ਮੁਕਤਸਰ ’ਚ ਵਕੀਲ ਦੀ ਕੁੱਟਮਾਰ ਅਤੇ ਅਣਮਨੁੱਖੀ ਵਿਵਹਾਰ ਦੇ ਦੋਸ਼ਾਂ ਤਹਿਤ ਮੁਕਤਸਰ ਦੇ ਐਸਪੀ ਇਨਵੈਸਟੀਗੇਸ਼ਨ ਰਮਨਦੀਪ ਸਿੰਘ ਭੁੱਲਰ, ਸੀਆਈਏ ਸਟਾਫ਼ ਦੇ ਇੰਚਾਰਜ ਇੰਸਪੈਕਟਰ ਰਮਨ ਕੁਮਾਰ ਕੰਬੋਜ ਸਮੇਤ ਛੇ ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਥਾਣਾ ਸਿਟੀ ਵਿੱਚ ਕਰਾਸ ਕੇਸ ਦਰਜ ਕੀਤਾ ਗਿਆ ਹੈ। ਇਹ ਕਾਰਵਾਈ ਮੁਕਤਸਰ ਦੇ ਵਕੀਲ ਵਰਿੰਦਰ ਸਿੰਘ ਸੰਧੂ ‘ਤ ਤਸ਼ੱਦਦ ਅਤੇ ਅਣਮਨੁੱਖੀ ਵਿਵਹਾਰ ਦੇ ਮਾਮਲੇ ‘ਚ ਕੀਤੀ ਗਈ ਹੈ।
ਦੱਸ ਦਈਏ ਕਿ ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਦੇ ਵਕੀਲਾਂ ਵੱਲੋਂ ਮੰਗਲਵਾਰ ਤੋਂ ਹੜਤਾਲ ’ਤੇ ਜਾਣ ਦੀ ਚੇਤਾਵਨੀ ਦੇਣ ਮਗਰੋਂ ਪੁਲੀਸ ਨੇ ਸੋਮਵਾਰ ਦੇਰ ਰਾਤ ਪੁਲੀਸ ਅਧਿਕਾਰੀਆਂ ਤੇ ਮੁਲਾਜ਼ਮਾਂ ਖ਼ਿਲਾਫ਼ ਇਹ ਕਾਰਵਾਈ ਕੀਤੀ ਹੈ। ਦਰਅਸਲ ਮੁਕਤਸਰ ‘ਚ ਪੁਲਿਸ ਵੱਲੋਂ ਵਕੀਲ ਨਾਲ ਕੀਤੀ ਗਈ ਕੁੱਟਮਾਰ ਅਤੇ ਅਣਮਨੁੱਖੀ ਵਿਵਹਾਰ ਤੋਂ ਬਾਅਦ ਅਦਾਲਤ ਨੇ ਪੁਲਿਸ ਅਧਿਕਾਰੀਆਂ ਤੇ ਕਰਮਚਾਰੀਆਂ ਖਿਲਾਫ ਮਾਮਲਾ ਦਰਜ ਕਰਨ ਦੇ ਹੁਕਮ ਦਿੱਤੇ ਸਨ। ਪਰ ਜਦੋਂ ਦੋ ਦਿਨ ਬਾਅਦ ਵੀ ਕੇਸ ਦਰਜ ਨਹੀਂ ਹੋਇਆ ਤਾਂ ਮੁਕਤਸਰ ਬਾਰ ਐਸੋਸੀਏਸ਼ਨ ਨੇ ਬੀਤੇ ਸੋਮਵਾਰ ਅਦਾਲਤੀ ਕੰਮਕਾਜ ਠੱਪ ਕਰ ਦਿੱਤਾ।
ਜ਼ਿਕਰਯੋਗ ਹੈ ਕਿ ਵਕੀਲ ਵਰਿੰਦਰ ਸਿੰਘ ਸੰਧੂ ਨੇ ਸਥਾਨਕ ਅਦਾਲਤ ਵਿੱਚ ਪਟੀਸ਼ਨ ਦਾਇਰ ਕਰਕੇ ਦੋਸ਼ ਲਾਇਆ ਸੀ ਕਿ ਸੀਆਈਏ ਸਟਾਫ਼ ਦੇ ਇੰਚਾਰਜ ਰਮਨ ਕੁਮਾਰ ਕੰਬੋਜ ਨੇ ਉਸ ਨੂੰ ਥਾਣਾ ਸਦਰ ਮੁਕਤਸਰ ਵਿੱਚ ਲਿਆਂਦਾ ਅਤੇ ਕਈ ਘੰਟਿਆਂ ਤੱਕ ਥਰਡ ਡਿਗਰੀ ਤਸ਼ੱਦਦ ਕੀਤਾ। ਇੰਨਾ ਹੀ ਨਹੀਂ ਐਸਪੀ ਰਮਨਦੀਪ ਸਿੰਘ ਭੁੱਲਰ ਦੀ ਹਾਜ਼ਰੀ ਵਿੱਚ ਅਣਮਨੁੱਖੀ ਸਲੂਕ ਕੀਤਾ ਗਿਆ। ਇਸ ਸਭ ਦੀ ਵੀਡੀਓਗ੍ਰਾਫੀ ਕਰਦੇ ਹੋਏ ਉਸ ਨੂੰ ਧਮਕੀ ਵੀ ਦਿੱਤੀ ਗਈ। ਇਸ ਤੋਂ ਬਾਅਦ ਐਡਵੋਕੇਟ ਸੰਧੂ ਨੇ ਐਸੋਸੀਏਸ਼ਨ ਤੱਕ ਪਹੁੰਚ ਕਰਕੇ ਦੱਸਿਆ ਕਿ ਉਸ ਨਾਲ ਅਣਮਨੁੱਖੀ ਵਤੀਰਾ ਕੀਤਾ ਗਿਆ ਹੈ। ਜਿਸ ਤੋਂ ਬਾਅਦ ਅਦਾਲਤ ਵਿਚ ਅਰਜੀ ਲਾ ਕੇ ਦੁਬਾਰਾ ਮੈਡੀਕਲ ਕਰਵਾਉਣ ਦੀ ਮੰਗ ਵੀ ਕੀਤੀ ਗਈ।
----------- Advertisement -----------
ਮੁਕਤਸਰ ’ਚ ਵਕੀਲ ਦੀ ਕੁੱਟਮਾਰ ਅਤੇ ਤਸ਼ੱਦਦ ਕਰਨ ਦਾ ਮਾਮਲਾ: ਐੱਸਪੀ ਸਮੇਤ 6 ਮੁਲਾਜ਼ਮਾਂ ’ਤੇ ਮਾਮਲਾ ਦਰਜ
Published on
----------- Advertisement -----------
----------- Advertisement -----------












