June 24, 2026, 4:46 pm
----------- Advertisement -----------
HomeNewsਪੰਜਾਬ ਵੱਲੋਂ ਵੈਟਰਨਰੀ ਪੇਸ਼ੇ ਵਿੱਚ ਵਿਭਿੰਨਤਾ ਤੇ ਸਮੁੱਚਤਾ ਨੂੰ ਉਤਸ਼ਾਹਿਤ ਕਰਨ ਲਈ...

ਪੰਜਾਬ ਵੱਲੋਂ ਵੈਟਰਨਰੀ ਪੇਸ਼ੇ ਵਿੱਚ ਵਿਭਿੰਨਤਾ ਤੇ ਸਮੁੱਚਤਾ ਨੂੰ ਉਤਸ਼ਾਹਿਤ ਕਰਨ ਲਈ ਕਰਵਾਈ ਜਾਵੇਗੀ ਸੂਬਾ ਪੱਧਰੀ ਵਰਕਸ਼ਾਪ

Published on

----------- Advertisement -----------

ਚੰਡੀਗੜ੍ਹ, 25 ਸਤੰਬਰ (ਬਲਜੀਤ ਮਰਵਾਹਾ) : ਪਸ਼ੂਆਂ ਦੀ ਸਿਹਤ ਸੰਭਾਲ ਵਿੱਚ ਵੈਟਰਨਰੀ ਡਾਕਟਰਾਂ ਦੀ ਅਹਿਮ ਭੂਮਿਕਾ ਨੂੰ ਉਤਸ਼ਾਹਿਤ ਕਰਨ ਅਤੇ ਮਾਨਤਾ ਦੇਣ ਦੇ ਉਦੇਸ਼ ਨਾਲ ਪੰਜਾਬ ਸਰਕਾਰ ਵੱਲੋਂ ਐਸ.ਏ.ਐਸ. ਨਗਰ (ਮੋਹਾਲੀ) ਵਿਖੇ “ਵੈਟਰਨਰੀ ਪੇਸ਼ੇ ਵਿੱਚ ਵਿਭਿੰਨਤਾ, ਭਾਈਵਾਲੀ ਅਤੇ ਸਮੁੱਚਤਾ ਨੂੰ ਉਤਸ਼ਾਹਿਤ ਕਰਨ” ਸਬੰਧੀ ਸੂਬਾ ਪੱਧਰੀ ਤਕਨੀਕੀ ਵਰਕਸ਼ਾਪ ਕਰਵਾਈ ਜਾਵੇਗੀ।

ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਪੰਜਾਬ ਸਟੇਟ ਵੈਟਰਨਰੀ ਕੌਂਸਲ ਵੱਲੋਂ ਕਰਵਾਈ ਜਾ ਰਹੀ ਇਸ ਵਰਕਸ਼ਾਪ ਵਿੱਚ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ।

ਬੁਲਾਰੇ ਨੇ ਦੱਸਿਆ ਕਿ ਇਸ ਵਰਕਸ਼ਾਪ ਦੌਰਾਨ ਦੇਸ਼ ਭਰ ਦੇ ਨਾਮਵਰ ਮਾਹਿਰ ਆਪਣੇ ਵੱਡਮੁੱਲੇ ਵਿਚਾਰ ਸਾਂਝਾ ਕਰਨਗੇ ਜਿਸ ਨਾਲ ਇਹ ਵਰਕਸ਼ਾਪ ਵੈਟਰਨਰੀ ਕਮਿਊਨਿਟੀ ਲਈ ਬਹੁਤ ਅਹਿਮ ਬਣ ਜਾਂਦੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਪਸ਼ੂ ਪਾਲਣ ਵਿਭਾਗ ਦੇ ਪ੍ਰਮੁੱਖ ਸਕੱਤਰ ਵਿਕਾਸ ਪ੍ਰਤਾਪ ਇਸ ਵਰਕਸ਼ਾਪ ਦੀ ਪ੍ਰਧਾਨਗੀ ਕਰਨਗੇ, ਜਦਕਿ ਵੈਟਰਨਰੀ ਕੌਂਸਲ ਆਫ਼ ਇੰਡੀਆ ਦੇ ਪ੍ਰਧਾਨ ਡਾ. ਉਮੇਸ਼ ਚੰਦਰ ਸ਼ਰਮਾ ਵਿਸ਼ੇਸ਼ ਮਹਿਮਾਨ ਹੋਣਗੇ।

ਉਨ੍ਹਾਂ ਦੱਸਿਆ ਕਿ ਇਸ ਵਰਕਸ਼ਾਪ ਵਿੱਚ ਸੂਬੇ ਦੇ ਵੱਖ-ਵੱਖ ਹਿੱਸਿਆਂ ਤੋਂ 500 ਤੋਂ ਵੱਧ ਵੈਟਰਨਰੀ ਡਾਕਟਰਾਂ ਵੱਲੋਂ ਹਿੱਸਾ ਲੈਣ ਦੀ ਉਮੀਦ ਹੈ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਟੇਟ ਵੈਟਰਨਰੀ ਕੌਂਸਲ ਵੱਲੋਂ ਸੂਬੇ ਵਿੱਚ ਕਰਵਾਈ ਜਾ ਰਹੀ ਇਹ ਆਪਣੀ ਕਿਸਮ ਦੀ ਪਹਿਲੀ ਵਰਕਸ਼ਾਪ ਹੋਵੇਗੀ।

