September 11, 2026, 5:33 am
----------- Advertisement -----------
HomeNewsਪੰਜਾਬ ਸਰਕਾਰ ਭਲਕੇ ਉੱਤਰੀ ਜ਼ੋਨਲ ਕੌਂਸਲ (ਐਨ.ਜੈਡ.ਸੀ.) ਦੀ 31ਵੀਂ ਮੀਟਿੰਗ ਦੀ ਮੇਜ਼ਬਾਨੀ...

ਪੰਜਾਬ ਸਰਕਾਰ ਭਲਕੇ ਉੱਤਰੀ ਜ਼ੋਨਲ ਕੌਂਸਲ (ਐਨ.ਜੈਡ.ਸੀ.) ਦੀ 31ਵੀਂ ਮੀਟਿੰਗ ਦੀ ਮੇਜ਼ਬਾਨੀ ਕਰਨ ਲਈ ਪੂਰੀ ਤਰ੍ਹਾਂ ਤਿਆਰ

Published on

----------- Advertisement -----------

ਅੰਮ੍ਰਿਤਸਰ/ਚੰਡੀਗੜ੍ਹ, 25 ਸਤੰਬਰ (ਬਲਜੀਤ ਮਰਵਾਹਾ) : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ 26 ਸਤੰਬਰ ਨੂੰ ਉੱਤਰੀ ਜ਼ੋਨਲ ਕੌਂਸਲ (ਐਨ.ਜੈਡ.ਸੀ.) ਦੀ 31ਵੀਂ ਮੀਟਿੰਗ ਦੀ ਮੇਜ਼ਬਾਨੀ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ ਸਰਕਾਰ ਵੱਲੋਂ ਇਸ ਸਬੰਧੀ ਪੁਖਤਾ ਪ੍ਰਬੰਧ ਕੀਤੇ ਜਾ ਚੁੱਕੇ ਹਨ।

ਇਸ ਮੀਟਿੰਗ ਦੀ ਪ੍ਰਧਾਨਗੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਕਰਨਗੇ ਜਦਕਿ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਰਾਜਸਥਾਨ ਦੇ ਮੁੱਖ ਮੰਤਰੀਆਂ ਦੇ ਨਾਲ-ਨਾਲ ਚੰਡੀਗੜ੍ਹ ਦੇ ਪ੍ਰਸ਼ਾਸਕ ਅਤੇ ਜੰਮੂ-ਕਸ਼ਮੀਰ, ਲੱਦਾਖ ਅਤੇ ਦਿੱਲੀ ਦੇ ਉਪ ਰਾਜਪਾਲ ਦੇ ਵੀ ਇਸ ਵਿੱਚ ਸ਼ਾਮਲ ਹੋਣ ਦੀ ਸੰਭਾਵਨਾ ਹੈ। ਮੀਟਿੰਗ ਦੌਰਾਨ ਇਨ੍ਹਾਂ ਸੂਬਿਆਂ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ‘ਤੇ ਵਿਚਾਰ-ਚਰਚਾ ਕੀਤੀ ਜਾਵੇਗੀ। ਮੀਟਿੰਗ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਪਹਿਲਾਂ ਹੀ ਪੁਖਤਾ ਪ੍ਰਬੰਧ ਕੀਤੇ ਜਾ ਚੁੱਕੇ ਹਨ।

ਇਸ ਮੀਟਿੰਗ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਮੁੱਖ ਮੰਤਰੀ ਵੱਲੋਂ ਪਹਿਲਾਂ ਹੀ ਸੀਨੀਅਰ ਅਧਿਕਾਰੀਆਂ ਨਾਲ ਕਈ ਮੀਟਿੰਗਾਂ ਕੀਤੀਆਂ ਜਾ ਚੁੱਕੀਆਂ ਹਨ। ਉਨ੍ਹਾਂ ਨੇ ਇਸ ਸਮਾਗਮ ਨੂੰ ਸਫ਼ਲ ਬਣਾਉਣ ਲਈ ਇਸ ਮੀਟਿੰਗ ਵਿੱਚ ਸ਼ਾਮਲ ਹੋਣ ਵਾਲੇ ਪਤਵੰਤਿਆਂ ਦਾ ਨਿੱਘਾ ਸੁਆਗਤ ਕਰਨ ‘ਤੇ ਜ਼ੋਰ ਦਿੱਤਾ। ਭਗਵੰਤ ਸਿੰਘ ਮਾਨ ਨੇ ਅਧਿਕਾਰੀਆਂ ਨੂੰ ਸੂਬੇ ਦੀ ਅਮੀਰ ਸੱਭਿਆਚਾਰਕ ਵਿਰਾਸਤ ਦੀ ਝਲਕ ਆਉਣ ਵਾਲੇ ਪਤਵੰਤਿਆਂ ਸਾਹਮਣੇ ਪੇਸ਼ ਕਰਨ ਤੋਂ ਇਲਾਵਾ ਉਨ੍ਹਾਂ ਦੀ ਰਿਹਾਇਸ਼ ਦੌਰਾਨ ਨਿੱਘੀ ਮਹਿਮਾਨਨਿਵਾਜ਼ੀ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।

ਸੂਬਾ ਸਰਕਾਰ ਵੱਲੋਂ ਮੀਟਿੰਗ ਵਿੱਚ ਸ਼ਾਮਲ ਹੋਣ ਵਾਲੇ ਪਤਵੰਤਿਆਂ ਦੇ ਆਰਾਮਦਾਇਕ ਠਹਿਰਾਅ ਲਈ ਪੁਖਤਾ ਪ੍ਰਬੰਧ ਕੀਤੇ ਜਾਣਗੇ। ਸੂਬੇ ਵਿੱਚ ਉਨ੍ਹਾਂ ਦੇ ਆਰਾਮਦਾਇਕ ਠਹਿਰਾਅ ਨੂੰ ਯਕੀਨੀ ਬਣਾਉਣ ਤੋਂ ਇਲਾਵਾ, ਮਹਿਮਾਨਾਂ ਨੂੰ ਅਮੀਰ ਪੰਜਾਬੀ ਸੱਭਿਆਚਾਰ ਦੀ ਝਲਕ ਵੀ ਦਿਖਾਈ ਜਾਵੇਗੀ। ਮੀਟਿੰਗ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਸੂਬਾ ਸਰਕਾਰ ਦੇ ਸੀਨੀਅਰ ਅਧਿਕਾਰੀਆਂ ਦੀ ਪਹਿਲਾਂ ਹੀ ਡਿਊਟੀ ਲਗਾ ਦਿੱਤੀ ਗਈ ਹੈ। ਇਸੇ ਤਰ੍ਹਾਂ ਮੀਟਿੰਗ ਤੋਂ ਪਹਿਲਾਂ ਸੁਰੱਖਿਆ ਦੇ ਪੁਖਤਾ ਪ੍ਰਬੰਧ ਵੀ ਯਕੀਨੀ ਬਣਾਏ ਗਏ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬੀ ਗਾਇਕ Vadda Grewal ਨੂੰ ਵੱਡੀ ਰਾਹਤ, ਡਰੱਗਜ਼ ਮਾਮਲੇ ‘ਚ ਮੋਹਾਲੀ ਅਦਾਲਤ ਨੇ ਕੀਤਾ ਬਰੀ

ਮੋਹਾਲੀ ਦੀ ਇੱਕ ਵਿਸ਼ੇਸ਼ ਅਦਾਲਤ ਨੇ ਗਾਇਕ ਗੁਰਿੰਦਰਪਾਲ ਸਿੰਘ ਉਰਫ ਵੱਡਾ ਗਰੇਵਾਲ (ਵਾਸੀ ਕਾਮੋਮਾਜਰਾ...

ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਹੋਏ ਵਿਲੀਨ

 ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਵਿਲੀਨ ਹੋ ਗਏ ਹਨ।...

ਦੋਸਤ ਹੀ ਨਿਕਲਿਆ ਕਾਤਲ, ਨਸ਼ੇ ਦੀ ਡੋਜ਼ ਦੇ ਕੇ ਲਈ ਸੀ ਨੌਜਵਾਨ ਦੀ ਜਾਨ; ਪੁਲਿਸ ਹੱਥ ਚੜ੍ਹਿਆ ਮੁੱਖ ਦੋਸ਼ੀ

ਤਪਾ ਸਿਟੀ ਪੁਲਿਸ ਨੇ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਹੋਈ ਮੌਤ ਦੇ ਮਾਮਲੇ...

ਅੰਮ੍ਰਿਤਸਰ ਦੇ ਯੂਨੀਅਨ ਬੈਂਕ ਵਿੱਚ ਲੁੱਟ ਦੀ ਕੋਸ਼ਿਸ਼, ਅਸਫਲ ਹੋਣ ਤੇ ਭੱਜੇ 5 ਨਕਾਬਪੋਸ਼

ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਇਲਾਕੇ ਵਿੱਚ ਯੂਨੀਅਨ ਬੈਂਕ ਆਫ਼ ਇੰਡੀਆ ਵਿੱਚ ਲੁੱਟ ਦਾ ਮਾਮਲਾ...

ਸਕੂਲ ਵੱਲੋਂ ਫਰਮਾਨ ਜਾਰੀ: ਦੁਪਹਿਰ ਦੇ ਖਾਣੇ ‘ਚ ਨਾਨ-ਵੇਜ ਤੇ ਪਿਆਜ਼-ਲਸਣ ਲਿਆਉਣ ‘ਤੇ ਬੈਨ

ਮਹਾਰਾਸ਼ਟਰ ਦੇ ਭਾਇੰਦਰ ’ਚ ਭਾਜਪਾ ਵਿਧਾਇਕ ਨਰੇਂਦਰ ਮਹਿਤਾ ਦੇ 'ਸੇਵਨ ਸਕੁਆਇਰ ਸਕੂਲ' ਦਾ ਇੱਕ...

 ਸੈਮਸੰਗ ਨੂੰ ਟੱਕਰ ਦੇਣ ਆਇਆ 3 ਲੱਖ ਦਾ Apple foldable ਫੋਨ, ਜਾਣੋ ਕੀ ਹਨ ਖ਼ਾਸ ਵਿਸ਼ੇਸ਼ਤਾਵਾਂ

 ਐਪਲ ਵੱਲੋਂ 9 ਸਤੰਬਰ ਨੂੰ ਲਾਂਚ ਕੀਤਾ ਗਿਆ ਆਈਫੋਨ ਡੂਓ, ਸੈਮਸੰਗ ਦੁਆਰਾ ਇਸ ਸ਼੍ਰੇਣੀ...

ਅਰਵਿੰਦ ਕੇਜਰੀਵਾਲ ਫਿਰ ਤੋਂ ਚੁਣੇ ਗਏ ਰਾਸ਼ਟਰੀ ਕਨਵੀਨਰ, AAP ਦੀ 23 ਮੈਂਬਰੀ ਨਵੀਂ ਟੀਮ ਦਾ ਹੋਇਆ ਗਠਨ

ਆਮ ਆਦਮੀ ਪਾਰਟੀ ਨੇ ਇਕ ਵਾਰ ਫਿਰ ਅਰਵਿੰਦ ਕੇਜਰੀਵਾਲ ਨੂੰ ਆਪਣਾ ਕੌਮੀ ਕਨਵੀਨਰ ਚੁਣਿਆ...

‘ਪੰਜਾਬ ‘ਚ ਬਿਨ੍ਹਾਂ CM ਚਿਹਰੇ ਦੇ ਚੋਣ ਮੈਦਾਨ ‘ਚ ਉਤਰੇਗੀ ਕਾਂਗਰਸ, ਰਾਹੁਲ ਗਾਂਧੀ ਹੀ ਕੈਂਪੇਨ ਦਾ ਚਿਹਰਾ ਹੋਣਗੇ’- ਸਚਿਨ ਪਾਇਲਟ

ਪੰਜਾਬ ਕਾਂਗਰਸ ਵਿਚ ਚੱਲ ਰਹੇ ਅੰਦਰੂਨੀ ਕਲੇਸ਼ ਵਿਚਾਲੇ AICC ਦੀ ਲੀਡਰਸ਼ਿਪ ਨੇ ਭੁਪੇਸ਼ ਬਘੇਲ...