November 22, 2026, 10:32 pm
----------- Advertisement -----------
HomeNewsਆਪਰੇਸ਼ਨ ਦੌਰਾਨ 150 ਤੋਂ ਵੱਧ ਪੁਲਿਸ ਟੀਮਾਂ ਨੇ 229 ਵਿਅਕਤੀਆਂ ਦੀ ਤਲਾਸ਼ੀ...

ਆਪਰੇਸ਼ਨ ਦੌਰਾਨ 150 ਤੋਂ ਵੱਧ ਪੁਲਿਸ ਟੀਮਾਂ ਨੇ 229 ਵਿਅਕਤੀਆਂ ਦੀ ਤਲਾਸ਼ੀ ਲਈ

Published on

----------- Advertisement -----------

ਚੰਡੀਗੜ੍ਹ, 25 ਸਤੰਬਰ (ਬਲਜੀਤ ਮਰਵਾਹਾ) : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਨੇ ਅੱਜ ਗੈਂਗਸਟਰਾਂ ਅਤੇ ਦੇਸ਼ ਵਿਰੋਧੀ ਤੱਤਾਂ ਦੇ ਸਾਥੀਆਂ ਨਾਲ ਸਬੰਧਤ ਵਿਅਕਤੀਆਂ ਦੇ ਸ਼ੱਕੀ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ।
ਇਹ ਛਾਪੇਮਾਰੀ ਮੁਹਿੰਮ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਭਰ ਵਿੱਚ ਇੱਕੋ ਸਮੇਂ ਚਲਾਈ ਗਈ।

ਸੂਬੇ ਦੇ ਸਮੂਹ 28 ਪੁਲਿਸ ਜ਼ਿਲ੍ਹਿਆਂ ਵਿੱਚ ਚਲਾਏ ਗਏ ਇਸ ਅਪਰੇਸ਼ਨ ਦੌਰਾਨ ਵੱਖ-ਵੱਖ ਗੈਂਗਸਟਰਾਂ ਦੇ ਨਜ਼ਦੀਕੀ ਸਾਥੀਆਂ ਨਾਲ ਸਬੰਧਤ 264 ਰਿਹਾਇਸ਼ੀ ਅਤੇ ਹੋਰ ਵੱਖ-ਵੱਖ ਟਿਕਾਣਿਆਂ ਦੀ ਚੰਗੀ ਤਰ੍ਹਾਂ ਚੈਕਿੰਗ ਕੀਤੀ ਗਈ।

ਏ.ਡੀ.ਜੀ.ਪੀ. ਕਾਨੂੰਨ ਤੇ ਵਿਵਸਥਾ ਗੁਰਿੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਹਦਾਇਤ ਕੀਤੀ ਗਈ ਸੀ ਕਿ ਉਹ ਇਸ ਅਪਰੇਸ਼ਨ ਨੂੰ ਸਫ਼ਲ ਬਣਾਉਣ ਲਈ ਇੰਸਪੈਕਟਰ ਜਾਂ ਸਬ-ਇੰਸਪੈਕਟਰ ਦੀ ਅਗਵਾਈ ਵਿੱਚ ਪੁਲਿਸ ਟੀਮਾਂ ਤਾਇਨਾਤ ਕਰਨ। ਉਨ੍ਹਾਂ ਕਿਹਾ ਕਿ ਪੁਲਿਸ ਟੀਮਾਂ ਨੂੰ ਇਸ ਕਾਰਵਾਈ ਦੌਰਾਨ ਸ਼ੱਕੀ ਵਿਅਕਤੀਆਂ ਨੂੰ ਹਿਰਾਸਤ ਵਿੱਚ ਲੈਣ ਲਈ ਵੀ ਕਿਹਾ ਗਿਆ ਸੀ।

ਉਨ੍ਹਾਂ ਕਿਹਾ ਕਿ 500 ਪੁਲਿਸ ਮੁਲਾਜ਼ਮਾਂ ਦੀ ਸ਼ਮੂਲੀਅਤ ਵਾਲੀਆਂ ਪੰਜਾਬ ਪੁਲਿਸ ਦੀਆਂ 150 ਤੋਂ ਵੱਧ ਟੀਮਾਂ ਨੇ ਗੈਂਗਸਟਰਾਂ ਨਾਲ ਸਬੰਧਤ 264 ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਅਤੇ 229 ਵਿਅਕਤੀਆਂ ਦੀ ਤਲਾਸ਼ੀ ਵੀ ਲਈ। ਉਨ੍ਹਾਂ ਕਿਹਾ ਕਿ ਇਸ ਆਪਰੇਸ਼ਨ ਦੀ ਯੋਜਨਾ ਸੂਬੇ ਵਿੱਚ ਗ੍ਰਿਫਤਾਰ ਕੀਤੇ ਗਏ ਵੱਖ-ਵੱਖ ਗਿਰੋਹਾਂ ਦੇ ਮੈਂਬਰਾਂ ਤੋਂ ਪੁੱਛਗਿੱਛ ਤੋਂ ਬਾਅਦ ਬਣਾਈ ਗਈ ਸੀ।

ਇਸ ਕਾਰਵਾਈ ਦੌਰਾਨ ਪੁਲਿਸ ਟੀਮਾਂ ਨੇ ਇਨ੍ਹਾਂ ਅਪਰਾਧੀਆਂ ਨਾਲ ਸਬੰਧਤ ਘਰਾਂ ਅਤੇ ਵੱਖ-ਵੱਖ ਥਾਵਾਂ ਦੀ ਬਾਰੀਕੀ ਨਾਲ ਚੈਕਿੰਗ ਕੀਤੀ ਅਤੇ ਇਲੈਕਟ੍ਰਾਨਿਕ ਉਪਕਰਣਾਂ ਤੋਂ ਡਾਟਾ ਵੀ ਇਕੱਠਾ ਕੀਤਾ, ਜਿਸ ਨੂੰ ਫੋਰੈਂਸਿਕ ਜਾਂਚ ਲਈ ਭੇਜਿਆ ਜਾਵੇਗਾ। ਪੁਲਿਸ ਟੀਮਾਂ ਨੇ ਦੋ ਸ਼ੱਕੀ ਵਿਅਕਤੀਆਂ ਨੂੰ ਪੁੱਛਗਿੱਛ ਲਈ ਹਿਰਾਸਤ ਵਿੱਚ ਵੀ ਲਿਆ ਹੈ।

ਜ਼ਿਕਰਯੋਗ ਹੈ ਕਿ ਅਜਿਹੀਆਂ ਛਾਪੇਮਾਰੀਆਂ ਆਮ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਦਿਆਂ ਸਮਾਜ ਵਿਰੋਧੀ ਤੱਤਾਂ ਵਿੱਚ ਡਰ ਪੈਦਾ ਕਰਨ ਵਿੱਚ ਵਧੇਰੇ ਮਦਦਗਾਰ ਸਾਬਿਤ ਹੁੰਦੀਆਂ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੰਗਰੂਰ ਦੇ ਵਕੀਲ ਵੱਲੋਂ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ, KBC ’ਚ ਪੰਜਾਬ ਬਾਰੇ ਇਤਰਾਜ਼ਯੋਗ ਸਵਾਲ ਦਾ ਦਾਅਵਾ

ਸੰਗਰੂਰ ਦੇ ਇੱਕ ਵਕੀਲ ਨੇ ਬਾਲੀਵੁੱਡ ਸੁਪਰਸਟਾਰ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ।...

ਲੁਧਿਆਣਾ ‘ਚ SHO ਖ਼ਿਲਾਫ਼ FIR ਦਰਜ ਕਰਨ ਦੇ ਹੁਕਮ, ਅਦਾਲਤੀ ਹੁਕਮਾਂ ਦੀ ਅਣਦੇਖੀ ਕਰਨੀ ਪਈ ਮਹਿੰਗੀ

ਲੁਧਿਆਣਾ ਵਿੱਚ ਪੁਲਿਸ ਵਿਭਾਗ ਨੂੰ ਉਸ ਸਮੇਂ ਭਾਰੀ ਨਮੋਸ਼ੀ ਦਾ ਸਾਹਮਣਾ ਕਰਨਾ ਪਿਆ, ਜਦੋਂ...

ਮੋਹਾਲੀ ਦੇ ਮਸ਼ਹੂਰ ਹੇਅਰ ਸੈਲੂਨ ਦੇ ਬਾਹਰ ਬਾਈਕ ਸਵਾਰਾਂ ਵੱਲੋਂ ਫਾਇਰਿੰਗ, CCTV ਫੁਟੇਜ ਖੰਗਾਲ ਰਹੀ ਪੁਲਿਸ

ਮੋਹਾਲੀ ਦੇ ਫੇਜ਼ 11 ਵਿੱਚ ਸ਼ਨੀਵਾਰ ਨੂੰ ਹੇਅਰ ਮਾਸਟਰ ਸੈਲੂਨ ‘ਤੇ ਦੋ ਬਾਈਕ ਸਵਾਰ...

‘ਮੁੜ ਖੁੱਲ੍ਹਣਾ ਚਾਹੀਦਾ ਹੈ ਲੰਬੇ ਸਮੇ ਤੋਂ ਬੰਦ ਪਿਆ ਲਾਂਘਾ’ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਨੂੰ ਲੈ ਕੇ ਬੋਲੇ ਜਥੇਦਾਰ ਗੜਗੱਜ

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸ੍ਰੀ ਕਰਤਾਰਪੁਰ ਸਾਹਿਬ ਦਾ...

 ਮ੍ਰਿਤਕ ਦੇਹ ਨੂੰ ਲੈ ਕੇ ਜਾ ਰਹੀ ਐਂਬੂਲੈਂਸ ਨੇ ਪਿੱਛੇ ਤੋਂ ਪਿਕਅੱਪ ਨੂੰ ਮਾਰੀ ਟੱਕਰ, 5 ਦੀ ਮੌਤ

 ਸ਼ਨੀਵਾਰ ਸਵੇਰੇ ਪੂਰਵਾਂਚਲ ਐਕਸਪ੍ਰੈਸਵੇਅ 'ਤੇ ਤੇਜ਼ ਰਫ਼ਤਾਰ ਦਾ ਕਹਿਰ ਦੇਖਣ ਨੂੰ ਮਿਲਿਆ। ਸੁਬੇਹਾ ਥਾਣਾ...

Flipkart ਦੇ ਗੋਦਾਮ ’ਚ ਜੁੱਤੀਆਂ ਦਾ ਵੱਡਾ ਖੇਡ, ਨਵੇਂ ਜੁੱਤਿਆਂ ਦੀ ਥਾਂ ਡੱਬਿਆਂ ’ਚ ਮਿਲੇ ਪੁਰਾਣੇ ਤੇ ਫਟੇ ਜੁੱਤੇ

ਆਗਰਾ ਵਿੱਚ ਫਲਿੱਪਕਾਰਟ ਦੇ ਗੋਦਾਮ ਵਿੱਚ ਡਿਲੀਵਰੀ ਲਈ ਭੇਜੇ ਗਏ 550 ਜੁੱਤਿਆਂ ਦੇ ਡੱਬਿਆਂ...

 ਪੰਜਾਬ ਬੋਰਡ ਵਲੋਂ 8ਵੀਂ, 10ਵੀਂ ਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 2026-27 ਅਕਾਦਮਿਕ ਸਾਲ ਲਈ 8ਵੀਂ, 10ਵੀਂ ਅਤੇ 12ਵੀਂ...

ਖ਼ੁਦਕੁਸ਼ੀ ਮਾਮਲੇ ’ਚ ਸਾਬਕਾ ਮੰਤਰੀ ਭੁੱਲਰ ਦੇ ਪਿਤਾ ਨੂੰ ਸੁਪਰੀਮ ਕੋਰਟ ਤੋਂ ਰਾਹਤ, ਪੀ.ਏ. ਦੀ ਜ਼ਮਾਨਤ ਅਰਜ਼ੀ ਰੱਦ

ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਖ਼ੁਦਕੁਸ਼ੀ ਮਾਮਲੇ ਵਿੱਚ ਸੁਪਰੀਮ ਕੋਰਟ...