ਜ਼ਿਕਰਯੋਗ ਹੈ ਕਿ ਪੰਜਾਬ ਸਟੇਟ ਵੈਟਰਨਰੀ ਕੌਂਸਲ, ਸੂਬੇ ਦੇ ਸਾਰੇ ਵੈਟਰਨਰੀ ਡਾਕਟਰਾਂ ਨੂੰ ਰਜਿਸਟਰ ਕਰਨ ਵਾਲੀ ਇਕ ਵਿਧਾਨਕ ਸੰਸਥਾ ਹੈ। ਰਜਿਸਟਰ ਹੋਣ ਉਪਰੰਤ ਵੈਟਰਨਰੀ ਡਾਕਟਰ ਵੈਟਰਨਰੀ ਖੇਤਰ ਵਿੱਚ ਪ੍ਰੈਕਟਿਸ ਕਰ ਸਕਦੇ ਹਨ ਅਤੇ ਸੰਸਥਾ ਦੇ ਰਜਿਸਟਰਡ ਵੈਟਰਨਰੀ ਪ੍ਰੈਕਟੀਸ਼ਨਰਾਂ ਨੂੰ ਵਰਕਸ਼ਾਪ/ਸੈਮੀਨਾਰਾਂ ਰਾਹੀਂ ਸਿਖਲਾਈ ਪ੍ਰਦਾਨ ਕਰ ਸਕਦੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜ਼ਮੀਨੀ ਵਿਵਾਦ ਨੇ ਧਾਰਿਆ ਖੂਨੀ ਰੂਪ, ਇੱਕੋ ਪਰਿਵਾਰ ਦੇ 3 ਜੀਆਂ ਸਮੇਤ 4 ਮੌਤਾਂ

ਟਾਲਾ ਦੇ ਥਾਣਾ ਸੇਖਵਾਂ ਅਧੀਨ ਪੈਂਦੇ ਪਿੰਡ ਮੁੰਡੀ ਕਰਾਲ ਵਿੱਚ ਜ਼ਮੀਨੀ ਵਿਵਾਦ ਨੇ ਖੂਨੀ...

ਮਹਾਰਾਸ਼ਟਰ ਸਰਕਾਰ ਨੇ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ‘ਤੇ ਕਬਜ਼ਾ ਕਰਨ ਦੀ ਕੋਝੀ ਸਾਜ਼ਿਸ਼ ਰਚੀ – ਮਾਲਵਿੰਦਰ ਕੰਗ

ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਅਬਚਲਨਗਰ ਨਾਂਦੇੜ ਦੇ ਪ੍ਰਬੰਧ ਸਬੰਧੀ 1956 ਦੇ ਕਾਨੂੰਨ ਨੂੰ...

‘ਕੱਲ੍ਹ ਤੋਂ ਸ਼ੁਰੂ ਹੋਵੇਗੀ SIR ਦੀ ਪ੍ਰਕਿਰਿਆ, ਘਰ-ਘਰ ਜਾਣਗੇ BLOs, 24 ਜੁਲਾਈ ਤੱਕ ਚੱਲੇਗਾ ਗਣਨਾ ਦਾ ਕੰਮ

ਪੰਜਾਬ ਵਿੱਚ 25 ਜੂਨ ਤੋਂ ਵੋਟਰ ਸੂਚੀ ਨੂੰ ਅਪਡੇਟ ਕਰਨ ਲਈ ਇੱਕ ਵਿਸ਼ੇਸ਼ ਇੰਟੈਂਸਿਵ...

ਪੰਜਾਬ SC ਕਮਿਸ਼ਨ ਅੱਗੇ ਪੇਸ਼ ਹੋਏ ਕੇਂਦਰੀ ਮੰਤਰੀ ਰਵਨੀਤ ਬਿੱਟੂ

ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੂੰ ਅੱਜ ਐਸਸੀ ਕਮਿਸ਼ਨ ਵੱਲੋਂ ਧਾਰਮਿਕ ਸਜ਼ਾ ਸੁਣਾਈ ਗਈ।...

ਵਿਕਸਤ ਪਿੰਡ ਪੰਜਾਬ ਨੂੰ ਦੇਸ਼ ਦਾ ਸਭ ਤੋਂ ਵੱਧ ਵਿਕਸਤ ਸੂਬਾ ਬਣਾਉਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਬਠਿੰਡਾ; 23 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ ਪੇਂਡੂ...

ਐੱਲਐੱਮਐੱਚਪੀ ਫੈਲੋਜ਼ ਅਤੇ ਨਾਰਕੋਟਿਕਸ ਐਨੋਨੀਮਸ ਨੇ ਪੰਜਾਬ ਦੇ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਵਿਖੇ ਰਿਕਵਰੀ ਸਪੋਰਟ ਮਜ਼ਬੂਤ ਕਰਨ ਲਈ ਹੱਥ ਮਿਲਾਏ

ਚੰਡੀਗੜ੍ਹ; 23 ਜੂਨ 2026:ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਦੇ ਪੋਸਟ-ਟ੍ਰੀਟਮੈਂਟ ਰਿਹੈਬਿਲੀਟੇਸ਼ਨ ਪੱਖ ਨੂੰ...

ਵਿਦੇਸ਼ਾਂ ਵਿੱਚ ਕੰਮ ਕਰਦੇ ਨੌਜਵਾਨ ਵਾਪਸ ਪੰਜਾਬ ਆਉਣ, ਅਸੀਂ ਦੇਵਾਂਗੇ ਸਰਕਾਰੀ ਨੌਕਰੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਬਠਿੰਡਾ; 23 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ...