June 26, 2026, 5:14 pm
----------- Advertisement -----------
HomeNewsNational-Internationalਜਾਣੋ, ਕਿਵੇਂ ਹਰਦੀਪ ਸਿੰਘ ਨਿੱਝਰ ਜਾਅਲੀ ਪਾਸਪੋਰਟ 'ਤੇ ਪਹੁੰਚਿਆਂ ਸੀ ਕੈਨੇਡਾ

ਜਾਣੋ, ਕਿਵੇਂ ਹਰਦੀਪ ਸਿੰਘ ਨਿੱਝਰ ਜਾਅਲੀ ਪਾਸਪੋਰਟ ‘ਤੇ ਪਹੁੰਚਿਆਂ ਸੀ ਕੈਨੇਡਾ

Published on

----------- Advertisement -----------

ਹਰਦੀਪ ਸਿੰਘ ਨਿੱਝਰ ਦੇ ਦਿਲ-ਦਿਮਾਗ ਵਿੱਚ ਹਿੰਦੂਆਂ ਪ੍ਰਤੀ ਇੰਨੀ ਨਫ਼ਰਤ ਸੀ ਕਿ ਉਸਨੇ ਆਪਣੇ ਪਿੰਡ ਦੇ ਲੋਕਾਂ ਨੂੰ ਵੀ ਨਹੀਂ ਬਖਸ਼ਿਆ। ਪਿੰਡ ਦੇ ਪੁਜਾਰੀ ਨੂੰ ਸੁਪਾਰੀ ਦੇ ਕੇ ਆਪਣੇ ਗੁੰਡਿਆਂ ਰਾਹੀਂ ਕਤਲ ਕਰਵਾਉਣ ਤੋਂ ਪਹਿਲਾਂ ਉਸ ਨੇ ਰਵੀ ਸ਼ਰਮਾ ਨਾਂ ਦੇ ਨੌਜਵਾਨ ਦਾ ਵੀ ਕਤਲ ਕਰ ਦਿੱਤਾ, ਜਿਸ ਦੇ ਨਾਂ ‘ਤੇ ਉਸ ਨੇ ਵਿਦੇਸ਼ ਭੱਜਣ ਲਈ ਪਾਸਪੋਰਟ ਬਣਵਾ ਲਿਆ ਸੀ।

ਕਿਹਾ ਜਾ ਰਿਹਾ ਹੈ ਕਿ ਰਵੀ ਸ਼ਰਮਾ ਦਾ ਪਰਿਵਾਰ ਹਰਿਆਣਾ ਦਾ ਰਹਿਣ ਵਾਲਾ ਸੀ। ਰਵੀ ਸ਼ਰਮਾ ਦੀ ਲਾਸ਼ ਪਿੰਡ ਦੇ ਸੂਏ ਵਿੱਚੋਂ ਮਿਲੀ ਸੀ। ਪੁੱਤਰ ਰਵੀ ਸ਼ਰਮਾ ਦੇ ਕਤਲ ਤੋਂ ਬਾਅਦ ਪਰਿਵਾਰ ਵਾਪਿਸ ਹਰਿਆਣਾ ਪਰਤ ਗ8ਆ ਸੀ। ਭਾਰਤ ਦਾ ਮੋਸਟ ਵਾਂਟੇਡ ਹਰਦੀਪ ਸਿੰਘ ਨਿੱਝਰ 1996 ‘ਚ ਜਾਅਲੀ ਪਾਸਪੋਰਟ ‘ਤੇ ਹਿੰਦੂ ਬਣ ਕੇ ਭਾਰਤ ਤੋਂ ਕੈਨੇਡਾ ਭੱਜ ਗਿਆ ਸੀ।

