ ਅਤੇ ਕਾਲਜ ਬੱਸ ਆਪ੍ਰੇਟਰਾਂ ਨੇ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ...