ਬੀਤੇ ਦਿਨੀਂ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਬਿਆਨ ਦਿੱਤਾ ਗਿਆ ਸੀ ਕਿ ਖ਼ਾਲਿਸਤਾਨੀ ਅੱਤਵਾਦੀ ਹਰਦੀਪ ਸਿੰਘ ਨਿੱਝਰ ਦੇ ਕਤਲ ਪਿੱਛੇ ਭਾਰਤ ਦਾ ਹੱਥ ਹੈ। ਜਿਸ ਤੋਂ ਬਾਅਦ ਕੈਨੇਡਾ ਅਤੇ ਭਾਰਤ ਵਿਚਕਾਰ ਤਣਾਅ ਦਿਨੋ- ਦਿਨ ਵੱਧਦਾ ਨਜ਼ਰ ਆ ਰਿਹਾ ਹੈ ਇਸ ਵਿਚਾਲੇ ਹੀ ਕੈਨੇਡਾ ਸਰਕਾਰ ਨੇ ਭਾਰਤ ‘ਚ ਆਪਣੇ ਨਾਗਰਿਕਾਂ ਲਈ ਨਵੀਂ ਟ੍ਰੈਵਲ ਐਡਵਾਈਜ਼ਰੀ ਜਾਰੀ ਕੀਤੀ ਹੈ ਅਤੇ ਉਨ੍ਹਾਂ ਨੂੰ ਹਾਲ ਹੀ ਦੇ ਘਟਨਾਕ੍ਰਮ ਦੇ ਸੰਦਰਭ ਵਿੱਚ ‘ਸੁਚੇਤ ਰਹਿਣ ਅਤੇ ਸਾਵਧਾਨੀ ਵਰਤਣ’ ਲਈ ਕਿਹਾ ਹੈ, ਕਿਉਂਕਿ ਸੋਸ਼ਲ ਮੀਡੀਆ ‘ਤੇ ਕੈਨੇਡਾ ਦੇ ਖਿਲਾਫ ਵਿਰੋਧ ਪ੍ਰਦਰਸ਼ਨ ਅਤੇ ਕੁਝ ‘ਨਕਾਰਾਤਮਕ ਭਾਵਨਾਵਾਂ’ ਸਾਹਮਣੇ ਆ ਰਹੀਆਂ ਹਨ।
ਕੈਨੇਡੀਅਨ ਸਰਕਾਰ ਨੇ ਇੱਕ ਅਪਡੇਟ ਵਿੱਚ ਕਿਹਾ, “ਕੈਨੇਡਾ ਅਤੇ ਭਾਰਤ ਵਿੱਚ ਹਾਲ ਹੀ ਦੇ ਘਟਨਾਕ੍ਰਮ ਦੇ ਸੰਦਰਭ ਵਿੱਚ, ਸੋਸ਼ਲ ਮੀਡੀਆ ‘ਤੇ ਕੈਨੇਡਾ ਪ੍ਰਤੀ ਵਿਰੋਧ ਪ੍ਰਦਰਸ਼ਨ ਅਤੇ ਕੁਝ ਨਕਾਰਾਤਮਕ ਭਾਵਨਾਵਾਂ ਸਾਹਮਣੇ ਆ ਰਹੀਆਂ ਹਨ ਕਿਰਪਾ ਕਰਕੇ ਸੁਚੇਤ ਰਹੋ ਅਤੇ ਸਾਵਧਾਨੀ ਵਰਤੋ।” ਦੱਸ ਦਈਏ ਕਿ ਪਿਛਲੇ ਹਫ਼ਤੇ ਭਾਰਤ ਨੇ ਵੀ ਕੈਨੇਡਾ ‘ਚ ਰਹਿਣ ਵਾਲੇ ਭਾਰਤੀ ਨਾਗਰਿਕਾਂ ਅਤੇ ਵਿਦਿਆਰਥੀਆਂ ਲਈ ਇਸੇ ਤਰ੍ਹਾਂ ਦੀ ਸਲਾਹ ਜਾਰੀ ਕੀਤੀ ਸੀ। ਕੈਨੇਡਾ ‘ਚ ਭਾਰਤੀ ਨਾਗਰਿਕਾਂ ਅਤੇ ਭਾਰਤੀ ਵਿਦਿਆਰਥੀਆਂ ਨੂੰ ਕੈਨੇਡਾ ਦੇ ਉਨ੍ਹਾਂ ਇਲਾਕਿਆਂ ਅਤੇ ਸੰਭਾਵਿਤ ਸਥਾਨਾਂ ਦੀ ਯਾਤਰਾ ਕਰਨ ਤੋਂ ਬਚਣ ਦੀ ਸਲਾਹ ਦਿੱਤੀ ਗਈ ਹੈ, ਜਿੱਥੇ ਭਾਰਤ ਵਿਰੋਧੀ ਗਤੀਵਿਧੀਆਂ ਵੱਧ ਰਹੀਆਂ ਹਨ।
----------- Advertisement -----------
ਕੈਨੇਡਾ ਸਰਕਾਰ ਨੇ ਭਾਰਤ ‘ਚ ਬੈਠੇ ਆਪਣੇ ਨਾਗਰਿਕਾਂ ਨੂੰ ਕੀਤਾ ਅਲਰਟ, ਫਿਰ ਜਾਰੀ ਕੀਤੀ ਨਵੀਂ Travel Advisory
Published on
----------- Advertisement -----------
----------- Advertisement -----------