 ਭਾਰਤ ਵੱਲੋਂ ਕੈਨੇਡਾ ਨੂੰ ਸੌਂਪੇ ਗਏ ਡੋਜ਼ੀਅਰ ਮੁਤਾਬਕ ਨਿੱਝਰ 1996 ਵਿੱਚ ਰਵੀ ਸ਼ਰਮਾ ਦੇ ਨਾਂ ’ਤੇ ਫਰਜ਼ੀ ਪਾਸਪੋਰਟ ਬਣਾ ਕੇ ਕੈਨੇਡਾ ਭੱਜ ਗਿਆ ਸੀ। ਕੈਨੇਡਾ ਪਹੁੰਚਣ ਤੋਂ ਬਾਅਦ ਉਸ ਨੇ ਸਿਆਸੀ ਸ਼ਰਨ ਲੈਣ ਲਈ ਹਲਫ਼ਨਾਮਾ ਪੇਸ਼ ਕੀਤਾ ਜਿਸ ਵਿੱਚ ਉਸ ਨੇ ਦੱਸਿਆ ਕਿ ਉਸ ਦੇ ਭਰਾ, ਪਿਤਾ ਅਤੇ ਚਾਚੇ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ ਅਤੇ ਉਸ ਨੂੰ ਖ਼ੁਦ ਪੁਲਿਸ ਨੇ ਤਸ਼ੱਦਦ ਕੀਤਾ ਸੀ ਪਰ ਕੈਨੇਡਾ ਸਰਕਾਰ ਨੇ ਉਸ ਦੇ ਦਾਅਵੇ ਨੂੰ ਰੱਦ ਕਰ ਦਿੱਤਾ ਸੀ। ਇਸਤੋਂ ਬਾਅਦ ਨਿੱਝਰ ਨੇ ਕੈਨੇਡਾ ਦੀ ਨਾਗਰਿਕ ਔਰਤ ਨਾਲ ਵਿਆਹ ਕਰਵਾ ਲਿਆ, ਜਿਸ ਨੇ ਉਸ ਦੀ ਇਮੀਗ੍ਰੇਸ਼ਨ ਵਿਚ ਮਦਦ ਕੀਤੀ। ਅਧਿਕਾਰੀਆਂ ਨੇ ਨੋਟ ਕੀਤਾ ਕਿ ਔਰਤ 1997 ਵਿਚ ਕਿਸੇ ਹੋਰ ਆਦਮੀ ਨਾਲ ਵਿਆਹ ਕਰ ਕੇ ਕੈਨੇਡਾ ਆਈ ਸੀ। ਹਾਲਾਂਕਿ ਇੱਕ ਦਹਾਕੇ ਬਾਅਦ, ਨਿੱਝਰ 25 ਮਈ, 2007 ਨੂੰ ਇੱਕ ਕੈਨੇਡੀਅਨ ਨਾਗਰਿਕ ਬਣ ਗਿਆ। 

ਨਿੱਝਰ 2012 ਵਿੱਚ ਇੱਕ ਗਰੁੱਪ ਨਾਲ ਪਾਕਿਸਤਾਨ ਗਿਆ ਸੀ। ਇੱਥੇ ਉਸ ਨੇ ਹਥਿਆਰਾਂ ਅਤੇ ਆਈਡੀ ਬਲਾਸਟ ਦੀ ਸਿਖਲਾਈ ਲਈ। ਇਸ ਤੋਂ ਬਾਅਦ ਉਹ ਫਿਰ ਕੈਨੇਡਾ ਆ ਗਿਆ ਅਤੇ ਆਪਣੇ ਅੱਤਵਾਦੀ ਮਨਸੂਬਿਆਂ ਨੂੰ ਪੂਰਾ ਕਰਨ ਲਈ ਆਪਣੇ ਸਾਥੀਆਂ ਨੂੰ ਹਥਿਆਰਾਂ ਦੀ ਵਰਤੋਂ ਕਰਨ ਦੀ ਸਿਖਲਾਈ ਦਿੱਤੀ।ਡੋਜ਼ੀਅਰ ਮੁਤਾਬਕ 2014 ‘ਚ ਨਿੱਝਰ ਨੇ ਹਰਿਆਣਾ ਦੇ ਸਿਰਸਾ ‘ਚ  ਡੇਰਾ ਸੱਚਾ ਸੌਦਾ ‘ਤੇ ਹਮਲੇ ਦੀ ਸਾਜ਼ਿਸ਼ ਰਚੀ ਸੀ। ਹਾਲਾਂਕਿ ਉਸ ਨੂੰ ਭਾਰਤ ਆਉਣ ਦੀ ਇਜਾਜ਼ਤ ਨਹੀਂ ਦਿੱਤੀ ਗਈ। ਉਸ ਨੇ ਆਪਣੇ ਅੱਤਵਾਦੀ ਨੈੱਟਵਰਕ ਨੂੰ ਪੰਜਾਬ ਦੇ ਸਾਬਕਾ ਡੀਜੀਪੀ ਮੁਹੰਮਦ ਇਜ਼ਹਾਰ ਆਲਮ, ਸ਼ਿਵ ਸੈਨਾ ਆਗੂ ਨਿਸ਼ਾਂਤ ਸ਼ਰਮਾ ਅਤੇ ਬਾਬਾ ਮਾਨ ਸਿੰਘ ਪਿਹੋਵਾ ਵਾਲੇ ‘ਤੇ ਹਮਲਾ ਕਰਨ ਲਈ ਕਿਹਾ ਸੀ। ਹਰਦੀਪ ਸਿੰਘ ਨਿੱਝਰ ਖਾਲਿਸਤਾਨ ਟਾਈਗਰ ਫੋਰਸ (ਕੇਟੀਐਫ) ਦੇ ਮੁਖੀ ਸਨ। ਭਾਰਤ ਦੀ ਰਾਸ਼ਟਰੀ ਜਾਂਚ ਏਜੰਸੀ (ਐੱਨ.ਆਈ.ਏ.) ਵੱਲੋਂ ਹਾਲ ਹੀ ‘ਚ ਜਾਰੀ ਕੀਤੀ ਗਈ 40 ਮੋਸਟ ਵਾਂਟੇਡ ਅੱਤਵਾਦੀਆਂ ਦੀ ਸੂਚੀ ‘ਚ ਨਿੱਝਰ ਦਾ ਨਾਂ ਸੀ। ਕੈਨੇਡਾ ਦੇ ਬਰੈਂਪਟਨ ਸ਼ਹਿਰ ਵਿੱਚ ਖਾਲਿਸਤਾਨ ਦੇ ਹੱਕ ਵਿੱਚ ਜਨਮਤ ਸੰਗ੍ਰਹਿ ਕਰਵਾਉਣ ਵਿੱਚ ਉਨ੍ਹਾਂ ਦੀ ਭੂਮਿਕਾ ਸੀ। ਨਿਝਰ ਅਤੇ ਉਸ ਦੀ ਜਥੇਬੰਦੀ ਦਾ ਨਾਂ ਪੰਜਾਬ ਵਿੱਚ ਹਿੰਸਾ ਅਤੇ ਅਪਰਾਧ ਨਾਲ ਸਬੰਧਤ ਕਈ ਮਾਮਲਿਆਂ ਵਿੱਚ ਸਾਹਮਣੇ ਆਇਆ ਸੀ। ਇਸ ਤੋਂ ਬਾਅਦ ਹੀ ਉਸ ਨੂੰ ਲੋੜੀਂਦੇ ਅੱਤਵਾਦੀਆਂ ਦੀ ਸੂਚੀ ‘ਚ ਪਾ ਦਿੱਤਾ ਗਿਆ।

ਸਤੰਬਰ-2020 ‘ਚ ਕੇਂਦਰੀ ਗ੍ਰਹਿ ਮੰਤਰਾਲੇ ਨੇ ਨਿਝਰ ਨੂੰ ਅੱਤਵਾਦੀ ਘੋਸ਼ਿਤ ਕੀਤਾ ਸੀ। ਇਸ ਤੋਂ ਬਾਅਦ ਜਲੰਧਰ ਦੇ ਪਿੰਡ ਭਾਰਸਿੰਘਪੁਰਾ ਵਿੱਚ ਨਿਝਰ ਦੀ ਜਾਇਦਾਦ ਵੀ ਕੁਰਕ ਕੀਤੀ ਗਈ। ਦੋ ਦਿਨ ਪਹਿਲਾਂ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨਆਈਏ) ਨੇ ਪੰਜਾਬ ਵਿੱਚ ਨਿੱਝਰ ਦੇ ਘਰ ਦੀ ਜਾਇਦਾਦ ਜ਼ਬਤ ਕਰਨ ਦਾ ਨੋਟਿਸ ਚਿਪਕਾਇਆ ਹੈ। ਨਿੱਝਰ ਦਾ ਘਰ ਜਲੰਧਰ ਦੇ ਪਿੰਡ ਭਾਰਸਿੰਘਪੁਰਾ (ਫਿਲੌਰ) ਵਿੱਚ ਹੈ। ਜਿਸ ਨੂੰ ਪਿਛਲੇ ਡੇਢ ਸਾਲ ਤੋਂ ਤਾਲਾ ਲੱਗਿਆ ਹੋਇਆ ਹੈ। ਐਨਆਈਏ ਦੀ ਟੀਮ ਸ਼ਨੀਵਾਰ ਨੂੰ ਇੱਥੇ ਪਹੁੰਚੀ ਸੀ। ਨਿੱਝਰ ਦੇ ਘਰ ‘ਤੇ ਚਿਪਕਾਇਆ ਨੋਟਿਸ ਮੋਹਾਲੀ ਦੀ ਵਿਸ਼ੇਸ਼ ਸੀਬੀਆਈ ਕਮ ਐਨਆਈਏ ਅਦਾਲਤ ਤੋਂ ਜਾਰੀ ਕੀਤਾ ਗਿਆ ਹੈ। ਨੋਟਿਸ ਵਿੱਚ ਕਿਹਾ ਗਿਆ ਹੈ ਕਿ ਐਨਆਈਏ ਨੇ ਹਰਦੀਪ ਸਿੰਘ ਨਿੱਝਰ ਦੀ ਅਚੱਲ ਜਾਇਦਾਦ ਨੂੰ ਜ਼ਬਤ ਕਰਨ ਲਈ ਪਟੀਸ਼ਨ ਦਾਇਰ ਕੀਤੀ ਹੈ। ਇਸ ਮਾਮਲੇ ‘ਚ ਰਿਸ਼ਤੇਦਾਰ ਅਤੇ ਨਜ਼ਦੀਕੀ 11 ਅਕਤੂਬਰ ਨੂੰ ਮੁਹਾਲੀ ਦੀ ਵਿਸ਼ੇਸ਼ ਐਨਆਈਏ ਅਦਾਲਤ ਵਿੱਚ ਆਪਣਾ ਪੱਖ ਪੇਸ਼ ਕਰ ਸਕਦੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜੇਲ੍ਹ ਵਾਪਸੀ ਤੋਂ ਇੱਕ ਦਿਨ ਪਹਿਲਾਂ ਰਾਮ ਰਹੀਮ ਨੇ ਡੇਰੇ ਦੇ ਨਵੇਂ ਲੁੱਕ ਦਾ ਕੀਤਾ ਉਦਘਾਟਨ, ਹਨੀਪ੍ਰੀਤ ਵੀ ਰਹੀ ਮੌਜੂਦ

ਸਿਰਸਾ ਦੇ ਡੇਰਾ ਸੱਚਾ ਸੌਦਾ ਦਾ ਮੁਖੀ ਗੁਰਮੀਤ ਰਾਮ ਰਹੀਮ ਨੇ ਆਪਣੀ 30 ਦਿਨਾਂ...

ਅਕਾਲੀ-ਭਾਜਪਾ ਗਠਜੋੜ ‘ਤੇ ਨਿਤਿਨ ਨਬੀਨ ਦਾ ਵੱਡਾ ਬਿਆਨ, 6 ਮਹੀਨੇ ਬਾਅਦ ਲਵਾਂਗੇ ਫੈਸਲਾ

ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨੇ ਸ਼੍ਰੋਮਣੀ ਅਕਾਲੀ ਦਲ ਨਾਲ...

ਤਰਨਤਾਰਨ : ਪੁਲਿਸ ਚੌਂਕੀ ਇੰਚਾਰਜ ਨੇ ਚੁੱਕਿਆ ਖੌਫਨਾਕ ਕਦਮ, ਸਰਵਿਸ ਪਿਸਤੌਲ ਨਾਲ ਖੁਦ ਨੂੰ ਮਾਰੀ ਗੋਲੀ

ਤਰਨਤਾਰਨ ਵਿਚ ਪੁਲਿਸ ਚੌਕੀ ਦੇ ਇੰਚਾਰਜ ਏਐੱਸਆਈ ਨੇ ਆਪਣੀ ਸਰਵਿਸ ਪਿਸਤੌਲ ਨਾਲ ਖੁਦ ਨੂੰ...

ਹੋਟਲਾਂ, ਦੁਕਾਨਾਂ ਤੇ ਕਮਰਸ਼ੀਅਲ ਸੈਕਟਰ ਨੂੰ ਰਾਹਤ, ਸਰਕਾਰ ਨੇ LPG ਸਪਲਾਈ ‘ਤੇ ਹਟਾਈਆਂ ਸਾਰੀਆਂ ਪਾਬੰਦੀਆਂ

ਉਦਯੋਗਿਕ ਤੇ ਵਪਾਰਕ LPG ਉਪਭੋਗਤਾਵਾਂ ਲਈ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਸਰਕਾਰ ਨੇ...

1 ਜੁਲਾਈ ਤੋਂ ਪਾਸਪੋਰਟ ਬਣਾਉਣਾ ਹੋਇਆ ਮਹਿੰਗਾ, 2,000 ਤੱਕ ਵਧ ਗਈ ਫੀਸ, 14 ਸਾਲ ਬਾਅਦ ਹੋਇਆ ਬਦਲਾਅ

ਕੇਂਦਰ ਸਰਕਾਰ ਨੇ ਪਾਸਪੋਰਟ ਤੇ ਉਸ ਨਾਲ ਜੁੜੀ ਸਰਵਿਸ ਦੀ ਫੀਸ ਵਿਚ ਵੱਡਾ ਬਦਲਾਅ...

ਐਂਟੀ ਗੈਂਗਸਟਰ ਟਾਸਕ ਫੋਰਸ ਵੱਲੋਂ ਗੈਂਗਸਟਰ ਨੈੱਟਵਰਕਾਂ ਨੂੰ ਵੱਡਾ ਝਟਕਾ; ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਤਹਿਤ 152 ਦਿਨਾਂ ਵਿੱਚ 713 ਗੈਰਕਾਨੂੰਨੀ ਹਥਿਆਰ ਬਰਾਮਦ

ਐੱਸ.ਏ.ਐੱਸ. ਨਗਰ (ਮੋਹਾਲੀ); 25 ਜੂਨ 2026:ਸੰਗਠਿਤ ਅਪਰਾਧ ਅਤੇ ਗੈਂਗ ਨਾਲ ਜੁੜੀਆਂ ਗਤੀਵਿਧੀਆਂ ਖ਼ਿਲਾਫ਼ ਸਖ਼ਤ...

‘ਕੱਦ 2 ਇੰਚ ਉੱਚਾ, ਮਾਸਕ ਲਾਇਆ, ਗਲੇ ‘ਤੇ ਨਿਸ਼ਾਨ ਨਹੀਂ’, ਕਥਿਤ ਵੀਡੀਓ ਵਿਵਾਦ ‘ਤੇ CM ਮਾਨ ਦੇ ਖੁਲਾਸੇ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਵੀਰਵਾਰ ਨੂੰ ਮੋਹਾਲੀ ਵਿੱਚ ਆਪਣੇ ਕਥਿਤ ਵਾਇਰਲ...

ਪੰਜਾਬ ਕਾਂਗਰਸ ‘ਚ ਵੱਡੇ ਧਮਾਕੇ ਦੀ ਤਿਆਰੀ! ਚੰਨੀ ਤੇ ਰੰਧਾਵਾ ਦਿੱਲੀ ਤਲਬ, ਰਾਜਾ ਵੜਿੰਗ ਦੀ ਕੁਰਸੀ ‘ਤੇ ਮੰਡਰਾਏ ਸੰਕਟ ਦੇ ਬੱਦਲ

ਪੰਜਾਬ ਕਾਂਗਰਸ 'ਚ 2027 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੇ ਜਥੇਬੰਦਕ ਫੇਰਬਦਲ ਦੀਆਂ ਅਟਕਲਾਂ...